G-20-summit ਦੇ ਕਾਰਨ ਪੰਜਾਬ ‘ਚ ਸੁਰੱਖਿਆ ਦੇ ਇੰਤਜ਼ਾਮ ਸਖਤ
Security arrangements strict: ਅੰਮ੍ਰਿਤਸਰ 'ਚ ਹੋਣ ਵਾਲੀ ਜੀ-20 ਕਾਨਫਰੰਸ ਦੇ ਮੱਦੇਨਜ਼ਰ ਪੰਜਾਬ ਸਣੇ ਅੰਮ੍ਰਿਤਸਰ ਸ਼ਹਿਰ ਦੀ ਸੁਰੱਖਿਆ ਵਿਵਸਥਾ ਵਧਾ ਦਿੱਤੀ ਗਈ ਹੈ। ਪੁਲਿਸ ਅਤੇ ਅਰਧ ਸੈਨਿਕ ਬਲਾਂ ਵੱਲ਼ੋਂ ਫਲੈਗ ਮਾਰਚ ਕੱਢੇ ਜਾ ਰਹੇ ਨੇ, ਇਸ ਤੋਂ ਇਲਾਵਾ ਨਾਕਾਬੰਦੀ ਕਰਕੇ ਲੋਕਾਂ ਅਤੇ ਵਾਹਨਾਂ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ
ਅੰਮ੍ਰਿਤਸਰ ਵਿੱਚ ਹੋਣ ਵਾਲੇ G-20-Summit ਦੇ ਕਾਰਨ ਸੁਰੱਖਿਆ ਬਲਾਂ ਨੇ ਪੰਜਾਬ ਦੇ ਰੇਲਵੇ ਸਟੇਸ਼ਨਾਂ, ਬੱਸ ਸਟੈਂਡ, ਅੰਮ੍ਰਿਤਸਰ ਸ਼ਹਿਰ ਅਤੇ ਏਅਰਪੋਰਟ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ,
ਪੰਜਾਬ ਨਿਊਜ: ਅੰਮ੍ਰਿਤਸਰ ਵਿੱਚ 15 ਤੋਂ 17 ਮਾਰਚ ਤੱਕ G-20-summit ਦਾ ਸੰਮੇਲਨ ਕਰਵਾਇਆ ਜਾ ਰਿਹਾ ਹੈ,, ਜਿਸ ਕਾਰਨ ਪੰਜਾਬ ਸਰਕਾਰ ਨੇ ਪੂਰੇ ਸੂਬੇ ਵਿੱਚ ਨਾਕਾਬੰਦੀ ਅਤੇ ਚੈਕਿੰਗ ਅਭਿਆਨ ਚਲਾਇਆ ਹੈ.. ਹਾਲਾਂਕਿ ਪੰਜਾਬ ਵਿੱਚ ਅਜਨਾਲਾ ਘਟਨਾ ਤੇ ਹੋਰ ਘਟਨਾਵਾਂ ਦੇ ਕਾਰਨ ਭਗਵੰਤ ਮਾਨ ਦੀ ਅਪੀਲ ਤੇ ਕੇਂਦਰ ਸਰਕਾਰ ਨੇ ਸੁਰੱਖਿਆ ਬਲਾਂ ਦੀਆਂ ਕਰੀਬ 50 ਟੁਕੜੀਆਂ ਪੰਜਾਬ ਵਿੱਚ ਭੇਜੀਆਂ ਹਨ,,ਇਹ ਸੁਰੱਖਿਆ ਬਲ ਪੰਜਾਬ ਵਿੱਚ 6 ਮਾਰਚ ਨੂੰ ਪਹੁੰਚ ਗਏ ਸਨ। ਤੇ ਹੁਣ ਸੂਬੇ ਵਿੱਚ ਸੁਰੱਖਿਆ ਦੇ ਸ਼ਖਤ ਇੰਤਜ਼ਾਮ ਕੀਤੇ ਗਏ ਨੇ
ਰੇਲਵ ਸਟੇਸ਼ਨਾਂ ‘ਤੇ ਬੱਸ ਅੱਡਿਆਂ ਦੀ ਵਧਾਈ ਸੁਰੱਖਿਆ
ਸੁਰੱਖਿਆ ਬਲਾਂ ਨੇ ਪੰਜਾਬ ਦੇ ਰੇਲਵੇ ਸਟੇਸ਼ਨਾਂ, ਬੱਸ ਸਟੈਂਡ ਅਤੇ ਅੰਮ੍ਰਿਤਸਰ ਸ਼ਹਿਰ ਅਤੇ ਏਅਰਪੋਰਟ ਦੇ ਆਲੇ-ਦੁਆਲੇ ਗਸ਼ਤ ਵੀ ਵਧਾ ਦਿੱਤੀ ਹੈ। ਜੀ.ਟੀ ਰੋਡ ਅਤੇ ਬਾਈਪਾਸ ‘ਤੇ ਵਾਹਨਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਪੁਲੀਸ ਅਧਿਕਾਰੀਆਂ ਨੂੰ ਲਗਾਤਾਰ ਆਪਣੇ ਪੁਆਇੰਟਾਂ ਤੇ ਰਹਿ ਕੇ ਰਿਪੋਰਟ ਕਰਨ ਦੇ ਹੁਕਮ ਦਿੱਤੇ ਹਨ। ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਸ਼ੱਕੀ ਮਿਲੇ ਤਾਂ ਉਸਦੀ ਜਾਣਕਾਰੀ ਪੁਲਿਸ ਕੰਟਰੋਲ ਰੂਮ ਵਿੱਚ ਦਿੱਤੀ ਜਾਵੇ,,
ਤਲਾਸ਼ੀ ਮੁਹਿੰਮ ਚਲਾਈ ਗਈ
ਡੀਜੀਪੀ ਪੰਜਾਬ ਗੌਰਵ ਯਾਦਵ ਦੀਆਂ ਹਦਾਇਤਾਂ ਤਹਿਤ ਪੰਜਾਬ ਅਤੇ ਅੰਮ੍ਰਿਤਸਰ ਸ਼ਹਿਰ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਅਰਧ ਸੈਨਿਕ ਬਲ ਦੇ 400 ਜਵਾਨ ਤਾਇਨਾਤ ਕੀਤੇ ਗਏ ਹਨ। ਅੰਮ੍ਰਿਤਸਰ ਵਿੱਚ ਤੈਨਾਤ ਚਾਰ ਕੰਪਨੀਆਂ ਦੇ ਕਮਾਂਡਰਾਂ ਨਾਲ ਮੀਟਿੰਗ ਕਰਕੇ ਪੁਲਿਸ ਕਮਿਸ਼ਨਰ ਜਲੰਧਰ ਵੱਲੋਂ ਦਿੱਤੀ ਗਈ ਯੋਜਨਾ ਅਨੁਸਾਰ ਸੰਵੇਦਨਸ਼ੀਲ ਥਾਵਾਂ ‘ਤੇ ਲਗਾਤਾਰ ਚੈਕ ਪੋਸਟਾਂ ਸਥਾਪਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸਮੇਂ-ਸਮੇਂ ‘ਤੇ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਅਤੇ ਭੀੜ-ਭੜੱਕੇ ਵਾਲੇ ਬਾਜ਼ਾਰਾਂ ਦੀ ਤਲਾਸ਼ੀ ਲਈ ਜਾ ਰਹੀ ਹੈ ਤਾਂ ਜੋ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਭੀੜ-ਭੜੱਕੇ ਵਾਲੀਆਂ ਥਾਵਾਂ ਤੇ ਕੋਈ ਸ਼ਰਾਰਤੀ ਅਨਸਰ ਘਿਨੌਣੀ ਹਰਕਤ ਨਾ ਕਰ ਸਕੇ।