ਫਤੇਹਗਢ੍ਹ ਪੁਲਿਸ ਨੇ ਫੜਿਆ 5.31 ਲੱਖ ਰੁਪਏ ਦਾ ਨਸ਼ਾ

Updated On: 

31 Jan 2023 16:53 PM

ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਜੇਲ੍ਹ 'ਚੋਂ ਚੱਲ ਰਹੇ ਅੰਤਰਰਾਜੀ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਦਾ ਪਰਦਾਫਾਸ਼ ਕਰਦਿਆਂ ਦੋ ਕੈਦੀਆਂ ਅਤੇ ਇੱਕ ਸਪਲਾਇਰ ਸਮੇਤ ਚਾਰ ਵਿਅਕਤੀਆਂ ਕੋਲੋਂ 5.31 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਬਰਾਮਦ ਕਰਕੇ ਗਿ੍ਫ਼ਤਾਰ ਕੀਤਾ ਹੈ |

ਫਤੇਹਗਢ੍ਹ ਪੁਲਿਸ ਨੇ ਫੜਿਆ 5.31 ਲੱਖ ਰੁਪਏ ਦਾ ਨਸ਼ਾ
Follow Us On

ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਜੇਲ੍ਹ ‘ਚੋਂ ਚੱਲ ਰਹੇ ਅੰਤਰਰਾਜੀ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਦਾ ਪਰਦਾਫਾਸ਼ ਕਰਦਿਆਂ ਦੋ ਕੈਦੀਆਂ ਅਤੇ ਇੱਕ ਸਪਲਾਇਰ ਸਮੇਤ ਚਾਰ ਵਿਅਕਤੀਆਂ ਕੋਲੋਂ 5.31 ਲੱਖ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਬਰਾਮਦ ਕਰਕੇ ਗਿ੍ਫ਼ਤਾਰ ਕੀਤਾ ਹੈ |

ਫੜੇ ਗਏ ਮੁਲਜ਼ਮਾਂ ਦੀ ਪਛਾਣ ਸੰਨੀ ਕੁਮਾਰ ਵਾਸੀ ਲੁਧਿਆਣਾ ਅਤੇ ਰਣਜੀਤ ਸਿੰਘ ਉਰਫ਼ ਰਿੰਕੂ ਵਾਸੀ ਲੁਧਿਆਣਾ ਵਜੋਂ ਹੋਈ ਹੈ। ਜਦੋਂਕਿ ਈਸ਼ਾਨ ਗੁਪਤਾ ਅਤੇ ਰਵੀ ਕੁਮਾਰ ਨੂੰ ਕੇਂਦਰੀ ਜੇਲ੍ਹ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ ਤੇ ਲਿਆਂਦਾ ਗਿਆ। ਰੋਪੜ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਫਤਿਹਗੜ੍ਹ ਪੁਲਿਸ ਨੇ 23 ਜਨਵਰੀ 2023 ਨੂੰ ਇੱਕ ਵਿਸ਼ੇਸ਼ ਨਾਕਾਬੰਦੀ ਦੌਰਾਨ ਸੰਨੀ ਕੁਮਾਰ ਦੇ ਕਬਜ਼ੇ ਵਿੱਚੋਂ 19590 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ।

ਪੁੱਛਗਿੱਛ ਦੌਰਾਨ ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਹ ਈਸ਼ਾਨ ਗੁਪਤਾ ਅਤੇ ਰਵੀ ਕੁਮਾਰ ਦੀਆਂ ਹਦਾਇਤਾਂ ‘ਤੇ ਗਾਹਕਾਂ ਨੂੰ ਨਸ਼ੀਲੀਆਂ ਗੋਲੀਆਂ ਸਪਲਾਈ ਕਰਦਾ ਸੀ। ਉਸ ਨੇ ਦੱਸਿਆ ਕਿ ਉਹ ਲੁਧਿਆਣਾ ਕੇਂਦਰੀ ਜੇਲ੍ਹ ਤੋਂ ਹੀ ਮੋਬਾਈਲ ਫ਼ੋਨ ਰਾਹੀਂ ਗਾਹਕਾਂ ਨਾਲ ਸੰਪਰਕ ਕਰਦਾ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦਾ ਖੁਲਾਸਾ ਹੋਣ ਤੋਂ ਬਾਅਦ ਹੀ ਪੁਲਸ ਨੇ ਦੋਵਾਂ ਦੋਸ਼ੀਆਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਜੇਲ ਭੇਜ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਉਸ ਕੋਲੋਂ ਇੱਕ ਸੈਮਸੰਗ ਗੁਰੂ ਮੋਬਾਈਲ ਫੋਨ ਵੀ ਬਰਾਮਦ ਕੀਤਾ ਹੈ, ਜਿਸ ਦੀ ਵਰਤੋਂ ਉਹ ਜੇਲ੍ਹ ਵਿੱਚ ਕਰ ਰਿਹਾ ਸੀ।

Related Stories