Unseasonal Rain: ਬੇਮੌਸਮੀ ਬਰਸਾਤ ਨਾਲ ਚਿੰਤਾ ‘ਚ ਕਿਸਾਨਾਂ, ਵੱਡੇ ਪੱਧਰ ‘ਤੇ ਫਸਲ ਦਾ ਹੋਇਆ ਨੁਕਸਾਨ
Wheat crop: ਸੂਬੇ ਦੇ ਖੇਤੀਬਾੜੀ ਵਿਭਾਗ ਅਨੂਸਾਰ ਪੰਜਾਬ ਵਿੱਚ 4 ਲੱਖ ਹੈਕਟੇਅਰ ਤੋਂ ਵੱਧ ਰਕਬੇ ਵਿੱਚ ਕਣਕ ਦੀ ਫਸਲ ਨੂੰ ਬਰਸਾਤ ਨਾਲ ਨੁਕਸਾਨ ਪਹੁੰਚਿਆ ਹੈ। ਰਿਪੋਰਟ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਸੰਗਰੂਰ, ਬਰਨਾਲਾ, ਫਤਿਹਗੜ੍ਹ ਸਾਹਿਬ, ਪਟਿਆਲਾ, ਜਲੰਧਰ, ਤਰਨਤਾਰਨ ਅਤੇ ਦੱਖਣੀ-ਪੱਛਮੀ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਬਰਸਾਤ ਨਾਲ ਕਣਕ ਦੀ ਫ਼ਸਲਾਂ ਪ੍ਰਭਾਵਿਤ ਹੋਈ ਹੈ। ਉੱਧਰ ਸੀਐੱਮ ਨੇ ਕਿਸਾਨਾਂ ਨੂੰ ਫਸਲ ਦਾ ਢੁਕਵਾਂ ਮੁਆਵਜਾ ਦੇਣ ਦਾ ਭਰੋਸਾ ਦਿੱਤਾ ਹੈ।
ਬੇਮੌਸਮੀ ਬਰਸਾਤ ਨਾਲ ਕਿਸਾਨਾਂ ਦੀ ਚਿੰਤਾ ਵਧੀ, ਵੱਡੇ ਪੱਧਰ ‘ਤੇ ਫਸਲ ਦਾ ਹੋਇਆ ਨੁਕਸਾਨ।
ਪੰਜਾਬ। ਮੀਂਹ ਕਾਰਨ ਹੁਣ ਤੱਕ ਪੰਜਾਬ (Punjab) ਵਿੱਚ ਕਣਕ ਦੀ ਫਸਲ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਸੂਬੇ ਵਿੱਚ ਤੇਜ਼ ਹੰਨੇਰੀ ਕਾਰਨ ਵੱਡੇ ਪੱਧਰ ਤੇ ਹਜਾਰਾਂ ਹੈਕਟੇਅਰ ਕਣਕ ਦੀ ਫਸਲ ਖੇਤਾਂ ਵਿੱਚ ਵਿਛ ਗਈ ਹੈ। ਰਾਜ ਦੇ ਮੁੱਖ ਖੇਤੀਬਾੜੀ ਅਧਿਕਾਰੀ ਕਹਿਣਾ ਹੈ ਕਿ ਜੇਕਰ ਹੋਰ ਮੀਂਹ ਪਿਆ ਤਾਂ ਕਾਫੀ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਕਿਸਾਨਾਂ ਨੂੰ ਖੇਤਾਂ ਵਿੱਚੋਂ ਬਰਸਾਤੀ ਪਾਣੀ ਦੀ ਤੁਰੰਤ ਨਿਕਾਸੀ ਕਰਨ ਦੀ ਸਲਾਹ ਦਿੱਤੀ।
ਸੂਬੇ ਦੇ ਖੇਤੀਬਾੜੀ ਵਿਭਾਗ ਅਨੂਸਾਰ ਪੰਜਾਬ ਵਿੱਚ 4 ਲੱਖ ਹੈਕਟੇਅਰ ਤੋਂ ਵੱਧ ਰਕਬੇ ਵਿੱਚ ਕਣਕ ਦੀ ਫਸਲ ਨੂੰ ਬਰਸਾਤ ਨਾਲ ਨੁਕਸਾਨ ਪਹੁੰਚਿਆ ਹੈ। ਰਿਪੋਰਟ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਸੰਗਰੂਰ, ਬਰਨਾਲਾ, ਫਤਿਹਗੜ੍ਹ ਸਾਹਿਬ, ਪਟਿਆਲਾ, ਜਲੰਧਰ, ਤਰਨਤਾਰਨ ਅਤੇ ਦੱਖਣੀ-ਪੱਛਮੀ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਫ਼ਸਲਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਸੂਬੇ ਭਰ ਵਿੱਚ ਹੋ ਰਹੀ ਬਾਰਿਸ਼ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਬੇਮੌਸਮੀ ਬਾਰਿਸ਼ ਦੀ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਵੀ ਭਰੋਸਾ ਦੁਆਇਆ ਹੈ ਖਰਾਬ ਹੋਈ ਫਸਲ ਦੀ ਜਲਦੀ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਫਸਲ ਦਾ ਢੁਕਵਾਂ ਮੁਆਵਜਾ ਵਿੱਤਾ ਜਾਵੇਗਾ


