ਪੰਜਾਬ ‘ਚ ਬਣੇਗੀ ਫਿਲਮ ਸਿਟੀ ਤਾਂ ਅੰਮ੍ਰਿਤਸਰ ‘ਚ ਸੈਲੀਬ੍ਰਸ਼ਨ ਪੁਆਇੰਟ ਦੇ ਹੋਵੇਗਾ ਨਿਰਮਾਣ, ਸੀਐੱਮ ਦਾ ਵੱਡਾ ਬਿਆਨ

Updated On: 

12 Sep 2023 14:23 PM

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਪਣਾ ਕਾਰਜਕਾਲ ਸੰਭਾਲਣ ਦੇ ਪਹਿਲੇ ਦਿਨ ਤੋਂ ਹੀ ਉਨ੍ਹਾਂ ਦਾ ਸੁਪਨਾ ਗਤੀਸ਼ੀਲ ਅਤੇ ਗੁਰੂਆਂ ਵੱਲੋਂ ਵਸਾਏ ਪੰਜਾਬ ਦੇ ਲੁਕਵੇਂ ਪਹਿਲੂਆਂ ਤੋਂ ਲੋਕਾਂ ਨੂੰ ਜਾਣੂ ਕਰਵਾਉਣਾ ਹੈ। ਇਸ ਨਾਲ ਸੂਬੇ ਵਿੱਚ ਵੱਡੀ ਗਿਣਤੀ ਵਿੱਚ ਸੈਲਾਨੀ ਆਕਰਸ਼ਿਤ ਹੋਣਗੇ। ਸੀਐੱਮ ਨੇ ਪੰਜਾਬ ਵਿੱਚ ਫਿਲਮ ਸਿਟੀ ਬਣਾਉਣ ਦਾ ਵੀ ਐਲਾਨ ਕੀਤਾ।

ਪੰਜਾਬ ਚ ਬਣੇਗੀ ਫਿਲਮ ਸਿਟੀ ਤਾਂ ਅੰਮ੍ਰਿਤਸਰ ਚ ਸੈਲੀਬ੍ਰਸ਼ਨ ਪੁਆਇੰਟ ਦੇ ਹੋਵੇਗਾ ਨਿਰਮਾਣ, ਸੀਐੱਮ ਦਾ ਵੱਡਾ ਬਿਆਨ
Follow Us On

ਪੰਜਾਬ ਨਿਊਜ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਈਕੋ-ਟੂਰਿਜ਼ਮ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਕਿਉਂਕਿ ਸੂਬੇ ਨੂੰ ਕੁਦਰਤੀ ਤੋਹਫ਼ੇ ਦੀ ਬਖਸ਼ਿਸ਼ ਹੈ। ਮੋਹਾਲੀ ਸਥਿਤ ਐਮਿਟੀ ਯੂਨੀਵਰਸਿਟੀ (Amity University) ਕੈਂਪਸ ਵਿਖੇ ਕਰਵਾਏ ਗਏ ਟਰੈਵਲ ਮਾਰਟ ਦੇ ਉਦਘਾਟਨੀ ਸਮਾਰੋਹ ਦੌਰਾਨ ਵੱਡੀ ਗਿਣਤੀ ਵਿਚ ਦੇਸ਼-ਵਿਦੇਸ਼ ਤੋਂ ਆਏ ਲੋਕਾਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਕੋਈ ਸਿਆਸੀ ਸਮਾਗਮ ਨਹੀਂ ਹੈ, ਸਗੋਂ ਇਹ ਇਕ ਅਜਿਹਾ ਸਮਾਗਮ ਹੈ ਜੋ ਰੂਹ, ਮਿੱਟੀ ਅਤੇ ਦਿਲ ਨਾਲ ਜੁੜਿਆ ਹੋਇਆ ਹੈ। ਚਮਰੌੜ ਪੱਤਣ ਵਰਗੀਆਂ ਥਾਵਾਂ ਦਾ ਵਿਕਾਸ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਫਿਲਮਾਂ ਦੀ ਸ਼ੂਟਿੰਗ, ਪੋਸਟ-ਪ੍ਰੋਡਕਸ਼ਨ ਅਤੇ ਰਿਲੀਜ਼ ਲਈ ਪੰਜਾਬ ਵਿੱਚ ਇੱਕ ਫਿਲਮ ਸਿਟੀ ਵਿਕਸਤ ਕੀਤੀ ਜਾਵੇਗੀ। ਉਨ੍ਹਾਂ ਅਫ਼ਸੋਸ ਪ੍ਰਗਟ ਕੀਤਾ ਕਿ ਪਿਛਲੀ ਕਿਸੇ ਵੀ ਪੰਜਾਬ ਸਰਕਾਰ (Punjab Govt) ਨੇ ਇਸ ਦਿਸ਼ਾ ਵਿੱਚ ਕੰਮ ਕਰਨ ਬਾਰੇ ਸੋਚਿਆ ਵੀ ਨਹੀਂ ਸੀ। ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਨੂੰ ਨੰਬਰ ਇਕ ਬਣਾਉਣਾ ਹੈ ਤਾਂ ਪੰਜਾਬ ਨੂੰ ਮੋਹਰੀ ਸੂਬਾ ਬਣਾਉਣਾ ਪਵੇਗਾ।

ਭਗਵੰਤ ਮਾਨ (Bhagwant Mann) ਨੇ ਕਿਹਾ ਕਿ ਆਪਣਾ ਕਾਰਜਕਾਲ ਸੰਭਾਲਣ ਦੇ ਪਹਿਲੇ ਦਿਨ ਤੋਂ ਹੀ ਉਨ੍ਹਾਂ ਦਾ ਸੁਪਨਾ ਗਤੀਸ਼ੀਲ ਅਤੇ ਗੁਰੂ ਰਾਜ ਵਾਲੇ ਪੰਜਾਬ ਦੇ ਲੁਕਵੇਂ ਪਹਿਲੂਆਂ ਤੋਂ ਲੋਕਾਂ ਨੂੰ ਜਾਣੂ ਕਰਵਾਉਣਾ ਹੈ। ਇਸ ਨਾਲ ਸੂਬੇ ਵਿੱਚ ਵੱਡੀ ਗਿਣਤੀ ਵਿੱਚ ਸੈਲਾਨੀ ਆਕਰਸ਼ਿਤ ਹੋਣਗੇ।

ਪੰਜਾਬ ਹੋਵੇਗਾ ਸੈਰ ਸਪਾਟੇ ਵਜੋਂ ਵਿਕਸਿਤ

ਸੂਬਾ ਸਰਕਾਰ ਨੇ ਪੰਜਾਬ ਨੂੰ ਆਲਮੀ ਸੈਰ ਸਪਾਟਾ ਸਥਾਨ ਵਜੋਂ ਵਿਕਸਤ ਕਰਨ ਲਈ ਯੋਜਨਾਬੱਧ ਪਹਿਲਕਦਮੀ ‘ਤੇ ਕੰਮ ਸ਼ੁਰੂ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਸੂਬੇ ਦੇ ਪਹਿਲੇ ਟੂਰਿਜ਼ਮ ਸਮਿਟ ਅਤੇ ਟਰੈਵਲ ਮਾਰਟ ਦਾ ਉਦਘਾਟਨ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਅੰਮ੍ਰਿਤਸਰ ਦੇ ਬਾਹਰੀ ਇਲਾਕੇ ਨੂੰ ਸੈਲੀਬ੍ਰੇਸ਼ਨ ਡੇਸਟੀਨੇਸ਼ਨ ਵਜੋਂ ਵਿਕਸਤ ਕਰਨ ਤੋਂ ਇਲਾਵਾ ਪੰਜਾਬ ਵਿੱਚ ਇੱਕ ਫਿਲਮ ਸਿਟੀ ਬਣਾਉਣ ਦਾ ਐਲਾਨ ਕੀਤਾ।

ਆਪਣੀ ਕਿਸਾਮ ਦਾ ਪਹਿਲਾ ਹੋਵੇਗਾ ਸੈਲੀਬ੍ਰੇਸ਼ਨ ਪੁਆਇੰਟ

ਮੁੱਖ ਮੰਤਰੀ ਨੇ ਅੰਮ੍ਰਿਤਸਰ ਵਿੱਚ 50 ਤੋਂ 100 ਏਕੜ ਜ਼ਮੀਨ ਤੇ ਸੈਲੀਬ੍ਰੇਸ਼ਨ ਡੈਸਟੀਨੇਸ਼ਨ ਸਥਾਪਤ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਖੁਸ਼ੀ ਦੇ ਮੌਕਿਆਂ ਨੂੰ ਮਨਾਉਣ ਲਈ ‘ਸੈਲੀਬ੍ਰੇਸ਼ਨ ਪੁਆਇੰਟ’ ‘ਤੇ ਬੈਂਕੁਇਟ ਹਾਲ ਬਣਾਏ ਜਾਣਗੇ। ਆਪਣੀ ਕਿਸਮ ਦਾ ਇਹ ਪਹਿਲਾ ਸੈਲੀਬ੍ਰੇਸ਼ਨ ਪੁਆਇੰਟ ਸੂਬੇ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਵਿੱਚ ਮਦਦਗਾਰ ਸਾਬਤ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਹੈ ਜਿਸ ਕਾਰਨ ਪੰਜਾਬੀਆਂ ਨੇ ਹਰ ਖੇਤਰ ਵਿੱਚ ਪ੍ਰਾਪਤੀਆਂ ਕੀਤੀਆਂ ਹਨ। ਪੰਜਾਬੀ ਸਮਾਜ ਸੇਵਾ ਲਈ ਵੀ ਮਸ਼ਹੂਰ ਹਨ, ਜੋ ਹਰ ਸੰਕਟ ਵਿੱਚ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਿਆਰ ਰਹਿੰਦੇ ਹਨ। ਆਪਣੀ ਪ੍ਰਤੀਕਿਰਿਆ ਪ੍ਰਗਟ ਕਰੋ

ਲੱਖਾਂ ਸ਼ਰਧਾਲੂ ਆਉਂਦੇ ਹਨ ਅੰਮ੍ਰਿਤਸਰ

ਮੁੱਖ ਮੰਤਰੀ ਨੇ ਕਿਹਾ ਕਿ ਹਰ ਰੋਜ਼ ਇੱਕ ਲੱਖ ਸ਼ਰਧਾਲੂ ਅੰਮ੍ਰਿਤਸਰ ਆਉਂਦੇ ਹਨ ਅਤੇ ਹੁਣ ਸੂਬਾ ਸਰਕਾਰ ਦਾ ਧਿਆਨ ਪੰਜਾਬ ਦੇ ਹੋਰ ਸਥਾਨਾਂ ਦੇ ਵਿਸ਼ੇਸ਼ ਪਹਿਲੂਆਂ ਨੂੰ ਉਜਾਗਰ ਕਰਨਾ ਹੈ। ਪੰਜਾਬ ਦੇ ਹਰ ਪਿੰਡ ਵਿੱਚ ਸ਼ਹੀਦਾਂ ਦੀਆਂ ਯਾਦਗਾਰਾਂ ਹਨ, ਜਿਨ੍ਹਾਂ ਨੇ ਆਜ਼ਾਦੀ ਤੋਂ ਪਹਿਲਾਂ ਅਤੇ ਬਾਅਦ ਵਿੱਚ ਦੇਸ਼ ਲਈ ਕੁਰਬਾਨੀਆਂ ਦਿੱਤੀਆਂ, ਉਨ੍ਹਾਂ ਬਾਰੇ ਦੁਨੀਆਂ ਨੂੰ ਦੱਸਣ ਦੀ ਲੋੜ ਹੈ।

Exit mobile version