ਧੁੰਦ ਕਾਰਨ ਪੰਜਾਬ ਸਰਕਾਰ ਨੇ ਬਦਲਿਆ ਸਕੂਲਾਂ ਦਾ ਸਮਾਂ, ਹੁਣ ਇੰਨੇ ਵਜੇ ਖੁੱਲ੍ਹਣਗੇ ਸਕੂਲ

Updated On: 

02 Dec 2023 21:39 PM

ਪੰਜਾਬ ਸਰਕਾਰ ਨੇ ਸਕੂਲੀ ਬੱਚਿਆ ਨੂੰ ਵੱਜੀ ਰਾਹਤ ਦਿੱਤੀ ਹੈ। ਸਰਕਾਰ ਨੇ ਵੱਧਦੀ ਠੰਡ ਦੇ ਕਾਰਨ ਸੂਬੇ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਸਕੂਲਾਂ ਦਾ ਸਮਾਂ ਬਦਲਣ ਦਾ ਇਹ ਬਦਲਾਅ ਚਾਰ ਦਸੰਬਰ ਯਾਨੀ ਸੋਮਵਾਰ ਤੋਂ ਲਾਗੂ ਹੋਵੇਗਾ। ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਬਦਲ ਕੇ ਸਵੇਰੇ 9:30 ਵਜੇ ਕਰ ਦਿੱਤਾ ਗਿਆ ਹੈ।

ਧੁੰਦ ਕਾਰਨ ਪੰਜਾਬ ਸਰਕਾਰ ਨੇ ਬਦਲਿਆ ਸਕੂਲਾਂ ਦਾ ਸਮਾਂ, ਹੁਣ ਇੰਨੇ ਵਜੇ ਖੁੱਲ੍ਹਣਗੇ ਸਕੂਲ
Follow Us On

ਪੰਜਾਬ ਨਿਊਜ। ਪੰਜਾਬ ਵਿੱਚ ਸੰਘਣੀ ਧੁੰਦ ਅਤੇ ਮੌਸਮ ਵਿੱਚ ਆਈ ਤਬਦੀਲੀ ਕਾਰਨ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ ਹੈ। ਸਕੂਲਾਂ ਦੇ ਸਮੇਂ ਵਿੱਚ ਇਹ ਬਦਲਾਅ ਸੋਮਵਾਰ ਯਾਨੀ 4 ਦਸੰਬਰ ਤੋਂ ਲਾਗੂ ਹੋ ਜਾਵੇਗਾ।

ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ (Private schools) ਦੇ ਖੁੱਲ੍ਹਣ ਦਾ ਸਮਾਂ ਬਦਲ ਕੇ ਸਵੇਰੇ 9:30 ਵਜੇ ਕਰ ਦਿੱਤਾ ਗਿਆ ਹੈ। ਜਦੋਂਕਿ ਇਨ੍ਹਾਂ ਸਕੂਲਾਂ ਵਿੱਚ ਛੁੱਟੀ ਹੁਣ 3:30 ਵਜੇ ਹੋਵੇਗੀ। ਇਹ ਹੁਕਮ ਸੋਮਵਾਰ 4 ਦਸੰਬਰ ਤੋਂ 23 ਦਸੰਬਰ ਤੱਕ ਸਾਰੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਲਾਗੂ ਰਹੇਗਾ।