ਗੋਆ ਜਮੀਨ ਮਾਮਲੇ ‘ਚ ਸਾਬਕਾ CM ਚੰਨੀ ਤੋਂ ਹੋ ਸਕਦੀ ਹੈ ਪੁੱਛਗਿੱਛ!, ਵਿਜੀਲੈਂਸ਼ ਮੁੜ ਕਰ ਸਕਦਾ ਕਾਰਵਾਈ – Punjabi News

ਗੋਆ ਜਮੀਨ ਮਾਮਲੇ ‘ਚ ਸਾਬਕਾ CM ਚੰਨੀ ਤੋਂ ਹੋ ਸਕਦੀ ਹੈ ਪੁੱਛਗਿੱਛ!, ਵਿਜੀਲੈਂਸ਼ ਮੁੜ ਕਰ ਸਕਦਾ ਕਾਰਵਾਈ

Updated On: 

01 Mar 2024 12:43 PM

ਗੋਆ ਵਿੱਚ ਪੰਜਾਬ ਦੀ 8.92 ਏਕੜ ਜ਼ਮੀਨ ਇੱਕ ਨਿੱਜੀ ਕੰਪਨੀ ਨੂੰ ਲੀਜ਼ 'ਤੇ ਦੇਣ ਦੇ ਮਾਮਲੇ ਵਿੱਚ ਵਿਜੀਲੈਂਸ ਉਸ ਨੂੰ ਜਲਦੀ ਹੀ ਪੁੱਛਗਿੱਛ ਲਈ ਤਲਬ ਕਰੇਗੀ। ਇਸ ਗੱਲ ਦਾ ਸੰਕੇਤ ਖੁਦ ਸੀਐਮ ਭਗਵੰਤ ਮਾਨ ਨੇ ਦਿੱਤਾ ਹੈ। ਮੁੱਖ ਮੰਤਰੀ ਦਾ ਕਹਿਣਾ ਹੈ ਕਿ ਜਿਸ ਕਿਸੇ ਨੇ ਵੀ ਸਰਕਾਰੀ ਖ਼ਜ਼ਾਨੇ ਨੂੰ ਨੁਕਸਾਨ ਪਹੁੰਚਾਇਆ ਹੈ, ਉਸ ਨੂੰ ਮੁਆਫ਼ ਨਹੀਂ ਕੀਤਾ ਜਾਵੇਗਾ।

ਗੋਆ ਜਮੀਨ ਮਾਮਲੇ ਚ ਸਾਬਕਾ CM ਚੰਨੀ ਤੋਂ ਹੋ ਸਕਦੀ ਹੈ ਪੁੱਛਗਿੱਛ!, ਵਿਜੀਲੈਂਸ਼ ਮੁੜ ਕਰ ਸਕਦਾ ਕਾਰਵਾਈ
Follow Us On

Charanjit singh channi: ਪੰਜਾਬ ‘ਚ ਹੁਣ ਸਰਕਾਰ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ‘ਤੇ ਸ਼ਿਕੰਜਾ ਕੱਸ ਸਕਦੀ ਹੈ। ਇਹ ਕਿਆਸ ਲਗਾਏ ਜਾ ਰਹੇ ਹਨ ਕਿ ਗੋਆ ‘ਚ ਪੰਜਾਬ ਦੀ 8.92 ਏਕੜ ਜ਼ਮੀਨ ਨਿੱਜੀ ਕੰਪਨੀ ਨੂੰ ਲੀਜ਼ ‘ਤੇ ਦੇਣ ਦੇ ਮਾਮਲੇ ‘ਚ ਵਿਜੀਲੈਂਸ ਉਨ੍ਹਾਂ ਤੋਂ ਮੁੜ ਪੁੱਛਗਿੱਛ ਸਕਦੀ ਹੈ। ਇਸ ਗੱਲ ਦਾ ਸੰਕੇਤ ਖੁਦ ਸੀਐਮ ਮਾਨ ਨੇ ਦਿੱਤਾ ਹੈ। ਮੁੱਖ ਮੰਤਰੀ ਨੇ ਪ੍ਰੈਸ ਕਾਨਫੰਰਸ ‘ਚ ਕਿਹਾ ਹੈ ਕਿ ਜਿਸ ਕਿਸੇ ਨੇ ਵੀ ਸਰਕਾਰੀ ਖ਼ਜ਼ਾਨੇ ਨੂੰ ਨੁਕਸਾਨ ਪਹੁੰਚਾਇਆ ਹੈ ਉਨ੍ਹਾਂ ਦੀ ਸਰਕਾਰ ਕਿਸੇ ਨੂੰ ਮੁਆਫ਼ ਨਹੀਂ ਕਰੇਗੀ।

ਨਾਲ ਹੀ ਸੀਐਮ ਮਾਨ ਨੇ ਦਾਅਵਾ ਕੀਤਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਵੱਡੇ ਖੁਲਾਸੇ ਕੀਤੇ ਜਾਣਗੇ। ਜਿਸ ਤੋਂ ਪਤਾ ਲੱਗ ਸਕੇਗਾ ਕਿ ਪੰਜਾਬ ਦੇ ਲੀਡਰਾਂ ਨੇ ਕਿਵੇਂ ਸਰਕਾਰੀ ਖਜ਼ਾਨੇ ਚ ਲੁੱਟ ਮਚਾਈ ਹੈ। ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਸੀ। ਉਸ ਸਮੇਂ ਪਾਰਟੀ ਹਾਈਕਮਾਂਡ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾ ਕੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਸੀ ਜਿਸ ਦੇ ਚੱਲਦੇ ਉਹ 3 ਮਹੀਨੇ ਤੱਕ ਸੂਬੇ ਦੇ ਮੁੱਖ ਮੰਤਰੀ ਰਹੇ ਸਨ। ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਗੋਆ ‘ਚ ਪੰਜਾਬ ਸਰਕਾਰ ਦੀ 8.92 ਕਰੋੜ ਏਕੜ ਜ਼ਮੀਨ ਨੂੰ 1.13 ਲੱਖ ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਲੀਜ਼ ‘ਤੇ ਦਿੱਤੀ ਸੀ।

ਸਰਕਾਰ ਵਿਰੋਧੀ ਪਾਰਟੀਆਂ ‘ਤੇ ਹਮਲਾ

ਇੱਕ ਸਾਪੇ ਲੋਕ ਸਭਾ ਚੋਣਾਂ 2024 ਨੇੜੇ ਆ ਰਹੀਆਂ ਹਨ, ਦੂਜੇ ਪਾਸੇ ਸੂਬਾ ਸਰਕਾਰ ਪੂਰੀ ਤਰ੍ਹਾਂ ਵਿਰੋਧੀ ਪਾਰਟੀਆਂ ‘ਤੇ ਹਾਵੀ ਹੋ ਗਈ ਹੈ। ਇਸ ਤੋਂ ਇਲਾਵਾ ਕਿਸਾਨ ਅੰਦੋਲਨ ਕਾਰਨ ਸਾਰੀਆਂ ਪਾਰਟੀਆਂ ਮਾਨ ਸਰਕਾਰ ਨੂੰ ਘੇਰ ਰਹੀਆਂ ਹਨ ਤੇ ਦੂਜੇ ਪਾਸੇ ਸਰਕਾਰ ਉਨ੍ਹਾਂ ਪ੍ਰਤੀ ਹਮਲਾਵਰ ਮੂਡ ਵਿੱਚ ਨਜ਼ਰ ਆ ਰਹੀ ਹੈ। ਵੀਰਵਾਰ ਨੂੰ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਸਮੇਤ ਕਈ ਨੇਤਾਵਾਂ ‘ਤੇ ਮਾਮਲਾ ਦਰਜ ਕੀਤਾ ਗਿਆ ਹੈ ਉਨ੍ਹਾਂ ਤੇ ਇਲਜ਼ਾਮ ਹੈ ਕਿ ਲੁਧਿਆਣਾ ‘ਚ ਸਰਕਾਰੀ ਕੰਮ ‘ਚ ਵਿਘਨ ਪਾਉਣ ਦੇ ਦੋਸ਼ ‘ਚ ਉਨ੍ਹਾਂ ਤੇ ਮਾਮਲਾ ਦਰਜ ਕੀਤਾ ਗਿਆ ਹੈ।

Exit mobile version