ਪੰਜਾਬ ਪਹੁੰਚੀ ਚੋਣ ਕਮਿਸ਼ਨ ਦੇ ਅਧਿਕਾਰੀਆਂ ਦੀ ਟੀਮ, ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਲਵੇਗੀ ਜਾਇਜ਼ਾ

Published: 

27 Oct 2026 11:25 AM IST

ਚੋਣ ਕਮਿਸ਼ਨ ਦੀ ਇਸ ਟੀਮ 'ਚ ਸੀਨੀਅਰ ਉਪ ਚੋਣ ਕਮਿਸ਼ਨਰਾਂ ਤੇ ਡਾਇਰੈਕਟਰ ਜਨਰਲ ਪੱਧਰ ਦੇ ਅਧਿਕਾਰੀ ਸ਼ਾਮਲ ਹਨ। ਟੀਮ ਵੱਲੋਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ, ਸੂਬੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਅਹਿਮ ਮੀਟਿੰਗਾਂ ਕੀਤੀਆਂ ਜਾਣਗੀਆਂ।

ਪੰਜਾਬ ਪਹੁੰਚੀ ਚੋਣ ਕਮਿਸ਼ਨ ਦੇ ਅਧਿਕਾਰੀਆਂ ਦੀ ਟੀਮ, ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਲਵੇਗੀ ਜਾਇਜ਼ਾ

ਪੰਜਾਬ ‘ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਭਾਰਤੀ ਚੋਣ ਕਮਿਸ਼ਨ ਦੇ 10 ਸੀਨੀਅਰ ਅਧਿਕਾਰੀਆਂ ਦੀ ਟੀਮ ਪੰਜਾਬ ਪਹੁੰਚ ਗਈ ਹੈ। ਇਹ ਟੀਮ 27 ਤੇ 28 ਅਕਤੂਬਰ ਨੂੰ ਸੂਬੇ ‘ਚ ਚੋਣਾਂ ਨਾਲ ਸਬੰਧਤ ਪ੍ਰਸ਼ਾਸਨਿਕ ਅਤੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰੇਗੀ। ਦੌਰੇ ਦੌਰਾਨ ਚੰਡੀਗੜ੍ਹ ‘ਚ ਉੱਚ ਪੱਧਰੀ ਮੀਟਿੰਗਾਂ ਕਰਨ ਤੋਂ ਬਾਅਦ ਅਧਿਕਾਰੀ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਜ਼ਮੀਨੀ ਪੱਧਰ ਤੇ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ।

ਚੋਣ ਕਮਿਸ਼ਨ ਦੀ ਇਸ ਟੀਮ ‘ਚ ਸੀਨੀਅਰ ਉਪ ਚੋਣ ਕਮਿਸ਼ਨਰਾਂ ਤੇ ਡਾਇਰੈਕਟਰ ਜਨਰਲ ਪੱਧਰ ਦੇ ਅਧਿਕਾਰੀ ਸ਼ਾਮਲ ਹਨ। ਟੀਮ ਵੱਲੋਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ, ਸੂਬੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਅਹਿਮ ਮੀਟਿੰਗਾਂ ਕੀਤੀਆਂ ਜਾਣਗੀਆਂ।

ਚੰਡੀਗੜ੍ਹ ‘ਚ ਹੋਵੇਗੀ ਉੱਚ ਪੱਧਰੀ ਮੀਟਿੰਗ

ਚੋਣ ਕਮਿਸ਼ਨ ਦੇ ਅਧਿਕਾਰੀਆਂ ਦੇ ਦੌਰੇ ਦੀ ਸ਼ੁਰੂਆਤ ਚੰਡੀਗੜ੍ਹ ਤੋਂ ਹੋਵੇਗੀ। ਇੱਥੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਆਨੰਦਿਤਾ ਮਿਸ਼ਰਾ ਵੱਲੋਂ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਸਥਾਰਪੂਰਵਕ ਪੇਸ਼ਕਾਰੀ ਦਿੱਤੀ ਜਾਵੇਗੀ। ਚੋਣ ਕਮਿਸ਼ਨ ਦੇ ਸਕੱਤਰ ਸੁਮਨ ਕੁਮਾਰ ਦਾਸ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ, ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾਵੇਗੀ।

ਇਸ ਮੀਟਿੰਗ ‘ਚ ਪੰਜਾਬ ਦੇ ਗ੍ਰਹਿ ਸਕੱਤਰ, ਪੁਲਿਸ ਦੇ ਡਾਇਰੈਕਟਰ ਜਨਰਲ ਤੇ ਵੱਖ-ਵੱਖ ਸੁਰੱਖਿਆ ਏਜੰਸੀਆਂ ਦੇ ਅਧਿਕਾਰੀ ਵੀ ਸ਼ਾਮਲ ਹੋਣਗੇ। ਇਸ ਦੌਰਾਨ ਸੰਵੇਦਨਸ਼ੀਲ ਇਲਾਕਿਆਂ ਦੀ ਪਛਾਣ, ਕਾਨੂੰਨ-ਵਿਵਸਥਾ ਦੀ ਸਥਿਤੀ ਤੇ ਚੋਣਾਂ ਦੌਰਾਨ ਸੁਰੱਖਿਆ ਬਲਾਂ ਦੀ ਤਾਇਨਾਤੀ ਵਰਗੇ ਅਹਿਮ ਮੁੱਦਿਆਂ ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਜ਼ਿਲ੍ਹਿਆਂ ‘ਚ ਜਾ ਕੇ ਪ੍ਰਬੰਧਾਂ ਦੀ ਹੋਵੇਗੀ ਜਾਂਚ

ਚੰਡੀਗੜ੍ਹ ‘ਚ ਮੀਟਿੰਗਾਂ ਤੋਂ ਬਾਅਦ ਚੋਣ ਕਮਿਸ਼ਨ ਦੀਆਂ ਟੀਮਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਨਗੀਆਂ। ਇਸ ਦੌਰਾਨ ਜ਼ਿਲ੍ਹਾ ਚੋਣ ਅਧਿਕਾਰੀਆਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਨਾਲ ਸਿੱਧੀ ਗੱਲਬਾਤ ਕੀਤੀ ਜਾਵੇਗੀ।

ਅਧਿਕਾਰੀਆਂ ਵੱਲੋਂ ਪੋਲਿੰਗ ਬੂਥਾਂ ਤੇ ਉਪਲਬਧ ਸਹੂਲਤਾਂ, ਵੋਟਰ ਸੂਚੀਆਂ ਦੀ ਸੁਧਾਈ ਤੇ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਕੀਤੀ ਜਾਵੇਗੀ। ਖ਼ਾਸ ਤੌਰ ਤੇ ਉਨ੍ਹਾਂ ਜ਼ਿਲ੍ਹਿਆਂ ਅਤੇ ਇਲਾਕਿਆਂ ਤੇ ਧਿਆਨ ਦਿੱਤਾ ਜਾਵੇਗਾ, ਜਿੱਥੇ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਗਿਣਤੀ ਵੱਧ ਹੈ।

ਚੋਣਾਂ ਤੋਂ ਪਹਿਲਾਂ ਤਿਆਰੀਆਂ ਦੀ ਸਮੀਖਿਆ ਅਹਿਮ

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਦੀ ਇਸ ਟੀਮ ਦੇ ਦੌਰੇ ਨੂੰ ਪ੍ਰਸ਼ਾਸਨਿਕ ਤਿਆਰੀਆਂ ਦੇ ਪੱਖੋਂ ਅਹਿਮ ਮੰਨਿਆ ਜਾ ਰਿਹਾ ਹੈ। ਇਸ ਦੌਰੇ ਰਾਹੀਂ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੀਤੇ ਗਏ ਪ੍ਰਬੰਧਾਂ ਦਾ ਮੁਲਾਂਕਣ ਕੀਤਾ ਜਾਵੇਗਾ।

Loading...
Unable to load recommendations.
Follow Us
Related Stories
ਮੋਗਾ ਗੋਲੀਕਾਂਡ: ਇਨਸਾਫ਼ ਮਿਲਣ ਤੱਕ ਸਸਕਾਰ ਕਰਨ ਤੋਂ ਪਰਿਵਾਰ ਦਾ ਇਨਕਾਰ, ਧੋਖੇ ਨਾਲ ਪੋਸਟਮਾਰਟਮ ਕਰਵਾਉਣ ਦੇ ਇਲਜ਼ਾਮ
ਜਲੰਧਰ ‘ਚ ਅੱਜ ਤੋਂ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਆਗਾਜ਼, ਸੀਐਮ ਮਾਨ ਕਰਨਗੇ ਨਵੇਂ ਸਟੇਡੀਅਮ ਦਾ ਉਦਘਾਟਨ
ਝੋਟਾ ਕਤਲ ਕਾਂਡ: ਅੱਜ ਧਰਨੇ ਦਾ 15ਵਾਂ ਦਿਨ, ਵਪਾਰੀਆਂ ਨੂੰ ਰਾਹਤ ਦੇਣ ਲਈ ਧਰਨੇ ਵਾਲੀ ਸੜਕ ਦਾ ਇੱਕ ਪਾਸਾ ਖੋਲ੍ਹਣ ਦੀ ਤਿਆਰੀ
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਨਜ਼ਾਰਾ, ਫੁੱਲਾਂ ਨਾਲ ਸਜਿਆ ਗੁਰੂਘਰ; ਰਾਤ ਨੂੰ ਦੀਪਮਾਲਾ ਤੇ ਆਤਿਸ਼ਬਾਜ਼ੀ
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਆਖ਼ਰੀ ਦਿਨ, ਪਾਣੀਆਂ ਦੇ ਮੁੱਦੇ ਤੇ ਪੇਸ਼ ਹੋਣਗੇ 5 ਮਤੇ
ਅੱਜ ਮੌਸਮ ਰਹੇਗਾ ਸਾਫ਼, ਕੱਲ੍ਹ ਤੋਂ ਬਾਰਿਸ਼ ਦੀ ਸੰਭਾਵਨਾ, 29-30 ਅਕਤੂਬਰ ਨੂੰ ਅਲਰਟ