AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਰਾਹੁਲ ਨਾਲ ਮੁਲਾਕਾਤ ਤੇ ਵਿਵਾਦਿਤ ਬਿਆਨ… DSGMC ਵੱਲੋਂ ਹਰਵਿੰਦਰ ਸਿੰਘ ਸਰਨਾ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਿਕਾਇਤ

DSGMC: ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਤਮਾ ਸਿੰਘ ਲੁਬਾਣਾ ਤੇ ਹੋਰ ਆਗੂਆਂ ਨੇ ਦੱਸਿਆ ਕਿ ਹਾਲ ਹੀ 'ਚ ਹਰਵਿੰਦਰ ਸਿੰਘ ਸਰਨਾ ਵੱਲੋਂ ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਉਪਰੰਤ ਦਿੱਤੇ ਗਏ ਬਿਆਨ ਸਿੱਖ ਪੰਥ ਦੀਆਂ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚਾਉਂਦੇ ਹਨ।

ਰਾਹੁਲ ਨਾਲ ਮੁਲਾਕਾਤ ਤੇ ਵਿਵਾਦਿਤ ਬਿਆਨ... DSGMC ਵੱਲੋਂ ਹਰਵਿੰਦਰ ਸਿੰਘ ਸਰਨਾ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਿਕਾਇਤ
DSGMC ਵੱਲੋਂ ਹਰਵਿੰਦਰ ਸਿੰਘ ਸਰਨਾ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਿਕਾਇਤ
lalit-sharma
| Updated On: 12 Feb 2026 15:19 PM IST

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਵੱਲੋਂ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਦੇ ਵਿਵਾਦਤ ਬਿਆਨਾਂ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਫ਼ਤਰ ਵਿਖੇ ਅਧਿਕਾਰਤ ਤੌਰ ਤੇ ਸ਼ਿਕਾਇਤ ਦਰਜ ਕਰਵਾਈ ਗਈ। ਇਹ ਸ਼ਿਕਾਇਤ ਸੀਨੀਅਰ ਉਪ ਪ੍ਰਧਾਨ DSGMC ਆਤਮਾ ਸਿੰਘ ਲੁਬਾਣਾ ਦੀ ਅਗਵਾਈ ਹੇਠ ਇੱਕ ਵਫ਼ਦ ਵੱਲੋਂ ਬਗੀਚਾ ਸਿੰਘ ਆਈ/ਸੀ ਦਫ਼ਤਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪੀ ਗਈ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਤਮਾ ਸਿੰਘ ਲੁਬਾਣਾ ਤੇ ਹੋਰ ਆਗੂਆਂ ਨੇ ਦੱਸਿਆ ਕਿ ਹਾਲ ਹੀ ‘ਚ ਹਰਵਿੰਦਰ ਸਿੰਘ ਸਰਨਾ ਵੱਲੋਂ ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਉਪਰੰਤ ਦਿੱਤੇ ਗਏ ਬਿਆਨ ਸਿੱਖ ਪੰਥ ਦੀਆਂ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚਾਉਂਦੇ ਹਨ। ਉਨ੍ਹਾਂ ਕਿਹਾ ਕਿ ਸਰਨਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕੇਵਲ ਇੱਕ ਬਿਲਡਿੰਗ ਕਹਿ ਕੇ ਸੰਬੋਧਨ ਕੀਤਾ ਤੇ 1984 ਦੇ ਸਿੱਖ ਕਤਲੇਆਮ ਵਰਗੇ ਗੰਭੀਰ ਮਸਲਿਆਂ ਨੂੰ ਮਾਫ਼ ਕਰਨ ਯੋਗ ਦੱਸਿਆ, ਜੋ ਪੂਰੇ ਸਿੱਖ ਜਗਤ ਲਈ ਅਸਵੀਕਾਰਯੋਗ ਹੈ।

‘ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਜਾਵੇ’

ਵਫ਼ਦ ‘ਚ ਸੁਖਬੀਰ ਸਿੰਘ ਖਾਲਰਾ, ਸੁਖਵਿੰਦਰ ਸਿੰਘ ਬੱਬਰ, ਹਰਮਿੰਦਰ ਸਿੰਘ ਸਵੀਟਾ, ਬਲਜਿੰਦਰ ਸਿੰਘ, ਮਨਜੀਤ ਸਿੰਘ ਕੋਮਲ ਤੇ ਹੋਰ ਆਗੂ ਸ਼ਾਮਲ ਸਨ। ਆਗੂਆਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵੋਚ ਧਾਰਮਿਕ ਸੰਸਥਾ ਤੇ ਸੁਪਰੀਮ ਕੋਰਟ ਹੈ, ਜਿਸ ਦੀ ਸਥਾਪਨਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਕੀਤੀ ਸੀ। ਇਸ ਨੂੰ ਬਿਲਡਿੰਗ ਦੇ ਰੂਪ ‘ਚ ਦਰਸਾਉਣਾ ਸਿੱਖ ਮਰਿਆਦਾ ਤੇ ਇਤਿਹਾਸ ਦਾ ਅਪਮਾਨ ਹੈ।

DSGMC ਨੇ ਮੰਗ ਕੀਤੀ ਕਿ ਹਰਵਿੰਦਰ ਸਿੰਘ ਸਰਨਾ ਨੂੰ ਤੁਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਜਾਵੇ ਤੇ ਉਨ੍ਹਾਂ ਤੋਂ ਉਨ੍ਹਾਂ ਦੇ ਬਿਆਨਾਂ ਬਾਰੇ ਸਪਸ਼ਟੀਕਰਨ ਲਿਆ ਜਾਵੇ। ਨਾਲ ਹੀ, ਅਜਿਹੀਆਂ ਪੰਥ ਵਿਰੋਧੀ ਗਤੀਵਿਧੀਆਂ ਲਈ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ‘ਚ ਕੋਈ ਵੀ ਸਿੱਖ ਸੰਸਥਾਵਾਂ ਦੀ ਮਰਿਆਦਾ ਨਾਲ ਖਿਲਵਾੜ ਨਾ ਕਰ ਸਕੇ।

Follow Us
ਹਮਲੇ ਤੋਂ ਪਹਿਲਾਂ ਜੰਗੀ ਜਹਾਜ਼ ਨੇ ਭਾਰਤ ਦੇ ਇੰਟਰਨੈਸ਼ਨਲ ਫਲੀਟ ਰਿਵਿਊ ਵਿੱਚ ਸ਼ਾਮਲ ਹੋਇਆ ਸੀ ਈਰਾਨ ਦੇ IRIS Dena ਜਹਾਜ਼, ਦੇਖੋ ਵੀਡੀਓ
ਹਮਲੇ ਤੋਂ ਪਹਿਲਾਂ ਜੰਗੀ ਜਹਾਜ਼ ਨੇ ਭਾਰਤ ਦੇ ਇੰਟਰਨੈਸ਼ਨਲ ਫਲੀਟ ਰਿਵਿਊ ਵਿੱਚ ਸ਼ਾਮਲ ਹੋਇਆ ਸੀ ਈਰਾਨ ਦੇ IRIS Dena ਜਹਾਜ਼, ਦੇਖੋ ਵੀਡੀਓ...
Raghav Chadha: ਰਾਘਵ ਚੱਢਾ ਨੇ ਜਿੱਤੇ ਦਿਲ, ਧਾਕੜ ਸਪੀਚ ਨਾਲ ਬਣ ਗਏ ਸੋਸ਼ਲ ਮੀਡੀਆ ਸਨਸਨੀ
Raghav Chadha: ਰਾਘਵ ਚੱਢਾ ਨੇ ਜਿੱਤੇ ਦਿਲ, ਧਾਕੜ ਸਪੀਚ ਨਾਲ ਬਣ ਗਏ ਸੋਸ਼ਲ ਮੀਡੀਆ ਸਨਸਨੀ...
US Minuteman III Test Amidst Iran Conflict: ਈਰਾਨ ਯੁੱਧ ਵਿਚਾਲੇ ਅਮਰੀਕੀ ਪ੍ਰਮਾਣੂ ਮਿਜ਼ਾਈਲ ਟੈਸਟ, ਵਿਸ਼ਵਵਿਆਪੀ ਚਿੰਤਾਵਾਂ ਅਤੇ ਵਧਦੇ ਤਣਾਅ
US Minuteman III Test Amidst Iran Conflict: ਈਰਾਨ ਯੁੱਧ ਵਿਚਾਲੇ ਅਮਰੀਕੀ ਪ੍ਰਮਾਣੂ ਮਿਜ਼ਾਈਲ ਟੈਸਟ, ਵਿਸ਼ਵਵਿਆਪੀ ਚਿੰਤਾਵਾਂ ਅਤੇ ਵਧਦੇ ਤਣਾਅ...
Holi 2026: ਵ੍ਰਿੰਦਾਵਨ 'ਚ ਹੋਲੀ ਦਾ ਆਨੰਦ ਮਨਾ ਰਹੇ ਵਿਦੇਸ਼ੀ ਸੈਲਾਨੀ
Holi 2026: ਵ੍ਰਿੰਦਾਵਨ 'ਚ ਹੋਲੀ ਦਾ ਆਨੰਦ ਮਨਾ ਰਹੇ ਵਿਦੇਸ਼ੀ ਸੈਲਾਨੀ...
'ਧਰਮ ਦੀ ਰਾਜਨੀਤੀ ਤੋਂ ਇਲਾਵਾ...' ਮੰਤਰੀ ਬਲਜੀਤ ਕੌਰ ਦਾ ਭਾਜਪਾ 'ਤੇ ਤਿੱਖਾ ਹਮਲਾ
'ਧਰਮ ਦੀ ਰਾਜਨੀਤੀ ਤੋਂ ਇਲਾਵਾ...' ਮੰਤਰੀ ਬਲਜੀਤ ਕੌਰ ਦਾ ਭਾਜਪਾ 'ਤੇ ਤਿੱਖਾ ਹਮਲਾ...
Thandai Recipe: ਹੋਲੀ ਲਈ ਘਰ ਵਿੱਚ ਬਣਾਓ ਠੰਡਾਈ, ਇਹ ਰਹੀ ਸਭ ਤੋਂ ਸੌਖੀ ਰੈਸਿਪੀ
Thandai Recipe: ਹੋਲੀ ਲਈ ਘਰ ਵਿੱਚ ਬਣਾਓ ਠੰਡਾਈ, ਇਹ ਰਹੀ ਸਭ ਤੋਂ ਸੌਖੀ ਰੈਸਿਪੀ...
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ
ਬਠਿੰਡਾ ਦੀ ਪ੍ਰਿੰਸੀਪਲ ਦੁਬਈ 'ਚ ਫਸੀ, VIDEO ਜਾਰੀ ਕਰ ਭਾਰਤ ਸਰਕਾਰ ਤੋਂ ਮੰਗੀ ਮਦਦ...
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ
ਈਰਾਨ 'ਤੇ ਵਿਨਾਸ਼ਕਾਰੀ ਹਮਲੇ, ਅਮਰੀਕਾ ਨੇ ਜਾਰੀ ਕੀਤਾ ਨਵਾਂ ਵੀਡੀਓ...
ਮੱਧ ਪੂਰਬ 'ਚ ਤਣਾਅ: ਇਰਾਕ 'ਚ ਅਮਰੀਕੀ ਬੇਸ 'ਤੇ ਹਮਲਾ, ਦੁਬਈ ਤੇ ਦੋਹਾ ਵਿੱਚ ਧਮਾਕੇ
ਮੱਧ ਪੂਰਬ 'ਚ ਤਣਾਅ: ਇਰਾਕ 'ਚ ਅਮਰੀਕੀ ਬੇਸ 'ਤੇ ਹਮਲਾ, ਦੁਬਈ ਤੇ ਦੋਹਾ ਵਿੱਚ ਧਮਾਕੇ...