AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਡਰੱਗਜ਼ ਮਾਮਲਾ: ਅੱਜ SIT ਸਾਹਮਣੇ ਪੇਸ਼ ਹੋਣਗੇ ਬਿਕਰਮ ਮਜੀਠੀਆ ਤੇ ਜਗਦੀਸ਼ ਭੋਲਾ

ਇਸੇ ਮਾਮਲੇ 'ਚ ਬਰਖ਼ਾਸਤ DSP ਜਗਦੀਸ਼ ਸਿੰਘ ਭੋਲਾ ਨੂੰ ਵੀ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਸੂਤਰਾਂ ਮੁਤਾਬਕ SIT ਦੋਵਾਂ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕਰ ਸਕਦੀ ਹੈ। ਜਾਂਚ ਦੌਰਾਨ ਪੁਰਾਣੇ ਬਿਆਨਾਂ ਦੇ ਨਾਲ-ਨਾਲ ਕਥਿਤ ਡਰੱਗਜ਼ ਨੈੱਟਵਰਕ ਨਾਲ ਜੁੜੇ ਵਿੱਤੀ ਲੈਣ-ਦੇਣ ਤੇ ਮਾਮਲੇ ਦੀਆਂ ਹੋਰ ਕੜੀਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਡਰੱਗਜ਼ ਮਾਮਲਾ: ਅੱਜ SIT ਸਾਹਮਣੇ ਪੇਸ਼ ਹੋਣਗੇ ਬਿਕਰਮ ਮਜੀਠੀਆ ਤੇ ਜਗਦੀਸ਼ ਭੋਲਾ
tv9-punjabi
| Published: 05 Oct 2026 10:25 AM IST
Share

ਚਪੰਜਾਬ ਦੇ ਕਰੀਬ 16 ਸਾਲ ਪੁਰਾਣੇ ਤੇ ਬਹੁਚਰਚਿਤ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼ ਤਸਕਰੀ ਮਾਮਲੇ ‘ਚ ਪੰਜਾਬ ਪੁਲਿਸ ਦੀ ਸਪੈਸ਼ਲ ਇਨਵੈਸਟਿਗੇਸ਼ਨ ਟੀਮ (SIT) ਨੇ ਇੱਕ ਵਾਰ ਫਿਰ ਜਾਂਚ ਤੇਜ਼ ਕਰ ਦਿੱਤੀ ਹੈ। SIT ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਯਾਨੀ 5 ਅਕਤੂਬਰ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਪੁੱਛਗਿੱਛ ਚੰਡੀਗੜ੍ਹ ‘ਚ ਕੀਤੀ ਜਾਣੀ ਹੈ।

ਇਸੇ ਮਾਮਲੇ ‘ਚ ਬਰਖ਼ਾਸਤ DSP ਜਗਦੀਸ਼ ਸਿੰਘ ਭੋਲਾ ਨੂੰ ਵੀ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਸੂਤਰਾਂ ਮੁਤਾਬਕ SIT ਦੋਵਾਂ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕਰ ਸਕਦੀ ਹੈ। ਜਾਂਚ ਦੌਰਾਨ ਪੁਰਾਣੇ ਬਿਆਨਾਂ ਦੇ ਨਾਲ-ਨਾਲ ਕਥਿਤ ਡਰੱਗਜ਼ ਨੈੱਟਵਰਕ ਨਾਲ ਜੁੜੇ ਵਿੱਤੀ ਲੈਣ-ਦੇਣ ਤੇ ਮਾਮਲੇ ਦੀਆਂ ਹੋਰ ਕੜੀਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

SIT ਨੇ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼ ਮਾਮਲੇ ‘ਚ ਬਿਕਰਮ ਮਜੀਠੀਆ ਨੂੰ ਨੋਟਿਸ ਜਾਰੀ ਕਰਕੇ 5 ਅਕਤੂਬਰ ਨੂੰ ਪੁੱਛਗਿੱਛ ਲਈ ਪੇਸ਼ ਹੋਣ ਲਈ ਕਿਹਾ ਹੈ। ਇਸ ਦੇ ਨਾਲ ਹੀ ਜਗਦੀਸ਼ ਭੋਲਾ ਨੂੰ ਵੀ ਉਸੇ ਦਿਨ ਪੁੱਛਗਿੱਛ ਲਈ ਬੁਲਾਇਆ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਇਹ ਪਹਿਲਾ ਮੌਕਾ ਹੋ ਸਕਦਾ ਹੈ ਜਦੋਂ ਦੋਵਾਂ ਤੋਂ ਆਹਮੋ-ਸਾਹਮਣੇ ਪੁੱਛਗਿੱਛ ਕੀਤੀ ਜਾਵੇ। SIT ਵੱਲੋਂ ਪੁਰਾਣੇ ਰਿਕਾਰਡ ਤੇ ਬਿਆਨਾਂ ਨੂੰ ਮੁੜ ਖੰਗਾਲਣ ਦੇ ਨਾਲ ਮਾਮਲੇ ਨਾਲ ਜੁੜੀਆਂ ਹੋਰ ਕੜੀਆਂ ਨੂੰ ਜੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

FIR ‘ਚ ਮਜੀਠੀਆ ਖ਼ਿਲਾਫ਼ ਲੱਗੇ ਸਨ ਇਲਜ਼ਾਮ

ਹਾਈ ਕੋਰਟ ਦੇ ਰਿਕਾਰਡ ਵਿੱਚ ਪੁਰਾਣੇ ਡਰੱਗਜ਼ ਮਾਮਲੇ ਨੂੰ ਲੈ ਕੇ ਮਜੀਠੀਆ ਤੇ ਭੋਲਾ ਦੀ ਜਾਂਚ ਤੇ ਬਿਆਨਾਂ ਦਾ ਵੀ ਜ਼ਿਕਰ ਹੈ। 20 ਦਸੰਬਰ 2021 ਨੂੰ ਪੰਜਾਬ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਬਿਕਰਮ ਮਜੀਠੀਆ ਖ਼ਿਲਾਫ਼ NDPS ਐਕਟ ਦੀਆਂ ਧਾਰਾਵਾਂ 25, 27-A ਅਤੇ 29 ਤਹਿਤ FIR ਦਰਜ ਕੀਤੀ ਸੀ। ਇਹ FIR 2018 ਦੀ STF ਰਿਪੋਰਟ ਦੇ ਆਧਾਰ ਤੇ ਦਰਜ ਕੀਤੀ ਗਈ ਸੀ। ਪੁਲਿਸ ਵੱਲੋਂ ਇਲਜ਼ਾਮ ਲਗਾਇਆ ਗਿਆ ਸੀ ਕਿ ਮਜੀਠੀਆ ਦੇ ਕਥਿਤ ਤੌਰ ਤੇ ਡਰੱਗਜ਼ ਤਸਕਰੀ ਦੇ ਮਾਮਲੇ ‘ਚ ਨਾਮਜ਼ਦ ਵਿਅਕਤੀਆਂ ਨਾਲ ਸਬੰਧ ਸਨ।

2004 ਤੋਂ 2014 ਤੱਕ ਦੀਆਂ ਗਤੀਵਿਧੀਆਂ ਦੀ ਜਾਂਚ

FIR ‘ਚ ਕਥਿਤ ਗਤੀਵਿਧੀਆਂ ਦਾ ਸਮਾਂ 2004 ਤੋਂ 2014 ਤੱਕ ਦੱਸਿਆ ਗਿਆ ਸੀ। ਮਾਮਲੇ ‘ਚ ਜਗਦੀਸ਼ ਸਿੰਘ ਭੋਲਾ, ਜਗਜੀਤ ਸਿੰਘ ਚਾਹਲ, ਮਨਿੰਦਰ ਸਿੰਘ ਔਲਖ ਉਰਫ਼ ਬਿੱਟੂ ਔਲਖ ਤੇ ਹੋਰਾਂ ਦੇ ਬਿਆਨਾਂ ਦਾ ਵੀ ਜ਼ਿਕਰ ਕੀਤਾ ਗਿਆ। ਪੰਜਾਬ ਸਰਕਾਰ ਨੇ ਅਦਾਲਤ ‘ਚ ਕਿਹਾ ਸੀ ਕਿ ਇਨ੍ਹਾਂ ਬਿਆਨਾਂ ਤੇ ਹੋਰ ਸਮੱਗਰੀ ਦੇ ਆਧਾਰ ਤੇ ਬਿਕਰਮ ਮਜੀਠੀਆ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।

ਅਗਸਤ 2022 ‘ਚ ਮਿਲੀ ਸੀ ਜ਼ਮਾਨਤ

ਬਿਕਰਮ ਮਜੀਠੀਆ ਨੇ ਇਸ ਮਾਮਲੇ ਵਿੱਚ ਲੰਬੀ ਕਾਨੂੰਨੀ ਲੜਾਈ ਲੜੀ। ਉਨ੍ਹਾਂ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਅੰਮ੍ਰਿਤਸਰ ਤੋਂ ਲੜੀਆਂ ਸਨ, ਪਰ ਬਾਅਦ ‘ਚ ਉਨ੍ਹਾਂ ਨੂੰ ਜੇਲ੍ਹ ਜਾਣਾ ਪਿਆ। ਅਗਸਤ 2022 ‘ਚ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਸੀ।

ਮਜੀਠੀਆ ਪਹਿਲਾਂ ਵੀ ਇਸ ਮਾਮਲੇ ਨੂੰ ਲੈ ਕੇ ਕਈ ਸਵਾਲ ਚੁੱਕਦੇ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਅਜਿਹਾ NDPS ਮਾਮਲਾ ਹੈ, ਜਿਸ ‘ਚ ਪੁਲਿਸ ਵੱਲੋਂ ਉਨ੍ਹਾਂ ਕੋਲੋਂ ਕੋਈ ਰਿਕਵਰੀ ਨਹੀਂ ਕੀਤੀ ਗਈ। ਹਾਲਾਂਕਿ ਪੁਲਿਸ ਨੇ ਡਰੱਗਜ਼ ਤਸਕਰੀ ਦੇ ਮਾਮਲਿਆਂ ‘ਚ ਫੜੇ ਗਏ ਕਈ ਲੋਕਾਂ ਦੇ ਬਿਆਨ ਦਰਜ ਕੀਤੇ ਹਨ। ਹੁਣ SIT ਵੱਲੋਂ ਮਜੀਠੀਆ ਅਤੇ ਜਗਦੀਸ਼ ਭੋਲਾ ਤੋਂ ਕੀਤੀ ਜਾਣ ਵਾਲੀ ਪੁੱਛਗਿੱਛ ਇਸ ਪੁਰਾਣੇ ਡਰੱਗਜ਼ ਮਾਮਲੇ ਦੀ ਜਾਂਚ ਵਿੱਚ ਅਹਿਮ ਮੰਨੀ ਜਾ ਰਹੀ ਹੈ।

Follow Us
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ...
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...