ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਨਸ਼ੇ ਨੇ ਬੁਝਾਏ ਚਾਰ ਘਰਾਂ ਦੇ ਚਿਰਾਗ ਤਾਂ ਸ਼ਰਾਬ ਨੇ ਵੀ ਲਈ ਇੱਕ ਦੀ ਜਾਨ, ਠੇਕੇ ਨੂੰ ਲਗਾਈ ਅੱਗ

ਪੰਜਾਬ ਸਰਕਾਰ ਦੇ ਲੱਖ ਦਾਅਵਿਆਂ ਦੇ ਬਾਵਜੂਦ ਵੀ ਪੰਜਾਬ ਚੋਂ ਨਸ਼ਾ ਖਤਮ ਨਹੀਂ ਹੋ ਰਿਹਾ। ਇੱਥੇ ਮੋਗਾ, ਅੰਮ੍ਰਿਤਸਰ ਅਤੇ ਬਰਾਨਾਲ ਵਿੱਚ ਨਸ਼ੇ ਦੀ ਓਵਰਡੋਜ ਨਾਲ ਚਾਰ ਨੌਜਵਾਨਾਂ ਦੀ ਜਾਨ ਚਲੀ ਗਈ ਜਦਕਿ ਪਟਿਆਲਾ ਵਿੱਚ ਜ਼ਿਆਦਾ ਸ਼ਰਾਬ ਪੀਣ ਕਰਨ ਇੱਕ ਵਿਅਕਤੀ ਦੀ ਮੌਤ ਹੋਈ, ਜਿਸਦੇ ਪਰਿਵਾਰ ਵਾਲਿਆਂ ਨੇ ਗੁੱਸੇ ਵਿੱਚ ਆਕੇ ਠੇਕੇ ਨੂੰ ਹੀ ਅੱਗ ਲਗਾ ਦਿੱਤੀ। ਪਟਿਆਲਾ ਤੋਂ ਇੰਦਰਪਾਲ ਅਤੇ ਅੰਮ੍ਰਿਤਸਰ ਤੋਂ ਲਲਿਤ ਸ਼ਰਮਾ ਦੀ ਖਾਸ ਰਿਪੋਰਟ

ਨਸ਼ੇ ਨੇ ਬੁਝਾਏ ਚਾਰ ਘਰਾਂ ਦੇ ਚਿਰਾਗ ਤਾਂ ਸ਼ਰਾਬ ਨੇ ਵੀ ਲਈ ਇੱਕ ਦੀ ਜਾਨ, ਠੇਕੇ ਨੂੰ ਲਗਾਈ ਅੱਗ
Follow Us
tv9-punjabi
| Updated On: 21 Aug 2023 15:49 PM

ਪੰਜਾਬ ਨਿਊਜ। ਪੰਜਾਬ ਦੇ ਪਟਿਆਲਾ (Patiala) ਜ਼ਿਲ੍ਹੇ ਦੇ ਬਨੂੜ ਥਾਣਾ ਖੇਤਰ ਵਿੱਚ ਸ਼ਰਾਬ ਪੀਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। 40 ਸਾਲਾ ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਗੁੱਸੇ ‘ਚ ਆਏ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਸ਼ਰਾਬ ਦੇ ਠੇਕੇ ‘ਤੇ ਜੰਮ ਕੇ ਕੁੱਟਮਾਰ ਕੀਤੀ ਅਤੇ ਠੇਕੇ ਨੂੰ ਅੱਗ ਲਗਾ ਦਿੱਤੀ। ਘਟਨਾ ਐਤਵਾਰ ਦੁਪਹਿਰ ਨੂੰ ਵਾਪਰੀ। ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਹਸਪਤਾਲ ‘ਚ ਰਖਵਾਇਆ ਹੈ।

ਪੰਜਾਬ ਪੁਲਿਸ (Punjab Police) ਅਨੁਸਾਰ 40 ਸਾਲਾ ਰਣਜੀਤ ਸਿੰਘ ਮਿਹਨਤ ਮਜ਼ਦੂਰੀ ਕਰਦਾ ਸੀ। ਸ਼ਰਾਬ ਪੀਣ ਦਾ ਆਦੀ ਰਣਜੀਤ ਸਿੰਘ ਅਕਸਰ ਆਪਣੇ ਪਿੰਡ ਝੰਜੇੜੀ ਜੰਗਪੁਰਾ ਰੋਡ ‘ਤੇ ਬਣੇ ਸ਼ਰਾਬ ਦੇ ਠੇਕੇ ਤੋਂ ਸ਼ਰਾਬ ਖਰੀਦਦਾ ਸੀ। ਉਸ ਨੇ ਐਤਵਾਰ ਦੁਪਹਿਰ 12 ਵਜੇ ਸ਼ਰਾਬ ਪੀਤੀ, ਪਰ ਸ਼ਰਾਬ ਪੀਣ ਤੋਂ ਕੁਝ ਦੇਰ ਬਾਅਦ ਹੀ ਉਸ ਦੀ ਮੌਤ ਹੋ ਗਈ।ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਪਿੰਡ ਦੇ ਲੋਕ ਇਕੱਠੇ ਹੋ ਗਏ ਅਤੇ ਸ਼ਰਾਬ ਦੀ ਦੁਕਾਨ ਵੱਲ ਚਲੇ ਗਏ। ਇੱਥੇ ਸ਼ਰਾਬ ਦੇ ਠੇਕੇ ਦੇ ਮੁਲਾਜ਼ਮ ਨਾਲ ਝਗੜਾ ਕਰਕੇ ਉਸ ਦਾ ਪਿੱਛਾ ਕੀਤਾ ਗਿਆ। ਇਸ ਤੋਂ ਬਾਅਦ ਪਿੰਡ ਵਾਸੀਆਂ ਨੇ ਸ਼ਰਾਬ ਦੇ ਠੇਕੇ ਨੂੰ ਅੱਗ ਲਗਾ ਦਿੱਤੀ। ਇੰਨਾ ਹੀ ਨਹੀਂ ਪਿੰਡ ਵਾਸੀਆਂ ਨੇ ਲਿਖਤੀ ਰੂਪ ‘ਚ ਥਾਣੇ ‘ਚ ਸ਼ਿਕਾਇਤ ਦਰਜ ਕਰਵਾਈ।

ਸ਼ਰਾਬ ਦੇ ਠੇਕੇਦਾਰ ਨੇ ਪੁਲਿਸ ਨੂੰ ਸ਼ਿਕਾਇਤ ਵੀ ਦਿੱਤੀ

ਸ਼ਰਾਬ ਦੇ ਠੇਕੇ ਨੂੰ ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਠੇਕੇਦਾਰ ਮੌਕੇ ‘ਤੇ ਪਹੁੰਚ ਗਿਆ ਪਰ ਲੋਕਾਂ ਦੀ ਭੀੜ ਨੂੰ ਦੇਖਦਿਆਂ ਉਸ ਨੇ ਥਾਣੇ ਜਾ ਕੇ ਆਪਣੀ ਸ਼ਿਕਾਇਤ ਦਰਜ ਕਰਵਾਈ। ਅੱਗ ਲੱਗਣ ਕਾਰਨ ਠੇਕਾ ਪੂਰੀ ਤਰ੍ਹਾਂ ਸੜ ਗਿਆ। ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਉਸ ਦੀ ਲਾਸ਼ ਨੂੰ ਸੜਕ ‘ਤੇ ਰੱਖ ਦਿੱਤਾ ਅਤੇ ਸ਼ਰਾਬ ਦੇ ਠੇਕੇ ਦੇ ਬਾਹਰ ਪਹੁੰਚ ਗਏ। ਥਾਣਾ ਇੰਚਾਰਜ ਕ੍ਰਿਪਾਲ ਸਿੰਘ ਨੇ ਦੱਸਿਆ ਕਿ ਫਿਲਹਾਲ ਦੋਵੇਂ ਧਿਰਾਂ ਦੇ ਬਿਆਨ ਲਏ ਗਏ ਹਨ। ਸੋਮਵਾਰ ਨੂੰ ਇਸ ਮਾਮਲੇ ਵਿੱਚ ਅਗਲੀ ਕਾਰਵਾਈ ਕੀਤੀ ਜਾਵੇਗੀ।

ਰਜਵਾਹੇ ‘ਚ ਬੇਹੋਸ਼ ਮਿਲਿਆ ਨੌਜਵਾਨ

ਬਰਨਾਲਾ (Barnala) ਜ਼ਿਲ੍ਹੇ ਵਿੱਚ 27 ਸਾਲਾ ਨੌਜਵਾਨ ਦੀ ਚਿੱਟੇ ਨਾਲ ਮੌਤ ਹੋ ਗਈ। ਮ੍ਰਿਤਕ ਭਦੌਰ ਦਾ ਰਹਿਣ ਵਾਲਾ ਸੀ। ਉਹ ਪਿਛਲੇ ਕੁਝ ਸਮੇਂ ਤੋਂ ਨਸ਼ੇ ਦਾ ਆਦੀ ਹੋ ਗਿਆ ਸੀ। ਉਸ ਦੇ ਘਰ ਤੋਂ ਕੁਝ ਕਿਲੋਮੀਟਰ ਦੂਰ ਰਜਵਾਹਾ ਨੇੜੇ ਉਹ ਬੇਹੋਸ਼ ਪਿਆ ਸੀ। ਜਦੋਂ ਤੱਕ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ।

ਮ੍ਰਿਤਕ ਦੇ ਭਰਾ ਹਰਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਨਾਂ ਬਲਜੀਤ ਸਿੰਘ ਹੈ। ਉਹ ਨਸ਼ੇ ਦਾ ਸ਼ਿਕਾਰ ਹੋ ਗਿਆ ਸੀ। ਉਹ ਦੇਰ ਸ਼ਾਮ ਘਰੋਂ ਨਿਕਲਿਆ ਸੀ ਅਤੇ ਜਦੋਂ ਉਹ ਵਾਪਸ ਨਾ ਆਇਆ ਤਾਂ ਅਸੀਂ ਉਸ ਦੀ ਤਲਾਸ਼ ਕੀਤੀ ਤਾਂ ਉਹ ਬੈੱਡ ਕੋਲ ਪਿਆ ਮਿਲਿਆ। ਇਲਾਜ ਕਰ ਰਹੇ ਫਾਰਮਾਸਿਸਟ ਨੇ ਇਹ ਵੀ ਦੱਸਿਆ ਕਿ ਇਹ ਓਵਰਡੋਜ਼ ਦਾ ਮਾਮਲਾ ਜਾਪਦਾ ਹੈ। ਐਸ.ਐਚ.ਓ ਭਦੌੜ ਜਗਦੇਵ ਸਿੰਘ ਨੇ ਕਿਹਾ ਕਿ ਪਰਿਵਾਰਕ ਮੈਂਬਰ ਜੋ ਵੀ ਬਿਆਨ ਦੇਣਗੇ, ਉਹ ਜਾਂਚ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਕਰਨਗੇ।

ਚਿੱਟੇ ਦਾ ਟੀਕਾ ਲਗਾਉਣ ਕਾਰਨ ਨੀਲਾ ਹੋਇਆ ਸ਼ਰੀਰ

ਮੋਗਾ (Moga) ਦੇ ਪਿੰਡ ਹਿੰਮਤਪੁਰਾ ‘ਚ ਸਥਿਤ ਇਕ ਖੇਤ ‘ਚੋਂ 25 ਸਾਲਾ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ ਦਾ ਮਾਹੌਲ ਬਣ ਗਿਆ ਹੈ। ਮੋਗਾ ਦੇ ਵਸਨੀਕ 25 ਸਾਲਾ ਹਰਦੀਪ ਸਿੰਘ ਮੰਟੀ ਦੇ ਹੱਥ ‘ਤੇ ਚਿੱਟੇ ਦਾ ਟੀਕਾ ਲੱਗਿਆ ਹੋਇਆ ਸੀ, ਜਿਸ ਕਾਰਨ ਉਸਦਾ ਸਾਰਾ ਸ਼ਰੀਰ ਨੀਲਾ ਹੋ ਗਿਆ ਸੀ। ਪੁਲਿਸ ਮੁਤਾਬਕ ਮੌਤ ਦਾ ਕਾਰਨ ਚਿੱਟਾ ਓਵਰਡੋਜ਼ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਮੱਤੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਖੇਤਾਂ ਵਿੱਚੋਂ ਬਰਾਮਦ ਹੋਏ ਨਸ਼ੀਲੇ ਟੀਕੇ ਨੂੰ ਵੀ ਜਾਂਚ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਜਾਂਚ ਕਰ ਰਹੀ ਹੈ ਕਿ ਉਪਰੋਕਤ ਟੀਕਾ ਕੀ ਸੀ। ਇਸ ਦੇ ਨਾਲ ਹੀ ਪੁਲਿਸ ਨੇ ਨੌਜਵਾਨ ਦੀ ਮੌਤ ਦੀ ਸੂਚਨਾ ਪਰਿਵਾਰ ਨੂੰ ਦੇ ਦਿੱਤੀ ਹੈ। ਜਲਦੀ ਹੀ ਪੁਲਿਸ ਇਸ ਮਾਮਲੇ ਵਿੱਚ ਅਗਲੀ ਕਾਰਵਾਈ ਕਰੇਗੀ।

ਅੰਮ੍ਰਿਤਸਰ ‘ਚ ਵੀ ਚਿੱਟੇ ਦਾ ਕਹਿਰ

ਉੱਧਰ ਅੰਮ੍ਰਿਤਸਰ (Amritsar) ਵਿੱਚ ਵੀ ਦੋ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ ਨਾਲ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਸ਼ਹਿਰ ਦੇ ਮਾਤਾ ਗੰਗਾ ਨਗਰ ਇਲਾਕੇ ਦੇ ਵਿੱਚ ਨੌਜਵਾਨ ਨਸ਼ੇ ਦੀ ਓਵਰਡੋਜ ਦੇ ਮੌਤ ਹੋ ਗਈ। ਮ੍ਰਿਤਕ ਨੌਜਵਾਨ 3 ਦਿਨ ਪਹਿਲਾ ਆਇਆ ਸੀ। ਲੋਕਾਂ ਨਾਲ ਨੇ ਇਲਜ਼ਾਮ ਲਗਾਇਆ ਕਿ ਇਲਾਕੇ ਨਸ਼ਾ ਸਰੇਆਮ ਵਿਕਦਾ ਹੈ। ਸਭ ਕੁੱਝ ਪਤਾ ਹੋਣ ਦੇ ਬਾਵਜੂਦ ਲੋਕਲ ਪ੍ਰਸ਼ਾਸਨ ਵੱਲੋਂ ਕਾਰਵਾਈ ਨਹੀਂ ਕਰ ਰਿਹਾ। ਲੋਕਾਂ ਏਰੀਏ ਵਿੱਚ ਇੱਕਲੌਤਾ ਮਕਾਨ ਹੈ ਜਿੱਥੇ ਨਸ਼ਾ ਮਿਲਣ ਦੇ ਇਲਜ਼ਾਮ ਲੱਗੇ ਹਨ।

‘ਬਦਮਾਸ਼ ਕਰਦੇ ਹਨ ਅਸ਼ਲੀਲ ਹਰਕਤਾਂ’

ਪੁਲਿਸ ਅਧਿਕਾਰੀਆਂ ਨੇ ਮੌਕੇ ਤੇ ਪਹੁੰਚਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਵਿੱਚ ਕੁੱਝ ਦਿਨ ਪਹਿਲਾਂ ਵੀ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ ਨਾਲ ਮੌਤ ਹੋ ਗਈ ਸੀ। ਸਥਾਨਕ ਲੋਕਾਂ ਦਾ ਇਲਜ਼ਾਮ ਹੈ ਕਿ ਇੱਥੇ ਬਦਮਾਸ਼ ਮਹਿਲਾਵਾਂ ਨਾਲ ਵੀ ਅਸ਼ਲੀਲ ਹਰਕਤਾਂ ਕਰਦੇ ਹਨ। ਉੱਧਰ ਕੁੱਝ ਦਿਨ ਪਹਿਲਾਂ ਵੀ ਇੱਥੇ ਆਜ਼ਾਦੀ ਵਾਲੇ ਦਿਨ ਵੀ ਨਸ਼ੇ ਦਾ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਇਹ ਮਾਮਲਾ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਦਾ ਦੱਸਿਆ ਜਾ ਰਿਹਾ ਹੈ। ਇਸ ਨੌਜਵਾਨ ਦੀ ਨਸ਼ੇ ਦਾ ਇੰਜੈਕਸ਼ਨ ਲਗਾਉਣ ਨਾਲ ਮੌਤ ਹੋਣ ਦੀ ਜਾਣਕਾਰੀ ਮਿਲੀ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ...
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?...
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?...
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ...
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?...
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ...
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !...
Amarnath Yatra 2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report
Amarnath Yatra  2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report...
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!...