ਡੀਐੱਸਪੀ ਭੋਲਾ ਦੀ ਡਰੱਗ ਮਾਮਲੇ ‘ਚ ਜਾਇਦਾਦ ਹੋਵੇਗੀ ਜ਼ਬਤ, ਅਦਾਲਤ ਨੇ 17 ਲੋਕਾਂ ਨੂੰ ਸੁਣਾਈ ਸਜ਼ਾ

Updated On: 

02 Aug 2024 17:32 PM IST

ਇਸ ਮਾਮਲੇ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਦੀ 12.37 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰਨ ਦੇ ਹੁਕਮ ਦਿੱਤੇ ਗਏ ਹਨ। ਇਹ ਜਾਇਦਾਦ ਈਡੀ ਨੇ ਸਾਲ 2014, 2015 ਅਤੇ 2018 ਵਿੱਚ ਜ਼ਬਤ ਕੀਤੀ ਸੀ। ਇਸ ਮਾਮਲੇ ਵਿੱਚ ਕੁੱਲ 95 ਕਰੋੜ ਰੁਪਏ ਅਟੈਚ ਕੀਤੇ ਗਏ ਸਨ।

ਡੀਐੱਸਪੀ ਭੋਲਾ ਦੀ ਡਰੱਗ ਮਾਮਲੇ ਚ ਜਾਇਦਾਦ ਹੋਵੇਗੀ ਜ਼ਬਤ, ਅਦਾਲਤ ਨੇ 17 ਲੋਕਾਂ ਨੂੰ ਸੁਣਾਈ ਸਜ਼ਾ

(Photo Source: pexels.com/ Twitter)

Follow Us On

ਪੰਜਾਬ ਦੀ ਵਿਸ਼ੇਸ਼ ਈਡੀ ਅਦਾਲਤ ਨੇ ਕੁਝ ਦਿਨ ਪਹਿਲਾਂ 6 ਹਜ਼ਾਰ ਕਰੋੜ ਰੁਪਏ ਦੇ ਡਰੱਗ ਤਸਕਰੀ ਮਾਮਲੇ ਵਿੱਚ 17 ਲੋਕਾਂ ਨੂੰ ਸਜ਼ਾ ਸੁਣਾਈ ਸੀ। ਦੋਸ਼ੀਆਂ ਵਿੱਚ ਪੰਜਾਬ ਪੁਲਿਸ ਦੇ ਬਰਖ਼ਾਸਤ ਡੀਐਸਪੀ ਜਗਦੀਸ਼ ਭੋਲਾ, ਉਨ੍ਹਾਂ ਦੀ ਪਤਨੀ ਅਤੇ ਸਹੁਰਾ ਵੀ ਸ਼ਾਮਲ ਹਨ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਦੀ 12.37 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰਨ ਦੇ ਹੁਕਮ ਦਿੱਤੇ ਗਏ ਹਨ। ਇਹ ਜਾਇਦਾਦ ਈਡੀ ਨੇ ਸਾਲ 2014, 2015 ਅਤੇ 2018 ਵਿੱਚ ਜ਼ਬਤ ਕੀਤੀ ਸੀ। ਇਸ ਮਾਮਲੇ ਵਿੱਚ ਕੁੱਲ 95 ਕਰੋੜ ਰੁਪਏ ਅਟੈਚ ਕੀਤੇ ਗਏ ਸਨ।

ਅਦਾਲਤ ਨੇ ਇਸ ਮਾਮਲੇ ਵਿੱਚ ਸਜ਼ਾ ਸੁਣਾਈ ਸੀ

ਇਸ ਦੌਰਾਨ ਜਗਦੀਸ਼ ਭੋਲਾ, ਮਨਿੰਦਰ, ਦਵਿੰਦਰ ਸਿੰਘ ਹੈਪੀ, ਮਨਪ੍ਰੀਤ, ਸੁਖਰਾਜ, ਸੁਖਜੀਤ ਸੁੱਖਾ,ਅਵਤਾਰ ਸਿੰਘ ਨੂੰ 10 ਸਾਲ ਦੀ ਸਜ਼ਾ ਹੋਈ ਹੈ। ਇਸ ਮਾਮਲੇ ਵਿੱਚ ਜਗਦੀਸ਼ ਭੋਲਾ ਦੀ ਪਤਨੀ ਗੁਰਪ੍ਰੀਤ ਕੌਰ, ਸੰਦੀਪ ਕੌਰ ਸਣੇ ਕਈ ਹੋਰਾਂ ਨੂੰ 3 ਸਾਲ ਦੀ ਸਜ਼ਾ ਹੋਈ ਹੈ। ਸੁਭਾਸ਼ ਬਜਾਜ, ਅੰਕੁਰ ਬਜਾਜ ਅਤੇ ਗੁਰਪ੍ਰੀਤ ਸਿੰਘ ਨੂੰ 5 ਸਾਲ ਦੀ ਸਜ਼ਾ ਹੋਈ ਹੈ। ਦੱਸ ਦਈਏ ਕਿ ਇਸ ਡਰੱਗ ਮਾਮਲੇ ਵਿੱਚ ਕੁੱਲ 23 ਮੁਲਜ਼ਮ ਸ਼ਾਮਲ ਸਨ। ਇਨ੍ਹਾਂ ‘ਚੋਂ ਚਾਰ ਮੁਲਜ਼ਮਾਂ ਦੀ ਮੌਤ ਹੋ ਚੁੱਕੀ ਹੈ। ਇਸ ਮਾਮਲੇ ਵਿੱਚ ਭੋਲਾ ਦਾ ਪਿਤਾ ਬਲਸ਼ਿੰਦਰ ਵੀ ਸ਼ਾਮਲ ਸੀ। ਉਸ ਦੀ ਮੌਤ ਹੋ ਚੁੱਕੀ ਹੈ।

11 ਸਾਲ ਪਹਿਲਾਂ ਸਾਹਮਣੇ ਆਇਆ ਸੀ ਮਾਮਲਾ

ਦੱਸ ਦਈਏ ਕਿ 2013 ਵਿੱਚ ਪੰਜਾਬ ਪੁਲਿਸ ਨੇ ਅਰਜੁਨ ਐਵਾਰਡੀ ਪਹਿਲਵਾਨ ਰੁਸਤਮ-ਏ-ਹਿੰਦ ਨੂੰ ਗ੍ਰਿਫਤਾਰ ਕਰਕੇ ਇਸ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਡੀਐਸਪੀ ਜਗਦੀਸ਼ ਸਿੰਘ ਭੋਲਾ ਨੂੰ ਬਰਖਾਸਤ ਕਰ ਦਿੱਤਾ ਸੀ। ਫਿਰ ਖੁਲਾਸਾ ਹੋਇਆ ਕਿ ਇਹ ਰੈਕੇਟ ਪੰਜਾਬ ਤੋਂ ਬਾਹਰਲੇ ਦੇਸ਼ਾਂ ਤੱਕ ਫੈਲਿਆ ਹੋਇਆ ਸੀ। ਇਸ ਮਾਮਲੇ ਵਿੱਚ 2019 ਵਿੱਚ CBI ਅਦਾਲਤ ਨੇ ਐਨਡੀਪੀਐਸ ਐਕਟ ਤਹਿਤ 25 ਲੋਕਾਂ ਨੂੰ ਸਜ਼ਾ ਸੁਣਾਈ ਸੀ। ਇਹ ਵੀ ਪੜ੍ਹੋ: AAP ਵਿਧਾਇਕ ਕੁਲਵੰਤ ਸਿੰਘ ਤੇ ਲੱਗੇ ਧੋਖਾਧੜੀ ਦੇ ਇਲਜ਼ਾਮ, ਗੁਰੂਗ੍ਰਾਮ ਚ FIR ਦਰਜ