Parkash Singh Badal Death: ਚੰਡੀਗੜ੍ਹ ਪਾਰਟੀ ਦਫਤਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ
Parkash Singh Badal Death:ਸਿਆਸਤ ਦੇ ਬਾਬਾ ਬੋਹੜ
ਪ੍ਰਕਾਸ਼ ਸਿੰਘ ਬਾਦਲ (Parkash Singh Badal) ਹੁਣ ਸਾਡੇ ਵਿੱਚ ਨਹੀਂ ਰਹੇ। ਉਨ੍ਹਾਂ ਨੇ 95 ਸਾਰ ਦੀ ਉਮਰ ਵਿੱਚ ਆਖਰੀ ਸਾਹ ਲਿਆ। ਪਿਛਲੇ ਕਈ ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।
ਪੀਐੱਮ ਮੋਦੀ ਸਣੇ ਕਈ ਕੇਂਦਰੀ ਮੰਤਰੀਆਂ ਨੇ ਉਨ੍ਹਾਂ ਦੇ ਦੇਹਾਂਤ ਦੁੱਖ ਜਤਾਇਆ ਹੈ। ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਉਨ੍ਹਾਂ ਦੇ ਦੇਹਾਂਤ ਤੇ ਦੁੱਖ ਜਤਾਇਆ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਿਆਸਤ ਵਿੱਚ ਕਈ ਰਿਕਾਰਡ ਬਣਾਏ ਹਨ। ਉਹ ਪੰਜਾਬ ਦੇ ਸਭ ਤੋਂ ਘੱਟ ਉਮਰ ਵਿੱਚ ਸੀਐੱਮ ਬਣੇ।
27 ਮਾਰਚ 1970 ਨੂੰ ਜਦੋਂ ਉਹ ਪਹਿਲੀ ਵਾਰ ਮੁੱਖ ਮੰਤਰੀ ਬਣੇ ਤਾਂ ਉਨ੍ਹਾਂ ਦੀ ਉਮਰ 42 ਸਾਲ ਸੀ। ਸਭ ਤੋਂ ਵੱਧ ਪੰਜ ਵਾਰ ਮੁੱਖ ਮੰਤਰੀ ਬਣਨ ਦਾ ਰਿਕਾਰਡ ਵੀ ਉਨ੍ਹਾਂ ਦੇ ਨਾਂ ਹੈ। ਇਸ ਤੋਂ ਇਲਾਵਾ ਸਭ ਤੋਂ ਲੰਬਾ ਕਾਰਜਕਾਲ ਪੂਰਾ ਕਰਨ ਦਾ ਰਿਕਾਰਡ ਵੀ ਬਾਦਲ ਦੇ ਨਾਂ ਹੈ, ਜਿਸ ਵਿੱਚ ਉਹ ਲਗਾਤਾਰ 10 ਸਾਲ 15 ਦਿਨ ਮੁੱਖ ਮੰਤਰੀ ਰਹੇ ਹਨ। 2017 ਵਿੱਚ ਉਹ ਆਪਣਾ ਆਖਰੀ ਕਾਰਜਕਾਲ ਪੂਰਾ ਕਰ ਰਹੇ ਸਨ ਤਾਂ ਉਨ੍ਹਾਂ ਦੀ ਉਮਰ 89 ਸਾਲ ਸੀ
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ