AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਨਸ਼ਾ ਤਸਕਰਾਂ ਦਾ ਖੌਫ… ਸੰਗਰੂਰ ਡੀਸੀ ਦਫ਼ਤਰ ਦੇ ਬਾਹਰ ਵਿਅਕਤੀ ਨੇ ਪੀਤੀ ਫਿਨਾਈਲ, ਹਾਲਤ ਗੰਭੀਰ

ਸੰਗਰੂਰ ਵਾਸੀ ਜਗਸੀਰ ਸਿੰਘ ਨੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਨਾ ਹੋਣ ਤੋਂ ਦੁਖੀ ਹੋ ਕੇ ਡੀਸੀ ਦਫ਼ਤਰ ਦੇ ਬਾਹਰ ਫਿਨਾਈਲ ਪੀ ਲਈ। ਗੰਭੀਰ ਹਾਲਤ ਦੇ ਚਲਦਿਆਂ ਉਸ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਰੈਫਰ ਕੀਤਾ ਗਿਆ ਹੈ।

ਨਸ਼ਾ ਤਸਕਰਾਂ ਦਾ ਖੌਫ... ਸੰਗਰੂਰ ਡੀਸੀ ਦਫ਼ਤਰ ਦੇ ਬਾਹਰ ਵਿਅਕਤੀ ਨੇ ਪੀਤੀ ਫਿਨਾਈਲ, ਹਾਲਤ ਗੰਭੀਰ
mohit-malhotra
| Updated On: 21 Sep 2026 08:21 AM IST
Share

ਨਸ਼ੇ ਦੇ ਕਾਰੋਬਾਰ ਤੇ ਇਸ ਨਾਲ ਜੁੜੇ ਤਸਕਰਾਂ ਖ਼ਿਲਾਫ਼ ਕਾਰਵਾਈ ਨਾ ਹੋਣ ਤੋਂ ਦੁਖੀ ਹੋ ਕੇ ਸੰਗਰੂਰ ਜ਼ਿਲ੍ਹੇ ‘ਚ ਇੱਕ ਵਿਅਕਤੀ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸੰਗਰੂਰ ਜ਼ਿਲ੍ਹੇ ਦੇ ਸੁਨਾਮ ਵਿਧਾਨ ਸਭਾ ਹਲਕੇ ਅਧੀਨ ਆਉਂਦੇ ਨਮੋਲ ਪਿੰਡ ਦੇ ਰਹਿਣ ਵਾਲੇ ਜਗਸੀਰ ਸਿੰਘ ਉਰਫ਼ ਜੱਗਾ ਨੇ ਐਤਵਾਰ ਨੂੰ ਜ਼ਿਲ੍ਹਾ ਕਲੈਕਟਰ (DC) ਦਫ਼ਤਰ ਦੇ ਬਾਹਰ ਫਿਨਾਈਲ (ਜ਼ਹਿਰੀਲਾ ਪਦਾਰਥ) ਨਿਗਲ ਲਿਆ। ਘਟਨਾ ਸਮੇਂ ਉਸ ਦੇ ਨਾਲ ਆਏ ਦੋਸਤ ਤੇ ਮੌਕੇ ‘ਤੇ ਮੌਜੂਦ ਲੋਕ ਤੁਰੰਤ ਹਰਕਤ ‘ਚ ਆਏ ਤੇ ਉਸ ਨੂੰ ਸਿਵਲ ਹਸਪਤਾਲ ਲੈ ਕੇ ਗਏ।

ਇੱਥੋਂ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ। ਜਗਸੀਰ ਸਿੰਘ ਦੇ ਦੋਸਤ ਅਤੇ ਪਰਿਵਾਰਕ ਮੈਂਬਰਾਂ ਮੁਤਾਬਕ, ਉਹ ਪਿੰਡ ‘ਚ ਚੱਲ ਰਹੇ ਨਸ਼ੇ ਦੇ ਕਾਰੋਬਾਰ ਨੂੰ ਬੰਦ ਕਰਵਾਉਣ ਲਈ ਲਗਾਤਾਰ ਆਵਾਜ਼ ਉਠਾ ਰਿਹਾ ਸੀ।

ਜਗਸੀਰ ਦਾ ਇਲਜ਼ਾਮ ਹੈ ਕਿ ਉਸ ਦੀ ਗਲੀ ਵਿੱਚ ਸ਼ਰੇਆਮ ਨਸ਼ਾ ਵੇਚਿਆ ਜਾਂਦਾ ਹੈ, ਪਰ ਸ਼ਿਕਾਇਤ ਕਰਨ ਦੇ ਬਾਵਜੂਦ ਨਾ ਤਾਂ ਪਿੰਡ ਦਾ ਸਰਪੰਚ ਕੋਈ ਧਿਆਨ ਦੇ ਰਿਹਾ ਹੈ ਤੇ ਨਾ ਹੀ ਸਥਾਨਕ ਪੁਲਿਸ ਪ੍ਰਸ਼ਾਸਨ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

ਸ਼ਿਕਾਇਤ ਕਰਨ ‘ਤੇ ਘਰ ਵਿੱਚ ਦਾਖ਼ਲ ਹੋ ਕੇ ਕੁੱਟਮਾਰ ਦਾ ਇਲਜ਼ਾਮ

ਇਲਜ਼ਾਮ ਹੈ ਕਿ ਸ਼ਿਕਾਇਤ ਕਰਨ ਤੋਂ ਬਾਅਦ ਨਸ਼ਾ ਤਸਕਰਾਂ ਨੇ ਹਾਲ ਹੀ ‘ਚ ਉਸ ਦੇ ਘਰ ‘ਚ ਜ਼ਬਰਦਸਤੀ ਦਾਖ਼ਲ ਹੋ ਕੇ ਉਸ ਤੇ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਕੁੱਟਮਾਰ ਵੀ ਕੀਤੀ ਸੀ। ਇਸ ਦਬਾਅ ਤੇ ਪ੍ਰਸ਼ਾਸਨਿਕ ਅਣਦੇਖੀ ਤੋਂ ਪਰੇਸ਼ਾਨ ਹੋ ਕੇ ਉਸ ਨੇ ਇਹ ਕਦਮ ਚੁੱਕਿਆ।

ਜਾਂਚ ‘ਚ ਜੁਟੀ ਪੰਜਾਬ ਪੁਲਿਸ

ਮਾਮਲਾ ਵਧਣ ਤੋਂ ਬਾਅਦ ਪੰਜਾਬ ਪੁਲਿਸ ਨੇ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਸ਼ਿਕਾਇਤ ਦਾ ਨੋਟਿਸ ਲੈ ਲਿਆ ਗਿਆ ਹੈ ਤੇ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਕ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Follow Us
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ......