Drone Infiltration: ਅਜਨਾਲਾ ਸੈਕਟਰ ਫਿਰ ਹੋਈ ਘੁਸਪੈਠ, ਹੈਰੋਇਨ ਦੀ ਖੇਪ ਬਰਾਮਦ

Published: 

07 Mar 2023 14:42 PM

BSF On Drone: ਬੀਐਸਐਫ ਦੁਆਰਾ ਸਾਂਝੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ, ਪੰਜ ਛੇ ਮਾਰਚ ਦੀ ਦਰਮਿਆਨੀ ਰਾਤ ਨੂੰ ਸਵਾ ਦਸ ਵਜੇ ਦੇ ਕਰੀਬ ਪਾਕਿਸਤਾਨ ਵਾਲੇ ਪਾਸੇ ਤੋਂ ਡਰੋਨ ਦੀ ਮੂਵਮੈਂਟ ਦੇਖੀ ਗਈ ਸੀ। ਜਿਸ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਨੇ ਡਰੋਨ ਉਪਰ ਗੋਲੀਬਾਰੀ ਸ਼ੁਰੂ ਕਰ ਦਿੱਤੀ

Drone Infiltration: ਅਜਨਾਲਾ ਸੈਕਟਰ ਫਿਰ ਹੋਈ ਘੁਸਪੈਠ, ਹੈਰੋਇਨ ਦੀ ਖੇਪ ਬਰਾਮਦ

Drone Infiltration: ਅਜਨਾਲਾ ਸੈਕਟਰ ਫਿਰ ਹੋਈ ਘੁਸਪੈਠ, ਹੈਰੋਇਨ ਦੀ ਖੇਪ ਬਰਾਮਦ।

Follow Us On

ਪੰਜਾਬ ਨਿਊਜ: ਪੰਜਾਬ ‘ਚ ਭਾਰਤ-ਪਾਕਿਸਤਾਨ ਸਰਹੱਦ (Indo Pak Border) ‘ਤੇ ਡਰੋਨ ਦੀਆਂ ਗਤੀਵਿਧੀਆਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਇਸ ਵਾਰ ਫਿਰ ਤੋਂ ਬੀਐਸਐਫ ਨੇ ਪਾਕਿਸਤਾਨ ਦੀਆਂ ਇਨ੍ਹਾਂ ਗਤੀਵਿਧੀਆਂ ਨੂੰ ਅਸਫਲ ਬਣਾ ਦਿੱਤਾ ਹੈ । ਭਾਰਤੀ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅੰਮ੍ਰਿਤਸਰ ਸਰਹੱਦ ਤੇ ਪਾਕਿ ਤਸਕਰਾਂ ਵੱਲੋਂ ਭੇਜੀ ਗਈ ਹੈਰੋਇਨ ਦੀ ਖੇਪ ਨੂੰ ਕਾਬੂ ਕਰਨ ਚ ਸਫਲਤਾ ਹਾਸਲ ਕੀਤੀ ਹੈ। ਬੀਐਸਐਫ ਨੇ ਖੇਪ ਨੂੰ ਜ਼ਬਤ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਬਤ ਕੀਤੀ ਗਈ ਖੇਪ ਦੀ ਅੰਤਰਰਾਸ਼ਟਰੀ ਕੀਮਤ ਕਰੀਬ 18 ਕਰੋੜ ਰੁਪਏ ਹੈ।

ਹਥਿਆਰ ਅਤੇ ਨਸ਼ੀਲੇ ਪਦਾਰਥ ਦੀ ਤਸਕਰੀ ਲਈ ਵਰਤੇ ਜਾਂਦੇ ਹਨ ਡਰੋਨ

ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਪਾਕਿਸਤਾਨ ਲਗਾਤਾਰ ਪੰਜਾਬ ‘ਚ ਨਸ਼ੇ ਅਤੇ ਹਥਿਆਰ ਭੇਜਣ ਦੀ ਕੋਸ਼ਿਸ਼ ਕਰ ਰਿਹਾ ਹੈ। ਕਈ ਵਾਰ ਪਾਕਿਸਤਾਨ ਤੋਂ ਡਰੋਨ ਰਾਹੀਂ ਸੁੱਟੇ ਗਏ ਹਥਿਆਰ ਅਤੇ ਨਸ਼ੀਲੇ ਪਦਾਰਥ ਵੀ ਮਿਲੇ ਹਨ। ਪਿਛਲੇ ਦਿਨੀਂ ਵੀ ਪਾਕਿਸਤਾਨ ਵਾਲੇ ਪਾਸੇ ਤੋਂ ਤਰਨਤਾਰਨ ਜ਼ਿਲ੍ਹੇ ਦੇ ਸਰਹੱਦ ਨਾਲ ਲਗਦੇ ਇਲਾਕਿਆਂ ਅੰਦਰ ਡਰੋਨ ਭੇਜਿਆ ਗਿਆ ਸੀ। ਜਿਸਨੂੰ ਬੀਐਸਐਫ ਦੇ ਜਵਾਨਾਂ ਨੇ ਰਾਉਂਡ ਫਾਇਰ ਕਰਕੇ ਵਾਪਸ ਭਜਾ ਦਿੱਤਾ। ਬੀਐਸਐਫ ਦੇ ਸੂਤਰਾਂ ਅਨੁਸਾਰ ਪਿਛਲੇ ਸਾਲ 15 ਨਵੰਬਰ ਨੂੰ ਵੀ ਪਠਾਨਕੋਟ ਦੇ ਬਮਿਆਲ ਸੈਕਟਰ ‘ਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਇਕ ਡਰੋਨ ਦੇਖਿਆ ਗਿਆ ਸੀ।

ਗੋਲੀਬਾਰੀ ਕਾਰਨ ਵਾਪਸ ਮੁੱੜਿਆ ਡਰੋਨ

ਬੀਐਸਐਫ ਜਵਾਨਾਂ ਵੱਲੋਂ ਕੀਤੀ ਗਈ ਗੋਲੀਬਾਰੀ ਕਾਰਨ ਡਰੋਨ ਨੂੰ ਵਾਪਸ ਮੋੜ ਦਿੱਤਾ ਗਿਆ। ਮਿਤੀ ਨੌਂ ਨਵੰਬਰ ਨੂੰ ਫਿਰੋਜ਼ਪੁਰ ਵਿੱਚ ਵੀ ਇੱਕ ਡਰੋਨ ਦੇਖਿਆ ਗਿਆ ਸੀ। ਜਗਦੀਸ਼ ਚੌਂਕੀ ਨੇੜੇ ਡਰੋਨ ਨੂੰ ਦੇਖਿਆ ਗਿਆ ਤਾਂ ਉਸ ‘ਤੇ ਗੋਲੀਬਾਰੀ ਕੀਤੀ ਗਈ। ਇਸ ਦੌਰਾਨ ਜਦੋਂ ਬੀਐਸਐਫ ਅਤੇ ਪੰਜਾਬ ਪੁਲਿਸ ਨੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਤਾਂ ਇੱਕ ਖੇਤ ਵਿੱਚੋਂ ਇੱਕ ਡਰੋਨ ਬਰਾਮਦ ਹੋਇਆ ਸੀ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Exit mobile version