ਲਾਰੈਂਸ ਦਾ ਇੰਟਰਵਿਊ ਕਰਵਾਉਣ ਦੇ ਮਾਮਲੇ ਚ DSP ਬਰਖਾਸਤ, ਗ੍ਰਹਿ ਵਿਭਾਗ ਨੇ ਜਾਰੀ ਕੀਤੇ ਹੁਕਮ

Updated On: 

03 Jan 2025 10:06 AM

DSP gursher singh: ਸੂਬਾ ਸਰਕਾਰ ਨੇ ਹੁਕਮਾਂ ਵਿੱਚ ਸਪੱਸ਼ਟ ਲਿਖਿਆ ਹੈ ਕਿ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਨੇ ਗੈਂਗਸਟਰ ਲਾਰੈਂਸ ਦੀ ਇੰਟਰਵਿਊ ਦੌਰਾਨ ਸੀਆਈਏ ਖਰੜ ਦੀ ਹਿਰਾਸਤ ਵਿੱਚ ਆਪਣੀ ਡਿਊਟੀ ਵਿੱਚ ਲਾਪਰਵਾਹੀ ਵਰਤੀ ਹੈ। ਜਿਸ ਕਾਰਨ ਪੰਜਾਬ ਪੁਲਿਸ ਦਾ ਅਕਸ ਬੁਰੀ ਤਰ੍ਹਾਂ ਖਰਾਬ ਹੋਇਆ ਹੈ।

ਲਾਰੈਂਸ ਦਾ ਇੰਟਰਵਿਊ ਕਰਵਾਉਣ ਦੇ ਮਾਮਲੇ ਚ DSP ਬਰਖਾਸਤ, ਗ੍ਰਹਿ ਵਿਭਾਗ ਨੇ ਜਾਰੀ ਕੀਤੇ ਹੁਕਮ

ਲਾਰੈਂਸ ਦਾ ਇੰਟਰਵਿਊ ਕਰਵਾਉਣ ਦੇ ਮਾਮਲੇ ‘ਚ DSP ਬਰਖਾਸਤ, ਗ੍ਰਹਿ ਵਿਭਾਗ ਨੇ ਜਾਰੀ ਕੀਤੇ ਹੁਕਮ

Follow Us On

ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਜਿੰਮੇਵਾਰੀ ਲੈਣ ਵਾਲੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਇੰਟਰਵਿਊ ਕਰਵਾਉਣ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਗਈ ਹੈ। ਦਰਅਸਲ ਪੰਜਾਬ ਸਰਕਾਰ ਨੇ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਡੀਐਸਪੀ ਗੁਰਸ਼ੇਰ ਸਿੰਘ ਨੂੰ ਬਰਖਾਸਤ ਕਰ ਦਿੱਤਾ ਹੈ। ਇਸ ਸਬੰਧੀ ਗ੍ਰਹਿ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਉਸ ਦੀ ਫਾਈਲ ਪਹਿਲਾਂ ਪੁਲਿਸ ਵਿਭਾਗ ਨੇ ਲੋਕ ਸੇਵਾ ਕਮਿਸ਼ਨ ਨੂੰ ਭੇਜੀ ਸੀ। ਇਹ ਸਾਰੀ ਕਾਰਵਾਈ ਹਾਈਕੋਰਟ ਵੱਲੋਂ ਗਠਿਤ ਐਸਆਈਟੀ ਦੀ ਰਿਪੋਰਟ ਆਉਣ ਤੋਂ ਬਾਅਦ ਕੀਤੀ ਗਈ ਹੈ।

ਸੂਬਾ ਸਰਕਾਰ ਨੇ ਹੁਕਮਾਂ ਵਿੱਚ ਸਪੱਸ਼ਟ ਲਿਖਿਆ ਹੈ ਕਿ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਨੇ ਗੈਂਗਸਟਰ ਲਾਰੈਂਸ ਦੀ ਇੰਟਰਵਿਊ ਦੌਰਾਨ ਸੀਆਈਏ ਖਰੜ ਦੀ ਹਿਰਾਸਤ ਵਿੱਚ ਆਪਣੀ ਡਿਊਟੀ ਵਿੱਚ ਲਾਪਰਵਾਹੀ ਵਰਤੀ ਹੈ। ਜਿਸ ਕਾਰਨ ਪੰਜਾਬ ਪੁਲਿਸ ਦਾ ਅਕਸ ਬੁਰੀ ਤਰ੍ਹਾਂ ਖਰਾਬ ਹੋਇਆ ਹੈ।

ਉਸ ਵੱਲੋਂ ਆਪਣੀ ਡਿਊਟੀ ਨੂੰ ਸਹੀ ਢੰਗ ਨਾਲ ਨਿਭਾਉਣ ਵਿੱਚ ਅਸਫਲ ਰਹਿਣਾ ਪੰਜਾਬ ਪੁਲਿਸ ਦੇ ਅਨੁਸ਼ਾਸਨ ਅਤੇ ਆਚਰਣ ਨਿਯਮਾਂ ਦੀ ਘੋਰ ਉਲੰਘਣਾ ਹੈ। ਇਸ ਲਈ ਉਪਰੋਕਤ ਕਾਰਨਾਂ ਕਰਕੇ ਸੰਵਿਧਾਨ ਦੀ ਧਾਰਾ 311 ਤਹਿਤ ਮਿਲੇ ਅਧਿਕਾਰਾਂ ਤਹਿਤ ਉਸ ਨੂੰ ਪੰਜਾਬ ਪੁਲਿਸ ਵਿੱਚ ਡੀ.ਐਸ.ਪੀ ਦੇ ਅਹੁਦੇ ਤੋਂ ਬਰਖਾਸਤ ਕੀਤਾ ਜਾਂਦਾ ਹੈ।

ਕਤਲਕਾਂਡ ਦੀ ਲਈ ਸੀ ਜਿੰਮੇਵਾਰੀ

ਲਾਰੈਂਸ ਦਾ ਪਹਿਲਾ ਇੰਟਰਵਿਊ 14 ਮਾਰਚ ਨੂੰ ਪ੍ਰਸਾਰਿਤ ਕੀਤਾ ਗਿਆ ਸੀ। ਇਸ ਵਿੱਚ ਲਾਰੈਂਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰਵਾਉਣ ਦੀ ਗੱਲ ਕਬੂਲੀ ਸੀ। ਲਾਰੈਂਸ ਨੇ ਕਿਹਾ ਕਿ ਮੂਸੇਵਾਲਾ ਗਾਉਣ ਦੀ ਬਜਾਏ ਗੈਂਗ ਵਾਰ ਵਿੱਚ ਫਸ ਰਿਹਾ ਹੈ। ਮੂਸੇਵਾਲਾ ਦਾ ਕਾਲਜ ਦੋਸਤ, ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਵਿੱਚ ਵੀ ਹੱਥ ਸੀ। ਇਸੇ ਕਾਰਨ ਉਸ ਨੇ ਉਸ ਦਾ ਕਤਲ ਕਰ ਦਿੱਤਾ। SIT ਵੱਲੋਂ ਹਾਈਕੋਰਟ ਵਿੱਚ ਦਿੱਤੀ ਗਈ ਰਿਪੋਰਟ ਇਹ ਉਹੀ ਇੰਟਰਵਿਊ ਸੀ ਜੋ ਉਸ ਨੇ ਸੀਆਈਏ ਦੀ ਹਿਰਾਸਤ ਵਿੱਚੋਂ ਦਿੱਤੀ ਸੀ।

ਇੰਟਰਵਿਊ ਤੋਂ ਬਾਅਦ ਉੱਠੇ ਸਨ ਸਵਾਲ

ਬਿਸ਼ਨੋਈ ਦੇ ਇੰਟਰਵਿਊ ਤੋਂ ਬਾਅਦ ਜੇਲ੍ਹਾਂ ਦੀ ਸੁਰੱਖਿਆ ਅਤੇ ਪੁਲਿਸ ਦੀ ਕਾਰਜਗੁਜਾਰੀ ਤੇ ਸਵਾਲ ਖੜ੍ਹੇ ਹੋਏ ਸਨ। ਪੰਜਾਬ ਦੇ ਡੀਜੀਪੀ ਨੇ ਸੂਬੇ ਵਿੱਚ ਕਿਸੇ ਵੀ ਤਰ੍ਹਾ ਦੀ ਇੰਟਰਵਿਊ ਨਾ ਹੋਣ ਦਾ ਦਾਅਵਾ ਕੀਤਾ ਸੀ। ਪਰ SIT ਦੀ ਜਾਂਚ ਤੋਂ ਪਤਾ ਲੱਗਿਆ ਸੀ ਕਿ ਇਹ ਇੰਟਰਵਿਊ CIA ਕਸਟਡੀ ਦੌਰਾਨ ਹੋਇਆ ਸੀ।