ਸਾਬਕਾ ਕਾਂਗਰਸੀ ਮੰਤਰੀ ‘ਤੇ ED ਦਾ ਛਾਪਾ, ਅਮਲੋਹ ‘ਚ ਸਾਧੂ ਸਿੰਘ ਧਰਮਸੋਤ ਦੇ ਘਰ ਪਹੁੰਚੀਆਂ ਟੀਮਾਂ
ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਅਮਲੋਹ ਸਥਿਤ ਘਰ 'ਤੇ ਈਡੀ ਵੱਲੋਂ ਅੱਜ ਸਵੇਰੇ ਤੋਂ ਲਗਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਸਾਧੂ ਸਿੰਘ ਧਰਮਸੋਤ ਦੇ ਕੁਝ ਹੋਰ ਕਰੀਬੀਆਂ ਦੇ ਘਰ 'ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਪੰਜਾਬ ਵਿਜੀਲੈਂਸ ਦੇ ਰਡਾਰ 'ਤੇ ਆਉਣ ਤੋਂ ਬਾਅਦ ਈਡੀ ਨੇ ਵੀ ਉਨ੍ਹਾਂ ਦੇ ਦਸਤਾਵੇਜ਼ਾਂ ਅਤੇ ਜਾਂਚ ਰਿਪੋਰਟਾਂ ਦੀ ਮੰਗ ਕੀਤੀ ਸੀ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਦੇ ਅਮਲੋਹ ਸਥਿਤ ਘਰ ‘ਤੇ ਈਡੀ ਨੇ ਅੱਜ ਸਵੇਰੇ ਛਾਪਾ ਮਾਰਿਆ ਹੈ। ਸਵੇਰੇ ਈਡੀ ਦੀਆਂ ਗੱਡੀਆਂ ਅਤੇ ਕੇਂਦਰੀ ਰਿਜ਼ਰਵ ਫੋਰਸ ਦੇ ਜਵਾਨ ਉਨ੍ਹਾਂ ਦੇ ਘਰ ਪਹੁੰਚ ਗਏ। ਸਾਧੂ ਸਿੰਘ ਧਰਮਸੋਤ ਤੋਂ ਇਲਾਵਾ ਜੰਗਲਾਤ ਵਿਭਾਗ ਦੇ ਕੁਝ ਠੇਕੇਦਾਰਾਂ ਅਤੇ ਉਨ੍ਹਾਂ ਦੇ ਕਰੀਬੀਆਂ ਦੇ ਘਰ ਵੀ ਇਹ ਛਾਪੇਮਾਰੀ ਹੋਈ ਹੈ।
ਕਰੀਬੀਆਂ ਦੇ ਘਰ ਵੀ ਹੋ ਰਹੀ ਛਾਪੇਮਾਰੀ
ਫਿਲਹਾਲ ਈਡੀ ਦੀਆਂ ਟੀਮਾਂ ਘਰ ਦੇ ਅੰਦਰ ਮੌਜੂਦ ਹਨ ਅਤੇ ਤਲਾਸ਼ੀ ਲਈ ਜਾ ਰਹੀ ਹੈ। ਕਿਸੇ ਨੂੰ ਵੀ ਘਰ ਦੇ ਅੰਦਰ ਜਾਣ ਜਾਂ ਬਾਹਰ ਆਉਣ ਦੀ ਇਜਾਜ਼ਤ ਨਹੀਂ ਹੈ। ਧਰਮਸੋਤ ਦੇ ਨਜ਼ਦੀਕੀ ਸਾਥੀ ਅਤੇ ਜੰਗਲਾਤ ਵਿਭਾਗ ਦੇ ਠੇਕੇਦਾਰ, ਖੰਨਾ ‘ਚ ਸਥਿਤ ਹਰਮੋਹਿੰਦਰ ਸਿੰਘ ਦੇ ਕਰੀਬੀ ਸਾਥੀ ਅਤੇ ਕੁਝ ਅਧਿਕਾਰੀਆਂ ਦੇ ਘਰਾਂ ‘ਤੇ ਛਾਪੇਮਾਰੀ ਕਰਨ ਲਈ ਕੁਝ ਟੀਮਾਂ ਵੀ ਪਹੁੰਚੀਆਂ ਹਨ।
The Jalandhar ED team raided the house of former Congress cabinet minister Sadhu Singh Dharamsot in Amloh early this morning. Simultaneously, a raid is ongoing at the residence of Harmohinder Singh, a contractor connected with the forest scam. pic.twitter.com/0COPR9Y19M
— Gagandeep Singh (@Gagan4344) November 30, 2023
ਇਹ ਵੀ ਪੜ੍ਹੋ
ਵਿਜੀਲੈਂਸ ਨੇ ਧਰਮਸੋਤ ਨੂੰ ਕੀਤਾ ਗ੍ਰਿਫਤਾਰ
ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਆਉਣ ਤੋਂ ਬਾਅਦ ਵਿਜੀਲੈਂਸ ਵਿਭਾਗ ਨੇ ਮਾਮਲਾ ਦਰਜ ਕਰਕੇ ਸਾਧੂ ਸਿੰਘ ਧਰਮਸੋਤ ਸਮੇਤ ਹੋਰ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਸੀ। ਫਿਲਹਾਲ ਉਹ ਜ਼ਮਾਨਤ ‘ਤੇ ਬਾਹਰ ਹਨ। ਪੰਜਾਬ ਵਿਜੀਲੈਂਸ ਦੇ ਰਡਾਰ ‘ਤੇ ਆਉਣ ਤੋਂ ਬਾਅਦ ਈਡੀ ਨੇ ਵੀ ਉਨ੍ਹਾਂ ਦੇ ਦਸਤਾਵੇਜ਼ਾਂ ਅਤੇ ਜਾਂਚ ਰਿਪੋਰਟਾਂ ਦੀ ਮੰਗ ਕੀਤੀ ਸੀ।