Earthquakes: ਪੰਜਾਬ ਸਣੇ ਭਾਰਤ, ਪਾਕਿਸਤਾਨ, ਚੀਨ ਸਮੇਤ 8 ਦੇਸ਼ਾਂ ‘ਚ 6.3 ਤੀਬਰਤਾ ਦੇ ਭੂਚਾਲ ਦੇ ਝਟਕੇ

Updated On: 

29 May 2023 11:47 AM

ਪਾਕਿਸਤਾਨ, ਭਾਰਤ ਅਤੇ ਚੀਨ ਸਮੇਤ ਕਈ ਦੇਸ਼ਾਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੀ ਤੀਬਰਤਾ 6.3 ਦੱਸੀ ਜਾ ਰਹੀ ਹੈ। ਭੂਚਾਲ ਦਾ ਕੇਂਦਰ ਪਾਕਿਸਤਾਨ ਤੋਂ 26 ਕਿਲੋਮੀਟਰ ਦੂਰ ਦੱਸਿਆ ਜਾ ਰਿਹਾ ਹੈ। ਪੰਜਾਬ ਦੇ ਕਈ ਵੀ ਕਈ ਜ਼ਿਲ੍ਹਿਆਂ ਚ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਪਰ ਇੱਥੇ ਕਿਸੇ ਦਾ ਜਾਨੀ ਨੁਕਸਾਨ ਨਹੀਂ ਹੋਇਆ।

Earthquakes: ਪੰਜਾਬ ਸਣੇ ਭਾਰਤ, ਪਾਕਿਸਤਾਨ, ਚੀਨ ਸਮੇਤ 8 ਦੇਸ਼ਾਂ ਚ 6.3 ਤੀਬਰਤਾ ਦੇ ਭੂਚਾਲ ਦੇ ਝਟਕੇ
Follow Us On

Earthquakes: ਭਾਰਤ, ਪਾਕਿਸਤਾਨ, ਚੀਨ ਸਮੇਤ 8 ਦੇਸ਼ਾਂ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੇ ਹਿੰਦੂ ਕੁਸ਼ ਖੇਤਰ ‘ਚ ਦੱਸਿਆ ਜਾ ਰਿਹਾ ਹੈ। ਭੂਚਾਲ ਦੀ ਤੀਬਰਤਾ 6.3 ਦੱਸੀ ਜਾ ਰਹੀ ਹੈ। ਭਾਰਤ ਦੇ ਪੰਜਾਬ, (Punjab) ਜੰਮੂ ਕਸ਼ਮੀਰ ਅਤੇ ਹਰਿਆਣਾ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭਾਰਤ ਦੇ ਰਾਜਾਂ ਵਿੱਚ 5.6 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਝਟਕੇ ਆਸਪਾਸ ਦੇ ਦੇਸ਼ਾਂ ਵਿੱਚ ਵੀ ਮਹਿਸੂਸ ਕੀਤੇ ਗਏ ਹਨ। ਤਜ਼ਾਕਿਸਤਾਨ, ਕਿਰਗਿਸਤਾਨ, ਉਜ਼ਬੇਕਿਸਤਾਨ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।

ਭੂਚਾਲ ਨਿਗਰਾਨੀ ਸੰਗਠਨ EMSC ਨੇ ਦੱਸਿਆ ਕਿ ਅਫਗਾਨਿਸਤਾਨ (Afghanistan) ਦੇ ਫੈਜ਼ਾਬਾਦ ਤੋਂ 70 ਕਿਲੋਮੀਟਰ ਪੂਰਬ-ਦੱਖਣ-ਪੂਰਬ ‘ਚ ਸਥਾਨਕ ਸਮੇਂ ਮੁਤਾਬਕ ਸਵੇਰੇ 10.19 ਵਜੇ 5.9 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਤੁਰਕੀ ਦੇ ਕਾਹਰਾਮਨਮਾਰਸ ਤੋਂ 24 ਕਿਲੋਮੀਟਰ ਦੱਖਣ ਵਿਚ 3.6 ਤੀਬਰਤਾ ਦਾ ਭੂਚਾਲ ਵੀ ਮਹਿਸੂਸ ਕੀਤਾ ਗਿਆ। ਇਸ ਦੇ ਨਾਲ ਹੀ ਪਾਕਿਸਤਾਨ ਦੇ ਇਸਲਾਮਾਬਾਦ, ਖੈਬਰ ਪਖਤੂਨਖਵਾ, ਪੰਜਾਬ ਅਤੇ ਪਾਕਿਸਤਾਨ ਦੇ ਹੋਰ ਸੂਬਿਆਂ ‘ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।

ਤੁਰਕੀ ਗਈਆਂ ਸਨ 60 ਹਜ਼ਾਰ ਜਾਨਾਂ

ਸੀਰੀਆ (Syria) ਦੀ ਸਰਹੱਦ ‘ਤੇ ਤੁਰਕੀ ਦੇ ਦੱਖਣ-ਪੂਰਬ ‘ਚ 7.7 ਅਤੇ 7.6 ਦੀ ਤੀਬਰਤਾ ਵਾਲੇ ਭੂਚਾਲ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਸੀ। ਇਸ ਕਾਰਨ ਤੁਰਕੀ ਵਿਚ ਵੱਡੇ ਪੱਧਰ ‘ਤੇ ਜਾਨ-ਮਾਲ ਦਾ ਨੁਕਸਾਨ ਹੋਇਆ। ਭੂਚਾਲ ਦਾ ਕੇਂਦਰ ਗਾਜ਼ੀਅਨਟੇਪ ਤੋਂ 37 ਕਿਲੋਮੀਟਰ ਪੱਛਮ-ਉੱਤਰ-ਪੱਛਮ ਵਿੱਚ ਸੀ। ਭਿਆਨਕ ਭੂਚਾਲ ਨੇ ਇਕੱਲੇ ਤੁਰਕੀ ਵਿਚ ਲਗਭਗ 60 ਹਜ਼ਾਰ ਲੋਕਾਂ ਦੀ ਜਾਨ ਲੈ ਲਈ। ਭੂਚਾਲ ਦੇ ਝਟਕਿਆਂ ਕਾਰਨ ਤੁਰਕੀ ਦਾ ਇਹ ਇਲਾਕਾ 80 ਸੈਕਿੰਡ ਤੱਕ ਕੰਬਦਾ ਰਿਹਾ। ਇਮਾਰਤਾਂ ਤਾਸ਼ ਦੇ ਘਰ ਵਾਂਗ ਢਹਿ ਗਈਆਂ ਸਨ। ਇਸ ਭੂਚਾਲ ਕਾਰਨ ਤੁਰਕੀ ਨੂੰ 118 ਅਰਬ ਡਾਲਰ ਤੋਂ ਵੱਧ ਦਾ ਨੁਕਸਾਨ ਹੋਇਆ ਹੈ।

2015 ਨੇਪਾਲ ‘ਚ ਮਚੀ ਸੀ ਤਬਾਹੀ

ਪਿਛਲੇ ਸਾਲ ਨਵੰਬਰ ‘ਚ ਨੇਪਾਲ ‘ਚ 5.7 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਭਾਰਤ ਦੇ ਕਈ ਰਾਜਾਂ ਵਿੱਚ ਇਸ ਦੇ ਝਟਕੇ ਮਹਿਸੂਸ ਕੀਤੇ ਗਏ। 9 ਨਵੰਬਰ ਨੂੰ ਦੋਤੀ ਜ਼ਿਲ੍ਹੇ ਵਿੱਚ ਭੂਚਾਲ ਕਾਰਨ 6 ਲੋਕਾਂ ਦੀ ਜਾਨ ਚਲੀ ਗਈ ਸੀ। ਇਸ ਤੋਂ ਪਹਿਲਾਂ 2015 ਦੇ ਭੂਚਾਲ ਨੇ ਨੇਪਾਲ ਵਿੱਚ 9000 ਲੋਕਾਂ ਦੀ ਜਾਨ ਲੈ ਲਈ ਸੀ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ