AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਮਹਿਲਾ AAP ਵਿਧਾਇਕ ਦੇ ਘਰ-ਫਲੈਟ ਤੋਂ ਬਾਅਦ ਹਸਪਤਾਲ ‘ਚ ਰੇਡ, ਸਮਰਥਕਾਂ ਨੇ ਕੀਤਾ ਵਿਰੋਧ ਪ੍ਰਦਰਸ਼ਨ

ਈਡੀ ਦ ਟੀਮ ਨੇ ਮੋਗਾ ਦੇ ਬਾਘਾਪੁਰਾਣਾ ਵਿੱਚ ਅਸ਼ੀਰਵਾਦ ਨਸ਼ਾ ਛੁਡਾਊ ਹਸਪਤਾਲ 'ਤੇ ਛਾਪਾ ਮਾਰਿਆ। ਜਿਸ ਦਾ ਸਬੰਧ ਵਿਧਾਇਕ ਦੇ ਪਤੀ ਨਾਲ ਦੱਸਿਆ ਜਾ ਰਿਹਾ ਹੈ। ਡਾ. ਅਮਨਦੀਪ ਕੌਰ ਅਰੋੜਾ ਨੂੰ ਤਿੰਨ ਦਿਨ ਪਹਿਲਾਂ ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਚੋਣਾਂ ਲਈ ਦੁਬਾਰਾ ਨਾਮਜ਼ਦ ਕੀਤਾ ਸੀ। ਅਮਨਦੀਪ ਪੰਜਾਬ ਵਿੱਚ 'ਆਪ' ਦੇ ਮਹਿਲਾ ਵਿੰਗ ਦੀ ਮੁਖੀ ਵੀ ਹੈ।

ਮਹਿਲਾ AAP ਵਿਧਾਇਕ ਦੇ ਘਰ-ਫਲੈਟ ਤੋਂ ਬਾਅਦ ਹਸਪਤਾਲ 'ਚ ਰੇਡ, ਸਮਰਥਕਾਂ ਨੇ ਕੀਤਾ ਵਿਰੋਧ ਪ੍ਰਦਰਸ਼ਨ
(Photo Credit: Social Media)
tv9-punjabi
| Updated On: 04 Nov 2026 17:42 PM IST
Share

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੁੱਧਵਾਰ ਸਵੇਰੇ ਮੋਗਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ਛਾਪਾ ਮਾਰਿਆ। ਟੀਮਾਂ ਨੇ ਪਹਿਲਾਂ ਮੋਗਾ ਸਥਿਤ ਉਨ੍ਹਾਂ ਦੇ ਘਰ ਛਾਪਾ ਮਾਰਿਆ। ਫਿਰ ਉਨ੍ਹਾਂ ਨੇ ਮੋਗਾ-ਲੁਧਿਆਣਾ ਰੋਡ ‘ਤੇ ਸਥਿਤ ਆਈਕਨ ਫਲੈਟਾਂ ਦੀ ਤਲਾਸ਼ੀ ਲਈ। ਦੁਪਹਿਰ ਤੱਕ, ਇੱਕ ਟੀਮ ਖੰਨਾ, ਲੁਧਿਆਣਾ ਸਥਿਤ ਉਨ੍ਹਾਂ ਦੇ ਨਾਨਕੇ ਘਰ ਵੀ ਪਹੁੰਚ ਗਈ।

ਦੁਪਹਿਰ ਵੇਲੇ, ਟੀਮ ਨੇ ਮੋਗਾ ਦੇ ਬਾਘਾਪੁਰਾਣਾ ਵਿੱਚ ਅਸ਼ੀਰਵਾਦ ਨਸ਼ਾ ਛੁਡਾਊ ਹਸਪਤਾਲ ‘ਤੇ ਛਾਪਾ ਮਾਰਿਆ, ਜਿਸ ਦਾ ਸਬੰਧ ਵਿਧਾਇਕ ਦੇ ਪਤੀ ਨਾਲ ਦੱਸਿਆ ਜਾ ਰਿਹਾ ਹੈ। ਡਾ. ਅਮਨਦੀਪ ਕੌਰ ਅਰੋੜਾ ਨੂੰ ਤਿੰਨ ਦਿਨ ਪਹਿਲਾਂ ਆਮ ਆਦਮੀ ਪਾਰਟੀ ਨੇ 2027 ਦੀਆਂ ਪੰਜਾਬ ਚੋਣਾਂ ਲਈ ਦੁਬਾਰਾ ਨਾਮਜ਼ਦ ਕੀਤਾ ਸੀ। ਅਮਨਦੀਪ ਪੰਜਾਬ ਵਿੱਚ ‘ਆਪ’ ਦੇ ਮਹਿਲਾ ਵਿੰਗ ਦੀ ਮੁਖੀ ਵੀ ਹੈ।

ਸਮਰਥਕਾਂ ਵੱਲੋਂ ਈਡੀ ਖਿਲਾਫ ਪ੍ਰਦਰਸ਼ਨ

ਅਮਨਦੀਪ ‘ਤੇ ਛਾਪੇਮਾਰੀ ਦੀ ਜਾਣਕਾਰੀ ਮਿਲਦਿਆਂ ਹੀ, ਉਨ੍ਹਾਂ ਦੇ ਸਮਰਥਕ ਗੁੱਸੇ ਵਿੱਚ ਆ ਗਏ। ਉਹ ਵਿਧਾਇਕ ਦੇ ਘਰ ਦੇ ਬਾਹਰ ਇਕੱਠੇ ਹੋ ਗਏ ਅਤੇ ਈਡੀ ਖਿਲਾਫ ਪ੍ਰਦਰਸ਼ਨ ਕਰਨ ਲੱਗੇ। ਹਾਲਾਂਕਿ, ਈਡੀ ਦੇ ਛਾਪੇਮਾਰੀ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ। ਮੋਗਾ ਦੇ ਸੀਨੀਅਰ ਡਿਪਟੀ ਮੇਅਰ ਕਾਲਾ ਬਜਾਜ ਅਤੇ ਸ਼ਹਿਰੀ ਮੁਖੀ ਪ੍ਰੇਮ ਚੰਦ ਚੱਕੀਵਾਲਾ ਨੇ ਇਲਜ਼ਾਮ ਲਗਾਇਆ ਕਿ ਵਿਧਾਇਕ ‘ਤੇ ਭਾਜਪਾ ਵਿੱਚ ਸ਼ਾਮਲ ਹੋਣ ਲਈ ਦਬਾਅ ਪਾਇਆ ਜਾ ਰਿਹਾ ਹੈ।

ਈਡੀ ਛਾਪੇ ‘ਤੇ ਮੁੱਖ ਮੰਤਰੀ ਦਾ ਬਿਆਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਈਡੀ ਛਾਪੇ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਈਡੀ ਦੀਆਂ ਟੀਮਾਂ ਆਉਂਦੀਆਂ ਰਹਿੰਦੀਆਂ ਹਨ। ਸੀਬੀਆਈ ਅਤੇ ਈਡੀ ਦੇ ਆਉਣ ਦਾ ਮਤਲਬ ਹੈ ਕਿ ਚੋਣਾਂ ਨੇੜੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਕਾਰਵਾਈ ਵਿੱਚ ਕੁਝ ਵੀ ਹਾਸਲ ਨਹੀਂ ਹੋਵੇਗਾ।

Follow Us
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ......
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ...
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ...
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ...
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ...
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ...
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ...
ਅਗਨੀਵੀਰਾਂ ਨੂੰ ਮਿਲਿਆ 2 ਸਾਲ ਦਾ ਐਕਸਟੇਂਸ਼ਨ, ਰੈਗੁਲਰ ਸੈਨਿਕ ਬਣਨ ਦਾ ਰਾਹ ਪੱਧਰਾ
ਅਗਨੀਵੀਰਾਂ ਨੂੰ ਮਿਲਿਆ 2 ਸਾਲ ਦਾ ਐਕਸਟੇਂਸ਼ਨ, ਰੈਗੁਲਰ ਸੈਨਿਕ ਬਣਨ ਦਾ ਰਾਹ ਪੱਧਰਾ...