ਤਰਨਤਾਰਨ ‘ਚ ਨਸ਼ਾ ਤਸਕਰਾਂ ਦਾ ਐਨਕਾਉਂਟਰ, ਇੱਕ ਬਦਮਾਸ਼ ਨੂੰ ਪੁਲਿਸ ਨੇ ਕੀਤਾ ਢੇਰ, ਦੂਜਾ ਗ੍ਰਿਫਤਾਰ

tv9-punjabi
Updated On: 

12 Aug 2023 16:23 PM

ਸ਼ੁਰੂਆਤੀ ਜਾਣਕਾਰੀ ਅਨੁਸਾਰ ਤਰਨਤਾਰਨ ਪੁਲਿਸ ਨੂੰ ਨਸ਼ਾ ਤਸਕਰਾਂ ਤੋਂ ਇਨਪੁਟ ਮਿਲੇ ਸਨ। ਇਸ ਮਗਰੋਂ ਪੁਲੀਸ ਨੇ ਨਾਕਾਬੰਦੀ ਕਰ ਦਿੱਤੀ। ਇਸ ਦੌਰਾਨ ਜਦੋਂ ਪੁਲੀਸ ਨੇ ਪਿੰਡ ਕੋਟੀ ਸੇਖਾਂ ਵੱਲੋਂ ਆ ਰਹੀ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਅੰਦਰ ਬੈਠੇ ਵਿਅਕਤੀ ਕਾਰ ਨੂੰ ਭਜਾ ਕੇ ਲੈ ਗਏ। ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ।

ਤਰਨਤਾਰਨ ਚ ਨਸ਼ਾ ਤਸਕਰਾਂ ਦਾ ਐਨਕਾਉਂਟਰ, ਇੱਕ ਬਦਮਾਸ਼ ਨੂੰ ਪੁਲਿਸ ਨੇ ਕੀਤਾ ਢੇਰ, ਦੂਜਾ ਗ੍ਰਿਫਤਾਰ
Follow Us On
ਪੰਜਾਬ ਨਿਊਜ। ਤਰਨਤਾਰਨ ਦੇ ਪੱਟੀ ਵਿਖੇ ਨਸ਼ਾ ਤਸਕਰਾਂ ਅਤੇ ਪੰਜਾਬ ਪੁਲਿਸ (Punjab Police) ਵਿਚਕਾਰ ਮੁਕਾਬਲਾ ਹੋਇਆ। ਇਸ ਦੌਰਾਨ ਦੋ-ਪੱਖੀ ਗੋਲੀਬਾਰੀ ‘ਚ ਇਕ ਨਸ਼ਾ ਤਸਕਰ ਦੀ ਮੌਤ ਹੋ ਗਈ ਹੈ। ਦੂਜੇ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਮੁਕਾਬਲਾ ਪੱਟੀ ਦੇ ਪਿੰਡ ਕੈਰੋਂ ਵਿੱਚ ਹੋਇਆ। ਇਹ ਘਟਨਾ ਦੇਰ ਰਾਤ ਦੀ ਦੱਸੀ ਜਾ ਰਹੀ ਹੈ। ਦੋਵਾਂ ਵਿਚਾਲੇ ਕਰੀਬ 5 ਰਾਊਂਡ ਫਾਇਰਿੰਗ ਹੋਣ ਦੀ ਸੂਚਨਾ ਹੈ। ਮੁੱਢਲੀ ਜਾਣਕਾਰੀ ਅਨੁਸਾਰ ਤਰਨਤਾਰਨ (Tarn Taran) ਪੁਲਿਸ ਨੂੰ ਨਸ਼ਾ ਤਸਕਰਾਂ ਤੋਂ ਇਨਪੁਟ ਮਿਲੇ ਸਨ। ਇਸ ਮਗਰੋਂ ਪੁਲਿਸ ਨੇ ਨਾਕਾਬੰਦੀ ਕਰ ਦਿੱਤੀ। ਹੋਰ ਤਾਂ ਹੋਰ ਪਿੰਡ ਕੋਟੀ ਸੇਖਾਂ ਵੱਲੋਂ ਆ ਰਹੀ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਅੰਦਰ ਬੈਠੇ ਵਿਅਕਤੀਆਂ ਨੇ ਕਾਰ ਭਜਾ ਦਿੱਤੀ।

ਛੱਕ ਹੋਣ ‘ਤੇ ਪੁਲਿਸ ਨੇ ਕੀਤਾ ਪਿੱਛਾ

ਪੁਲਿਸ ਨੂੰ ਉਨ੍ਹਾਂ ‘ਤੇ ਸ਼ੱਕ ਹੋਇਆ, ਜਿਸ ਤੋਂ ਬਾਅਦ ਉਨ੍ਹਾਂ ਦਾ ਪਿੱਛਾ ਸ਼ੁਰੂ ਕਰ ਦਿੱਤਾ ਗਿਆ। ਪੁਲਿਸ ਨੂੰ ਪਿੱਛਿਓਂ ਆਉਂਦੀ ਦੇਖ ਕੇ ਪਹਿਲਾਂ ਪੁਲਿਸ ਦੀ ਕਾਰ ਨੂੰ ਟੱਕਰ ਮਾਰੀ। ਇਸ ਤੋਂ ਬਾਅਦ ਵੀ ਪੁਲਿਸ ਨੇ ਪਿੱਛਾ ਨਹੀਂ ਛੱਡਿਆ ਤਾਂ ਉਨ੍ਹਾਂ ਨੇ ਫਾਇਰਿੰਗ (Firing) ਸ਼ੁਰੂ ਕਰ ਦਿੱਤੀ।

ਪੁਲਿਸ ਨੇ ਇੱਕ ਤਸਕਰ ਨੂੰ ਮਾਰ ਦਿੱਤਾ

ਤਸਕਰਾਂ ਵੱਲੋਂ ਫਾਇਰਿੰਗ ਤੋਂ ਬਾਅਦ ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ। ਇਸ ਗੋਲੀਬਾਰੀ ਵਿੱਚ ਇੱਕ ਤਸਕਰ ਮਾਰਿਆ ਗਿਆ। ਮਾਰੇ ਗਏ ਤਸਕਰ ਦੀ ਪਛਾਣ ਜੋਰਾ ਸਿੰਘ ਵਾਸੀ ਪਿੰਡ ਕੋਟੀ ਸੇਖਾਂ ਵਜੋਂ ਹੋਈ ਹੈ। ਫਿਲਹਾਲ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਘਟਨਾ ਨੂੰ ਲੈ ਕੇ ਨਹੀਂ ਕੀਤਾ ਕੋਈ ਖੁਲਾਸਾ

ਪੁਲਿਸ ਨੇ ਮੁਕਾਬਲੇ ਵਾਲੀ ਥਾਂ ਨੂੰ ਸੀਲ ਕਰ ਦਿੱਤਾ ਹੈ। ਫੋਰੈਂਸਿਕ ਵਿਭਾਗ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਹਨ। ਕਾਰ ‘ਚੋਂ ਕਿੰਨਾ ਸਾਮਾਨ ਬਰਾਮਦ ਹੋਇਆ ਹੈ, ਇਸ ਬਾਰੇ ਪੁਲਿਸ ਨੇ ਅਜੇ ਤੱਕ ਕੋਈ ਖੁਲਾਸਾ ਨਹੀਂ ਕੀਤਾ ਹੈ। ਜਲਦੀ ਹੀ ਪੁਲਿਸ ਪ੍ਰੈੱਸ ਕਾਨਫਰੰਸ ਕਰਕੇ ਇਸ ਮਾਮਲੇ ਦੀ ਪੂਰੀ ਜਾਣਕਾਰੀ ਦੇਵੇਗੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ