ਮਾਨਸਾ ‘ਚ ਮੈਡੀਕਲ ਜਾਂਚ ਦੌਰਾਨ ਫਰਾਰ ਨਸ਼ਾ ਤਸਕਰ, ਸੀਸੀਟੀਵੀ ‘ਚ ਕੈਦ ਹੋਈ ਤਸਵੀਰ
ਐਨਡੀਪੀਐਸ ਐਕਟ ਸਮੇਤ ਕਈ ਮਾਮਲੇ ਪਹਿਲਾਂ ਹੀ ਦਰਜ ਹਨ। ਪੁਲਿਸ ਕਈ ਥਾਵਾਂ 'ਤੇ ਛਾਪੇਮਾਰੀ ਕਰ ਰਹੀ ਹੈ, ਪਰ ਅਜੇ ਤੱਕ ਕੋਈ ਸਫਲਤਾ ਨਹੀਂ ਮਿਲੀ ਹੈ। ਪੁਲਿਸ ਅਧਿਕਾਰੀ ਇਸ ਮਾਮਲੇ ਵਿੱਚ ਕੈਮਰੇ ਦੇ ਸਾਹਮਣੇ ਕੁਝ ਵੀ ਕਹਿਣ ਤੋਂ ਬਚ ਰਹੇ ਹਨ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਪੁਲਿਸ ਨਸ਼ਿਆਂ ਵਿਰੁੱਧ ਇੱਕ ਵਿਸ਼ੇਸ਼ ਮੁਹਿੰਮ ਚਲਾ ਰਹੀ ਸੀ।

Mansa Drug Smuggler: ਮਾਨਸਾ ਪੁਲਿਸ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਇੱਕ ਨਸ਼ਾ ਤਸਕਰ ਮੈਡੀਕਲ ਜਾਂਚ ਦੌਰਾਨ ਆਪਣੀਆਂ ਹੱਥਕੜੀਆਂ ਖੋਲਕੇ ਕੇ ਫਰਾਰ ਹੋ ਗਿਆ। ਇਹ ਸਾਰੀ ਘਟਨਾ ਸਿਵਲ ਹਸਪਤਾਲ ਦੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਇਹ ਘਟਨਾ ਕੱਲ੍ਹ ਵਾਪਰੀ ਸੀ, ਪਰ ਤਸਕਰ ਅਜੇ ਤੱਕ ਫੜਿਆ ਨਹੀਂ ਗਿਆ ਹੈ।
ਪੁਲਿਸ ਨੇ ਸੰਦੀਪ ਸਿੰਘ ਉਰਫ਼ ਟੋਟੋ ਨੂੰ 7 ਗ੍ਰਾਮ ਹੈਰੋਇਨ ਅਤੇ 18,200 ਰੁਪਏ ਦੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਸਟੇਸ਼ਨ ਸਿਟੀ-2 ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਦੋ ਪੁਲਿਸ ਵਾਲੇ ਉਸਨੂੰ ਮੈਡੀਕਲ ਚੈੱਕਅਪ ਲਈ ਸਿਵਲ ਹਸਪਤਾਲ ਲੈ ਕੇ ਆਏ। ਸੰਦੀਪ ਨੇ ਬੜੀ ਚਲਾਕੀ ਨਾਲ ਪੁਲਿਸ ਦੇ ਹੱਥਕੜੀਆਂ ਦੀ ਚਾਬੀ ਕੱਢ ਲਈ ਅਤੇ ਮੌਕਾ ਮਿਲਦੇ ਹੀ ਫਰਾਰ ਹੋ ਗਿਆ।
ਐਨਡੀਪੀਐਸ ਐਕਟ ਸਮੇਤ ਕਈ ਮਾਮਲੇ ਦਰਜ
ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਸਮੇਤ ਕਈ ਮਾਮਲੇ ਪਹਿਲਾਂ ਹੀ ਦਰਜ ਹਨ। ਪੁਲਿਸ ਕਈ ਥਾਵਾਂ ‘ਤੇ ਛਾਪੇਮਾਰੀ ਕਰ ਰਹੀ ਹੈ, ਪਰ ਅਜੇ ਤੱਕ ਕੋਈ ਸਫਲਤਾ ਨਹੀਂ ਮਿਲੀ ਹੈ। ਪੁਲਿਸ ਅਧਿਕਾਰੀ ਇਸ ਮਾਮਲੇ ਵਿੱਚ ਕੈਮਰੇ ਦੇ ਸਾਹਮਣੇ ਕੁਝ ਵੀ ਕਹਿਣ ਤੋਂ ਬਚ ਰਹੇ ਹਨ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਪੁਲਿਸ ਨਸ਼ਿਆਂ ਵਿਰੁੱਧ ਇੱਕ ਵਿਸ਼ੇਸ਼ ਮੁਹਿੰਮ ਚਲਾ ਰਹੀ ਸੀ।