ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਠਿਕਾਨਿਆਂ ‘ਤੇ ED ਦੀ ਰੇਡ, 8 ਟੀਮਾਂ ਨੇ ਕੀਤੀ ਕਾਰਵਾਈ
ED Raid Deep Malhotra: ਦੀਪ ਮਲਹੋਤਰਾ ਦਾ ਨਾਮ ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਵਿੱਚ ਸਭ ਤੋਂ ਪਹਿਲਾਂ ਸਾਹਮਣੇ ਆਇਆ ਸੀ। ਦੀਪ ਮਲਹੋਤਰਾ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਹਨ। ਉਹ ਆਪਣੀ ਫਰੀਦਕੋਟ ਸਥਿਤ ਰਿਹਾਇਸ਼ 'ਤੇ ਘੱਟ ਹੀ ਆਉਂਦੇ ਹਨ।
ED Raid Deep Malhotra: ਪੰਜਾਬ ਦੇ ਸ਼ਰਾਬ ਕਾਰੋਬਾਰੀ ਦੀਪ ਮਲਹੋਤਰਾ ਦੇ ਅਹਾਤੇ ‘ਤੇ ਫਿਰ ਛਾਪੇਮਾਰੀ ਕੀਤੀ ਗਈ। ਅੱਜ ਸਵੇਰੇ ਕਰੀਬ 6 ਵਜੇ ਈਡੀ ਦੀਆਂ ਟੀਮਾਂ ਉਨ੍ਹਾਂ ਦੇ ਟਿਕਾਣਿਆਂ ‘ਤੇ ਪਹੁੰਚ ਗਈਆਂ ਅਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ। ਜਾਣਕਾਰੀ ਅਨੁਸਾਰ ਫਰੀਦਕੋਟ ਵਿੱਚ ਈਡੀ ਦੀਆਂ 8 ਟੀਮਾਂ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਇਸ ਤੋਂ ਪਹਿਲਾਂ ਵੀ ਇਨਕਮ ਟੈਕਸ ਵਿਭਾਗ ਨੇ ਦੀਪ ਮਲਹੋਤਰਾ ਦੇ ਖਿਲਾਫ ਈ.ਡੀ ਦੀ ਕਾਰਵਾਈ ਕੀਤੀ ਸੀ।
ਦੀਪ ਮਲਹੋਤਰਾ ਦਾ ਨਾਮ ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਵਿੱਚ ਸਭ ਤੋਂ ਪਹਿਲਾਂ ਸਾਹਮਣੇ ਆਇਆ ਸੀ। ਦੀਪ ਮਲਹੋਤਰਾ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਹਨ। ਉਹ ਆਪਣੀ ਫਰੀਦਕੋਟ ਸਥਿਤ ਰਿਹਾਇਸ਼ ‘ਤੇ ਘੱਟ ਹੀ ਆਉਂਦੇ ਹਨ। ਦੀਪ ਮਲਹੋਤਰਾ ਪਿਛਲੇ ਕੁਝ ਸਮੇਂ ਤੋਂ ਇਸ ਘਰ ਨੂੰ ਲੈ ਕੇ ਸੁਰਖੀਆਂ ‘ਚ ਹਨ। ਇਸ ਤੋਂ ਪਹਿਲਾਂ ਵੀ ਈਡੀ ਨੇ ਉਸ ਦੇ ਘਰ ਛਾਪਾ ਮਾਰਿਆ ਸੀ ਪਰ ਉੱਥੇ ਕੀ ਮਿਲਿਆ ਇਸ ਬਾਰੇ ਜਾਣਕਾਰੀ ਜਾਰੀ ਨਹੀਂ ਕੀਤੀ ਸੀ। ਉਸ ‘ਤੇ ਗੋਲੀ ਚਲਾਉਣ ਦੀ ਘਟਨਾ ਵੀ ਵਾਪਰੀ ਸੀ।
ਇਸ ਤੋਂ ਪਹਿਲਾਂ ਵੀ ਪਿਛਲੇ ਸਾਲ ਵੀ ਆਮਦਨ ਵਿਭਾਗ ਨੇ ਦੀਪ ਮਲਹੋਤਰਾ ਦੇ ਘਰ ਛਾਪੇਮਾਰੀ ਕੀਤੀ ਸੀ। ਇਹ ਛਾਪੇਮਾਰੀ ਕਰੀਬ 68 ਘੰਟੇ ਚੱਲੀ। ਇਸ ਦੇ ਨਾਲ ਹੀ ਜੀਰਾ ਫੈਕਟਰੀ ਦੇ ਸੀਈਓ ਪਵਨ ਬਾਂਸਲ ਦੇ ਘਰ ਵੀ ਛਾਪੇਮਾਰੀ ਕੀਤੀ ਗਈ। ਫਰਵਰੀ 2023 ਵਿੱਚ, ਈਡੀ ਨੇ ਕਥਿਤ ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਉਨ੍ਹਾਂ ਦੇ ਪੁੱਤਰ ਗੌਤਮ ਮਲਹੋਤਰਾ ਦੇ ਘਰ ਵੀ ਛਾਪੇਮਾਰੀ ਕੀਤੀ ਸੀ। ਇਸ ਤੋਂ ਬਾਅਦ ਗੌਮਤ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਦੀਪ ਮਲਹੋਤਰਾ ਅਤੇ ਉਸ ਦਾ ਪਰਿਵਾਰ ਕਈ ਸਾਲਾਂ ਤੋਂ ਸ਼ਰਾਬ ਦੇ ਕਾਰੋਬਾਰ ਨਾਲ ਜੁੜਿਆ ਹੋਇਆ ਹੈ। ਉਹ ਪਹਿਲਾਂ ਵੀ ਬਾਦਲ ਪਰਿਵਾਰ ਦੇ ਕਰੀਬੀ ਰਹੇ ਹਨ, ਜਿਸ ਕਾਰਨ ਉਨ੍ਹਾਂ ਨੂੰ 2012 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਟਿਕਟ ਦਿੱਤੀ ਗਈ ਸੀ। ਉਹ 2012 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਫਰੀਦਕੋਟ ਸੀਟ ਤੋਂ ਜਿੱਤੇ ਸਨ।