AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਪਟਿਆਲਾ ‘ਚ ਈ-ਰਿਕਸ਼ਾ ਚਾਲਕ ਦਾ ਚਾਕੂ ਮਾਰ ਕੇ ਬੇਰਹਿਮੀ ਨਾਲ ਕਤਲ, ਮੁਲਜ਼ਮ ਨਾਲ ਸੀ ਪੁਰਾਣੀ ਰੰਜਿਸ਼

ਪਟਿਆਲਾ ਦੇ ਹੀਰਾ ਬਾਗ ਇਲਾਕੇ ਤੋਂ ਇੱਕ ਬੇਹੱਦ ਦਿਲ ਕੰਬਾਊ ਅਤੇ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਰਾਣੀ ਰੰਜਿਸ਼ ਦੇ ਚਲਦਿਆਂ ਇੱਕ ਈ-ਰਿਕਸ਼ਾ ਚਾਲਕ ਦਾ ਚਾਕੂਆਂ ਨਾਲ ਗੋਦ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਪਿੰਡ ਚੌਰਾ ਦੇ ਰਹਿਣ ਵਾਲੇ ਅਭਿਸ਼ੇਕ ਮਲਿਕ ਵਜੋਂ ਹੋਈ ਹੈ।

ਪਟਿਆਲਾ 'ਚ ਈ-ਰਿਕਸ਼ਾ ਚਾਲਕ ਦਾ ਚਾਕੂ ਮਾਰ ਕੇ ਬੇਰਹਿਮੀ ਨਾਲ ਕਤਲ, ਮੁਲਜ਼ਮ ਨਾਲ ਸੀ ਪੁਰਾਣੀ ਰੰਜਿਸ਼
inderpal-singh
| Published: 30 May 2026 18:21 PM IST
Share

ਪਟਿਆਲਾ ਦੇ ਹੀਰਾ ਬਾਗ ਇਲਾਕੇ ਤੋਂ ਇੱਕ ਬੇਹੱਦ ਦਿਲ ਕੰਬਾਊ ਅਤੇ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਰਾਣੀ ਰੰਜਿਸ਼ ਦੇ ਚਲਦਿਆਂ ਇੱਕ ਈ-ਰਿਕਸ਼ਾ ਚਾਲਕ ਦਾ ਚਾਕੂਆਂ ਨਾਲ ਗੋਦ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਪਿੰਡ ਚੌਰਾ ਦੇ ਰਹਿਣ ਵਾਲੇ ਅਭਿਸ਼ੇਕ ਮਲਿਕ ਵਜੋਂ ਹੋਈ ਹੈ। ਪੁਲਿਸ ਦੀ ਮੁਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਖ਼ੂਨੀ ਵਾਰਦਾਤ ਦੇ ਪਿੱਛੇ ਇੱਕ ਕੁੜੀ ਨੂੰ ਬੰਧਕ ਬਣਾਉਣ ਦਾ ਮਾਮਲਾ ਜੁੜਿਆ ਹੋਇਆ ਸੀ, ਜਿਸ ਦੀ ਰੰਜਿਸ਼ ਦੇ ਚਲਦਿਆਂ ਇਸ ਹੱਤਿਆਕਾਂਡ ਨੂੰ ਅੰਜਾਮ ਦਿੱਤਾ ਗਿਆ।

ਜਾਣਕਾਰੀ ਮੁਤਾਬਕ ਕੁਝ ਸਮਾਂ ਪਹਿਲਾਂ ਮੁੱਖ ਮੁਲਜ਼ਮ ਗੁਰਸੇਵ ਸਿੰਘ ਨੇ ਇੱਕ ਲੜਕੀ ਨੂੰ ਕਥਿਤ ਤੌਰ ‘ਤੇ ਆਪਣੇ ਘਰ ਵਿੱਚ ਬੰਧਕ ਬਣਾ ਕੇ ਰੱਖਿਆ ਹੋਇਆ ਸੀ। ਉਸ ਸਮੇਂ ਅਭਿਸ਼ੇਕ ਮਲਿਕ ਨੇ ਬਹਾਦਰੀ ਦਿਖਾਉਂਦਿਆਂ ਉਸ ਲੜਕੀ ਨੂੰ ਗੁਰਸੇਵ ਦੇ ਚੁੰਗਲ ਵਿੱਚੋਂ ਛੁਡਵਾਉਣ ਵਿੱਚ ਬਹੁਤ ਅਹਿਮ ਭੂਮਿਕਾ ਨਿਭਾਈ ਸੀ। ਇਸੇ ਗੱਲ ਨੂੰ ਲੈ ਕੇ ਮੁਲਜ਼ਮ ਗੁਰਸੇਵ ਸਿੰਘ ਮਨ ਵਿੱਚ ਅਭਿਸ਼ੇਕ ਪ੍ਰਤੀ ਗੰਭੀਰ ਰੰਜਿਸ਼ ਰੱਖਣ ਲੱਗ ਪਿਆ ਸੀ ਅਤੇ ਉਸ ਨੂੰ ਸਬਕ ਸਿਖਾਉਣ ਦੇ ਮੌਕੇ ਦੀ ਤਲਾਸ਼ ਵਿੱਚ ਸੀ।

ਸ਼ੁੱਕਰਵਾਰ ਦੀ ਰਾਤ ਨੂੰ ਜਦੋਂ ਅਭਿਸ਼ੇਕ ਆਪਣਾ ਈ-ਰਿਕਸ਼ਾ ਲੈ ਕੇ ਹੀਰਾ ਬਾਗ ਇਲਾਕੇ ਵਿੱਚ ਸਥਿਤ ਬਰਫ਼ ਫੈਕਟਰੀ ਦੇ ਕੋਲੋਂ ਲੰਘ ਰਿਹਾ ਸੀ, ਤਾਂ ਪਹਿਲਾਂ ਤੋਂ ਹੀ ਘਾਤ ਲਗਾ ਕੇ ਬੈਠੇ ਮੁਲਜ਼ਮ ਗੁਰਸੇਵ ਸਿੰਘ ਨੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਆਪਣੇ 4-5 ਸਾਥੀਆਂ ਸਮੇਤ ਅਭਿਸ਼ੇਕ ਨੂੰ ਵਿਚਕਾਰ ਰਸਤੇ ਵਿੱਚ ਹੀ ਘੇਰ ਲਿਆ। ਇਸ ਤੋਂ ਪਹਿਲਾਂ ਕਿ ਅਭਿਸ਼ੇਕ ਕੁਝ ਸਮਝ ਪਾਉਂਦਾ ਜਾਂ ਉੱਥੋਂ ਭੱਜਣ ਦੀ ਕੋਸ਼ਿਸ਼ ਕਰਦਾ, ਹਮਲਾਵਰਾਂ ਨੇ ਉਸ ਉੱਤੇ ਚਾਕੂਆਂ ਨਾਲ ਤਾਬੜਤੋੜ ਵਾਰ ਕਰਨੇ ਸ਼ੁਰੂ ਕਰ ਦਿੱਤੇ। ਅਭਿਸ਼ੇਕ ਆਪਣੀ ਜਾਨ ਬਚਾਉਣ ਲਈ ਲਗਾਤਾਰ ਚੀਖਦਾ-ਚਿੱਲਾਉਂਦਾ ਰਿਹਾ, ਪਰ ਹਮਲਾਵਰਾਂ ਨੇ ਬੇਰਹਿਮੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ।

ਹਸਪਤਾਲ ਵਿੱਚ ਇਲਾਜ ਦੌਰਾਨ ਤੋੜਿਆ ਦਮ

ਚਾਕੂਆਂ ਦੇ ਹਮਲੇ ਕਾਰਨ ਅਭਿਸ਼ੇਕ ਬੁਰੀ ਤਰ੍ਹਾਂ ਲਹੂ-ਲੁਹਾਨ ਹੋ ਕੇ ਜ਼ਮੀਨ ‘ਤੇ ਡਿੱਗ ਪਿਆ। ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਉਸ ਨੂੰ ਤੁਰੰਤ ਗੰਭੀਰ ਹਾਲਤ ਵਿੱਚ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ। ਹਸਪਤਾਲ ਦੇ ਡਾਕਟਰਾਂ ਨੇ ਅਭਿਸ਼ੇਕ ਦੀ ਜਾਨ ਬਚਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ, ਪਰ ਉਸ ਦੇ ਸਰੀਰ ‘ਤੇ ਚਾਕੂਆਂ ਦੇ ਬਹੁਤ ਡੂੰਘੇ ਜ਼ਖ਼ਮ ਸਨ ਅਤੇ ਬਹੁਤ ਜ਼ਿਆਦਾ ਖ਼ੂਨ ਬਹਿ ਜਾਣ ਦੇ ਕਾਰਨ ਉਹ ਜ਼ਿੰਦਗੀ ਦੀ ਜੰਗ ਹਾਰ ਗਿਆ। ਇਲਾਜ ਦੇ ਦੌਰਾਨ ਹੀ ਅਭਿਸ਼ੇਕ ਨੇ ਦਮ ਤੋੜ ਦਿੱਤਾ।

ਕਾਤਲ ਬਖ਼ਸ਼ੇ ਨਹੀਂ ਜਾਣਗੇ: ਪੁਲਿਸ ਅਧਿਕਾਰੀ

ਇਸ ਹੱਤਿਆਕਾਂਡ ਦੀ ਖ਼ਬਰ ਮਿਲਦਿਆਂ ਹੀ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪਟਿਆਲਾ ਪੁਲਿਸ ਤੁਰੰਤ ਹਰਕਤ ਵਿੱਚ ਆਈ। ਡੀ.ਐੱਸ.ਪੀ. ਪਟਿਆਲਾ-2 ਜੰਗਜੀਤ ਸਿੰਘ ਰੰਧਾਵਾ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮੁੱਖ ਮੁਲਜ਼ਮ ਗੁਰਸੇਵ ਸਿੰਘ (ਨਿਵਾਸੀ ਪਿੰਡ ਚੌਰਾ) ਅਤੇ ਉਸ ਦੇ ਅਣਪਛਾਤੇ ਸਾਥੀਆਂ ਖ਼ਿਲਾਫ਼ ਕਤਲ ਸਮੇਤ ਕਈ ਹੋਰ ਗੰਭੀਰ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਦੀਆਂ ਵੱਖ-ਵੱਖ ਵਿਸ਼ੇਸ਼ ਟੀਮਾਂ ਗਠਿਤ ਕੀਤੀਆਂ ਗਈਆਂ ਹਨ, ਜੋ ਮੁਲਜ਼ਮਾਂ ਦੇ ਸੰਭਾਵਿਤ ਟਿਕਾਣਿਆਂ ‘ਤੇ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ। ਉਨ੍ਹਾਂ ਸਖ਼ਤ ਲਹਿਜੇ ਵਿੱਚ ਕਿਹਾ ਕਿ ਕਾਨੂੰਨ ਨੂੰ ਹੱਥ ਵਿੱਚ ਲੈਣ ਵਾਲੇ ਇਨ੍ਹਾਂ ਮੁਲਜ਼ਮਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਬਹੁਤ ਜਲਦ ਸਾਰੇ ਹੱਤਿਆਰੇ ਪੁਲਿਸ ਦੀ ਗ੍ਰਿਫ਼ਤਾਰ ਵਿੱਚ ਹੋਣਗੇ ਅਤੇ ਸਲਾਖਾਂ ਦੇ ਪਿੱਛੇ ਨਜ਼ਰ ਆਉਣਗੇ।

Follow Us
ਪਹਿਲਾਂ ਵਾਲੇ ਜਨਤਾ ਨੂੰ ਕੁਝ ਨਹੀਂ ਸਮਝਦੇ ਸਨ, ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ, ਸੀਐਮ ਮਾਨ ਸੁਖਬੀਰ ਬਾਦਲ ਤੇ ਨਿਸ਼ਾਨਾ
ਪਹਿਲਾਂ ਵਾਲੇ ਜਨਤਾ ਨੂੰ ਕੁਝ ਨਹੀਂ ਸਮਝਦੇ ਸਨ, ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ, ਸੀਐਮ ਮਾਨ ਸੁਖਬੀਰ ਬਾਦਲ ਤੇ ਨਿਸ਼ਾਨਾ...
Satluj River: ਇਤਿਹਾਸ, ਵਿਵਾਦ, ਅਤੇ ਭਾਰਤ-ਪਾਕਿਸਤਾਨ ਜਲ ਰਾਜਨੀਤੀ ਦੀ ਪੂਰੀ ਕਹਾਣੀ
Satluj River: ਇਤਿਹਾਸ, ਵਿਵਾਦ, ਅਤੇ ਭਾਰਤ-ਪਾਕਿਸਤਾਨ ਜਲ ਰਾਜਨੀਤੀ ਦੀ ਪੂਰੀ ਕਹਾਣੀ...
World Population Day: ਭਾਰਤ ਦੀ 140 ਕਰੋੜ ਆਬਾਦੀ... ਬਣੇਗੀ ਤਾਕਤ ਜਾਂ ਵੱਡੀ ਚੁਣੌਤੀ?
World Population Day: ਭਾਰਤ ਦੀ 140 ਕਰੋੜ ਆਬਾਦੀ... ਬਣੇਗੀ ਤਾਕਤ ਜਾਂ ਵੱਡੀ ਚੁਣੌਤੀ?...
ਫਾਰਚੂਨ ਇੰਡੀਆ ਦੀਆਂ ਟੌਪ 100 ਪਾਵਰਫੁੱਲ ਔਰਤਾਂ 'ਚ ਪਹਿਲੇ ਸਥਾਨ 'ਤੇ ਨੀਤਾ ਅੰਬਾਨੀ
ਫਾਰਚੂਨ ਇੰਡੀਆ ਦੀਆਂ ਟੌਪ 100 ਪਾਵਰਫੁੱਲ ਔਰਤਾਂ 'ਚ ਪਹਿਲੇ ਸਥਾਨ 'ਤੇ ਨੀਤਾ ਅੰਬਾਨੀ...
ਭੂਪੇਸ਼ ਬਘੇਲ ਦੀ ਬੈਠਕ ਤੋਂ ਬਾਅਦ ਬਾਜਵਾ ਨੇ ਦੱਸੀ ਸਾਰੀ ਗੱਲਬਾਤ, ਦੋਖੋ EXCLUSIVE REPORT
ਭੂਪੇਸ਼ ਬਘੇਲ ਦੀ ਬੈਠਕ ਤੋਂ ਬਾਅਦ ਬਾਜਵਾ ਨੇ ਦੱਸੀ ਸਾਰੀ ਗੱਲਬਾਤ, ਦੋਖੋ EXCLUSIVE REPORT...
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ...
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ...
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ...
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ...