AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਸਸਪੈਂਡਡ DIG ਭੁੱਲਰ ਦੇ ਟਿਕਾਣਿਆਂ ਤੋਂ 1.4 ਕਰੋੜ ਦੀ ਹੋਰ ਨਕਦੀ ਬਰਾਮਦ, ਈਡੀ ਦੀ ਰੇਡ ਦੌਰਾਨ ਪ੍ਰਾਪਰਟੀ ਦਸਤਾਵੇਜ਼ ਵੀ ਮਿਲੇ

ਈਡੀ ਦੇ ਬੁਲਾਰੇ ਦੇ ਅਨੁਸਾਰ, ਜਾਂਚ 'ਚ ਕਰੋੜਾਂ ਰੁਪਏ ਦੇ ਵਿੱਤੀ ਲੈਣ-ਦੇਣ 'ਚ ਸ਼ਮੂਲੀਅਤ ਦਾ ਖੁਲਾਸਾ ਹੋਣ ਤੋਂ ਬਾਅਦ ਭੁੱਲਰ ਖਿਆਫ਼ ਈਡੀ ਨੇ ਮਾਮਲਾ ਦਰਜ ਕੀਤਾ ਹੈ। ਇਹ ਛਾਪੇ, ਭੁੱਲਰ ਨਾਲ ਜੁੜੇ ਪ੍ਰਾਪਰਟੀ ਡੀਲਰਾਂ ਤੇ ਕਈ ਹੋਰ ਲੋਕਾਂ 'ਤੇ ਮਾਰੇ ਗਏ ਸਨ।

ਸਸਪੈਂਡਡ DIG ਭੁੱਲਰ ਦੇ ਟਿਕਾਣਿਆਂ ਤੋਂ 1.4 ਕਰੋੜ ਦੀ ਹੋਰ ਨਕਦੀ ਬਰਾਮਦ, ਈਡੀ ਦੀ ਰੇਡ ਦੌਰਾਨ ਪ੍ਰਾਪਰਟੀ ਦਸਤਾਵੇਜ਼ ਵੀ ਮਿਲੇ
davinder-kumar-jalandhar
| Updated On: 30 Apr 2026 07:59 AM IST
Share

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮੁਅੱਤਲ ਪੰਜਾਬ ਪੁਲਿਸ ਡੀਆਈਜੀ ਹਰਚਰਨ ਭੁੱਲਰ ਦੇ ਟਿਕਾਣਿਆ ‘ਤੇ ਕੀਤੀ ਗਈ ਰੇਡ ਦੌਰਾਨ, 1.04 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ। ਨਕਦੀ ਤੋਂ ਇਲਾਵਾ, ਈਡੀ ਨੇ ਕਈ ਮਹੱਤਵਪੂਰਨ ਦਸਤਾਵੇਜ਼ ਵੀ ਜ਼ਬਤ ਕੀਤੇ ਹਨ। ਦੱਸ ਦੇਈਏ ਕਿ ਈਡੀ ਨੇ ਦੋ ਦਿਨ ਪਹਿਲਾਂ ਭੁੱਲਰ ਕੇਸ ਸਬੰਧ ‘ਚ ਪੰਜਾਬ ਤੇ ਚੰਡੀਗੜ੍ਹ ਭਰ ‘ਚ 11 ਥਾਵਾਂ ‘ਤੇ ਛਾਪੇਮਾਰੀ ਕੀਤੀ ਸੀ। ਦੋ ਦਿਨ ਬਾਅਦ ਇੱਕ ਅਧਿਕਾਰਤ ਅਪਡੇਟ ਦਿੰਦੇ ਹੋਏ, ਈਡੀ ਦੇ ਬੁਲਾਰੇ ਨੇ ਦੱਸਿਆ ਕਿ ਹਰਚਰਨ ਭੁੱਲਰ ਦੇ 11 ਟਿਕਾਣਿਆਂ ‘ਤੇ ਮਾਰੇ ਗਏ ਛਾਪਿਆਂ ਤੇ ਤਲਾਸ਼ੀ ਦੌਰਾਨ, ਪ੍ਰਾਪਰਟੀ ਕਾਰੋਬਾਰ ਸਬੰਧਤ ਕਈ ਮਹੱਤਵਪੂਰਨ ਦਸਤਾਵੇਜ਼ਾਂ ਦੇ ਨਾਲ 1.04 ਕਰੋੜ ਰੁਪਏ ਦੀ ਨਕਦੀ ਜ਼ਬਤ ਕੀਤੀ ਗਈ।

ਬੁਲਾਰੇ ਦੇ ਅਨੁਸਾਰ, ਜਾਂਚ ‘ਚ ਕਰੋੜਾਂ ਰੁਪਏ ਦੇ ਵਿੱਤੀ ਲੈਣ-ਦੇਣ ‘ਚ ਸ਼ਮੂਲੀਅਤ ਦਾ ਖੁਲਾਸਾ ਹੋਣ ਤੋਂ ਬਾਅਦ ਭੁੱਲਰ ਖਿਆਫ਼ ਈਡੀ ਨੇ ਮਾਮਲਾ ਦਰਜ ਕੀਤਾ ਹੈ। ਇਹ ਛਾਪੇ, ਭੁੱਲਰ ਨਾਲ ਜੁੜੇ ਪ੍ਰਾਪਰਟੀ ਡੀਲਰਾਂ ਤੇ ਕਈ ਹੋਰ ਲੋਕਾਂ ‘ਤੇ ਮਾਰੇ ਗਏ ਸਨ।

ਬੈਂਕ ਖਾਤਿਆਂ ‘ਚ ਵੱਡੀ ਰਕਮ ਜਮ੍ਹਾਂ ਤੇ ਟ੍ਰਾਂਸਫਰ ਕੀਤੀ

ਈਡੀ ਦੇ ਬੁਲਾਰੇ ਨੇ ਅੱਗੇ ਖੁਲਾਸਾ ਕੀਤਾ ਕਿ ਜਾਂਚ ‘ਚ ਅਜਿਹੇ ਮਾਮਲਿਆਂ ਦਾ ਖੁਲਾਸਾ ਹੋਇਆ ਹੈ, ਜਿੱਥੇ ਭੁੱਲਰ ਨੇ ਵੱਖ-ਵੱਖ ਪ੍ਰਾਪਰਟੀ ਡੀਲਰਾਂ ਤੇ ਉਨ੍ਹਾਂ ਨਾਲ ਜੁੜੇ ਵਿਅਕਤੀਆਂ (ਸ਼ੱਕੀ ਬੇਨਾਮੀਦਾਰ) ਦੇ ਬੈਂਕ ਖਾਤਿਆਂ ‘ਚ ਵੱਡੀ ਰਕਮ ਜਮ੍ਹਾਂ ਤੇ ਟ੍ਰਾਂਸਫਰ ਕੀਤੀ। ਇਨ੍ਹਾਂ ਵਿਅਕਤੀਆਂ ਕੋਲ ਜ਼ਮੀਨ ਤੇ ਜਾਇਦਾਦ ‘ਚ ਕੀਤੇ ਗਏ ਨਿਵੇਸ਼ਾਂ ਦੇ ਅਨੁਸਾਰ ਆਮਦਨ ਦਾ ਕੋਈ ਜਾਇਜ਼ ਸਰੋਤ ਨਹੀਂ ਸੀ। ਇਨ੍ਹਾਂ ਲੈਣ-ਦੇਣ ਦੇ ਪੈਟਰਨ ਤੇ ਪੈਮਾਨੇ ਤੋਂ ਪਤਾ ਚੱਲਦਾ ਹੈ ਕਿ ਕਈ ਖਾਤਿਆਂ ਰਾਹੀਂ ਵੱਡੀ ਮਾਤਰਾ ‘ਚ ਬੇਹਿਸਾਬ ਨਕਦੀ ਭੇਜੀ ਗਈ ਸੀ ਤੇ ਵੱਖ-ਵੱਖ ਪੜਾਵਾਂ ‘ਤੇ ਸ਼ੱਕੀ ਬੇਨਾਮੀਦਾਰਾਂ ਦੇ ਬੈਂਕ ਖਾਤਿਆਂ ‘ਚ ਜਮ੍ਹਾਂ ਕਰਵਾਈ ਗਈ ਸੀ।

ਬਾਅਦ ਵਿੱਚ, ਇਨ੍ਹਾਂ ਫੰਡਾਂ ਦੀ ਵਰਤੋਂ ਸ਼ੱਕੀ ਬੇਨਾਮੀਦਾਰਾਂ ਦੇ ਨਾਮ ‘ਤੇ ਜਾਇਦਾਦਾਂ ਹਾਸਲ ਕਰਨ ਲਈ ਕੀਤੀ ਗਈ ਸੀ। ਇਹ ਤੋਂ ਪਹਿਲਾਂ ਸੀਬੀਆਈ ਦੁਆਰਾ ਭੁੱਲਰ ਦੇ ਘਰ ਤੋਂ ਪਹਿਲਾਂ ਹੀ ਜ਼ਬਤ ਕਈ ਸੰਪਤੀਆਂ ਦੇ ਦਸਤਾਵੇਜ਼ ਜ਼ਬਤ ਕੀਤੇ ਗਏ ਸਨ, ਜਿਸ ਤੋਂ ਪਤਾ ਚਲਦਾ ਹੈ ਕਿ ਬੇਨਾਮੀ ਜਾਇਦਾਦਾਂ ਦਾ ਅਸਲ ਮਾਲਿਕ ਕੌਣ ਹੈ। ਇਨ੍ਹਾਂ ਜਾਇਦਾਦਾਂ ‘ਚ ਚੰਡੀਗੜ੍ਹ, ਲੁਧਿਆਣਾ, ਕਪੂਰਥਲਾ, ਮੋਹਾਲੀ ਤੇ ਜ਼ੀਰਕਪੁਰ ‘ਚ ਸਥਿਤ ਰਿਹਾਇਸ਼ੀ ਤੇ ਖੇਤੀਬਾੜੀ ਜਾਇਦਾਦਾਂ ਸ਼ਾਮਲ ਹਨ। ਇਨ੍ਹਾਂ ਲੈਣ-ਦੇਣਾਂ ਦੀ ਇਸ ਵੇਲੇ ਜਾਂਚ ਚੱਲ ਰਹੀ ਹੈ।

ਈਡੀ ਦੇ ਬੁਲਾਰੇ ਅਨੁਸਾਰ, ਤਲਾਸ਼ੀ ਮੁਹਿੰਮ ਦੌਰਾਨ 1.4 ਕਰੋੜ ਰੁਪਏ ਜ਼ਬਤ ਕੀਤੇ ਗਏ ਤੇ ਫ੍ਰੀਜ਼ ਕੀਤੇ ਗਏ ਤੇ ਮਨੀ ਲਾਂਡਰਿੰਗ ਗਤੀਵਿਧੀਆਂ ਨਾਲ ਸਬੰਧਤ ਕਈ ਅਪਰਾਧਕ ਦਸਤਾਵੇਜ਼ ਬਰਾਮਦ ਕੀਤੇ ਗਏ। ਈਡੀ ਨੇ ਕਿਹਾ, “ਮਨੀ ਲਾਂਡਰਿੰਗ ਗਤੀਵਿਧੀਆਂ ਦੀ ਪੂਰੀ ਹੱਦ ਦਾ ਪਤਾ ਲਗਾਉਣ ਤੇ ਭੁੱਲਰ ਨਾਲ ਜੁੜੇ ਪ੍ਰਾਪਰਟੀ ਡੀਲਰਾਂ, ਵਿਚੋਲਿਆਂ ਤੇ ਸਰਕਾਰੀ ਕਰਮਚਾਰੀਆਂ ਦੇ ਗਠਜੋੜ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।”

ਸੀਬੀਆਈ ਨੇ ਰੇਡ ਦੌਰਾਨ 7 ਕਰੋੜ ਨਕਦੀ ਹੋਈ ਸੀ ਬਰਾਮਦ

ਸੀਬੀਆਈ ਦੁਆਰਾ ਪਹਿਲਾਂ ਕੀਤੀਆਂ ਗਈਆਂ ਛਾਪੇਮਾਰੀਆਂ ਦੌਰਾਨ, ਅਧਿਕਾਰੀਆਂ ਨੇ ਭੁੱਲਰ ਦੇ ਘਰ ਤੇ ਫਾਰਮ ਹਾਊਸ ਤੋਂ ਕਾਫ਼ੀ ਮਾਤਰਾ ਚ ਨਕਦੀ, ਸੋਨਾ ਤੇ ਕੀਮਤੀ ਸਮਾਨ ਬਰਾਮਦ ਕੀਤਾ ਸੀ। ਜ਼ਬਤ ਕੀਤੀ ਗਈ ਸਮੱਗਰੀ ਚ ਕਰੀਬ 7 ਕਰੋੜ ਨਕਦ, ਲਗਭਗ 2.5 ਕਿਲੋਗ੍ਰਾਮ ਸੋਨਾ ਤੇ ਚਾਂਦੀ ਦੇ ਗਹਿਣੇ ਸ਼ਾਮਲ ਸਨ। ਇਸ ਦੌਰਾਨ ਲਗਜ਼ਰੀ ਬ੍ਰਾਂਡਾਂ ਦੀਆਂ 26 ਘੜੀਆਂ ਵੀ ਮਿਲੀਆਂ, ਨਾਲ ਹੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਨਾਮ ਤੇ ਰਜਿਸਟਰਡ 50 ਤੋਂ ਵੱਧ ਅਚੱਲ ਜਾਇਦਾਦਾਂ ਨਾਲ ਜੁੜੇ ਦਸਤਾਵੇਜ਼ ਵੀ ਮਿਲੇ। ਇਸ ਤੋਂ ਇਲਾਵਾ, ਮਰਸੀਡੀਜ਼ ਤੇ ਔਡੀ ਕਾਰਾਂ, ਚਾਰ ਹਥਿਆਰ ਤੇ ਵਿਦੇਸ਼ੀ ਸ਼ਰਾਬ ਦੀਆਂ 108 ਬੋਤਲਾਂ ਬਰਾਮਦ ਕੀਤੀਆਂ ਗਈਆਂ ਸਨ।

ਮੋਹਾਲੀ ਦਫ਼ਤਰ ਤੋਂ ਕੀਤਾ ਸੀ ਗ੍ਰਿਫ਼ਤਾਰ

ਭੁੱਲਰ ਨੂੰ ਸੀਬੀਆਈ ਨੇ 16 ਅਕਤੂਬਰ, 2025 ਨੂੰ ਮੋਹਾਲੀ ਸਥਿਤ ਉਨ੍ਹਾਂ ਦੇ ਦਫ਼ਤਰ ਤੋਂ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਨੂੰ ਕਥਿਤ ਤੌਰ ਤੇ ₹8 ਲੱਖ ਦੀ ਰਿਸ਼ਵਤ ਮੰਗਦੇ ਹੋਏ ਤੇ ਆਕਾਸ਼ ਬੱਤਾ ਨਾਮ ਦੇ ਸਕ੍ਰੈਪ ਡੀਲਰ ਤੋਂ 5 ਲੱਖ ਲੈਂਦੇ ਹੋਏ ਰੰਗੇ ਹੱਥੀਂ ਫੜਿਆ ਗਿਆ ਸੀ। ਸ਼ਿਕਾਇਤਕਰਤਾ ਨੇ ਭੁੱਲਰ ਤੇ ਇਲਜ਼ਾਮ ਲਗਾਇਆ ਸੀ ਕਿ ਭੁੱਲਰ ਉਸ ਤੇ 2023 ਚ ਦਰਜ ਕੀਤੀ ਗਈ ਐਫਆਈਆਰ ਦਾ ਨਿਪਟਾਰਾ ਕਰਨ ਤੇ ਭਵਿੱਖ ਵਿੱਚ ਸੁਰੱਖਿਆ ਪ੍ਰਦਾਨ ਕਰਨ ਦੇ ਬਦਲੇ ਰਿਸ਼ਵਤ ਲੈਂਦਾ ਸੀ।

ਉਸ ਦੀ ਗ੍ਰਿਫ਼ਤਾਰੀ ਤੋਂ ਬਾਅਦ, ਸੀਬੀਆਈ ਨੇ 29 ਅਕਤੂਬਰ, 2025 ਨੂੰ ਭੁੱਲਰ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦਾ ਇੱਕ ਵੱਖਰਾ ਮਾਮਲਾ ਦਰਜ ਕੀਤਾ। ਉਹ 17 ਅਕਤੂਬਰ, 2025 ਤੋਂ ਚੰਡੀਗੜ੍ਹ ਦੀ ਮਾਡਲ ਜੇਲ੍ਹ ਚ ਨਿਆਂਇਕ ਹਿਰਾਸਤ ਚ ਬੰਦ ਹੈ। ਅਦਾਲਤਾਂ ਨੇ ਸਮੇਂ-ਸਮੇਂ ਤੇ ਉਸ ਦੀ ਹਿਰਾਸਤ ਵਧਾ ਦਿੱਤੀ ਹੈ। ਉਸ ਨੇ ਕਈ ਵਾਰ ਜ਼ਮਾਨਤ ਅਰਜ਼ੀਆਂ ਵੀ ਦਾਖਲ ਕੀਤੀਆਂ, ਪਰ ਹਰ ਵਾਰ ਉਸ ਦੀ ਅਰਜ਼ੀ ਰੱਦ ਹੋ ਗਈ।

Follow Us
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ...
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ...
Independence Day Security in Jammu: ਤਿਰੰਗੇ ਦੀ ਆਨ-ਬਾਨ-ਸ਼ਾਨ ਲਈ ਮੁਸਤੈਦ ਜਵਾਨ, ਘੁਸਪੈਠ ਦੀ ਹਰ ਕੋਸ਼ਿਸ਼ ਹੋਵੇਗੀ ਨਾਕਾਮ
Independence Day Security in Jammu: ਤਿਰੰਗੇ ਦੀ ਆਨ-ਬਾਨ-ਸ਼ਾਨ ਲਈ ਮੁਸਤੈਦ ਜਵਾਨ, ਘੁਸਪੈਠ ਦੀ ਹਰ ਕੋਸ਼ਿਸ਼ ਹੋਵੇਗੀ ਨਾਕਾਮ...
Monsoon Floods 2026: ਮੌਨਸੂਨ ਦਾ ਕਹਿਰ, ਦੇਸ਼ ਦੇ ਕਈ ਹਿੱਸਿਆਂ ਵਿੱਚ ਹੜ੍ਹ ਅਤੇ ਬਾਰਿਸ਼ ਨੇ ਲੀਹਾਂ ਤੋਂ ਉੱਤਰੀ ਜਿੰਦਗੀ
Monsoon Floods 2026: ਮੌਨਸੂਨ ਦਾ ਕਹਿਰ, ਦੇਸ਼ ਦੇ ਕਈ ਹਿੱਸਿਆਂ ਵਿੱਚ ਹੜ੍ਹ ਅਤੇ ਬਾਰਿਸ਼ ਨੇ ਲੀਹਾਂ ਤੋਂ ਉੱਤਰੀ ਜਿੰਦਗੀ...
Lok Sabha Adjourned: ਲੋਕ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ਹੰਗਾਮੇ ਦੀ ਭੇਟ ਚੜ੍ਹਿਆ ਮੌਨਸੂਨ ਸੈਸ਼ਨ
Lok Sabha Adjourned: ਲੋਕ ਸਭਾ ਅਣਮਿੱਥੇ ਸਮੇਂ ਲਈ ਮੁਲਤਵੀ, ਹੰਗਾਮੇ ਦੀ ਭੇਟ ਚੜ੍ਹਿਆ ਮੌਨਸੂਨ ਸੈਸ਼ਨ...
3 ਲੱਖ ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ 13,500 ਪਿੰਡ, ਪਹਿਲਾ ਫੇਜ਼ ਲਾਂਚ
3 ਲੱਖ ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ 13,500 ਪਿੰਡ, ਪਹਿਲਾ ਫੇਜ਼ ਲਾਂਚ...