ਮੰਤਰੀ ਸੰਜੀਵ ਅਰੋੜਾ ਦੇ ਘਰ ਈਡੀ ਦੀ ਰੇਡ ਖ਼ਤਮ, ਕੇਅਰਟੇਕਰ ਦਾ ਬਿਆਨ ਆਇਆ ਸਾਹਮਣੇ
ਲੁਧਿਆਣਾ ਦੇ ਸਰਾਭਾ ਨਗਰ ਸਥਿਤ ਘਰ 'ਤੇ ਕੀਤੀ ਗਈ ਰੇਡ ਦੌਰਾਨ, ਘਰ 'ਤੇ ਮੌਜੂਦ ਕੇਅਰਟੇਕਰ ਨੇ ਜਾਣਕਾਰੀ ਦਿੱਤੀ। ਕੇਅਰਟੇਕਰ ਨਰੇਸ਼ ਦੇ ਅਨੁਸਾਰ, ਉਸ ਨੂੰ ਪੂਰੇ 24 ਘੰਟੇ ਘਰ ਦੇ ਅੰਦਰ ਰੱਖਿਆ ਗਿਆ ਤੇ ਪੁੱਛਗਿੱਛ ਕੀਤੀ ਗਈ। ਉਸ ਨੇ ਇਹ ਵੀ ਦੱਸਿਆ ਕਿ ਛਾਪੇਮਾਰੀ ਦੇ ਸਮੇਂ ਘਰ 'ਚ ਕੋਈ ਵੀ ਪਰਿਵਾਰਕ ਮੈਂਬਰ ਮੌਜੂਦ ਨਹੀਂ ਸੀ। ਨਰੇਸ਼ ਨੇ ਅੱਗੇ ਸਪੱਸ਼ਟ ਕੀਤਾ ਕਿ ਈਡੀ ਟੀਮ ਦੁਆਰਾ ਜੋ ਬੈਗ ਲਿਜਾਏ ਗਏ, ਉਹ ਉਨ੍ਹਾਂ ਦੇ ਆਪਣੇ ਸਨ।
ਮੰਤਰੀ ਸੰਜੀਵ ਅਰੋੜਾ ਦੇ ਘਰ ਈਡੀ ਦੀ ਰੇਡ ਖ਼ਤਮ, ਕੇਅਰਟੇਕਰ ਦਾ ਬਿਆਨ ਆਇਆ ਸਾਹਮਣੇ
ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਲੁਧਿਆਣਾ ਸਥਿਤ ਘਰ ‘ਤੇ ਪਿਛਲੇ 24 ਘੰਟਿਆਂ ਤੋਂ ਚੱਲ ਰਹੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਰੇਡ ਖ਼ਤਮ ਹੋ ਗਈ ਹੈ। ਜਾਣਕਾਰੀ ਮੁਤਾਬਕ, ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਵੱਖ-ਵੱਖ ਵਾਹਨਾਂ ‘ਚ ਇਮਾਰਤ ਤੋਂ ਰਵਾਨਾ ਹੋਈ। ਅਧਿਕਾਰੀਆਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਉਨ੍ਹਾਂ ਨੇ ਕੋਈ ਬਿਆਨ ਦੇਣ ਤੋਂ ਇਨਕਾਰ ਕਰ ਦਿੱਤਾ।
ਲੁਧਿਆਣਾ ਦੇ ਸਰਾਭਾ ਨਗਰ ਸਥਿਤ ਘਰ ‘ਤੇ ਕੀਤੀ ਗਈ ਰੇਡ ਦੌਰਾਨ, ਘਰ ‘ਤੇ ਮੌਜੂਦ ਕੇਅਰਟੇਕਰ ਨੇ ਜਾਣਕਾਰੀ ਦਿੱਤੀ। ਕੇਅਰਟੇਕਰ ਨਰੇਸ਼ ਦੇ ਅਨੁਸਾਰ, ਉਸ ਨੂੰ ਪੂਰੇ 24 ਘੰਟੇ ਘਰ ਦੇ ਅੰਦਰ ਰੱਖਿਆ ਗਿਆ ਤੇ ਪੁੱਛਗਿੱਛ ਕੀਤੀ ਗਈ। ਉਸ ਨੇ ਇਹ ਵੀ ਦੱਸਿਆ ਕਿ ਛਾਪੇਮਾਰੀ ਦੇ ਸਮੇਂ ਘਰ ‘ਚ ਕੋਈ ਵੀ ਪਰਿਵਾਰਕ ਮੈਂਬਰ ਮੌਜੂਦ ਨਹੀਂ ਸੀ। ਨਰੇਸ਼ ਨੇ ਅੱਗੇ ਸਪੱਸ਼ਟ ਕੀਤਾ ਕਿ ਈਡੀ ਟੀਮ ਦੁਆਰਾ ਜੋ ਬੈਗ ਲਿਜਾਏ ਗਏ, ਉਹ ਉਨ੍ਹਾਂ ਦੇ ਆਪਣੇ ਸਨ।
ਦੱਸ ਦੇਈਏ ਕਿ ਸ਼ੁੱਕਰਵਾਰ ਦੀ ਸਵੇਰ ਈਡੀ ਦੀ ਟੀਮ ਲੁਧਿਆਣਾ ਸਥਿਤ ਮੰਤਰੀ ਸੰਜੀਤ ਅਰੋੜਾ ਦੇ ਘਰ ਪਹੁੰਚੀ। ਉਨ੍ਹਾਂ ਦੇ ਘਰ ਦੇ ਬਾਹਰ ਕੇਂਦਰੀ ਪੁਲਿਸ ਬਲ ਤਾਇਨਾਤ ਕੀਤੇ ਗਏ ਸਨ। ਮੰਤਰੀ ਸੰਜੀਵ ਅਰੋੜਾ ਦੇ ਘਰ ਤੇ ਹੋਰ ਥਾਵਾਂ ਤੇ ਵੀ ਛਾਪੇਮਾਰੀ ਕੀਤੀ ਗਈ। ਈਡੀ ਦੀ ਰੇਡ ਤੋਂ ਬਾਅਦ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਸਾਨੂੰ ਵਿਸ਼ਾਵਾਸ ਹੈ ਕਿ ਸੱਚ ਦੀ ਜਿੱਤ ਹੋਵੇਗੀ। ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਤਿੰਨ ਦਿਨਾਂ ‘ਚ ਇਹ ਦੂਸਰੀ ਰੇਡ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਟਰੀ ਦੇ ਆਗੂਆਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਇਸ ਤੋਂ ਪਹਿਲਾਂ, 7 ਅਕਤੂਬਰ, 2024 ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਤੇ ਜ਼ਮੀਨ ਧੋਖਾਧੜੀ ਦੇ ਮਾਮਲੇ ਵਿੱਚ ਸੰਜੀਵ ਅਰੋੜਾ ਦੇ ਅਦਾਰਿਆਂ ਤੇ ਛਾਪੇਮਾਰੀ ਕੀਤੀ ਸੀ। ਲੁਧਿਆਣਾ ‘ਚ ਉਨ੍ਹਾਂ ਦੇ ਘਰ ‘ਤੇ ਦਫ਼ਤਰ ਸਮੇਤ ਕਈ ਥਾਵਾਂ ਤੇ ਛਾਪੇਮਾਰੀ ਕੀਤੀ ਗਈ ਸੀ। ਇਸ ਦੌਰਾਨ ਗੁਰੂਗ੍ਰਾਮ, ਜਲੰਧਰ ਤੇ ਦਿੱਲੀ ‘ਚ ਵੀ ਛਾਪੇਮਾਰੀ ਕੀਤੀ ਸੀ। ਇਲਜ਼ਾਮ ਸੀ ਕਿ ਉਦਯੋਗਿਕ ਵਰਤੋਂ ਲਈ ਅਲਾਟ ਕੀਤੀ ਗਈ ਜ਼ਮੀਨ ਨੂੰ ਕਥਿਤ ਤੌਰ ਤੇ ਰਿਹਾਇਸ਼ੀ ਪ੍ਰੋਜੈਕਟਾਂ ਲਈ ਮੋੜ ਦਿੱਤਾ ਗਿਆ ਸੀ। ਉਸ ਸਮੇਂ, ਸੰਜੀਵ ਅਰੋੜਾ ਰਾਜ ਸਭਾ ਮੈਂਬਰ ਸਨ।
ਲੋਕਤੰਤਰ ਦਾ ਗਲਾ ਵੱਢਿਆ ਜਾ ਰਿਹਾ ਸੀਐਮ ਮਾਨ
ਉੱਧਰ ਇਸ ਰੇਡ ਨੂੰ ਲੈ ਕੇ ਸੂਬੇ ਦੀ ਸਿਆਸਤ ਵੀ ਭੱਖ ਗਈ ਹੈ। ਸੀਐਮ ਭਗਵੰਤ ਮਾਨ ਨੇ ਇਸ ਨੂੰ ਲੈ ਕੇ ਭਾਜਪਾ ‘ਤੇ ਵੱਡਾ ਹਮਲਾ ਬੋਲਿਆ ਹੈ। ਉਨ੍ਹਾਂ ਨੇ ਕਿਹਾ ਕਿ ਲੋਕਤੰਤਰ ਦਾ ਗਲਾ ਵੱਢਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਚੋਣਾਂ ਲੋਕਾਂ ਨਾਲ ਨਹੀਂ, ਸੀਬੀਆਈ, ਈਡੀ ਤੇ ਈਸੀ ਨਾਲ ਲੜ ਰਹੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਉਹ ਕੁਝ ਵੀ ਕਰ ਲੈਣ, ਅਸੀਂ ਡਰਣ ਵਾਲੇ ਨਹੀਂ ਹਾਂ।
ਇਹ ਵੀ ਪੜ੍ਹੋ
ਅਹਿਮ ਪ੍ਰੈੱਸ ਕਾਨਫਰੰਸ, ਚੰਡੀਗੜ੍ਹ ਤੋਂ LIVE ——- अहम प्रेस कॉन्फ्रेंस, चंडीगढ़ से LIVE https://t.co/ux4N8dsH5i
— Bhagwant Mann (@BhagwantMann) April 17, 2026
ਆਪ ਦੇ ਰਾਜ ਸਭਾ ਮੈਂਬਰ ਤੇ ਵੀ ਹੋਈ ਸੀ ਰੇਡ
ਇਸ ਤੋਂ ਪਹਿਲਾਂ ਬੁੱਧਵਾਰ ਨੂੰ ਈਡੀ ਨੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸੰਸਥਾਪਕ ਅਸ਼ੋਕ ਮਿੱਤਲ ਦੇ 10 ਟਿਕਾਣਿਆਂ ਤੇ ਛਾਪੇਮਾਰੀ ਕੀਤੀ। ਈਡੀ ਦੀਆਂ ਟੀਮਾਂ ਨੇ ਬੁੱਧਵਾਰ ਸਵੇਰੇ 7:30 ਵਜੇ ਇੱਕੋ ਸਮੇਂ ਜਲੰਧਰ, ਫਗਵਾੜਾ ਤੇ ਗੁਰੂਗ੍ਰਾਮ ‘ਚ ਉਨ੍ਹਾਂ ਦੇ ਘਰਾਂ, ਲਵਲੀ ਸਵੀਟਸ, ਲਵਲੀ ਆਟੋਜ਼ ਤੇ ਐਲਪੀਯੂ ਕੈਂਪਸ ਤੇ ਛਾਪੇਮਾਰੀ ਕੀਤੀ।
