Drugs News: ਡਰੱਗ ‘ਤੇ ਖੁਲ੍ਹੇਗੀ 3 ਲਿਫਾਫਿਆਂ ‘ਚ ਬੰਦ ਰਿਪੋਰਟ, CM ਮਾਨ ਬੋਲੇ-ਜਵਾਨੀ ਬਰਬਾਦ ਕਰਨ ਵਾਲਿਆਂ ਨੂੰ ਬਖਸ਼ਾਂਗਾ ਨਹੀਂ
Punjab ਵਿੱਚ Drugs ਦੀ ਸਮੱਸਿਆ ਦਹਾਕਿਆਂ ਤੋਂ ਹੈ। ਇਸ 'ਤੇ 'ਉੜਤਾ ਪੰਜਾਬ' ਵਰਗੀ ਫਿਲਮ ਵੀ ਬਣ ਚੁੱਕੀ ਹੈ। ਕਿਵੇਂ ਇੱਥੇ ਇਹ ਨਸ਼ਿਆਂ ਦਾ ਕਾਰੋਬਾਰ ਵਧਦਾ-ਫੁੱਲਦਾ ਰਿਹਾ ਹੈ। ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਇੱਕ ਰਿਪੋਰਟ ਹੈ, ਜੋ ਸਾਲਾਂ ਤੋਂ ਲਿਫਾਫੇ ਵਿੱਚ ਬੰਦ ਹੈ। ਮਾਨ ਸਰਕਾਰ ਇਸ ਨੂੰ ਓਪਨ ਕਰਨ ਜਾ ਰਹੀ ਹੈ।
ਪੰਜਾਬ ਦੀ ਵੱਡੀ ਖਬਰ: ਪੰਜਾਬ ਦੀ ਸਭ ਤੋਂ ਵੱਡੀ ਸਮੱਸਿਆ ਹੈ ਡਰੱਗ।(Drug)। ਇੱਥੋਂ ਦੇ ਨੌਜਵਾਨ ਛੋਟੀ ਉਮਰ ਵਿੱਚ ਹੀ ਇਸ ਦਾ ਸ਼ਿਕਾਰ ਹੋ ਰਹੇ ਹਨ। ਕਈ ਵਾਰ ਨਸ਼ਿਆਂ ਦੀ ਕੜੀ ਸਰਹੱਦ ਪਾਰ ਪਾਕਿਸਤਾਨ ਨਾਲ ਜੁੜੀ ਹੁੰਦੀ ਹੈ। ਇਸ ਦੀ ਓਟ ਵਿੱਚ ਪਾਕਿਸਤਾਨ ਕਈ ਵਾਰ ਹਥਿਆਰਾਂ ਦੀ ਸਪਲਾਈ ਦਾ ਰਾਹ ਵੀ ਲੱਭ ਲੈਂਦਾ ਹੈ। ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਡਰੱਗ ਮਾਫੀਆ ਖਿਲਾਫ ਵੱਡੀ ਕਾਰਵਾਈ ਕਰਨ ਜਾ ਰਹੇ ਹਨ। ਉਨ੍ਹਾਂ ਇਸ ਦੇ ਸੰਕੇਤ ਵੀ ਦੇ ਦਿੱਤੇ ਹਨ।
ਮੁੱਖ ਮੰਤਰੀ ਮਾਨ ਦੇ ਡਰੱਗ ਖਿਲਾਫ ਐਕਸ਼ਨ ਦੇ ਇਸ ਫੈਸਲੇ ਨੂੰ ਲੈ ਕੇ ਮਾਫੀਆ ਖੇਮੇ ਵਿੱਚ ਹਲਚਲ ਮਚ ਗਈ ਹੈ। ਆਖ਼ਰਕਾਰ ਉਹ ਕਿਹੜੀ ਰਿਪੋਰਟ ਹੈ ਜਿਸ ਨੂੰ ਅੱਜ ਤੱਕ ਖੋਲ੍ਹਆ ਨਹੀਂ ਗਿਆ ਹੈ। ਸੀਐਮ ਮਾਨ ਨੇ ਪੰਜਾਬ-ਹਰਿਆਣਾ ਹਾਈਕੋਰਟ ਦੀਆਂ ਉਨ੍ਹਾਂ ਰਿਪੋਰਟਾਂ ਨੂੰ ਖੋਲ੍ਹਣ ਦਾ ਫੈਸਲਾ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਨਾਲ ਡਰੱਗ ਰੈਕੇਟ ਦਾ ਵੱਡੇ ਪੱਧਰ ‘ਤੇ ਪਰਦਾਫਾਸ਼ ਹੋ ਸਕੇਗਾ।
पंजाब में drugs के मामले से संबंधित कई साल से बंद पड़े माननीय हाईकोर्ट द्वारा खोले गए तीन लिफ़ाफ़े सरकार के पास पहुँच गए हैं..पंजाब की जवानी को नशे से बर्बाद करने वालों के खिलाफ सख़्त क़ानूनी कार्रवाई की जायेगी..
— Bhagwant Mann (@BhagwantMann) April 4, 2023
ਇਹ ਵੀ ਪੜ੍ਹੋ
ਪੰਜਾਬ ਵਿੱਚ ਡਰੱਗ ਨਾਲ ਸੰਬੰਧਿਤ ਕਈ ਸਾਲਾਂ ਤੋਂ ਬੰਦ ਪਏ ਮਾਣਯੋਗ ਹਾਈਕੋਰਟ ਦੁਆਰਾ ਖੋਲੇ ਗਏ 3 ਲਿਫ਼ਾਫ਼ੇ ਮੇਰੇ ਕੋਲ ਪਹੁੰਚ ਗਏ ਹਨ ..ਪੰਜਾਬ ਦੀ ਜਵਾਨੀ ਨੂੰ ਚਿੱਟੇ ਨਾਲ ਬਰਬਾਦ ਕਰਨ ਵਾਲਿਆਂ ਤੇ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਹੋਵੇਗੀ..
— Bhagwant Mann (@BhagwantMann) April 4, 2023
ਰਿਪੋਰਟ ਵਿੱਚ ਕਈ ਨੇਤਾਵਾਂ ਦੇ ਨਾਮ ਹੋਣ ਦੀ ਵੀ ਸੰਭਾਵਨਾ
ਪੰਜਾਬ ਹਰਿਆਣਾ ਹਾਈਕੋਰਟ ਵਿੱਚ ਸੀਲ ਕੀਤੇ ਤਿੰਨ ਲਿਫਾਫਿਆਂ ਦੀਆਂ ਰਿਪੋਰਟਾਂ ਪਿਛਲੀਆਂ ਸਰਕਾਰਾਂ ਵਿੱਚ ਨਹੀਂ ਖੋਲ੍ਹੀਆਂ ਗਈਆਂ ਸਨ। ਮੁੱਖ ਮੰਤਰੀ ਭਗਵੰਤ ਮਾਨ ਦੀ ਸਹਿਮਤੀ ਤੋਂ ਬਾਅਦ ਹੁਣ ਇਹ ਰਿਪੋਰਟਾਂ ਖੋਲ੍ਹ ਦਿੱਤੀ ਗਈ ਹੈ। ਇਸ ਰਿਪੋਰਟ ਵਿੱਚ ਵੱਡੇ-ਵੱਡੇ ਸਿਆਸਤਦਾਨਾਂ ਦੇ ਨਾਂ ਸ਼ਾਮਲ ਹੋ ਸਕਦੇ ਹਨ। ਸੀਐਮ ਮਾਨ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪੰਜਾਬ ਵਿੱਚ 30 ਲੱਖ ਲੋਕ ਨਸ਼ਿਆਂ ਦੀ ਮਾਰ ਹੇਠ
ਪੰਜਾਬ ਦੀ ਕੁੱਲ ਆਬਾਦੀ 2,77,43,336 ਹੈ। ਐਨਸੀਆਰਬੀ (NCRB) ਦੀ ਇੱਕ ਰਿਪੋਰਟ ਅਨੁਸਾਰ 30 ਲੱਖ ਲੋਕ ਨਸ਼ਿਆਂ ਦੇ ਜਾਲ ਵਿੱਚ ਫਸੇ ਹੋਏ ਹਨ। ਇਹ ਨਸ਼ੇ ਕਈ ਨੌਜਵਾਨਾਂ ਦੀਆਂ ਜਾਨਾਂ ਲੈ ਰਹੇ ਹਨ। ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਵੀ ਨਸ਼ਿਆਂ ਨੂੰ ਖਤਮ ਕਰਨ ਦਾ ਪ੍ਰਣ ਲੈ ਚੁੱਕੇ ਹਨ। ਡਰੱਗ ਮਾਫੀਆ ‘ਤੇ ਸ਼ਿਕੰਜਾ ਕੱਸਣ ਲਈ ਸਪੈਸ਼ਲ ਫੋਰਸ ਵੀ ਬਣਾਈ ਗਈ ਹੈ ਪਰ ਉਸ ਦਾ ਵੀ ਕੋਈ ਖਾਸ ਨਤੀਜਾ ਨਹੀਂ ਨਿਕਲਿਆ। ਇਸ ਦੇ ਪਾਕਿਸਤਾਨ ਸਮੇਤ ਹੋਰ ਦੇਸ਼ਾਂ ਨਾਲ ਇਸਦਾ ਲਿੰਕ ਹ2। ਇੱਥੋਂ ਹੋਰ ਰਾਜਾਂ ਨੂੰ ਵੀ ਨਸ਼ੇ ਸਪਲਾਈ ਕੀਤੇ ਜਾਂਦੀ ਹੈ।