AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ: ਮੋਗਾ ਦੀ AAP ਵਿਧਾਇਕ ਅਮਨਦੀਪ ਕੌਰ ਖ਼ਿਲਾਫ਼ ED ਦੀ ਕਾਰਵਾਈ, ਘਰ ‘ਤੇ ਛਾਪੇਮਾਰੀ

Amandeep Kaur Arora: ਪੰਜਾਬ ਵਿੱਚ AAP ਵਿਧਾਇਕ ਅਮਨਦੀਪ ਕੌਰ ਅਰੋੜਾ ਦੇ ਘਰ ED ਨੇ ਛਾਪਾ ਮਾਰਿਆ ਹੈ। ਅਮਨਦੀਪ ਕੌਰ AAP ਮਹਿਲਾ ਵਿੰਗ ਦੀ ਪ੍ਰਧਾਨ ਵੀ ਹਨ। AAP ਨੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਅਮਨਦੀਪ ਕੌਰ ਨੂੰ ਮੁੜ ਟਿਕਟ ਦਿੱਤੀ ਹੈ।

ਪੰਜਾਬ: ਮੋਗਾ ਦੀ AAP ਵਿਧਾਇਕ ਅਮਨਦੀਪ ਕੌਰ ਖ਼ਿਲਾਫ਼ ED ਦੀ ਕਾਰਵਾਈ, ਘਰ 'ਤੇ ਛਾਪੇਮਾਰੀ
ਅਮਨਦੀਪ ਕੌਰ ਦੇ ਘਰ ED ਦਾ ਛਾਪਾ
munish-jindal
| Updated On: 04 Nov 2026 11:46 AM IST
Share

ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਬੁੱਧਵਾਰ ਨੂੰ ਪੰਜਾਬ ਦੇ ਮੋਗਾ ਵਿੱਚ ਆਮ ਆਦਮੀ ਪਾਰਟੀ (AAP) ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ਛਾਪਾ ਮਾਰਿਆ ਹੈ। ED ਦੀ ਟੀਮ ਕੇਂਦਰੀ ਰਿਜ਼ਰਵ ਪੁਲਿਸ ਫੋਰਸ (CRPF) ਦੇ ਜਵਾਨਾਂ ਨਾਲ ਮੋਗਾ-ਲੁਧਿਆਣਾ ਰੋਡ ਸਥਿਤ ਉਨ੍ਹਾਂ ਦੇ ਘਰ ਅਤੇ ਫਲੈਟਾਂ ਵਿੱਚ ਤਲਾਸ਼ੀ ਲੈ ਰਹੀ ਹੈ। AAP ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਅਮਨਦੀਪ ਕੌਰ ਅਰੋੜਾ ਨੂੰ ਮੁੜ ਉਮੀਦਵਾਰ ਐਲਾਨਿਆ ਹੈ।

ਜਾਣਕਾਰੀ ਮੁਤਾਬਕ, ED ਦੀ ਟੀਮ ਤੜਕੇ ਸਵੇਰੇ ਵਿਧਾਇਕ ਦੇ ਘਰ ਪਹੁੰਚੀ। ਉਸ ਸਮੇਂ ਅਮਨਦੀਪ ਕੌਰ ਅਰੋੜਾ ਘਰ ਵਿੱਚ ਹੀ ਮੌਜੂਦ ਸਨ। ਅਧਿਕਾਰੀਆਂ ਵੱਲੋਂ ਵਿਧਾਇਕ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਹਾਲਾਂਕਿ, ਸੁਰੱਖਿਆ ਕਾਰਨਾਂ ਕਰਕੇ ED ਦੀ ਟੀਮ ਨੇ ਇਲਾਕੇ ਵਿੱਚ ਆਵਾਜਾਈ ‘ਤੇ ਰੋਕ ਲਗਾ ਦਿੱਤੀ ਹੈ। ਮੀਡੀਆ ਸਮੇਤ ਕਿਸੇ ਵੀ ਬਾਹਰੀ ਵਿਅਕਤੀ ਨੂੰ ਕਾਰਵਾਈ ਵਾਲੀ ਥਾਂ ਦੇ ਨੇੜੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।

ਸਮਰਥਕਾਂ ਦੀ BJP-ED ਖਿਲਾਫ਼ ਨਾਅਰੇਬਾਜ਼ੀ

ਡਾਂ. ਅਰੋੜਾ ਤੇ ਈਡੀ ਦੀ ਰੇਡ ਦੀ ਖਬਰ ਸੁਣਦਿਆਂ ਹੀ ਉਨ੍ਹਾਂ ਦੇ ਸਮਰਥਕ ਇੱਕਠੇ ਹੋ ਗਏ ਅਤੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਬੀਜੇਪੀ ਅਤੇ ਈਡੀ ਦੇ ਖਿਲਾਫ ਜੋਰਦਾਰ ਨਾਅਰੇਬਾਜ਼ੀ ਕਰਕੇ ਇਸ ਰੇਡ ਦੀ ਖਿਲਾਫਤ ਕੀਤੀ।ਸਮਰਥਕਾਂ ਨੇ ਆਰੋਪ ਲਗਾਇਆ ਕਿ ਚੋਣਾਂ ਨੇੜੇ ਆਉਂਦਿਆਂ ਹੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਤੇ ਬੀਜੇਪੀ ਵਿੱਚ ਸ਼ਾਮਲ ਹੋਣ ਦਾ ਦਬਾਅ ਬਣਾਇਆ ਜਾ ਰਿਹਾ ਹੈ। ਜਿਹੜੇ ਉਨ੍ਹਾਂ ਦੇ ਦਬਾਅ ਹੇਠ ਨਹੀਂ ਆਉਂਦੇ ਹਨ, ਉਨ੍ਹਾਂ ਦੇ ਖਿਲਾਫ਼ ਈਡੀ, ਸੀਬੀਆਈ ਵਰ੍ਹਗੀਆਂ ਏਜੰਸੀਆਂ ਨੂੰ ਐਕਟਿਵ ਕਰ ਦਿੱਤਾ ਜਾਂਦਾ ਹੈ।

ਕੌਣ ਹਨ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ?

ਡਾ. ਅਮਨਦੀਪ ਕੌਰ ਅਰੋੜਾ ਮੋਗਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਮੌਜੂਦਾ ਵਿਧਾਇਕ ਹਨ। ਇਸ ਦੇ ਨਾਲ ਹੀ ਉਹ ਪੰਜਾਬ ਵਿੱਚ ਪਾਰਟੀ ਦੇ ਮਹਿਲਾ ਵਿੰਗ ਦੀ ਪ੍ਰਧਾਨ ਵੀ ਹਨ। ਅਮਨਦੀਪ ਕੌਰ ਨੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਹਿਲੀ ਵਾਰ ਜਿੱਤ ਦਰਜ ਕਰਕੇ ਵਿਧਾਇਕ ਦਾ ਅਹੁਦਾ ਹਾਸਲ ਕੀਤਾ ਸੀ। ਉਨ੍ਹਾਂ ਦੀ ਜਿੱਤ ਨਾਲ ਇਹ ਸੀਟ ਪਹਿਲੀ ਵਾਰ ਆਮ ਆਦਮੀ ਪਾਰਟੀ ਦੇ ਖਾਤੇ ਵਿੱਚ ਆਈ ਸੀ। ਅਮਨਦੀਪ ਕੌਰ ਨੇ ਚੋਣਾਂ ਵਿੱਚ ਕੁੱਲ 20,915 ਵੋਟਾਂ ਦੇ ਵੱਡੇ ਫਰਕ ਨਾਲ ਜਿੱਤ ਹਾਸਲ ਕੀਤੀ ਸੀ।

2022 ਦੀਆਂ ਚੋਣਾਂ ਵਿੱਚ ਅਮਨਦੀਪ ਕੌਰ ਨੂੰ 41.01 ਫੀਸਦੀ ਵੋਟਾਂ ਦੇ ਨਾਲ ਕੁੱਲ 59,149 ਵੋਟਾਂ ਮਿਲੀਆਂ ਸਨ। ਜਦਕਿ ਕਾਂਗਰਸ ਦੀ ਉਮੀਦਵਾਰ ਮਾਲਵਿਕਾ ਸੂਦ 38,234 ਵੋਟਾਂ ਲੈ ਕੇ ਦੂਜੇ ਸਥਾਨ ‘ਤੇ ਰਹੀ ਸੀ। ਇਸੇ ਤਰ੍ਹਾਂ SAD ਦੇ ਬਰਜਿੰਦਰ ਸਿੰਘ ਬਰਾੜ ਤੀਜੇ ਅਤੇ ਭਾਜਪਾ ਦੇ ਉਮੀਦਵਾਰ ਹਰਜੋਤ ਕਮਲ ਸਿੰਘ ਚੌਥੇ ਨੰਬਰ ‘ਤੇ ਰਹੇ ਸਨ। ਹਾਲ ਹੀ ਵਿੱਚ AAP ਨੇ 2027 ਦੀਆਂ ਚੋਣਾਂ ਲਈ ਜਾਰੀ ਕੀਤੀ ਪਹਿਲੀ ਸੂਚੀ ਵਿੱਚ ਅਮਨਦੀਪ ਕੌਰ ਨੂੰ ਇੱਕ ਵਾਰ ਫਿਰ ਮੋਗਾ ਤੋਂ ਉਮੀਦਵਾਰ ਬਣਾਇਆ ਹੈ।

ਪੰਜਾਬ ਵਿੱਚ ਇੱਕ ਦਿਨ ਪਹਿਲਾਂ ਕਾਂਗਰਸੀ ਆਗੂ ਦੇ ਘਰ ਵੀ ਪਿਆ ਸੀ ਛਾਪਾ

AAP ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਵਿੱਚ ਨਾਂ ਆਉਣ ਤੋਂ ਕੁਝ ਹੀ ਦਿਨਾਂ ਬਾਅਦ ਅਮਨਦੀਪ ਕੌਰ ਖ਼ਿਲਾਫ਼ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਇਹ ਕਾਰਵਾਈ ਕੀਤੀ ਹੈ। ED ਦੀ ਇਸ ਕਾਰਵਾਈ ਪਿੱਛੇ ਅਸਲ ਕਾਰਨ ਅਜੇ ਤੱਕ ਸਪੱਸ਼ਟ ਨਹੀਂ ਹੋ ਸਕਿਆ ਹੈ। ਹਾਲਾਂਕਿ, ਸੂਤਰਾਂ ਦਾ ਮੰਨਣਾ ਹੈ ਕਿ ਇਹ ਕਾਰਵਾਈ ਮਨੀ ਲਾਂਡਰਿੰਗ ਨਾਲ ਜੁੜੇ ਕਿਸੇ ਮਾਮਲੇ ਵਿੱਚ ਹੋ ਸਕਦੀ ਹੈ। ਏਜੰਸੀ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ED ਨੇ ਪੰਜਾਬ ਵਿੱਚ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਹੁਸ਼ਿਆਰਪੁਰ ਸਥਿਤ ਘਰ ‘ਤੇ ਛਾਪਾ ਮਾਰਿਆ ਸੀ। ED ਦੀ ਟੀਮ ਨੇ 2 ਨਵੰਬਰ ਨੂੰ ਸਵੇਰੇ ਕਰੀਬ 5 ਵਜੇ ਛਾਪੇਮਾਰੀ ਸ਼ੁਰੂ ਕੀਤੀ ਸੀ, ਜੋ ਮੰਗਲਵਾਰ ਤੱਕ ਜਾਰੀ ਰਹੀ। ਸੁੰਦਰ ਸ਼ਾਮ ਅਰੋੜਾ ‘ਤੇ ਕਈ ਮਾਮਲਿਆਂ ਵਿੱਚ ਭ੍ਰਿਸ਼ਟਾਚਾਰ ਅਤੇ ਘੁਟਾਲਿਆਂ ਦੇ ਗੰਭੀਰ ਆਰੋਪ ਲੱਗੇ ਹਨ। ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੇ ਇੱਕ ਅਧਿਕਾਰੀ ਨੂੰ ਰਿਸ਼ਵਤ ਦੇਣ ਦੇ ਆਰੋਪ ਵਿੱਚ ਉਨ੍ਹਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਸੀ।

Source: TV9Hindi.com

Follow Us
ਨੇਪਾਲ 'ਚ ਖੌਫਨਾਕ ਹਾਦਸਾ, 2 ਹੈਲਕਾਪਟਰਾਂ ਦੇ ਰੋਟਰ ਆਪਸ 'ਚ ਟਕਰਾਏ, 1 ਦੀ ਮੌਤ
ਨੇਪਾਲ 'ਚ ਖੌਫਨਾਕ ਹਾਦਸਾ, 2 ਹੈਲਕਾਪਟਰਾਂ ਦੇ ਰੋਟਰ ਆਪਸ 'ਚ ਟਕਰਾਏ, 1 ਦੀ ਮੌਤ...
ਪਰਾਲੀ ਸਾੜਨ 'ਤੇ ਕਿਧਰੇ ਜੁਰਮਾਨਾ ਤਾਂ ਕਿਧਰੇ ਪਰਚੇ, ਜ਼ਮੀਨੀ ਰਿਕਾਰਡ 'ਚ ਰੈੱਡ ਐਂਟਰੀ ਦਰਜ
ਪਰਾਲੀ ਸਾੜਨ 'ਤੇ ਕਿਧਰੇ ਜੁਰਮਾਨਾ ਤਾਂ ਕਿਧਰੇ ਪਰਚੇ, ਜ਼ਮੀਨੀ ਰਿਕਾਰਡ 'ਚ ਰੈੱਡ ਐਂਟਰੀ ਦਰਜ...
Ludhiana Murder Case: ਲੁਧਿਆਣਾ ਵਿੱਚ ਆਸਟ੍ਰੇਲੀਆ ਤੋਂ ਪਰਤੀ ਪਤਨੀ ਦਾ ਬੇਰਹਿਮੀ ਨਾਲ ਕਤਲ
Ludhiana Murder Case: ਲੁਧਿਆਣਾ ਵਿੱਚ ਆਸਟ੍ਰੇਲੀਆ ਤੋਂ ਪਰਤੀ ਪਤਨੀ ਦਾ ਬੇਰਹਿਮੀ ਨਾਲ ਕਤਲ...
ਔਨਲਾਈਨ ਫਰਾਡ ਹੋਇਆ ਤਾਂ 2 ਘੰਟਿਆਂ ਵਿੱਚ ਕਰੋ ਇਹ ਕੰਮ, ਵਾਪਸ ਮਿਲੇਗਾ ਪੈਸਾ!
ਔਨਲਾਈਨ ਫਰਾਡ ਹੋਇਆ ਤਾਂ 2 ਘੰਟਿਆਂ ਵਿੱਚ ਕਰੋ ਇਹ ਕੰਮ, ਵਾਪਸ ਮਿਲੇਗਾ ਪੈਸਾ!...
ਦਿੱਲੀ ਵਿੱਚ ਪ੍ਰਦੂਸ਼ਣ ਅਲਰਟ! ਕਿਹੜੀਆਂ ਗੱਡੀਆਂ ਨਹੀਂ ਕਰ ਪਾਉਣਗੀਆਂ ਐਂਟਰੀ?
ਦਿੱਲੀ ਵਿੱਚ ਪ੍ਰਦੂਸ਼ਣ ਅਲਰਟ! ਕਿਹੜੀਆਂ ਗੱਡੀਆਂ ਨਹੀਂ ਕਰ ਪਾਉਣਗੀਆਂ ਐਂਟਰੀ?...
ਪੰਜਾਬ ਦੀ ਸਿਆਸਤ 'ਚ ਵੱਡਾ ਫੇਰਬਦਲ, AAP ਦੇ 3 ਵਿਧਾਇਕ BJP 'ਚ ਸ਼ਾਮਲ
ਪੰਜਾਬ ਦੀ ਸਿਆਸਤ 'ਚ ਵੱਡਾ ਫੇਰਬਦਲ, AAP ਦੇ 3 ਵਿਧਾਇਕ BJP 'ਚ ਸ਼ਾਮਲ...
ਨਿਤਿਨ ਨਵੀਨ ਨੇ ਵਿਰੋਧੀ ਧਿਰ 'ਤੇ ਹਮਲਾ, ਬੋਲੇ- ਚੋਣਾਂ ਹਾਰਨ ਵਾਲੇ ਦਲ ਅਰਾਜਕਤਾ ਫੈਲਾਉਣਾ ਚਾਹੁੰਦੇ
ਨਿਤਿਨ ਨਵੀਨ ਨੇ ਵਿਰੋਧੀ ਧਿਰ 'ਤੇ ਹਮਲਾ, ਬੋਲੇ- ਚੋਣਾਂ ਹਾਰਨ ਵਾਲੇ ਦਲ ਅਰਾਜਕਤਾ ਫੈਲਾਉਣਾ ਚਾਹੁੰਦੇ...
ਪਰਾਲੀ ਸਾੜਣ ਤੇ ਸਾਡੀ ਸਰਕਾਰ ਨੇ ਪਾਇਆ ਕਾਬੂ, ਹਵਾ ਪ੍ਰਦੂਸ਼ਣ 'ਤੇ ਸਿਆਸਤ ਕਰ ਰਹੇ ਆਗੂਆਂ ਨੂੰ AAP ਦਾ ਕਰਾਰਾ ਜਵਾਬ
ਪਰਾਲੀ ਸਾੜਣ ਤੇ ਸਾਡੀ ਸਰਕਾਰ ਨੇ ਪਾਇਆ ਕਾਬੂ, ਹਵਾ ਪ੍ਰਦੂਸ਼ਣ 'ਤੇ ਸਿਆਸਤ ਕਰ ਰਹੇ ਆਗੂਆਂ ਨੂੰ AAP ਦਾ ਕਰਾਰਾ ਜਵਾਬ...
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ...