AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮੋਹਾਲੀ ਗਮਾਡਾ ਦਫ਼ਤਰ ਬਾਹਰ AAP ਦੇ ਪ੍ਰਦਰਸ਼ਨ ਮਗਰੋਂ ED ਦੀ ਰੇਡ ਖ਼ਤਮ, ਹਾਈਕੋਰਟ ਵੱਲੋ ਵਾਰੰਟ ਅਫ਼ਸਰ ਨਿਯੁਕਤ

ED Raid in GAMADA Update: ਮੋਹਾਲੀ ਸਥਿਤ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਦੇ ਮੁੱਖ ਦਫ਼ਤਰ ਦੇ ਬਾਹਰ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਤਿੱਖੇ ਰੋਸ ਪ੍ਰਦਰਸ਼ਨ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਮੈਰਾਥਨ ਛਾਪੇਮਾਰੀ ਦੀ ਕਾਰਵਾਈ ਆਖ਼ਰਕਾਰ ਸਮਾਪਤ ਹੋ ਗਈ ਹੈ।

ਮੋਹਾਲੀ ਗਮਾਡਾ ਦਫ਼ਤਰ ਬਾਹਰ AAP ਦੇ ਪ੍ਰਦਰਸ਼ਨ ਮਗਰੋਂ ED ਦੀ ਰੇਡ ਖ਼ਤਮ, ਹਾਈਕੋਰਟ ਵੱਲੋ ਵਾਰੰਟ ਅਫ਼ਸਰ ਨਿਯੁਕਤ
tv9-punjabi
| Updated On: 24 Sep 2026 16:04 PM IST
Share

ਮੋਹਾਲੀ ਸਥਿਤ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਦੇ ਮੁੱਖ ਦਫ਼ਤਰ ਦੇ ਬਾਹਰ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਤਿੱਖੇ ਰੋਸ ਪ੍ਰਦਰਸ਼ਨ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਮੈਰਾਥਨ ਛਾਪੇਮਾਰੀ ਦੀ ਕਾਰਵਾਈ ਆਖ਼ਰਕਾਰ ਸਮਾਪਤ ਹੋ ਗਈ ਹੈ। ਲਗਭਗ 48 ਘੰਟੇ ਚੱਲੀ ਨਿਰੰਤਰ ਜਾਂਚ ਅਤੇ ਛਾਣਬੀਣ ਤੋਂ ਬਾਅਦ ਜਾਂਚ ਏਜੰਸੀ ਦੀਆਂ ਟੀਮਾਂ 5 ਤੋਂ 6 ਗੱਡੀਆਂ ਵਿੱਚ ਸਵਾਰ ਹੋ ਕੇ ਗਮਾਡਾ ਹੈੱਡਕੁਆਰਟਰ ਤੋਂ ਰਵਾਨਾ ਹੋ ਗਈਆਂ।

ਈ.ਡੀ. ਦੀਆਂ ਟੀਮਾਂ ਗਮਾਡਾ ਦਫ਼ਤਰ ਵਿੱਚੋਂ ਵੱਡੀ ਮਾਤਰਾ ਵਿੱਚ ਸਰਕਾਰੀ ਰਿਕਾਰਡ ਅਤੇ ਅਹਿਮ ਦਸਤਾਵੇਜ਼ ਜ਼ਬਤ ਕਰਕੇ ਆਪਣੇ ਨਾਲ ਲੈ ਗਈਆਂ ਹਨ। ਹਾਲਾਂਕਿ, ਇਸ ਲੰਬੀ ਛਾਪੇਮਾਰੀ ਦੌਰਾਨ ਟੀਮਾਂ ਦੇ ਹੱਥ ਕੀ-ਕੀ ਠੋਸ ਸਬੂਤ ਲੱਗੇ ਹਨ, ਇਸ ਸਬੰਧੀ ਈ.ਡੀ. ਦੇ ਅਧਿਕਾਰੀਆਂ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਦੂਜੇ ਪਾਸੇ, ਜਾਂਚ ਏਜੰਸੀ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਇੱਕ ਸੀਨੀਅਰ ਆਈ.ਏ.ਐੱਸ. ਅਧਿਕਾਰੀ ਦੇ ਘਰੋਂ ਕਰੀਬ ਢਾਈ ਕਰੋੜ ਰੁਪਏ ਦੀ ਨਕਦੀ, ਸਵਾ ਕਿੱਲੋ ਸੋਨਾ-ਚਾਂਦੀ ਅਤੇ ਜ਼ਮੀਨਾਂ ਨਾਲ ਸਬੰਧਤ ਕਈ ਅਹਿਮ ਦਸਤਾਵੇਜ਼ ਬਰਾਮਦ ਕੀਤੇ ਗਏ ਹਨ।

ਮੰਗਲਵਾਰ ਤੋਂ ਜਾਰੀ ਸੀ ਵਿਆਪਕ ਕਾਰਵਾਈ

ਕੇਂਦਰੀ ਜਾਂਚ ਏਜੰਸੀ ਵੱਲੋਂ ਮੰਗਲਵਾਰ ਸਵੇਰੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਇੱਕੋ ਸਮੇਂ ਕਈ ਟਿਕਾਣਿਆਂ ਉੱਤੇ ਛਾਪੇਮਾਰੀ ਸ਼ੁਰੂ ਕੀਤੀ ਗਈ ਸੀ, ਜੋ ਕਿ ਬਿਨਾਂ ਰੁਕੇ ਲਗਾਤਾਰ ਜਾਰੀ ਰਹੀ। ਇਸ ਕਾਰਵਾਈ ਦੇ ਤਹਿਤ ਬੁੱਧਵਾਰ ਨੂੰ ਈ.ਡੀ. ਨੇ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਲੁਧਿਆਣਾ ਸਥਿਤ ਭਾਣਜੇ ਦੇ ਘਰ ਵੀ ਛਾਪਾ ਮਾਰਿਆ। ਇਸ ਤੋਂ ਇਲਾਵਾ, ਦੇਰ ਰਾਤ ਜਾਂਚ ਟੀਮ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਦੇ ਚੰਡੀਗੜ੍ਹ ਸਥਿਤ ਘਰ ਵੀ ਪਹੁੰਚੀ, ਜਿਸ ਕਾਰਨ ਸਿਆਸੀ ਹਲਕਿਆਂ ਵਿੱਚ ਹਲਚਲ ਹੋਰ ਤੇਜ਼ ਹੋ ਗਈ।

HC ਪਹੁੰਚੀ ਪੰਜਾਬ ਸਰਕਾਰ, ਵਾਰੰਟ ਅਫ਼ਸਰ ਨਿਯੁਕਤ

ਇਸ ਪੂਰੇ ਘਟਨਾਕ੍ਰਮ ਤੋਂ ਬਾਅਦ ਪੰਜਾਬ ਸਰਕਾਰ ਨੇ ਦੇਰ ਰਾਤ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ। ਸਰਕਾਰ ਵੱਲੋਂ ਅਦਾਲਤ ਤੋਂ ਮਾਮਲੇ ਦੀ ਤੁਰੰਤ ਸੁਣਵਾਈ ਕਰਨ ਦੀ ਮੰਗ ਕੀਤੀ ਗਈ। ਇਸ ਪਟੀਸ਼ਨ ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਈ.ਡੀ. ਦੀ ਛਾਪੇਮਾਰੀ ਦੀ ਨਿਗਰਾਨੀ ਲਈ ਇੱਕ ਵਾਰੰਟ ਅਫ਼ਸਰ ਤਾਇਨਾਤ ਕਰ ਦਿੱਤਾ। ਅਦਾਲਤ ਨੇ ਵਾਰੰਟ ਅਫ਼ਸਰ ਨੂੰ ਮੌਕੇ ਤੇ ਜਾ ਕੇ ਛਾਪੇਮਾਰੀ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਅਤੇ ਪੂਰੀ ਰਿਪੋਰਟ ਅਦਾਲਤ ਵਿੱਚ ਪੇਸ਼ ਕਰਨ ਦੇ ਆਦੇਸ਼ ਦਿੱਤੇ ਹਨ। ਵਾਰੰਟ ਅਫ਼ਸਰ ਨੂੰ ਇਹ ਅਧਿਕਾਰ ਦਿੱਤਾ ਗਿਆ ਹੈ ਕਿ ਉਹ ਕਿਸੇ ਵੀ ਸਮੇਂ ਛਾਪੇਮਾਰੀ ਵਾਲੀ ਥਾਂ ਤੇ ਜਾ ਕੇ ਨਿਰੀਖਣ ਕਰ ਸਕਦਾ ਹੈ ਅਤੇ ਉਸ ਨੂੰ ਵੀਰਵਾਰ ਨੂੰ ਹੀ ਹਾਈਕੋਰਟ ਅੱਗੇ ਮਾਮਲੇ ਦੀ ਸਟੇਟਸ ਰਿਪੋਰਟ ਸੌਂਪਣੀ ਹੋਵੇਗੀ।

Follow Us
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ
ਐਕਟਰ ਇਮਰਾਨ ਖਾਨ ਨੂੰ ਦੇਸ਼ ਛੱਡਣ ਦਾ ਹੁਕਮ, CJP ਦੇ ਪ੍ਰਦਰਸ਼ਨ 'ਚ ਹੋਏ ਸਨ ਸ਼ਾਮਲ...
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ
ਝੋਟਾ ਕਤਲ ਕੇਸ: ਪੰਜਾਬ ਬੰਦ ਦਾ ਅਸਰ....ਬਾਜ਼ਾਰਾਂ 'ਚ ਪਸਰਿਆ ਸੰਨਾਟਾ; ਹਾਈਵੇਅ ਜਾਮ...
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ
ਝੋਟਾ ਕਤਲਕਾਂਡ: ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬੁਲਡੋਜ਼ਰ, ਦੁਕਾਨ ਦੀ ਭੰਨਤੋੜ, ਲਗਾਈ ਅੱਗ...
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼
Punjab Election 2027: ਪੰਜਾਬ ਵਿੱਚ ਪੂਰਾ ਹੋਇਆ SIR, ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਦੀ ਕੀਤੀ ਤਾਰੀਫ਼...
Houthi-Saudi War: ਹੂਤੀ-ਸਾਊਦੀ ਟਕਰਾਅ ਵਿੱਚ ਵਧਿਆ ਤਣਾਅ , ਭਾਰਤੀਆਂ ਲਈ ਅਲਰਟ ਜਾਰੀ
Houthi-Saudi War: ਹੂਤੀ-ਸਾਊਦੀ ਟਕਰਾਅ ਵਿੱਚ ਵਧਿਆ ਤਣਾਅ , ਭਾਰਤੀਆਂ ਲਈ ਅਲਰਟ ਜਾਰੀ...
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ
ਲੁਧਿਆਣਾ ਵਿੱਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, ਨੌਜਵਾਨ ਦੀ ਮੌਕੇ 'ਤੇ ਹੀ ਮੌਤ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ...
ਗੋਲਡਨ ਟੈਂਪਲ 'ਚ ਟ੍ਰੈਵਲ ਵਲੌਗਰ ਨਾਲ ਬਦਸਲੂਕੀ! ਇਲਜ਼ਾਮਾਂ 'ਤੇ ਕੀ ਬੋਲੀ SGPC? ਜਾਣੋ......
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ
UPI ਪੇਮੈਂਟ ਤੇ ਚਾਰਜ ਦੀਵਾਲੀ ਤੱਕ ਟਲਿਆ, ਵਪਾਰੀਆਂ ਅਤੇ ਗਾਹਕਾਂ ਨੂੰ ਮਿਲੀ ਰਾਹਤ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ...
ਮਾਂ ਚੰਦਰਘੰਟਾ ਦੀ ਪੂਜਾ ਵਿੱਚ ਘੰਟੀ ਅਤੇ ਪੀਲੇ ਫੁੱਲਾਂ ਦਾ ਕੀ ਹੈ ਮਹੱਤਵ? ਜਾਣੋ......