DIG ਭੁੱਲਰ ਕੇਸ ‘ਚ ਹੁਣ ED ਦੀ ਐਂਟਰੀ, ਰਡਾਰ ‘ਤੇ ਪੰਜਾਬ ਦੇ 50 ਅਧਿਕਾਰੀ; ਬੇਨਾਮੀ ਜਾਇਦਾਦਾਂ ਦੀ ਹੋਵੇਗੀ ਜਾਂਚ
ED Investigate DIG Bhullar Case: ED ਦੀ ਐਂਟਰੀ ਤੋਂ ਬਾਅਦ ਹੁਣ ਪੰਜਾਬ ਦੇ ਅਧਿਕਾਰੀਆਂ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ ਕਿਉਂਕਿ ਜਿਵੇਂ ਹੀ ਰਿਕਾਰਡ ਲਏ ਜਾਣਗੇ। ਈਡੀ ਦੀ ਟੀਮ ਨੋਟਿਸ ਭੇਜ ਕੇ ਇਨ੍ਹਾਂ ਅਧਿਕਾਰੀਆਂ ਨੂੰ ਬੇਨਾਮੀ ਜਾਇਦਾਦ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਬੁਲਾਏਗੀ।
ਪੰਜਾਬ ਪੁਲਿਸ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਰਿਸ਼ਵਤ ਕੇਸ ਵਿੱਚ ਸੀਬੀਆਈ ਤੋਂ ਬਾਅਦ ਹੁਣ ਈਡੀ ਦੀ ਐਂਟਰੀ ਹੋਣ ਵਾਲੀ ਹੈ। ਈਡੀ ਡੀਗੜ੍ਹ ਸਥਿਤ ਸੀਬੀਆਈ ਦਫ਼ਤਰ ਪਹੁੰਚ ਕੇ ਡੀਆਈਜੀ ਭੁੱਲਰ ਅਤੇ ਹੋਰ ਆਈਏਐਸ ਅਤੇ ਆਈਪੀਐਸ ਅਧਿਕਾਰੀਆਂ ਦਾ ਰਿਕਾਰਡ ਲਵੇਗੀ। ਜਿਨ੍ਹਾਂ ਨੇ ਬੇਨਾਮੀ ਜਾਇਦਾਦਾਂ ਹਾਸਲ ਕੀਤੀਆਂ ਹਨ।
ਸੀਬੀਆਈ ਨੂੰ ਡੀਆਈਜੀ ਭੁੱਲਰ ਅਤੇ ਉਸ ਦੇ ਨਾਲ ਗ੍ਰਿਫ਼ਤਾਰ ਕੀਤੇ ਗਏ ਵਿਚੋਲੇ ਕ੍ਰਿਸ਼ਨੂ ਸ਼ਾਰਦਾ ਦੀ ਜਾਂਚ ਤੋਂ ਹੁਣ ਤੱਕ ਪੰਜਾਬ ਦੇ 50 ਅਧਿਕਾਰੀਆਂ ਬਾਰੇ ਜਾਣਕਾਰੀ ਮਿਲੀ ਹੈ। ਸੀਬੀਆਈ ਨੇ ਉਨ੍ਹਾਂ ਦੇ ਨਾਵਾਂ ਦੀ ਇੱਕ ਸੂਚੀ ਵੀ ਤਿਆਰ ਕੀਤੀ ਹੈ।
ED ਦੀ ਐਂਟਰੀ ਤੋਂ ਵੱਧੇਗੀ ਅਧਿਕਾਰੀਆਂ ਦੀ ਮੁਸ਼ਕਲਾਂ
ED ਦੀ ਐਂਟਰੀ ਤੋਂ ਬਾਅਦ ਹੁਣ ਪੰਜਾਬ ਦੇ ਅਧਿਕਾਰੀਆਂ ਦੀਆਂ ਮੁਸ਼ਕਲਾਂ ਵੱਧ ਸਕਦੀਆਂ ਹਨ ਕਿਉਂਕਿ ਜਿਵੇਂ ਹੀ ਰਿਕਾਰਡ ਲਏ ਜਾਣਗੇ। ਈਡੀ ਦੀ ਟੀਮ ਨੋਟਿਸ ਭੇਜ ਕੇ ਇਨ੍ਹਾਂ ਅਧਿਕਾਰੀਆਂ ਨੂੰ ਬੇਨਾਮੀ ਜਾਇਦਾਦ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਬੁਲਾਏਗੀ।
ਪੰਜਾਬ ਦੇ ਅਧਿਕਾਰੀਆਂ ਬਾਰੇ CBI ਨੂੰ ਮਿਲੀ ਵੱਡੀ ਜਾਣਕਾਰੀ !
1. DIG ਤੋਂ ਪੁੱਛਗਿੱਛ ਦੌਰਾਨ 14 ਅਧਿਕਾਰੀਆਂ ਦੇ ਨਾਮ ਮਿਲੇ
ਸੀਬੀਆਈ ਨੇ ਪਹਿਲਾਂ ਡੀਆਈਜੀ ਭੁੱਲਰ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਪੰਜ ਦਿਨਾਂ ਲਈ ਰਿਮਾਂਡ ‘ਤੇ ਲਿਆ। ਸੀਬੀਆਈ ਸੂਤਰਾਂ ਅਨੁਸਾਰ, ਡੀਆਈਜੀ ਭੁੱਲਰ ਨੇ ਖੁਲਾਸਾ ਕੀਤਾ ਕਿ ਪੰਜਾਬ ਦੇ ਅਧਿਕਾਰੀ ਪਟਿਆਲਾ ਸਥਿਤ ਪ੍ਰਾਪਰਟੀ ਡੀਲਰ ਭੁਪਿੰਦਰ ਸਿੰਘ ਰਾਹੀਂ ਜਾਇਦਾਦ ਵਿੱਚ ਨਿਵੇਸ਼ ਕਰਦੇ ਹਨ। ਇਸ ਪੁੱਛਗਿੱਛ ਦੌਰਾਨ, ਸੀਬੀਆਈ ਨੇ 14 ਅਜਿਹੇ ਅਧਿਕਾਰੀਆਂ ਦੀ ਪਛਾਣ ਕੀਤੀ। ਜਿਨ੍ਹਾਂ ਵਿੱਚ 10 ਆਈਪੀਐਸ ਅਤੇ 4 ਆਈਏਐਸ ਅਧਿਕਾਰੀ ਸ਼ਾਮਲ ਹਨ।
ਸੀਬੀਆਈ ਨੇ ਜਦੋਂ ਜਾਂਚ ਕੀਤੀ ਤਾਂ ਪਤਾ ਲੱਗਾ ਕਿ 10 ਆਈਪੀਐਸ ਅਧਿਕਾਰੀਆਂ ਵਿੱਚੋਂ ਅੱਠ ਅਜੇ ਵੀ ਫੀਲਡ ਵਿੱਚ ਮਹੱਤਵਪੂਰਨ ਅਹੁਦਿਆਂ ‘ਤੇ ਤਾਇਨਾਤ ਹਨ, ਜਦੋਂ ਕਿ ਦੋ ਪੰਜਾਬ ਪੁਲਿਸ ਅਕੈਡਮੀ ਵਿੱਚ ਹਨ। ਇਸ ਤੋਂ ਇਲਾਵਾ ਚਾਰ ਆਈਏਐਸ ਅਧਿਕਾਰੀ ਕਿਸੇ ਨਾ ਕਿਸੇ ਤਰੀਕੇ ਨਾਲ ਮੰਡੀ ਗੋਬਿੰਦਗੜ੍ਹ ਨਾਲ ਜੁੜੇ ਹੋਏ ਹਨ। ਇਸ ਤੋਂ ਬਾਅਦ ਸੀਬੀਆਈ ਨੇ ਪਟਿਆਲਾ ਅਤੇ ਲੁਧਿਆਣਾ ਵਿੱਚ ਪ੍ਰਾਪਰਟੀ ਡੀਲਰ ਦੇ ਟਿਕਾਣਿਆਂ ‘ਤੇ ਛਾਪਾ ਮਾਰਿਆ ਅਤੇ ਦਸਤਾਵੇਜ਼ ਜ਼ਬਤ ਕਰ ਲਏ।
ਇਹ ਵੀ ਪੜ੍ਹੋ
2. ਵਿਚੋਲੇ ਕ੍ਰਿਸ਼ਨਾ ਦੇ ਮੋਬਾਈਲ ਫੋਨ ‘ਤੇ 50 ਅਧਿਕਾਰੀਆਂ ਦੇ ਲਿੰਕ ਮਿਲੇ
ਸੀਬੀਆਈ ਅਦਾਲਤ ਵਿੱਚ ਡੀਆਈਜੀ ਹਰਚਰਨ ਭੁੱਲਰ ਅਤੇ ਵਿਚੋਲੇ ਕ੍ਰਿਸ਼ਨੂ ਸ਼ਾਰਦਾ ਦੀ ਪੇਸ਼ੀ ਦੌਰਾਨ, ਜਾਂਚ ਏਜੰਸੀ ਨੇ ਇੱਕ ਪ੍ਰਗਤੀ ਰਿਪੋਰਟ ਪੇਸ਼ ਕੀਤੀ। ਇਸ ਵਿੱਚ ਕਿਹਾ ਗਿਆ ਹੈ ਕਿ ਪਿਛਲੇ ਰਿਮਾਂਡ ਦੌਰਾਨ, ਕ੍ਰਿਸ਼ਨੂ ਸ਼ਾਰਦਾ ਦੇ ਮੋਬਾਈਲ ਫੋਨ ਅਤੇ ਹੋਰ ਇਲੈਕਟ੍ਰਾਨਿਕ ਉਪਕਰਣਾਂ ਦੀ ਜਾਂਚ ਕੀਤੀ ਗਈ ਸੀ, ਜਿਸ ਤੋਂ ਪਤਾ ਲੱਗਿਆ ਸੀ ਕਿ ਉਹ ਕਈ ਅਧਿਕਾਰੀਆਂ ਨਾਲ ਭ੍ਰਿਸ਼ਟ ਸੌਦਿਆਂ ਵਿੱਚ ਸ਼ਾਮਲ ਸੀ।
ਅੰਕੜਿਆਂ ਦੇ ਆਧਾਰ ‘ਤੇ, ਸੀਬੀਆਈ ਨੇ ਖੁਲਾਸਾ ਕੀਤਾ ਕਿ ਕ੍ਰਿਸ਼ਨੂ ਨੇ ਅਧਿਕਾਰੀਆਂ ਨਾਲ ਮਿਲੀਭੁਗਤ ਕਰਕੇ ਨਾ ਸਿਰਫ਼ ਮਾਮਲਿਆਂ ਦੀ ਜਾਂਚ ਨੂੰ ਪ੍ਰਭਾਵਿਤ ਕੀਤਾ, ਸਗੋਂ ਤਬਾਦਲਿਆਂ ਅਤੇ ਤਾਇਨਾਤੀਆਂ, ਹਥਿਆਰਾਂ ਦੇ ਲਾਇਸੈਂਸ ਪ੍ਰਾਪਤ ਕਰਨ, ਐਫਆਈਆਰ ਦਰਜ ਕਰਨ ਜਾਂ ਪਹਿਲਾਂ ਦਰਜ ਐਫਆਈਆਰ ਖਾਰਜ ਕਰਨ ਤੱਕ ਦੇ ਮਾਮਲਿਆਂ ਨੂੰ ਵੀ ਸੰਭਾਲਿਆ। ਅਜਿਹੇ ਲਗਭਗ 50 ਅਧਿਕਾਰੀ ਹਨ, ਜਿਨ੍ਹਾਂ ਵਿੱਚ ਆਈਏਐਸ ਅਤੇ ਆਈਪੀਐਸ ਅਧਿਕਾਰੀ ਸ਼ਾਮਲ ਹਨ।
ED ਵੱਲੋਂ ਰਿਕਾਰਡ ਲੈਂਦੇ ਹੀ ਸਾਹਮਣੇ ਆਉਣਗੇ ਨਾਮ
ਸੀਬੀਆਈ ਸੂਤਰਾਂ ਮੁਤਾਬਕ ਜਲਦ ਹੀ ਈਡੀ ਨੂੰ ਬੇਨਾਮੀ ਜਾਇਦਾਦਾਂ ਸਬੰਧੀ ਹੁਣ ਤੱਕ ਸਾਹਮਣੇ ਆਏ ਤੱਥਾਂ ਨਾਲ ਸਬੰਧਤ ਰਿਕਾਰਡ ਸੌਂਪੇ ਜਾਣਗੇ। ਇਸ ਨਾਲ ਉਨ੍ਹਾਂ ਅਧਿਕਾਰੀਆਂ ਦੇ ਨਾਵਾਂ ਦਾ ਖੁਲਾਸਾ ਹੋ ਸਕਦਾ ਹੈ। ਜਿਨ੍ਹਾਂ ਦੇ ਡੀਆਈਜੀ ਭੁੱਲਰ ਨਾਲ ਸਬੰਧ ਹਨ। ਜਿਸ ਨੂੰ ਇੱਕ ਸਕ੍ਰੈਪ ਡੀਲਰ ਤੋਂ 5 ਲੱਖ ਰੁਪਏ ਦੀ ਰਿਸ਼ਵਤ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।


