AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ED ਰੇਡ ‘ਤੇ ਸੰਜੀਵ ਅਰੋੜਾ ਦਾ ਪਹਿਲਾਂ ਬਿਆਨ, ਕਿਹਾ- ਸਾਨੂੰ ਵਿਸ਼ਵਾਸ ਹੈ ਸੱਚ ਦੀ ਹੋਵੇਗੀ ਜਿੱਤ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ED ਵੱਲੋਂ ਰੇਡ ਕੀਤੀ ਜਾ ਰਹੀ ਹੈ। ਈਡੀ ਦੀ ਰੇਡ ਤੋਂ ਬਾਅਦ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਸਾਨੁੂੰ ਵਿਸ਼ਾਵਾਸ ਹੈ ਕਿ ਸੱਚ ਦੀ ਜਿੱਤ ਹੋਵੇਗੀ। ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਤਿੰਨ ਦਿਨਾਂ ਵਿੱਚ ਇਹ ਦੂਸਰੀ ਰੇਡ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਟਰੀ ਦੇ ਆਗੂਆਂ ਨੂੁੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ED ਰੇਡ 'ਤੇ ਸੰਜੀਵ ਅਰੋੜਾ ਦਾ ਪਹਿਲਾਂ ਬਿਆਨ, ਕਿਹਾ- ਸਾਨੂੰ ਵਿਸ਼ਵਾਸ ਹੈ ਸੱਚ ਦੀ ਹੋਵੇਗੀ ਜਿੱਤ
rajinder-arora-ludhiana
| Updated On: 17 Apr 2026 11:11 AM IST
Share

ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਛਾਪਾ ਮਾਰਿਆ ਹੈ। ਈਡੀ ਦੀ ਟੀਮ ਅੱਜ ਸਵੇਰੇ ਲੁਧਿਆਣਾ ਸਥਿਤ ਉਨ੍ਹਾਂ ਦੇ ਘਰ ਪਹੁੰਚੀ। ਉਨ੍ਹਾਂ ਦੇ ਘਰ ਦੇ ਬਾਹਰ ਕੇਂਦਰੀ ਪੁਲਿਸ ਬਲ ਤਾਇਨਾਤ ਕੀਤੇ ਗਏ ਸਨ। ਮੰਤਰੀ ਸੰਜੀਵ ਅਰੋੜਾ ਦੇ ਘਰ ਅਤੇ ਹੋਰ ਥਾਵਾਂ ‘ਤੇ ਵੀ ਛਾਪੇਮਾਰੀ ਕੀਤੀ ਗਈ। ਈਡੀ ਦੀ ਰੇਡ ਤੋਂ ਬਾਅਦ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਸਾਨੁੂੰ ਵਿਸ਼ਾਵਾਸ ਹੈ ਕਿ ਸੱਚ ਦੀ ਜਿੱਤ ਹੋਵੇਗੀ। ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਤਿੰਨ ਦਿਨਾਂ ਵਿੱਚ ਇਹ ਦੂਸਰੀ ਰੇਡ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਟਰੀ ਦੇ ਆਗੂਆਂ ਨੂੁੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਇਸ ਤੋਂ ਪਹਿਲਾਂ, 7 ਅਕਤੂਬਰ, 2024 ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਅਤੇ ਜ਼ਮੀਨ ਧੋਖਾਧੜੀ ਦੇ ਮਾਮਲੇ ਵਿੱਚ ਸੰਜੀਵ ਅਰੋੜਾ ਦੇ ਅਦਾਰਿਆਂ ‘ਤੇ ਛਾਪੇਮਾਰੀ ਕੀਤੀ ਸੀ। ਲੁਧਿਆਣਾ ਵਿੱਚ ਉਨ੍ਹਾਂ ਦੇ ਘਰ ਅਤੇ ਦਫਤਰ ਸਮੇਤ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਸੀ। ਇਸ ਦੌਰਾਨ ਗੁਰੂਗ੍ਰਾਮ, ਜਲੰਧਰ ਅਤੇ ਦਿੱਲੀ ਵਿੱਚ ਵੀ ਛਾਪੇਮਾਰੀ ਕੀਤੀ ਸੀ। ਇਲਜ਼ਾਮ ਸੀ ਕਿ ਉਦਯੋਗਿਕ ਵਰਤੋਂ ਲਈ ਅਲਾਟ ਕੀਤੀ ਗਈ ਜ਼ਮੀਨ ਨੂੰ ਕਥਿਤ ਤੌਰ ‘ਤੇ ਰਿਹਾਇਸ਼ੀ ਪ੍ਰੋਜੈਕਟਾਂ ਲਈ ਮੋੜ ਦਿੱਤਾ ਗਿਆ ਸੀ। ਉਸ ਸਮੇਂ, ਸੰਜੀਵ ਅਰੋੜਾ ਰਾਜ ਸਭਾ ਮੈਂਬਰ ਸਨ।

ਜਲੰਧਰ ਵਿੱਚ ਵੀ ਈਡੀ ਦੀ ਰੇਡ

ਉਥੇ ਹੀ ਜਲੰਧਰ ਵਿੱਚ ਵੀ ਈਡੀ ਦੀਆਂ ਟੀਮਾਂ ਨੇ ਅੱਜ ਸਵੇਰੇ ਪਾਸ਼ ਜੀਟੀਪੀ ਨਗਰ ਇਲਾਕੇ ਵਿੱਚ ਇੱਕ ਪ੍ਰਮੁੱਖ ਕਾਰੋਬਾਰੀ ਦੇ ਘਰ ਛਾਪਾ ਮਾਰਿਆ। ਜਿਸ ਕਾਰੋਬਾਰੀ ਦੇ ਘਰ ਛਾਪਾ ਮਾਰਿਆ ਜਾ ਰਿਹਾ ਹੈ। ਉਹ ਸੰਸਦ ਮੈਂਬਰ ਸੰਜੀਵ ਅਰੋੜਾ ਦਾ ਬਹੁਤ ਕਰੀਬੀ ਦੱਸਿਆ ਜਾ ਰਿਹਾ ਹੈ। ਜਾਂਚ ਏਜੰਸੀ ਦੇ ਅਧਿਕਾਰੀ ਪੁਲਿਸ ਦੇ ਨਾਲ ਘਰ ਦੇ ਅੰਦਰ ਮੌਜੂਦ ਹਨ ਅਤੇ ਬਾਹਰੀ ਲੋਕਾਂ ਨੂੰ ਅੰਦਰ ਜਾਣ ਤੋਂ ਰੋਕਿਆ ਗਿਆ ਹੈ।

ਲੋਕਤੰਤਰ ਦਾ ਗਲਾ ਵੱਢਿਆ ਜਾ ਰਿਹਾ – ਸੀਐਮ ਮਾਨ

ਉੱਧਰ ਇਸ ਰੇਡ ਨੂੰ ਲੈ ਕੇ ਸੂਬੇ ਦੀ ਸਿਆਸਤ ਵੀ ਭੱਖ ਗਈ ਹੈ। ਸੀਐਮ ਭਗਵੰਤ ਮਾਨ ਨੇ ਇਸ ਨੂੰ ਲੈ ਕੇ ਬੀਜੇਪੀ ਤੇ ਵੱਡਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਦਾ ਗਲਾ ਵੱਢਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੀਜੇਪੀ ਚੋਣਾਂ ਨੂੰ ਲੋਕਾਂ ਨਾਲ ਨਹੀਂ, ਸੀਬੀਆਈ, ਈਡੀ ਅਤੇ ਈਸੀ ਨਾਲ ਲੜ ਰਹੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਉਹ ਕੁਝ ਵੀ ਕਰ ਲੈਣ, ਅਸੀਂ ਡਰਣ ਵਾਲੇ ਨਹੀਂ ਹਾਂ।

‘ਆਪ’ ਦੇ ਰਾਜ ਸਭਾ ਮੈਂਬਰ ‘ਤੇ ਵੀ ਹੋਈ ਹੈ ਰੇਡ

ਦੋ ਦਿਨ ਪਹਿਲਾਂ ਹੀ, ਈਡੀ ਨੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਅਸ਼ੋਕ ਮਿੱਤਲ ਦੇ 10 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਈਡੀ ਦੀਆਂ ਟੀਮਾਂ ਨੇ ਬੁੱਧਵਾਰ ਸਵੇਰੇ 7:30 ਵਜੇ ਇੱਕੋ ਸਮੇਂ ਜਲੰਧਰ, ਫਗਵਾੜਾ ਅਤੇ ਗੁਰੂਗ੍ਰਾਮ ਵਿੱਚ ਉਨ੍ਹਾਂ ਦੇ ਘਰਾਂ, ਲਵਲੀ ਸਵੀਟਸ, ਲਵਲੀ ਆਟੋਜ਼ ਅਤੇ ਐਲਪੀਯੂ ਕੈਂਪਸ ‘ਤੇ ਛਾਪੇਮਾਰੀ ਕੀਤੀ।

Follow Us
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ...
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ...
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ...
ਫਰਜੀ ਹੈ ਵੀਡੀਓ, ਕਿਸੇ ਐਕਟਰ ਤੋਂ ਕਰਵਾਈ ਸ਼ੂਟ ...CM ਮਾਨ ਦੀ ਕਥਿਤ ਵਾਇਰਲ ਵੀਡੀਓ 'ਤੇ ਹਮਲਾਵਰ AAP
ਫਰਜੀ ਹੈ ਵੀਡੀਓ, ਕਿਸੇ ਐਕਟਰ ਤੋਂ ਕਰਵਾਈ ਸ਼ੂਟ ...CM ਮਾਨ ਦੀ ਕਥਿਤ ਵਾਇਰਲ ਵੀਡੀਓ 'ਤੇ ਹਮਲਾਵਰ AAP...
US-Iran Deal ਨਾਲ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ!
US-Iran Deal ਨਾਲ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਆਮ ਆਦਮੀ ਨੂੰ ਮਿਲੇਗੀ ਰਾਹਤ!...
ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦੇ ਮੁਲਜ਼ਮਾਂ ਦਾ ਐਨਕਾਉਂਟਰ, ਦੋਵੇਂ ਜਖ਼ਮੀ
ਚੰਡੀਗੜ੍ਹ ਮੈਡੀਕਲ ਸਟੋਰ ਕਤਲਕਾਂਡ ਦੇ ਮੁਲਜ਼ਮਾਂ ਦਾ ਐਨਕਾਉਂਟਰ, ਦੋਵੇਂ ਜਖ਼ਮੀ...
ਪਰਿਵਾਰਾਂ ਦੀ ਬਦਨਾਮੀ ਕਰਵਾ ਰਹੇ ਨੌਜਵਾਨ, ਲਿਵ-ਇਨ ਰਿਲੇਸ਼ਨਸ਼ਿਪ 'ਤੇ ਹਾਈ ਕੋਰਟ ਦੀ ਸਖ਼ਤ ਟਿੱਪਣੀ
ਪਰਿਵਾਰਾਂ ਦੀ ਬਦਨਾਮੀ ਕਰਵਾ ਰਹੇ ਨੌਜਵਾਨ, ਲਿਵ-ਇਨ ਰਿਲੇਸ਼ਨਸ਼ਿਪ 'ਤੇ ਹਾਈ ਕੋਰਟ ਦੀ ਸਖ਼ਤ ਟਿੱਪਣੀ...
ਇੱਕ ਜੁਲਾਈ ਤੋਂ 'ਧੀਆਂ-ਭੈਣਾਂ' ਦੇ ਖਾਤਿਆਂ 'ਚ ਆ ਰਹੇ ਗੱਫੇ, ਸੀਐਮ ਮਾਨ ਨੇ ਕਰ ਦਿੱਤਾ ਐਲਾਨ
ਇੱਕ ਜੁਲਾਈ ਤੋਂ 'ਧੀਆਂ-ਭੈਣਾਂ' ਦੇ ਖਾਤਿਆਂ 'ਚ ਆ ਰਹੇ ਗੱਫੇ, ਸੀਐਮ ਮਾਨ ਨੇ ਕਰ ਦਿੱਤਾ ਐਲਾਨ...
ਹਿਮਾਚਲ 'ਚ ਸੈਲਾਨੀਆਂ ਦਾ ਹੜ੍ਹ, ਲੰਬਾ ਟ੍ਰੈਫਿਕ ਜਾਮ, ਹਾਈਕੋਰਟ ਦਾ ਸਖ਼ਤ ਰੁਖ
ਹਿਮਾਚਲ 'ਚ ਸੈਲਾਨੀਆਂ ਦਾ ਹੜ੍ਹ, ਲੰਬਾ ਟ੍ਰੈਫਿਕ ਜਾਮ, ਹਾਈਕੋਰਟ ਦਾ ਸਖ਼ਤ ਰੁਖ...