ਪੰਜਾਬ ਵਿੱਚ 20 ਫਰਵਰੀ ਤੋਂ ਮੁੜ ਬਦਲ ਸਕਦਾ ਹੈ ਮੌਸਮ ਦਾ ਮਿਜ਼ਾਜ Punjabi news - TV9 Punjabi

ਪੰਜਾਬ ਵਿੱਚ 20 ਫਰਵਰੀ ਤੋਂ ਮੁੜ ਬਦਲ ਸਕਦਾ ਹੈ ਮੌਸਮ ਦਾ ਮਿਜ਼ਾਜ

Published: 

18 Feb 2023 16:39 PM

ਮੌਸਮ ਵਿਭਾਗ ਨੇ 20 ਫਰਵਰੀ ਨੂੰ ਪੰਜਾਬ ਚ ਬੱਦਲਵਾਈ ਤੇ 21 ਫਰਵਰੀ ਨੂੰ ਹਲਕਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਨਾਲ ਸੂਬੇ ਵਿੱਚ ਪਾਰਾ ਮੁੜ ਹੇਠਾਂ ਆ ਸਕਦਾ ਹੈ।

ਪੰਜਾਬ ਵਿੱਚ 20 ਫਰਵਰੀ ਤੋਂ ਮੁੜ ਬਦਲ ਸਕਦਾ ਹੈ ਮੌਸਮ ਦਾ ਮਿਜ਼ਾਜ
Follow Us On

ਲੁਧਿਆਣਾ। ਪੰਜਾਬ ਦਾ ਮੌਸਮ ਇੱਕ ਵਾਰ ਫਿਰ ਵਿਗੜ ਸਕਦਾ ਹੈ। ਮੌਸਮ ਵਿਭਾਗ ਨੇ 20 ਫਰਵਰੀ ਨੂੰ ਪੰਜਾਬ ਚ ਬੱਦਲਵਾਈ ਤੇ 21 ਫਰਵਰੀ ਨੂੰ ਹਲਕਾ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਨਾਲ ਸੂਬੇ ਵਿੱਚ ਪਾਰਾ ਮੁੜ ਹੇਠਾਂ ਆ ਸਕਦਾ ਹੈ। ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਹਲਕੀ ਬਾਰਸ਼ ਕਣਕ ਦੀ ਫਸਲ ਲਈ ਵਰਦਾਨ ਸਾਬਤ ਹੋ ਸਕਦੀ ਹੈ। ਪੰਜਾਬ ਚ ਪਿਛਲੇ ਦੋ ਹਫ਼ਤਿਆਂ ਤੋਂ ਮੌਸਮ ਖ਼ੁਸ਼ਕ ਚੱਲ ਰਿਹਾ ਹੈ, ਜਿਸ ਕਾਰਨ ਦਿਨ ਚ ਮੌਸਮ ਦੇ ਤੇਵਰ ਲਗਾਤਾਰ ਬਦਲ ਰਹੇ ਹਨ। ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਚ ਦਿਨ ਤੇ ਰਾਤ ਦਾ ਤਾਪਮਾਨ ਆਮ ਨਾਲੋਂ ਜ਼ਿਆਦਾ ਚੱਲ ਰਿਹਾ ਹੈ, ਜਿਸ ਨਾਲ ਕਿਸਾਨਾਂ ਦੀ ਚਿੰਤਾ ਵਧੀ ਹੋਈ ਹੈ। ਕਿਸਾਨਾਂ ਨੂੰ ਡਰ ਹੈ ਕਿ ਤਾਪਮਾਨ ਇਸੇ ਤਰ੍ਹਾਂ ਹੀ ਵਧਦਾ ਰਿਹਾ ਤਾਂ ਕਣਕ ਦੀ ਫ਼ਸਲ ਤੇ ਬੁਰਾ ਅਸਰ ਪੈ ਸਕਦਾ ਹੈ।

20 ਫਰਵਰੀ ਤੋਂ ਹਿਮਾਲਿਆ ਖੇਤਰ ਚ ਪੱਛਮੀ ਗੜਬੜੀ ਸਰਗਰਮ ਹੋਣ ਦੀ ਸੰਭਾਵਨਾ

ਇਸੇ ਚਿੰਤਾ ਦਰਮਿਆਨ ਕਿਸਾਨਾਂ ਲਈ ਰਾਹਤ ਦੀ ਖ਼ਬਰ ਹੈ। 20 ਫਰਵਰੀ ਤੋਂ ਹਿਮਾਲਿਆ ਖੇਤਰ ਚ ਪੱਛਮੀ ਗੜਬੜੀ ਸਰਗਰਮ ਹੋਣ ਦੀ ਸੰਭਾਵਨਾ ਬਣ ਰਹੀ ਹੈ, ਜਿਸ ਦਾ ਅਸਰ ਪੰਜਾਬ ਤੇ ਪਵੇਗਾ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ 21 ਫਰਵਰੀ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਚ ਗਰਜ ਨਾਲ ਛਿੱਟੇ ਪੈਣ ਅਤੇ ਬੂੰਦਾਂਬਾਂਦੀ ਦੇ ਆਸਾਰ ਹਨ। ਇਸ ਦੌਰਾਨ 10 ਤੋਂ 12 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਬੂੰਦਾਂਬਾਦੀ ਤੇ ਬੱਦਲ ਛਾਏ ਰਹਿਣ ਨਾਲ ਠੰਢ ਵਧਣ ਤੇ ਕਣਕ ਦੀ ਫ਼ਸਲ ਨੂੰ ਫ਼ਾਇਦਾ ਹੋਵੇਗਾ ਤੇ ਲਗਾਤਾਰ ਵੱਧ ਚੱਲ ਰਹੇ ਤਾਪਮਾਨ ਚ ਕਮੀ ਆਵੇਗੀ।

ਚੰਡੀਗੜ੍ਹ ਵਿਚ ਦੂਜੇ ਸ਼ਹਿਰਾਂ ਨਾਲ ਵੱਧ ਰਿਹਾ ਤਾਪਮਾਨ

ਦੂਜੇ ਪਾਸੇ ਸ਼ੁੱਕਰਵਾਰ ਨੂੰ ਫ਼ਰੀਦਕੋਟ ਸਭ ਤੋਂ ਗਰਮ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦਕਿ ਪਟਿਆਲਾ ਚ ਵੱਧ ਤੋਂ ਵੱਧ ਤਾਪਮਾਨ 28.3 ਡਿਗਰੀ ਸੈਲਸੀਅਸ, ਚੰਡੀਗੜ੍ਹ ਚ ਵੱਧ ਤੋਂ ਵੱਧ ਤਾਪਮਾਨ 28.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੋਹਾਲੀ ਚ ਘੱਟੋ-ਘੱਟ ਤਾਪਮਾਨ 15.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦਕਿ ਸ਼ਹੀਦ ਭਗਤ ਸਿੰਘ ਨਗਰ ਤੇ ਚੰਡੀਗੜ੍ਹ ਚ ਘੱਟੋ-ਘੱਟ ਤਾਪਮਾਨ 14 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Exit mobile version