ਲੁਧਿਆਣਾ ਦੇ ਮੁੱਲਾਪੁਰ ਦਾਖਾ ਤੋਂ ਨਸ਼ਾ ਤਸਕਰ ਕਾਬੂ, ਕਰੀਬ 5 ਕੋਰੜ ਰੁਪਏ ਦੀ ਡਰੱਗ ਮਨੀ ਸਣੇ ਜਾਅਲੀ ਨੰਬਰ ਪਲੇਟਾਂ ਤੇ ਹਥਿਆਰ ਬਰਾਮਦ

Updated On: 

11 Oct 2023 11:11 AM

ਲੁਧਿਆਣਾ ਦੇ ਮੁੱਲਾਂਪੁਰ ਦਾਖਾ ਵਿੱਚ ਛਾਪੇਮਾਰੀ ਦੌਰਾਨ ਸਾਂਝੇ ਆਪ੍ਰੇਸ਼ਨ ਵਿੱਚ 4.94 ਕਰੋੜ ਰੁਪਏ ਦੀ ਡਰੱਗ ਮਨੀ ਅਤੇ ਵਾਹਨਾਂ ਦੀਆਂ 38 ਜਾਅਲੀ ਨੰਬਰ ਪਲੇਟਾਂ ਬਰਾਮਦ ਹੋਈਆਂ ਹਨ। ਇਸ ਦੇ ਨਾਲ ਇੱਕ ਪਿਸਤੌਲ ਵੀ ਬਰਾਮਦ ਕੀਤਾ ਗਿਆ ਹੈ।

ਲੁਧਿਆਣਾ ਦੇ ਮੁੱਲਾਪੁਰ ਦਾਖਾ ਤੋਂ ਨਸ਼ਾ ਤਸਕਰ ਕਾਬੂ, ਕਰੀਬ 5 ਕੋਰੜ ਰੁਪਏ ਦੀ ਡਰੱਗ ਮਨੀ ਸਣੇ ਜਾਅਲੀ ਨੰਬਰ ਪਲੇਟਾਂ ਤੇ ਹਥਿਆਰ ਬਰਾਮਦ
Follow Us On

ਲੁਧਿਆਣਾ ਦੇ ਮੁੱਲਾਂਪੁਰ ਦਾਖਾ ਵਿੱਚ ਇੰਟਰ ਸਟੇਟ ਨਾਰਕੋਟਿਕਸ ਨੈੱਟਵਰਕ ਦੇ ਤਹਿਤ ਜੰਮੂ-ਕਸ਼ਮੀਰ ਪੁਲਿਸ ਅਤੇ ਪੰਜਾਬ ਪੁਲਿਸ ਨੇ ਇੱਕ ਸਾਂਝਾ ਆਪ੍ਰੇਸ਼ਨ ਕਰਦੇ ਹੋਏ ਲੁਧਿਆਣਾ ਦੇ ਮੁੱਲਾਂਪੁਰ ਦਾਖਾ ਵਿਖੇ ਛਾਪੇਮਾਰੀ ਕੀਤੀ। ਇੱਥੋਂ 4.94 ਕਰੋੜ ਰੁਪਏ ਦੀ ਡਰੱਗ ਮਨੀ ਅਤੇ ਵਾਹਨਾਂ ਦੀਆਂ 38 ਜਾਅਲੀ ਨੰਬਰ ਪਲੇਟਾਂ ਬਰਾਮਦ ਹੋਈਆਂ ਹਨ। ਇਸ ਦੇ ਨਾਲ ਇੱਕ ਪਿਸਤੌਲ ਵੀ ਮਿਲਿਆ ਹੈ।

ਦੱਸ ਦਈਏ ਕਿ ਲੁਧਿਆਣਾ ਦੇ ਮੁੱਲਾਪੁਰ ਦਾਖਾ ਦੇ ਮੁਹੱਲੇ ਦਸ਼ਮੇਸ਼ ਨਗਰ ਵਿੱਚ ਜੇ ਐਂਡ ਕੇ ਪੁਲਿਸ ਤੇ ਕਾਊਂਟਰ ਇੰਟੈਲੀਜਂਸ ਟੀਮ ਲੁਧਿਆਣਾ ਵੱਲੋਂ ਏਆਈਜੀ ਸਿਮਰਤ ਪਾਲ ਸਿੰਘ ਦੀ ਅਗਵਾਈ ਵਿੱਚ ਇੱਕ ਕੋਠੀ ਵਿੱਚ ਛਾਪੇਮਾਰੀ ਕੀਤੀ ਗਈ। ਇਸ ਮੌਕੇ ‘ਤੇ ਕਾਊਂਟਰ ਇੰਟੈਲੀਜਸ ਦੀ ਟੀਮ ਨਾਲ ਪੁਲਿਸ ਜਿਲਾ ਲੁਧਿਆਣਾ ਦਿਹਾਤੀ ਦੇ ਐਸਐਸਪੀ ਨਵਨੀਤ ਸਿੰਘ ਬੈਂਸ ਡੀਐਸਪੀ ਰਾਖਾ ਅਮਨਦੀਪ ਸਿੰਘ ਵੀ ਆਪਣੀ ਪੁਲਿਸ ਪਾਰਟੀ ਨਾਲ ਮੌਕੇ ‘ਤੇ ਪਹੁੰਚੀ।

ਸੂਤਰਾਂ ਤੋਂ ਇਹ ਵੀ ਪਤਾ ਲੱਗਿਆ ਹੈ ਕਿ ਜੰਮੂ ਕਸ਼ਮੀਰ ਪੁਲਿਸ ਦੇ ਥਾਣਾ ਰਾਮਗਣ ਵਿੱਚ ਕੁਝ ਦਿਨ ਪਹਿਲਾਂ 30 ਕਿਲੋ ਕੋਕੀਨ ਬਰਾਮਦ ਕੀਤੀ ਸੀ ਉਸੇ ਲੜੀ ਦੇ ਤਹਿਤ ਜੇ ਐਂਡ ਕੇ ਪੁਲਿਸ ਨੇ ਲੁਧਿਆਣਾ ਕਾਊਂਟਰ ਇੰਟੈਲੀਜੈਂਸ ਟੀਮ ਨਾਲ ਮਿਲ ਕੇ ਸਾਂਝਾ ਆਪਰੇਸ਼ਨ ਕਰਦਿਆਂ ਇਸ ਕੋਠੇ ਵਿੱਚ ਛਾਪੇਮਾਰੀ ਕਰਕੇ ਮੰਜੀਤ ਸਿੰਘ ਨਾਮੀ ਵਿਅਕਤੀ ਨੂੰ ਕਾਬੂ ਕਰਨ ਉਪਰੰਤ ਕਰੋੜਾਂ ਦੀ ਨਕਦੀ ਬਰਾਮਦ ਕੀਤੀ ਹੈ। ਸੂਚਨਾ ਇਹ ਵੀ ਮਿਲੀ ਹੈ ਇਸ ਤੋਂ ਇਲਾਵਾ ਉਨ੍ਹਾਂ ਨੂੰ ਉਸ ਤੋਂ ਵੱਖ ਵੱਖ ਤਰ੍ਹਾਂ ਦੇ ਆਈਡੀ ਕਾਰਡ ਅਤੇ ਪੈਸੇ ਗਿਣਨ ਵਾਲੀ ਮਸ਼ੀਨ ਮਿਲਣ ਦੀ ਵੀ ਸੂਚਨਾ ਹੈ।

4.94 ਕਰੋੜ ਰੁਪਏ, 1 ਪਿਸਟਲ ਤੇ 38 ਫੇਕ ਨੰਬਰ ਪਲੇਟਸ ਬਰਾਮਦ- DGP

ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰ ਇਸ ਬਾਰੇ ਜਾਣਕਾਰੀ ਦਿੱਤੀ ਹੈ। ਡੀਜੀਪੀ ਨੇ ਕਿਹਾ ਕਿ ਇੰਟਰ ਸਟੇਟ ਨਸ਼ੀਲੇ ਪਦਾਰਥਾਂ ਦੇ ਨੈਟਵਰਕ ਨੂੰ ਵੱਡਾ ਝਟਕਾ ਲੱਗਿਆ ਹੈ। ਜੰਮੂ-ਕਸ਼ਮੀਰ ਪੁਲਿਸ ਅਤੇ ਪੰਜਾਬ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਮੁੱਲਾਂਪੁਰ ਦਾਖਾ ਤੋਂ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਜਿਸ ਵਿੱਚ 38 ਜਾਅਲੀ ਵਾਹਨ ਨੰਬਰ ਪਲੇਟਾਂ ਅਤੇ 1 ਰਿਵਾਲਵਰ ਸਮੇਤ 4.94 ਕਰੋੜ ਰੁਪਏ ਬਰਾਮਦ ਕੀਤੇ ਹਨ।