Amritpal Singh: ਕਈ ਦਿਨ ਬੀਤ ਜਾਣ ਤੋਂ ਬਾਅਦ ਵੀ ਅੰਮ੍ਰਿਤਪਾਲ ਸਿੰਘ ਪੁਲਿਸ ਦੀ ਗ੍ਰਿਫਤਾਰੀ ਤੋਂ ਦੂਰ
Crackdown on Amritpal: ਪੰਜਾਬ ਪੁਲਿਸ ਅਜੇ ਤੱਕ ਅੰਮ੍ਰਿਤਪਾਲ ਸਿੰਘ ਨੂੰ ਫੜਨ ਵਿੱਚ ਕਾਮਯਾਬ ਨਹੀਂ ਹੋ ਸਕੀ ਹੈ। ਕਈ ਦਿਨ ਬੀਤ ਜਾਣ 'ਤੇ ਵੀ ਪੁਲਿਸ ਦੇ ਹੱਥ ਖਾਲੀ ਹਨ ਪਰ ਅੰਮ੍ਰਿਤਪਾਲ ਦੇ 353 ਸਮਰਥਕਾਂ 'ਚੋਂ 197 ਲੋਕਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ।
ਪੰਜਾਬ ਨਿਊਜ: ਅੰਮ੍ਰਿਤਪਾਲ ਸਿੰਘ ਕਈ ਦਿਨਾਂ ਬਾਅਦ ਵੀ ਪੰਜਾਬ ਪੁਲਿਸ ਦੀ ਪਕੜ ਤੋਂ ਦੂਰ ਹੈ। 18 ਮਾਰਚ ਨੂੰ ਉਹ ਜਲੰਧਰ ‘ਚ ਪੁਲਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਸੀ, ਉਦੋਂ ਤੋਂ ਪੁਲਸ ਉਸ ਨੂੰ ਫੜਨ ਦੀ ਕੋਸ਼ਿਸ਼ ਕਰ ਰਹੀ ਹੈ ਪਰ ਹੁਣ ਤੱਕ ਪੁਲਿਸ ਦੀ ਪਹੁੰਚ ਤੋਂ ਬਾਹਰ ਹੈ। ਇਸ ਦੌਰਾਨ ਪੰਜਾਬ ਪੁਲਿਸ ਨੇ ਐਤਵਾਰ ਨੂੰ ਅੰਮ੍ਰਿਤਪਾਲ (Amritpal) ਦੇ 197 ਲੋਕਾਂ ਨੂੰ ਰਿਹਾਅ ਕਰ ਦਿੱਤਾ। ਉਸਦੇ ਦੇ ਕੁੱਲ 353 ਸਮਰਥਕਾਂ ਨੂੰ ਹਿਰਾਸਤ ‘ਚ ਲਿਆ ਗਿਆ ਸੀ।
ਪੁਲਿਸ ਨੇ ਕਿਹਾ ਕਿ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਇਹ ਸਖ਼ਤ ਕਦਮ ਚੁੱਕਿਆ ਗਿਆ ਹੈ। ਇਸ ਦੇ ਨਾਲ ਹੀ ਪੁਲਿਸ (Police) ਨੇ ਕਿਹਾ ਕਿ ਉਸ ਨੇ ਰਾਸ਼ਟਰੀ ਸੁਰੱਖਿਆ ਕਾਨੂੰਨ ਦੇ ਤਹਿਤ 7 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬੇਕਸੂਰ ਲੋਕਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਕਈ ਸਵਾਲ ਉਠਾਏ ਜਾ ਰਹੇ ਸਨ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਪੁਲਸ ਨੂੰ ਸ਼ੱਕ ਦੇ ਆਧਾਰ ‘ਤੇ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਜਾਂਚ ਕਰਦੇ ਹੋਏ ਸਕਾਰਾਤਮਕ ਪਹੁੰਚ ਅਪਣਾਉਣੀ ਚਾਹੀਦੀ ਹੈ।
‘197 ਲੋਕਾਂ ਨੂੰ ਰਿਹਾਅ ਕੀਤਾ ਗਿਆ’
ਸੀਐਮ ਮਾਨ ਦੀ ਇਸ ਹਦਾਇਤ ਤੋਂ ਬਾਅਦ ਖਾਲਿਸਤਾਨੀ ਸਮਰਥਕ ( Khalistani supporter) ਅੰਮ੍ਰਿਤਪਾਲ ਦੇ 353 ਸਮਰਥਕਾਂ ਵਿੱਚੋਂ 197 ਨੂੰ ਐਤਵਾਰ ਤੱਕ ਰਿਹਾਅ ਕਰ ਦਿੱਤਾ ਗਿਆ। ਅੰਮ੍ਰਿਤਪਾਲ ਨੂੰ ਫੜਨ ਲਈ ਪੰਜਾਬ ਪੁਲਸ ਥਾਂ-ਥਾਂ ਤਾਇਨਾਤ ਹੈ ਪਰ ਅਜੇ ਤੱਕ ਅੰਮ੍ਰਿਤਪਾਲ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ। ਭਾਵੇਂ ਕਿ ਕਈ ਵਾਰ ਉਸ ਨੂੰ ਵੱਖ-ਵੱਖ ਤਰ੍ਹਾਂ ਦੇ ਵਾਹਨਾਂ ‘ਚ ਭੇਸ ਬਦਲ ਕੇ ਭੱਜਦੇ ਦੇਖਿਆ ਗਿਆ ਹੈ ਪਰ ਫਿਰ ਵੀ ਉਹ ਪੁਲਸ ਦੀ ਪਕੜ ਤੋਂ ਦੂਰ ਹੈ।
‘ਨਿਰਦੋਸ਼ ਵਿਅਕਤੀ ਨੂੰ ਪਰੇਸ਼ਾਨ ਨਾ ਕਰੋ’
ਪੰਜਾਬ ਦੇ ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਕਿਹਾ ਕਿ ਸੂਬੇ ਦੇ ਸਾਰੇ ਸੀਨੀਅਰ ਪੁਲਿਸ ਸੁਪਰਡੈਂਟਾਂ ਅਤੇ ਪੁਲਿਸ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਕਿਸੇ ਵੀ ਬੇਕਸੂਰ ਵਿਅਕਤੀ ਨੂੰ ਪ੍ਰੇਸ਼ਾਨ ਜਾਂ ਗ੍ਰਿਫ਼ਤਾਰ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਾਂਚ ਅਧਿਕਾਰੀ ਅਤੇ ਉਨ੍ਹਾਂ ਦੇ ਨਿਗਰਾਨ ਅਧਿਕਾਰੀਆਂ ਨੂੰ ਪਹਿਲਾਂ ਉਪਲਬਧ ਸਬੂਤਾਂ ਦੀ ਘੋਖ ਕਰਨੀ ਚਾਹੀਦੀ ਹੈ ਅਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਲੱਗਦਾ ਹੈ ਕਿ ਉਸ ਨੂੰ ਗ੍ਰਿਫਤਾਰ ਕਰਨ ਦੀ ਲੋੜ ਹੈ ਤਾਂ ਉਸ ਨੂੰ ਗ੍ਰਿਫਤਾਰ ਕੀਤਾ ਜਾਵੇ।
’40 ਲੋਕਾਂ ‘ਤੇ ਗੰਭੀਰ ਅਪਰਾਧ’
ਡੀਜੀਪੀ ਯਾਦਵ ਨੇ ਦੱਸਿਆ ਕਿ 353 ਤੋਂ ਇਲਾਵਾ 40 ਲੋਕਾਂ ਨੂੰ ਗੰਭੀਰ ਅਪਰਾਧਿਕ ਅਪਰਾਧਾਂ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਸੱਤ ਲੋਕਾਂ ਨੂੰ ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਹਿਰਾਸਤ ਵਿੱਚ ਲਿਆ ਗਿਆ ਹੈ। ਡੀਜੀਪੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Maan) ਦੇ ਨਿਰਦੇਸ਼ਾਂ ਅਨੁਸਾਰ ਪੁਲਿਸ ਉਪਲਬਧ ਸਬੂਤਾਂ ਦੀ ਘੋਖ ਕਰਕੇ ਅਤੇ ਸਕਾਰਾਤਮਕ ਪਹੁੰਚ ਅਪਣਾ ਕੇ ਗੰਭੀਰ ਅਪਰਾਧਿਕ ਅਪਰਾਧਾਂ ਤਹਿਤ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਸਥਿਤੀ ਦਾ ਜਾਇਜ਼ਾ ਲਵੇਗੀ। ਡੀਜੀਪੀ ਨੇ ਕਿਹਾ ਕਿ ਅਫਵਾਹਾਂ ਅਤੇ ਝੂਠੀਆਂ ਖ਼ਬਰਾਂ ਫੈਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।