ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਮੌਤ ਤੋਂ ਬਾਅਦ ਵੀ ਗਾਣਿਆਂ ‘ਚ ਜਿਉਂਦਾ ਹੈ Moosewala: ਕਤਲ ਤੋਂ ਪਹਿਲਾਂ ਕਈ ਅਧੂਰੇ ਗਾਣੇ ਕੀਤਾ ਗਏ ਰਿਕਾਰਡ, 6-6 ਮਹੀਨੇ ‘ਚ ਗੀਤ ਹੋਣਗੇ ਰਿਲੀਜ਼

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ। ਮੂਸੇਵਾਲਾ ਭਾਵੇਂ ਇਸ ਦੁਨੀਆ 'ਚ ਨਹੀਂ ਹੈ ਪਰ ਉਹ ਅੱਜ ਵੀ ਆਪਣੇ ਗੀਤਾਂ ਨਾਲ ਪ੍ਰਸ਼ੰਸਕਾਂ ਦੇ ਦਿਲਾਂ 'ਚ ਜ਼ਿੰਦਾ ਹੈ। ਉਹ ਆਪਣੀ ਮੌਤ ਤੋਂ ਪਹਿਲਾਂ ਹੀ ਇੰਨੇ ਗੀਤ ਰਿਕਾਰਡ ਕਰ ਚੁੱਕੇ ਹਨ ਕਿ ਆਉਣ ਵਾਲੇ ਕਈ ਸਾਲਾਂ ਤੱਕ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਦੀ ਗਾਇਕੀ ਨੂੰ ਸੁਣਦੇ ਰਹਿਣ ਦੇ ਨਾਲ-ਨਾਲ ਯੂਟਿਊਬ 'ਤੇ ਰਿਕਾਰਡ ਵੀ ਬਣਾਉਂਦੇ ਰਹਿਣਗੇ।

ਮੌਤ ਤੋਂ ਬਾਅਦ ਵੀ ਗਾਣਿਆਂ 'ਚ ਜਿਉਂਦਾ ਹੈ Moosewala: ਕਤਲ ਤੋਂ ਪਹਿਲਾਂ ਕਈ ਅਧੂਰੇ ਗਾਣੇ ਕੀਤਾ ਗਏ ਰਿਕਾਰਡ, 6-6 ਮਹੀਨੇ 'ਚ ਗੀਤ ਹੋਣਗੇ ਰਿਲੀਜ਼
Follow Us
lalit-kumar
| Updated On: 29 May 2023 19:55 PM IST
ਪੰਜਾਬ ਨਿਊਜ। ਸਿੱਧੂ ਦੇ ਕਤਲ ਤੋਂ ਬਾਅਦ ਪਿਤਾ ਬਲਕੌਰ ਸਿੰਘ (Balkaur Singh) ਨੇ ਕਿਹਾ ਕਿ ਪੁੱਤਰ ਦੇ ਕਈ ਗੀਤ ਅਜੇ ਵੀ ਰਿਕਾਰਡ ਹੋਏ ਪਏ ਹਨ। ਮੇਰੀ ਕੋਸ਼ਿਸ਼ ਰਹੇਗੀ ਕਿ ਉਸ ਦੇ ਬੇਟੇ ਨੂੰ 7-8 ਸਾਲ ਤੱਕ ਜਿੰਦਾ ਰੱਖਣ। ਉਸ ਦੇ ਗੀਤ ਹੌਲੀ-ਹੌਲੀ ਰਿਲੀਜ਼ ਕੀਤੇ ਜਾਣਗੇ। ਮੂਸੇਵਾਲਾ ਦੀ ਟੀਮ ਨੇ 6-6 ਮਹੀਨਿਆਂ ਬਾਅਦ ਆਪਣੇ ਗੀਤ ਰਿਲੀਜ਼ ਕਰਨ ਲਈ ਪਰਿਵਾਰ ਨਾਲ ਗੱਲਬਾਤ ਕੀਤੀ ਸੀ। ਮਾਤਾ ਚਰਨ ਕੌਰ (Charan Kaur) ਅਤੇ ਤਾਇਆ ਚਮਕੌਰ ਸਿੰਘ ਨੇ ਦੱਸਿਆ ਕਿ ਸਿੱਧੂ ਮੂਸੇਵਾਲਾ ਦੇ 45 ਤੋਂ ਵੱਧ ਰਿਕਾਰਡ ਕੀਤੇ ਗੀਤ ਪਏ ਹਨ। ਉਨ੍ਹਾਂ ਨੂੰ ਹੌਲੀ-ਹੌਲੀ ਰਿਲੀਜ਼ ਕਰ ਦਿੱਤਾ ਜਾਵੇਗਾ। ਉਨ੍ਹਾਂ ਸਿੱਧੂ ਮੂਸੇਵਾਲਾ ਦੇ ਗੀਤ ਚੋਰੀ ਹੋਣ ਦੀ ਅਫਵਾਹ ਦਾ ਖੰਡਨ ਕਰਦਿਆਂ ਕਿਹਾ ਕਿ ਸਾਰੇ ਗੀਤ ਉਨ੍ਹਾਂ ਕੋਲ ਹਨ।

ਫੈਮਿਲੀ ਨੂੰ ਸੌਂਪ ਦਿੱਤੇ ਸਨ ਸਿੱਧੂ ਦੇ ਅਧੂਰੇ ਪ੍ਰੋਜੈਕਟ

ਦੇਸ਼-ਵਿਦੇਸ਼ ‘ਚ ਆਪਣੀ ਪਛਾਣ ਬਣਾਉਣ ਵਾਲੇ ਮਸ਼ਹੂਰ ਸਿੱਧੂ ਮੂਸੇਵਾਲਾ (Sidhu Moosewala) ਦੇ ਕਤਲ ਤੋਂ ਬਾਅਦ ਉਨ੍ਹਾਂ ਦੀ ਟੀਮ ਨੇ ਉਨ੍ਹਾਂ ਦੇ ਅਧੂਰੇ ਪਏ ਪ੍ਰੌਜੈਕਟ ਪਰਿਵਾਰ ਨੂੰ ਸੌਂਪ ਦਿੱਤੇ ਸਨ। ਵਿਵਾਦਤ ਸਤਲੁਜ ਯਮੁਨਾ ਲਿੰਕ ਨਹਿਰ (SYL) ‘ਤੇ ਗੀਤ ਨੂੰ ਰਿਲੀਜ਼ ਕਰਨ ਤੋਂ ਪਹਿਲਾਂ ਟੀਮ ਨੇ ਸੋਸ਼ਲ ਮੀਡੀਆ ਰਾਹੀਂ ਇਹ ਵੀ ਦੱਸਿਆ ਸੀ ਕਿ ਮੂਸੇਵਾਲਾ ਦੇ ਪਰਿਵਾਰ ਨੇ ਗੀਤ ਨੂੰ ਰਿਲੀਜ਼ ਕਰਨ ਦਾ ਫੈਸਲਾ ਕੀਤਾ ਹੈ।

ਜੋ ਵੀ ਗੀਤ ਆ ਰਹੇ ਨੇ ਉਹ ਪੂਰੇ ਨਹੀਂ

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਜੋ ਵੀ ਗੀਤ ਆ ਰਹੇ ਹਨ, ਉਹ ਪੂਰੇ ਨਹੀਂ ਹਨ। ਕਿਸੇ ‘ਚ ਸਿੱਧੂ ਨੇ ਆਪਣੇ ਗੀਤ ਤੇ ਦੋ ਪਾਰੇ ਗਾਏ ਹਨ ਅਤੇ ਕਿਸੇ ‘ਚ ਤਿੰਨ। ਟੀਮ ਸਿੱਧੂ ਮੂਸੇਵਾਲਾ ਦੇ ਗੀਤਾਂ ਨੂੰ ਵਿਦੇਸ਼ੀ ਰੈਪਰਾਂ ਨਾਲ ਪੂਰਾ ਕਰ ਰਹੀ ਹੈ। ਹਾਲਾਂਕਿ, ਜੋ ਵੀ ਗਾਇਆ ਗਿਆ ਹੈ ਉਹ ਰੈਲੀਵੈਂਟ ਹੈ।

ਕਤਲ ਦੇ 25 ਦਿਨ ਬਾਅਦ ਆਇਆ ਸੀ ਪਹਿਲਾ SYL

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ 25 ਦਿਨ ਬਾਅਦ 23 ਜੂਨ ਨੂੰ ਪਹਿਲਾ ਗੀਤ ਰਿਲੀਜ਼ ਹੋਇਆ ਸੀ। ਮੂਸੇਵਾਲਾ ਦੀ ਫੈਨ ਫਾਲੋਇੰਗ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਅੱਧੇ ਘੰਟੇ ‘ਚ ਹੀ ਇਸ ਗੀਤ ਨੂੰ 10 ਲੱਖ ਤੋਂ ਜ਼ਿਆਦਾ ਲੋਕਾਂ ਨੇ ਦੇਖਿਆ ਅਤੇ ਸੁਣਿਆ। ਇਹ ਗੀਤ ਪੰਜਾਬ-ਹਰਿਆਣਾ ਦੇ ਸਤਲੁਜ ਯਮੁਨਾ ਲਿੰਕ ਨਹਿਰ (SYL) ਮੁੱਦੇ ‘ਤੇ ਗਾਇਆ ਗਿਆ ਸੀ। ਇਸ ਗੀਤ ਦੇ ਵਿਵਾਦਾਂ ‘ਚ ਆਉਣ ਤੋਂ ਬਾਅਦ ਇਸ ਨੂੰ ਯੂਟਿਊਬ ਨੇ ਆਪਣੇ ਪਲੇਟਫਾਰਮ ਤੋਂ ਹਟਾ ਦਿੱਤਾ ਸੀ। ਇਸ ਵਿੱਚ ਬਲਵਿੰਦਰ ਜਟਾਣਾ ਦੇ ਜ਼ਿਕਰ ਸਮੇਤ ਕਈ ਅਜਿਹੀਆਂ ਗੱਲਾਂ ਸਾਹਮਣੇ ਆਈਆਂ ਸਨ, ਜਿਨ੍ਹਾਂ ਨੂੰ ਲੈ ਕੇ ਰੋਸ ਸੀ। ਇਸ ਤੋਂ ਇਲਾਵਾ ਬੰਦੀ ਸਿੱਖਾਂ ਦੀ ਰਿਹਾਈ ਦੀ ਵੀ ਮੰਗ ਕੀਤੀ ਗਈ।

8 ਨਵੰਬਰ ਨੂੰ ਰਿਲੀਜ ਹੋਇਆ ਸੀ ਦੂਜਾ ਗਾਣਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ 8 ਨਵੰਬਰ ਨੂੰ ਸਿੱਧੂ ਮੂਸੇਵਾਲਾ ਦਾ ਦੂਜਾ ਗੀਤ ‘ਵਾਰ’ ਲਾਂਚ ਕੀਤਾ ਗਿਆ ਸੀ। ਇਸ ਗੀਤ ਨੂੰ ਰਿਲੀਜ਼ ਹੋਣ ਤੋਂ ਬਾਅਦ ਹੁਣ ਤੱਕ 47 ਮਿਲੀਅਨ ਵਿਊਜ਼ ਮਿਲ ਚੁੱਕੇ ਹਨ। ਇਹ ਗੀਤ ਪੰਜਾਬ ਦੇ ਬਹਾਦਰ ਅਤੇ ਮਹਾਨ ਯੋਧੇ ਹਰੀ ਸਿੰਘ ਨਲਵਾ ‘ਤੇ ਗਾਇਆ ਗਿਆ ਸੀ। ਸਰਦਾਰ ਹਰੀ ਸਿੰਘ ਨਲਵਾ ਮਹਾਰਾਜਾ ਰਣਜੀਤ ਸਿੰਘ ਦਾ ਸੈਨਾਪਤੀ ਸੀ। ਮਹਾਨ ਯੋਧਾ ਹਰੀ ਸਿੰਘ ਨਲਵਾ ਨੇ ਪਠਾਣਾਂ ਵਿਰੁੱਧ ਕਈ ਲੜਾਈਆਂ ਦੀ ਅਗਵਾਈ ਕੀਤੀ ਅਤੇ ਮਹਾਰਾਜਾ ਰਣਜੀਤ ਸਿੰਘ ਨੂੰ ਜਿੱਤ ਦਿਵਾਈ।

ਮਾਰਚ ‘ਚ ਆਇਆ ਸੀ ਤੀਜਾ ਗੀਤ ‘ਮੇਰਾ ਨਾਂਅ’

ਮੂਸੇਵਾਲਾ ਦੇ ਕਤਲ ਤੋਂ ਬਾਅਦ ਉਸ ਦਾ ਤੀਜਾ ਗੀਤ ‘ਮੇਰਾ ਨਾਨ’ ਮਾਰਚ ਮਹੀਨੇ ਆਇਆ ਸੀ। ਮੂਸੇਵਾਲਾ ਦੇ ਸੋਸ਼ਲ ਮੀਡੀਆ ਚੈਨਲਾਂ ‘ਤੇ ਰਿਲੀਜ਼ ਹੋਏ ਇਸ ਗੀਤ ਨੂੰ ਪਹਿਲੇ ਘੰਟੇ ‘ਚ 2 ਮਿਲੀਅਨ ਵਿਊਜ਼ ਮਿਲ ਚੁੱਕੇ ਹਨ। ਇਸ ਦੌਰਾਨ ਗੀਤ ਨੂੰ 7 ਲੱਖ ਲੋਕਾਂ ਨੇ ਪਸੰਦ ਕੀਤਾ ਅਤੇ 1.5 ਲੱਖ ਕਮੈਂਟਸ ਆਏ। ਗੀਤ ਵਿੱਚ ਨਾਈਜੀਰੀਅਨ ਰੈਪਰ ਬਰਨਾ ਬੁਆਏ ਦੁਆਰਾ ਬੋਲ ਦਿੱਤੇ ਗਏ ਸਨ। ਇਸ ਸਮੇਂ ਯੂਟਿਊਬ ਪਲੇਟਫਾਰਮ ‘ਤੇ ਸਿੱਧੂ ਮੂਸੇਵਾਲਾ ਦੇ ਅਧਿਕਾਰਤ ਪੇਜ ‘ਤੇ ਇਸ ਗੀਤ ਨੂੰ 48 ਮਿਲੀਅਨ ਵਿਊਜ਼ ਮਿਲ ਚੁੱਕੇ ਹਨ।

ਬਿਲਬੋਰਡ ‘ਤੇ ਛਾਇਆ ਰਿਹਾ 295

ਮੂਸੇਵਾਲਾ ਨੇ ਆਪਣੀ ਮੌਤ ਤੋਂ ਪਹਿਲਾਂ 295 ਗੀਤ ਗਾਏ ਸਨ। ਇਸ ਗੀਤ ਨੇ ਭਾਰਤ ਵਿੱਚ ਹੀ ਨਹੀਂ ਵਿਦੇਸ਼ਾਂ ਵਿੱਚ ਵੀ ਧਮਾਲ ਮਚਾ ਦਿੱਤੀ ਸੀ। ਸਿੱਧੂ ਮੂਸੇਵਾਲਾ ਖੇਤਰੀ ਭਾਸ਼ਾ ਵਿੱਚ ਗੀਤ ਗਾ ਕੇ ਬਿਲਬੋਰਡ ਵਿੱਚ ਥਾਂ ਬਣਾਉਣ ਵਾਲੇ ਪਹਿਲੇ ਗਾਇਕ ਬਣੇ। ਅੱਜ ਤੱਕ ਭਾਰਤ ਦਾ ਕੋਈ ਵੀ ਗਾਇਕ ਬਿਲਬੋਰਡ ਵਿੱਚ ਥਾਂ ਨਹੀਂ ਬਣਾ ਸਕਿਆ ਹੈ। ਸਿੱਧੂ ਦੇ ਗੀਤ ‘295’ ਨੇ ਬਿਲਬੋਰਡ ਗਲੋਬਲ 200 ਚਾਰਟ ਵਿੱਚ ਥਾਂ ਬਣਾਈ ਹੈ। ਬਿਲਬੋਰਡ ਗਲੋਬਲ 200 ‘ਤੇ ਸਿੱਧੂ ਦਾ ਗੀਤ 154ਵੇਂ ਨੰਬਰ ‘ਤੇ ਹੈ। ਹੈਰੀ ਸਟਾਈਲਜ਼, ਬੈਡ ਬੰਨੀ, ਲਿਜ਼ੋ, ਕੈਮਿਲਾ ਕੈਬੇਲੋ, ਐਡ ਸ਼ੀਰਨ ਅਤੇ ਜਸਟਿਨ ਬੀਬਰ ਨੇ ਵੀ ਬਿਲਬੋਰਡ ਗਲੋਬਲ 200 ਦੀ ਸੂਚੀ ਬਣਾਈ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Gold Silver Price News: ਆਖਿਰ ਇੰਨਾ ਮਹਿੰਗਾ ਕਿਉਂ ਹੋ ਰਹੇ ਸੋਨਾ-ਚਾਂਦੀ? ਜਾਣੋ ਵਜ੍ਹਾ
Gold Silver Price News: ਆਖਿਰ ਇੰਨਾ ਮਹਿੰਗਾ ਕਿਉਂ ਹੋ ਰਹੇ ਸੋਨਾ-ਚਾਂਦੀ? ਜਾਣੋ ਵਜ੍ਹਾ...
Beating The Retreat: ਬੀਟਿੰਗ ਰੀਟ੍ਰੀਟ ਸੈਰੇਮਨੀ ਵਿੱਚ ਤਿੰਨਾਂ ਫੌਜਾਂ ਦੇ ਬੈਂਡ ਨੇ ਜਿੱਤੇ ਦਿਲ, ਪੀਐਮ ਮੋਦੀ ਸ਼ੇਅਰ ਕੀਤਾ VIDEO
Beating The Retreat: ਬੀਟਿੰਗ ਰੀਟ੍ਰੀਟ ਸੈਰੇਮਨੀ ਵਿੱਚ ਤਿੰਨਾਂ ਫੌਜਾਂ ਦੇ ਬੈਂਡ ਨੇ ਜਿੱਤੇ ਦਿਲ, ਪੀਐਮ ਮੋਦੀ ਸ਼ੇਅਰ ਕੀਤਾ VIDEO...
Chandigarh Nagar Nigam 'ਤੇ BJP ਦਾ ਕਬਜ਼ਾ, ਤਿੰਨੋਂ ਹੀ ਅਹੁਦਿਆਂ 'ਤੇ ਖਿੜ੍ਹਿਆ 'ਕਮਲ'
Chandigarh Nagar Nigam 'ਤੇ BJP ਦਾ ਕਬਜ਼ਾ, ਤਿੰਨੋਂ ਹੀ ਅਹੁਦਿਆਂ 'ਤੇ ਖਿੜ੍ਹਿਆ 'ਕਮਲ'...
Punjab Secretariat : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਈ ਗਈ ਭਾਲ ਮੁਹਿੰਮ
Punjab Secretariat : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਈ ਗਈ ਭਾਲ ਮੁਹਿੰਮ...
ਐਕਟਿੰਗ, ਸਿਗਿੰਗ, ਬਾਡੀ ਬਿਲਡਿੰਗ ਤੇ ਰੈਸਲਿੰਗ, ਮਲਟੀ ਟੈਲੇਂਟੇਡ ਅੰਮ੍ਰਿਤਸਰ ਦੇ ਗੱਭਰੂ ਰੋਨੀ ਸਿੰਘ ਵਿਦੇਸ਼ਾਂ 'ਚ ਵੀ ਪਾ ਰਿਹਾ ਧਮਾਲਾਂ
ਐਕਟਿੰਗ, ਸਿਗਿੰਗ, ਬਾਡੀ ਬਿਲਡਿੰਗ ਤੇ ਰੈਸਲਿੰਗ, ਮਲਟੀ ਟੈਲੇਂਟੇਡ ਅੰਮ੍ਰਿਤਸਰ ਦੇ ਗੱਭਰੂ ਰੋਨੀ ਸਿੰਘ ਵਿਦੇਸ਼ਾਂ 'ਚ ਵੀ ਪਾ ਰਿਹਾ ਧਮਾਲਾਂ...
Ajit Pawar Plane Crash: ਬਾਰਾਮਤੀ ਜਹਾਜ਼ ਹਾਦਸੇ 'ਚ ਅਜਿਤ ਪਵਾਰ ਦੀ ਮੌਤ 'ਤੇ ਚਸ਼ਮਦੀਦਾਂ ਦਾ ਅੱਖੀਂ ਦੇਖਿਆ ਹਾਲ
Ajit Pawar Plane Crash: ਬਾਰਾਮਤੀ ਜਹਾਜ਼ ਹਾਦਸੇ 'ਚ ਅਜਿਤ ਪਵਾਰ ਦੀ ਮੌਤ 'ਤੇ ਚਸ਼ਮਦੀਦਾਂ ਦਾ ਅੱਖੀਂ ਦੇਖਿਆ ਹਾਲ...
ਜਹਾਜ ਹਾਦਸੇ 'ਚ ਅਜਿਤ ਪਵਾਰ ਦਾ ਦੇਹਾਂਤ, ਪੀਐਮ ਮੋਦੀ ਨੇ ਸੀਐਮ ਫੜਨਵੀਸ ਤੋਂ ਲਈ ਜਾਣਕਾਰੀ
ਜਹਾਜ ਹਾਦਸੇ 'ਚ ਅਜਿਤ ਪਵਾਰ ਦਾ ਦੇਹਾਂਤ, ਪੀਐਮ ਮੋਦੀ ਨੇ ਸੀਐਮ ਫੜਨਵੀਸ ਤੋਂ ਲਈ ਜਾਣਕਾਰੀ...
SYL ਦੇ ਮੁੱਦੇ 'ਤੇ ਹੋਈ ਬੈਠਕ ਦਾ ਕੀ ਨਿਕਲਿਆ ਨਤੀਜਾ? ਜਾਣੋ...
SYL ਦੇ ਮੁੱਦੇ 'ਤੇ ਹੋਈ ਬੈਠਕ ਦਾ ਕੀ ਨਿਕਲਿਆ ਨਤੀਜਾ? ਜਾਣੋ......
India-EU Deal ਨਾਲ ਭਾਰਤੀ ਅਰਥਵਿਵਸਥਾ ਨੂੰ ਹੋਣਗੇ ਇਹ ਫਾਇਦੇ
India-EU Deal ਨਾਲ ਭਾਰਤੀ ਅਰਥਵਿਵਸਥਾ ਨੂੰ ਹੋਣਗੇ ਇਹ ਫਾਇਦੇ...