ਜੋਗਾ ਸਿੰਘ ਬਣੇ ਡੇਰਾ ਬਾਬਾ ਨਾਨਕ ਦੇ DSP, ਸੁਖਜਿੰਦਰ ਸਿੰਘ ਰੰਧਾਵਾ ਨੇ ਕੀਤੀ ਸੀ ਸ਼ਿਕਾਇਤ

Updated On: 

13 Nov 2024 01:31 AM

Election Commission: ਸੁਖਜਿੰਦਰ ਸਿੰਘ ਰੰਧਾਵਾ ਨੇ ਹਰਿਆਣਾ ਜੇਲ੍ਹ ਵਿਭਾਗ ਨੂੰ ਪੱਤਰ ਲਿਖ ਕੇ ਜੱਗੂ ਭਗਵਾਨਪੁਰੀਆ 'ਤੇ ਤਿੱਖੀ ਨਜ਼ਰ ਰੱਖਣ ਲਈ ਕਿਹਾ ਗਿਆ ਹੈ। ਮੁਲਜ਼ਮਾਂ ਦੇ ਆਸ-ਪਾਸ ਇਲਾਕੇ ਦੀ ਬਾਰੀਕੀ ਨਾਲ ਜਾਂਚ ਕਰਨ ਲਈ ਕਿਹਾ ਗਿਆ ਹੈ। ਤਾਂ ਜੋ ਅਸੀਂ ਉਸ ਤੋਂ ਯੰਤਰ ਆਦਿ ਬਾਰੇ ਜਾਣ ਸਕੀਏ। ਨੂੰ ਇਸ ਮਾਮਲੇ 'ਚ ਤੁਰੰਤ ਕਾਰਵਾਈ ਕਰਨ ਲਈ ਕਿਹਾ ਹੈ।

ਜੋਗਾ ਸਿੰਘ ਬਣੇ ਡੇਰਾ ਬਾਬਾ ਨਾਨਕ ਦੇ DSP, ਸੁਖਜਿੰਦਰ ਸਿੰਘ ਰੰਧਾਵਾ ਨੇ ਕੀਤੀ ਸੀ ਸ਼ਿਕਾਇਤ
Follow Us On

Election Commission: ਪੰਜਾਬ ਵਿਧਾਨ ਸਭਾ ਸੀਟ ਡੇਰਾ ਬਾਬਾ ਨਾਨਕ ‘ਤੇ ਹੋ ਰਹੀ ਜ਼ਿਮਨੀ ਚੋਣ ਦੌਰਾਨ ਹਰਿਆਣਾ ਦੀ ਕੁਰੂਕਸ਼ੇਤਰ ਜੇਲ ‘ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਵੋਟਰਾਂ ਨੂੰ ਧਮਕੀਆਂ ਦੇਣ ਦੀ ਸ਼ਿਕਾਇਤ ‘ਤੇ ਬਣਦੀ ਕਾਰਵਾਈ ਨਾ ਕਰਨ ਦੇ ਮਾਮਲੇ ‘ਚ ਚੋਣ ਕਮਿਸ਼ਨ ਨੇ ਵੱਡੀ ਕਾਰਵਾਈ ਕੀਤੀ ਹੈ।

ਡੇਰਾ ਬਾਬਾ ਨਾਨਕ ਦੇ DSP ਜਸਬੀਰ ਸਿੰਘ ਨੂੰ ਚੋਣ ਕਮਿਸ਼ਨ ਨੇ ਹਟਾ ਦਿੱਤਾ ਹੈ। ਨਾਲ ਹੀ ਉਨ੍ਹਾਂ ਦੀ ਥਾਂ ‘ਤੇ ਜੋਗਾ ਸਿੰਘ ਨੂੰ ਡੀਐਸਪੀ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਉਹ ਡੀਐਸਪੀ ਹੈੱਡਕੁਆਰਟਰ ਕਪੂਰਥਲਾ ਦੀ ਜ਼ਿੰਮੇਵਾਰੀ ਸੰਭਾਲ ਰਹੇ ਸਨ।

ਇਸ ਤੋਂ ਇਲਾਵਾ ਹਰਿਆਣਾ ਜੇਲ੍ਹ ਵਿਭਾਗ ਨੂੰ ਪੱਤਰ ਲਿਖ ਕੇ ਜੱਗੂ ਭਗਵਾਨਪੁਰੀਆ ‘ਤੇ ਤਿੱਖੀ ਨਜ਼ਰ ਰੱਖਣ ਲਈ ਕਿਹਾ ਗਿਆ ਹੈ। ਮੁਲਜ਼ਮਾਂ ਦੇ ਆਸ-ਪਾਸ ਇਲਾਕੇ ਦੀ ਬਾਰੀਕੀ ਨਾਲ ਜਾਂਚ ਕਰਨ ਲਈ ਕਿਹਾ ਗਿਆ ਹੈ। ਤਾਂ ਜੋ ਅਸੀਂ ਉਸ ਤੋਂ ਯੰਤਰ ਆਦਿ ਬਾਰੇ ਜਾਣ ਸਕੀਏ। ਨੂੰ ਇਸ ਮਾਮਲੇ ‘ਚ ਤੁਰੰਤ ਕਾਰਵਾਈ ਕਰਨ ਲਈ ਕਿਹਾ ਹੈ।

ਦੱਸ ਦਈਏ ਕਿ ਡੇਰਾ ਬਾਬਾ ਨਾਨਕ ਦੇ ਡੀਐਸਪੀ ਜਸਬੀਰ ਸਿੰਘ ਨੂੰ ਚੋਣ ਕਮਿਸ਼ਨ ਵੱਲੋਂ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਦੀ ਸ਼ਿਕਾਇਤ ਤੋਂ ਬਾਅਦ ਇਹ ਹੁਕਮ ਜਾਰੀ ਹੋਏ ਹਨ। ਡੇਰਾ ਬਾਬਾ ਨਾਨਕ ਹਲਕੇ ਤੋਂ ਹਟਾਉਣ ਦੇ ਨਿਰਦੇਸ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਦਿੱਤੇ ਗਏ ਸਨ, ਜਿਸ ਤੋਂ ਬਾਅਦ ਇਸ ਅਹੁਦੇ ਤੇ ਡੀਐਸਪੀ ਜੋਗਾ ਸਿੰਘ ਨੂੰ ਤੈਨਾਤ ਕੀਤਾ ਗਿਆ ਹੈ।

ਰੰਧਾਵਾ ਨੇ ਇਲਜ਼ਾਮਾ ਲਗਾਇਆ ਸੀ ਕਿ ਜੱਗੂ ਲੋਕਾਂ ਨੂੰ ਧਮਕੀ ਦੇ ਰਿਹਾ ਹੈ ਕਿ ਜੇਕਰ ਕਿਸੇ ਨੇ ਜ਼ਿਮਨੀ ਚੋਣਾਂ ਵਿੱਚ ਕਾਂਗਰਸ ਨੂੰ ਵੋਟ ਪਾਈ ਤਾਂ ਉਹ ਉਸ ਨੂੰ ਦੇਖ ਲਵੇਗਾ। ਸ਼ਿਕਾਇਤ ਵਿੱਚ ਰੰਧਾਵਾ ਨੇ ਕਿਹਾ ਸੀ ਕਿ ਗੈਂਗਸਟਰ ਦੀ ਮਾਂ ਜੇਲ੍ਹ ਜਾਂਦੀ ਹੈ ਅਤੇ ਉਹ ਫ਼ੋਨ ਰਾਹੀਂ ਗੱਲ ਕਰਵਾਉਂਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਇਹ ਮਾਮਲਾ ਸਥਾਨਕ ਪੁਲਿਸ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਹੈ। ਪਰ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।

Exit mobile version