AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਸਿਰ ‘ਤੇ ਚੋਣਾਂ, ਪਰ ਕਾਂਗਰਸ ‘ਚ ਅਜੇ ਵੀ ਪੁਆੜਾ… ਧਰਮਵੀਰ ਗਾਂਧੀ ਦੀ ਪੋਸਟ ਨੇ ਖੜ੍ਹੇ ਕੀਤੇ ਵੱਡੇ ਸਵਾਲ

ਮੀਡੀਆ ਰਿਪੋਰਟਾਂ ਮੁਤਾਬਕ, ਧਰਮਵੀਰ ਗਾਂਧੀ ਨੇ ਇੱਕ ਪੋਸਟ ਕੀਤੀ ਜਿਸ 'ਚ ਉਨ੍ਹਾਂ ਨੇ ਸੰਕੇਤ ਦਿੱਤਾ ਕਿ ਕਿਸੇ ਵੱਡੇ ਆਗੂ ਵੱਲੋਂ ਪਾਰਟੀ 'ਚ ਵੱਡੇ ਬਦਲਾਅ ਜਾਂ ਪਾਰਟੀ ਨੂੰ ਪੁਨਰ ਸੁਰਜੀਤ ਨੂੰ ਟਾਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਬਗਾਵਤ ਦੀ ਧਮਕੀ ਦਿੱਤੀ ਜਾ ਰਹੀ ਹੈ। ਹਾਲਾਂਕਿ, ਬਾਅਦ 'ਚ ਧਰਮਵੀਰ ਗਾਂਧੀ ਨੇ ਇਸ ਪੋਸਟ ਨੂੰ ਡਿਲੀਟ ਕਰ ਦਿੱਤਾ।

ਸਿਰ 'ਤੇ ਚੋਣਾਂ, ਪਰ ਕਾਂਗਰਸ 'ਚ ਅਜੇ ਵੀ ਪੁਆੜਾ... ਧਰਮਵੀਰ ਗਾਂਧੀ ਦੀ ਪੋਸਟ ਨੇ ਖੜ੍ਹੇ ਕੀਤੇ ਵੱਡੇ ਸਵਾਲ
tv9-punjabi
| Updated On: 24 Jun 2026 11:02 AM IST
Share

ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਹੁਣ ਕੁੱਝ ਹੀ ਮਹੀਨਿਆਂ ਦਾ ਸਮਾਂ ਬਾਕੀ ਹੈ, ਪਰ ਕਈ ਯਤਨਾਂ ਦੇ ਬਾਵਜੂਦ ਕਾਂਗਰਸ ਦਾ ਅੰਦਰੂਨੀ ਮਤਭੇਦ ਅਣ-ਸੁਲਝਿਆ ਹੀ ਨਜ਼ਰ ਆ ਰਿਹਾ ਹੈ। ਹਾਈਕਮਾਂਡ ਦੀਆਂ ਲਗਾਤਾਰ ਪੰਜਾਬ ਕਾਂਗਰਸ ਦੇ ਆਗੂਆਂ ਨਾਲ ਮੀਟਿੰਗਾਂ ਦਾ ਕੋਈ ਸਿੱਟਾ ਆਉਣ ਤੋਂ ਪਹਿਲਾਂ, ਕਾਂਗਰਸ ‘ਚ ਬਗਾਵਤ ਦੇ ਡਰਾਵੇ ਸਾਹਮਣੇ ਆ ਰਹੇ ਹਨ। ਦਰਅਸਲ, ਪਟਿਆਲਾ ਤੋਂ ਲੋਕ ਸਭਾ ਸਾਂਸਦ ਧਰਮਵੀਰ ਗਾਂਧੀ ਦੀ ਇੱਕ ਪੋਸਟ ਨੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ।

ਮੀਡੀਆ ਰਿਪੋਰਟਾਂ ਮੁਤਾਬਕ, ਧਰਮਵੀਰ ਗਾਂਧੀ ਨੇ ਇੱਕ ਪੋਸਟ ਕੀਤੀ, ਜਿਸ ‘ਚ ਉਨ੍ਹਾਂ ਨੇ ਸੰਕੇਤ ਦਿੱਤਾ ਕਿ ਕਿਸੇ ਵੱਡੇ ਆਗੂ ਵੱਲੋਂ ਪਾਰਟੀ ‘ਚ ਵੱਡੇ ਬਦਲਾਅ ਜਾਂ ਪਾਰਟੀ ਦੇ ਪੁਨਰ ਸੁਰਜੀਤ ਨੂੰ ਟਾਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਬਗਾਵਤ ਦੀ ਧਮਕੀ ਦਿੱਤੀ ਜਾ ਰਹੀ ਹੈ। ਹਾਲਾਂਕਿ, ਬਾਅਦ ‘ਚ ਧਰਮਵੀਰ ਗਾਂਧੀ ਨੇ ਇਸ ਪੋਸਟ ਨੂੰ ਡਿਲੀਟ ਕਰ ਦਿੱਤਾ।

ਪੋਸਟ ‘ਚ ਕੀ ਲਿਖਿਆ?

ਧਰਮਵੀਰ ਗਾਂਧੀ ਨੇ ਪੋਸਟ ‘ਚ ਲਿਖਿਆ, “ਕਿਸੇ ‘ਵੱਡੇ’ ਵੱਲੋਂ, ਕਾਂਗਰਸ ਪਾਰਟੀ ਅੰਦਰ ਕਿਸੇ ਵੀ ਰੱਦੋ ਬਦਲ ਹੋਣ ਤੇ, ਪਾਰਟੀ ਅੰਦਰ ਬਗਾਵਤ ਦਾ ਡਰਾਵਾ ਦੇ ਕੇ, ਸੰਗਠਨ ਦੀ ਪੁਨਰ ਸੁਰਜੀਤੀ ਨੂੰ, ਫਿਰ ਟਾਲਣ ਦੀ ਕੀਤੀ ਜਾ ਰਹੀ ਕੋਸ਼ਿਸ਼, ਪਾਰਟੀ ਵਿਰੋਧੀ ਕਾਰਵਾਈ।”

ਕਾਂਗਰਸ ‘ਚ ਵੱਡੇ ਬਦਲਾਅ ਹੋਣ ਦੀ ਉਮੀਦ

ਦੱਸ ਦੇਈਏ ਕਿ ਬੀਤੇ ਦਿਨਾਂ ਤੋਂ ਕਿਆਸਅਰਾਈਆਂ ਚੱਲ ਰਹੀਆਂ ਹਨ ਕਿ ਪੰਜਾਬ ਕਾਂਗਰਸ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਨਵੀਂ ਰਣਨੀਤੀ ਤੇ ਨਵੇਂ ਚਿਹਰਿਆਂ ਨਾਲ ਉੱਤਰ ਸਕਦੀ ਹੈ। ਪੰਜਾਬ ਕਾਂਗਰਸ ‘ਚ ਵੱਡੇ ਬਦਲਾਵਾਂ ਦੀ ਗੱਲ ਕਹੀ ਜਾ ਰਹੀ ਹੈ। ਇਸ ਕਰਕੇ ਬੈਠਕਾਂ ਲਈ ਆਗੂਆਂ ਦੇ ਦਿੱਲੀ ਤੋਂ ਪੰਜਾਬ ਤੇ ਪੰਜਾਬ ਤੋਂ ਦਿੱਲੀ ਦੇ ਗੇੜੇ ਵਧ ਗਏ।

ਪੰਜਾਬ ਕਾਂਗਰਸ ਦੀ ਸਥਿਤੀ ਤੇ ਫੀਡਬੈਕ ਦੇਣ ਲਈ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ, ਵਿਧਾਇਕ, ਸਾਬਕਾ ਵਿਧਾਇਕ, ਸਾਂਸਦ ਤੇ ਸਾਬਕਾ ਸਾਂਸਦਾਂ ਸਮੇਤ ਹੋਰ ਕਾਂਗਰਸ ਨਾਲ ਜੁੜੀਆਂ ਪੰਜਾਬ ਦੀਆਂ ਹਸਤੀਆਂ ਦਿੱਲੀ ਪਹੁੰਚੀਆਂ। ਪੰਜਾਬ ਕਾਂਗਰਸ ਦੇ 5 ਵੱਡੇ ਆਗੂਆਂ ਨਾਲ ਰਾਹੁਲ ਗਾਂਧੀ ਨੇ ਵੀ ਇਕੱਲੇ ‘ਚ ਮੁਲਾਕਾਤ ਕੀਤੀ। ਬੀਤੇ ਕਈ ਦਿਨਾਂ ਤੋਂ ਅੰਦਾਜ਼ੇ ਲਗਾਏ ਜਾ ਰਹੇ ਹਨ ਕਿ ਕਾਂਗਰਸ ਹਾਈ ਕਮਾਂਡ ਸੂਬਾ ਪ੍ਰਧਾਨ ਸਮੇਤ ਕਈ ਵੱਡੇ ਬਦਲਾਅ ਕਰ ਸਕਦੀ ਹੈ ਤੇ ਇਹ ਐਲਾਨ ਕਿਸੇ ਵੀ ਵਕਤ ਹੋ ਸਕਦਾ ਹੈ। ਪਰ, ਇਸ ਵਿਚਕਾਰ ਧਰਮਵੀਰ ਗਾਂਧੀ ਦੀ ਇਸ ਪੋਸਟ ਨਾਲ ਕਾਂਗਰਸ ਦਾ ਅੰਦਰੂਨੀ ਕਲੇਸ਼ ਅਜੇ ਵੀ ਖ਼ਤਮ ਹੋਇਆ ਨਹੀਂ ਦਿਖਾਈ ਦਿੰਦਾ।

Follow Us
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ...
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ...
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ
E20 Petrol: ਕੀ E20 ਪੈਟਰੋਲ ਨਾਲ ਸੱਚਮੁੱਚ ਖਰਾਬ ਹੋ ਰਿਹਾ ਹੈ ਗੱਡੀਆਂ ਦਾ ਇੰਜਨ? ਜਾਣੋ ਪੂਰੀ ਸੱਚਾਈ...
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ
ਕਿਸੇ ਦੀਆਂ ਜੁੱਤੀਆਂ ਵੀ ਸਿਰ 'ਤੇ ਰੱਖਣੀਆਂ ਪਈਆਂ ਤਾਂ ਰੱਖਾਂਗਾ...ਚੰਨੀ ਦੀ ਨਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ...
ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦੀ ਖੇਡ ਨਹੀਂ... ਹਾਈਕਮਾਨ ਦਾ ਫੈਸਲਾ ਪੱਥਰ ਦੀ ਲਕੀਰ...ਰਾਜਾ ਵੜਿੰਗ ਨੂੰ ਬਦਲਣ 'ਤੇ ਬੋਲੇ ਭੁਪੇਸ਼ ਬਘੇਲ
ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦੀ ਖੇਡ ਨਹੀਂ... ਹਾਈਕਮਾਨ ਦਾ ਫੈਸਲਾ ਪੱਥਰ ਦੀ ਲਕੀਰ...ਰਾਜਾ ਵੜਿੰਗ ਨੂੰ ਬਦਲਣ 'ਤੇ ਬੋਲੇ ਭੁਪੇਸ਼ ਬਘੇਲ...
ਬੇਸਹਾਰਾ ਬਜ਼ੁਰਗਾਂ ਲਈ ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਉਪਰਾਲਾ, ਮੁਹਾਲੀ ਚ ਖੁਲ੍ਹਣ ਜਾ ਰਿਹਾ ਸਤਿਕਾਰ ਘਰ
ਬੇਸਹਾਰਾ ਬਜ਼ੁਰਗਾਂ ਲਈ ਪੰਜਾਬ ਸਰਕਾਰ ਦਾ ਇੱਕ ਹੋਰ ਵੱਡਾ ਉਪਰਾਲਾ, ਮੁਹਾਲੀ ਚ ਖੁਲ੍ਹਣ ਜਾ ਰਿਹਾ ਸਤਿਕਾਰ ਘਰ...
FBI Hard Ball Operation: FBI ਨੇ ਗੋਲਡੀ ਬਰਾੜ 'ਤੇ 50,000 ਇਨਾਮ ਦਾ ਐਲਾਨਿਆ, ਲਾਰੈਂਸ ਗੈਂਗ ਖਿਲਾਫ ਛਾਪੇਮਾਰੀ
FBI Hard Ball Operation: FBI ਨੇ ਗੋਲਡੀ ਬਰਾੜ 'ਤੇ 50,000 ਇਨਾਮ ਦਾ ਐਲਾਨਿਆ, ਲਾਰੈਂਸ ਗੈਂਗ ਖਿਲਾਫ ਛਾਪੇਮਾਰੀ...
Satluj: ਜਸਵੰਤ ਖਾਲੜਾ ਕਿਵੇਂ ਹੋਏ ਅਗਵਾ? ਦੋਸਤ ਤੇ ਚਸ਼ਮਦੀਦ ਰਾਜੀਵ ਸਿੰਘ ਨੇ Tv9 ਪੰਜਾਬੀ 'ਤੇ ਦੱਸਿਆ ਸੱਚ
Satluj: ਜਸਵੰਤ ਖਾਲੜਾ ਕਿਵੇਂ ਹੋਏ ਅਗਵਾ? ਦੋਸਤ ਤੇ ਚਸ਼ਮਦੀਦ ਰਾਜੀਵ ਸਿੰਘ ਨੇ Tv9 ਪੰਜਾਬੀ 'ਤੇ ਦੱਸਿਆ ਸੱਚ...
Satluj: ਸਤਲੁਜ ਨੂੰ OTT ਤੋਂ ਹਟਾਉਣ ਤੋਂ ਨਰਾਜ ਅੰਮ੍ਰਿਤਸਰ ਦੇ ਲੋਕ, ਮੁੜ ਸਟ੍ਰੀਮਿੰਗ ਦੀ ਮੰਗ
Satluj: ਸਤਲੁਜ ਨੂੰ OTT ਤੋਂ ਹਟਾਉਣ ਤੋਂ ਨਰਾਜ ਅੰਮ੍ਰਿਤਸਰ ਦੇ ਲੋਕ, ਮੁੜ ਸਟ੍ਰੀਮਿੰਗ ਦੀ ਮੰਗ...