ਨਸ਼ੇ ਨੇ ਬੁਝਾਏ ਚਾਰ ਘਰਾਂ ਦੇ ਚਿਰਾਗ ਤਾਂ ਸ਼ਰਾਬ ਨੇ ਵੀ ਲਈ ਇੱਕ ਦੀ ਜਾਨ, ਠੇਕੇ ਨੂੰ ਲਗਾਈ ਅੱਗ
ਪੰਜਾਬ ਸਰਕਾਰ ਦੇ ਲੱਖ ਦਾਅਵਿਆਂ ਦੇ ਬਾਵਜੂਦ ਵੀ ਪੰਜਾਬ ਚੋਂ ਨਸ਼ਾ ਖਤਮ ਨਹੀਂ ਹੋ ਰਿਹਾ। ਇੱਥੇ ਮੋਗਾ, ਅੰਮ੍ਰਿਤਸਰ ਅਤੇ ਬਰਾਨਾਲ ਵਿੱਚ ਨਸ਼ੇ ਦੀ ਓਵਰਡੋਜ ਨਾਲ ਚਾਰ ਨੌਜਵਾਨਾਂ ਦੀ ਜਾਨ ਚਲੀ ਗਈ ਜਦਕਿ ਪਟਿਆਲਾ ਵਿੱਚ ਜ਼ਿਆਦਾ ਸ਼ਰਾਬ ਪੀਣ ਕਰਨ ਇੱਕ ਵਿਅਕਤੀ ਦੀ ਮੌਤ ਹੋਈ, ਜਿਸਦੇ ਪਰਿਵਾਰ ਵਾਲਿਆਂ ਨੇ ਗੁੱਸੇ ਵਿੱਚ ਆਕੇ ਠੇਕੇ ਨੂੰ ਹੀ ਅੱਗ ਲਗਾ ਦਿੱਤੀ। ਪਟਿਆਲਾ ਤੋਂ ਇੰਦਰਪਾਲ ਅਤੇ ਅੰਮ੍ਰਿਤਸਰ ਤੋਂ ਲਲਿਤ ਸ਼ਰਮਾ ਦੀ ਖਾਸ ਰਿਪੋਰਟ
ਸ਼ਰਾਬ ਦੇ ਠੇਕੇਦਾਰ ਨੇ ਪੁਲਿਸ ਨੂੰ ਸ਼ਿਕਾਇਤ ਵੀ ਦਿੱਤੀ
ਸ਼ਰਾਬ ਦੇ ਠੇਕੇ ਨੂੰ ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਠੇਕੇਦਾਰ ਮੌਕੇ ‘ਤੇ ਪਹੁੰਚ ਗਿਆ ਪਰ ਲੋਕਾਂ ਦੀ ਭੀੜ ਨੂੰ ਦੇਖਦਿਆਂ ਉਸ ਨੇ ਥਾਣੇ ਜਾ ਕੇ ਆਪਣੀ ਸ਼ਿਕਾਇਤ ਦਰਜ ਕਰਵਾਈ। ਅੱਗ ਲੱਗਣ ਕਾਰਨ ਠੇਕਾ ਪੂਰੀ ਤਰ੍ਹਾਂ ਸੜ ਗਿਆ। ਰਣਜੀਤ ਸਿੰਘ ਦੀ ਮੌਤ ਤੋਂ ਬਾਅਦ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਉਸ ਦੀ ਲਾਸ਼ ਨੂੰ ਸੜਕ ‘ਤੇ ਰੱਖ ਦਿੱਤਾ ਅਤੇ ਸ਼ਰਾਬ ਦੇ ਠੇਕੇ ਦੇ ਬਾਹਰ ਪਹੁੰਚ ਗਏ। ਥਾਣਾ ਇੰਚਾਰਜ ਕ੍ਰਿਪਾਲ ਸਿੰਘ ਨੇ ਦੱਸਿਆ ਕਿ ਫਿਲਹਾਲ ਦੋਵੇਂ ਧਿਰਾਂ ਦੇ ਬਿਆਨ ਲਏ ਗਏ ਹਨ। ਸੋਮਵਾਰ ਨੂੰ ਇਸ ਮਾਮਲੇ ਵਿੱਚ ਅਗਲੀ ਕਾਰਵਾਈ ਕੀਤੀ ਜਾਵੇਗੀ।ਰਜਵਾਹੇ ‘ਚ ਬੇਹੋਸ਼ ਮਿਲਿਆ ਨੌਜਵਾਨ
ਬਰਨਾਲਾ (Barnala) ਜ਼ਿਲ੍ਹੇ ਵਿੱਚ 27 ਸਾਲਾ ਨੌਜਵਾਨ ਦੀ ਚਿੱਟੇ ਨਾਲ ਮੌਤ ਹੋ ਗਈ। ਮ੍ਰਿਤਕ ਭਦੌਰ ਦਾ ਰਹਿਣ ਵਾਲਾ ਸੀ। ਉਹ ਪਿਛਲੇ ਕੁਝ ਸਮੇਂ ਤੋਂ ਨਸ਼ੇ ਦਾ ਆਦੀ ਹੋ ਗਿਆ ਸੀ। ਉਸ ਦੇ ਘਰ ਤੋਂ ਕੁਝ ਕਿਲੋਮੀਟਰ ਦੂਰ ਰਜਵਾਹਾ ਨੇੜੇ ਉਹ ਬੇਹੋਸ਼ ਪਿਆ ਸੀ। ਜਦੋਂ ਤੱਕ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ।ਚਿੱਟੇ ਦਾ ਟੀਕਾ ਲਗਾਉਣ ਕਾਰਨ ਨੀਲਾ ਹੋਇਆ ਸ਼ਰੀਰ
ਅੰਮ੍ਰਿਤਸਰ ‘ਚ ਵੀ ਚਿੱਟੇ ਦਾ ਕਹਿਰ
ਉੱਧਰ ਅੰਮ੍ਰਿਤਸਰ (Amritsar) ਵਿੱਚ ਵੀ ਦੋ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ ਨਾਲ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਸ਼ਹਿਰ ਦੇ ਮਾਤਾ ਗੰਗਾ ਨਗਰ ਇਲਾਕੇ ਦੇ ਵਿੱਚ ਨੌਜਵਾਨ ਨਸ਼ੇ ਦੀ ਓਵਰਡੋਜ ਦੇ ਮੌਤ ਹੋ ਗਈ। ਮ੍ਰਿਤਕ ਨੌਜਵਾਨ 3 ਦਿਨ ਪਹਿਲਾ ਆਇਆ ਸੀ। ਲੋਕਾਂ ਨਾਲ ਨੇ ਇਲਜ਼ਾਮ ਲਗਾਇਆ ਕਿ ਇਲਾਕੇ ਨਸ਼ਾ ਸਰੇਆਮ ਵਿਕਦਾ ਹੈ। ਸਭ ਕੁੱਝ ਪਤਾ ਹੋਣ ਦੇ ਬਾਵਜੂਦ ਲੋਕਲ ਪ੍ਰਸ਼ਾਸਨ ਵੱਲੋਂ ਕਾਰਵਾਈ ਨਹੀਂ ਕਰ ਰਿਹਾ। ਲੋਕਾਂ ਏਰੀਏ ਵਿੱਚ ਇੱਕਲੌਤਾ ਮਕਾਨ ਹੈ ਜਿੱਥੇ ਨਸ਼ਾ ਮਿਲਣ ਦੇ ਇਲਜ਼ਾਮ ਲੱਗੇ ਹਨ।‘ਬਦਮਾਸ਼ ਕਰਦੇ ਹਨ ਅਸ਼ਲੀਲ ਹਰਕਤਾਂ’
ਪੁਲਿਸ ਅਧਿਕਾਰੀਆਂ ਨੇ ਮੌਕੇ ਤੇ ਪਹੁੰਚਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਵਿੱਚ ਕੁੱਝ ਦਿਨ ਪਹਿਲਾਂ ਵੀ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ ਨਾਲ ਮੌਤ ਹੋ ਗਈ ਸੀ। ਸਥਾਨਕ ਲੋਕਾਂ ਦਾ ਇਲਜ਼ਾਮ ਹੈ ਕਿ ਇੱਥੇ ਬਦਮਾਸ਼ ਮਹਿਲਾਵਾਂ ਨਾਲ ਵੀ ਅਸ਼ਲੀਲ ਹਰਕਤਾਂ ਕਰਦੇ ਹਨ। ਉੱਧਰ ਕੁੱਝ ਦਿਨ ਪਹਿਲਾਂ ਵੀ ਇੱਥੇ ਆਜ਼ਾਦੀ ਵਾਲੇ ਦਿਨ ਵੀ ਨਸ਼ੇ ਦਾ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਇਹ ਮਾਮਲਾ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਦਾ ਦੱਸਿਆ ਜਾ ਰਿਹਾ ਹੈ। ਇਸ ਨੌਜਵਾਨ ਦੀ ਨਸ਼ੇ ਦਾ ਇੰਜੈਕਸ਼ਨ ਲਗਾਉਣ ਨਾਲ ਮੌਤ ਹੋਣ ਦੀ ਜਾਣਕਾਰੀ ਮਿਲੀ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ
Follow Us
