ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੂੰ ED ਦਾ ਸੰਮਨ, 25 ਨਵੰਬਰ ਨੂੰ ਜਲੰਧਰ ਦਫ਼ਤਰ ‘ਚ ਹੋਣਗੇ ਪੇਸ਼

Updated On: 

20 Nov 2026 12:43 PM IST

ਮੁੱਢਲੀ ਜਾਣਕਾਰੀ ਅਨੁਸਾਰ, ਈਡੀ ਦੀ ਜਾਂਚ ਦੇ ਘੇਰੇ 'ਚ Vuenow ਗਰੁੱਪ ਦੀਆਂ ਕੰਪਨੀਆਂ ਹਨ, ਜਿਨ੍ਹਾਂ 'ਤੇ ਕਥਿਤ ਤੌਰ 'ਤੇ 'ਪੋਂਜ਼ੀ ਸਕੀਮ' ਚਲਾਉਣ ਦੇ ਇਲਜ਼ਾਮ ਹਨ। ਜਾਂਚ ਦੌਰਾਨ ਏਜੰਸੀ ਨੂੰ ਜਾਣਕਾਰੀ ਮਿਲੀ ਹੈ ਕਿ ਇਨ੍ਹਾਂ ਕੰਪਨੀਆਂ ਵੱਲੋਂ ਸਤਨਾਮ ਸਿੰਘ ਸੰਧੂ ਨੂੰ ਕੁਝ ਫੰਡ ਪ੍ਰਾਪਤ ਹੋਏ ਸਨ। ਹੁਣ ਈਡੀ ਇਨ੍ਹਾਂ ਪੈਸਿਆਂ ਦੇ ਸਰੋਤ, ਲੈਣ-ਦੇਣ ਦੀ ਪ੍ਰਕਿਰਤੀ ਅਤੇ ਉਦੇਸ਼ ਬਾਰੇ ਪੁੱਛਗਿੱਛ ਕਰ ਸਕਦੀ ਹੈ।

ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੂੰ ED ਦਾ ਸੰਮਨ, 25 ਨਵੰਬਰ ਨੂੰ ਜਲੰਧਰ ਦਫ਼ਤਰ ਚ ਹੋਣਗੇ ਪੇਸ਼

ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੂੰ ED ਦਾ ਸੰਮਨ

ਰਾਜ ਸਭਾ ਦੇ ਮਨੋਨੀਤ ਮੈਂਬਰ ਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਹੈ। ਉਨ੍ਹਾਂ ਨੂੰ 25 ਨਵੰਬਰ ਨੂੰ ਜਲੰਧਰ ਸਥਿਤ ED ਦਫ਼ਤਰ ‘ਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਜਾਂਚ ਏਜੰਸੀ ਵੱਲੋਂ ਉਨ੍ਹਾਂ ਤੋਂ Vuenow ਗਰੁੱਪ ਦੀਆਂ ਕੰਪਨੀਆਂ ਤੋਂ ਪ੍ਰਾਪਤ ਹੋਏ ਫੰਡਾਂ ਤੇ ਉਨ੍ਹਾਂ ਨਾਲ ਜੁੜੇ ਵਿੱਤੀ ਲੈਣ-ਦੇਣ ਸਬੰਧੀ ਜਾਣਕਾਰੀ ਹਾਸਲ ਕੀਤੀ ਜਾਵੇਗੀ।

ਮੁੱਢਲੀ ਜਾਣਕਾਰੀ ਅਨੁਸਾਰ, ਈਡੀ ਦੀ ਜਾਂਚ ਦੇ ਘੇਰੇ ‘ਚ Vuenow ਗਰੁੱਪ ਦੀਆਂ ਕੰਪਨੀਆਂ ਹਨ, ਜਿਨ੍ਹਾਂ ‘ਤੇ ਕਥਿਤ ਤੌਰ ‘ਤੇ ‘ਪੋਂਜ਼ੀ ਸਕੀਮ’ ਚਲਾਉਣ ਦੇ ਇਲਜ਼ਾਮ ਹਨ। ਜਾਂਚ ਦੌਰਾਨ ਏਜੰਸੀ ਨੂੰ ਜਾਣਕਾਰੀ ਮਿਲੀ ਹੈ ਕਿ ਇਨ੍ਹਾਂ ਕੰਪਨੀਆਂ ਵੱਲੋਂ ਸਤਨਾਮ ਸਿੰਘ ਸੰਧੂ ਨੂੰ ਕੁਝ ਫੰਡ ਪ੍ਰਾਪਤ ਹੋਏ ਸਨ। ਹੁਣ ਈਡੀ ਇਨ੍ਹਾਂ ਪੈਸਿਆਂ ਦੇ ਸਰੋਤ, ਲੈਣ-ਦੇਣ ਦੀ ਪ੍ਰਕਿਰਤੀ ਅਤੇ ਉਦੇਸ਼ ਬਾਰੇ ਪੁੱਛਗਿੱਛ ਕਰ ਸਕਦੀ ਹੈ।

ਮਨੀ ਲਾਂਡਰਿੰਗ ਮਾਮਲੇ ‘ਚ ਸਿੱਧੀ ਸ਼ਮੂਲੀਅਤ ਦਾ ਇਲਜ਼ਾਮ ਨਹੀਂ

ਇਸ ਮਾਮਲੇ ‘ਚ ਇੱਕ ਅਹਿਮ ਗੱਲ ਇਹ ਹੈ ਕਿ ਈਡੀ ਸੂਤਰਾਂ ਮੁਤਾਬਕ ਸਤਨਾਮ ਸਿੰਘ ਸੰਧੂ ਨੂੰ ਕਿਸੇ ਮਨੀ ਲਾਂਡਰਿੰਗ ਮਾਮਲੇ ‘ਚ ਸਿੱਧੇ ਤੌਰ ‘ਤੇ ਮੁਲਜ਼ਮ ਬਣਾ ਕੇ ਸੰਮਨ ਜਾਰੀ ਨਹੀਂ ਕੀਤਾ ਗਿਆ ਹੈ। ਉਨ੍ਹਾਂ ਨੂੰ ਸਿਰਫ਼ Vuenow Group ਦੀਆਂ ਕੰਪਨੀਆਂ ਤੋਂ ਪ੍ਰਾਪਤ ਫੰਡਾਂ ਤੇ ਉਨ੍ਹਾਂ ਨਾਲ ਜੁੜੇ ਵਿੱਤੀ ਲੈਣ-ਦੇਣ ਦੀ ਜਾਣਕਾਰੀ ਤੇ ਪੁਸ਼ਟੀ ਕਰਨ ਲਈ ਬੁਲਾਇਆ ਗਿਆ ਹੈ। ਹੁਣ 25 ਨਵੰਬਰ ਨੂੰ ਜਲੰਧਰ ਸਥਿਤ ਈਡੀ ਦਫ਼ਤਰ ‘ਚ ਹੋਣ ਵਾਲੀ ਪੁੱਛਗਿੱਛ ਤੋਂ ਬਾਅਦ ਹੀ ਇਸ ਮਾਮਲੇ ਵਿੱਚ ਜਾਂਚ ਦੀ ਅਗਲੀ ਦਿਸ਼ਾ ਸਪੱਸ਼ਟ ਹੋ ਸਕੇਗੀ।

Loading...
Unable to load recommendations.
Follow Us
Related Stories