AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Channi on AAP: ਦਲਿਤ ਵਿਰੋਧੀ ਹੈ ਆਮ ਆਦਮੀ ਪਾਰਟੀ, ਸਾਡੀਆਂ ਸਕੀਮਾਂ ਨੂੰ ਕੀਤਾ ਬੰਦ – ਚੰਨੀ

Channi on Vigilance Summon: ਵਿਜੀਲੈਂਸ ਵੱਲੋਂ ਤਲਬ ਕੀਤੇ ਜਾਣ ਕਾਰਨ ਸਰਕਾਰ ਮੇਰੇ 'ਤੇ ਜੋ ਦੋਸ਼ ਲਗਾ ਰਹੀ ਹੈ, ਉਸ ਦਾ ਭਾਰ ਮੈਂ ਝੱਲ ਰਿਹਾ ਹਾਂ ਅਤੇ ਇਸ ਬਾਰੇ ਮੈਂ ਅੱਜ ਗੱਲ ਨਹੀਂ ਕਰਾਂਗਾ, ਇਸ ਬਾਰੇ ਜਲਦੀ ਹੀ ਵਿਸਥਾਰ ਨਾਲ ਦੱਸਾਂਗਾ।

davinder-kumar-jalandhar
| Updated On: 30 Jan 2024 15:50 PM IST
Share
ਜਲੰਧਰ ਨਿਊਜ: ਜਲੰਧਰ ਚ ਵੀਰਵਾਰ ਨੂੰ ਕਾਂਗਰਸ ਦੇ ਉਮੀਦਵਾਰ ਕਰਮਜੀਤ ਚੌਧਰੀ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ, ਜਿਸ ਤੋਂ ਬਾਅਦ ਕਾਂਗਰਸ ਲੀਡਰਸ਼ਿਪ ਨੇ ਚੌਧਰੀ ਪਰਿਵਾਰ ਦੇ ਘਰ ਪ੍ਰੈੱਸ ਕਾਨਫਰੰਸ ਕੀਤੀ, ਜਿਸ ਚ ਚਰਨਜੀਤ ਸਿੰਘ ਚੰਨੀ, ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ ਮੌਜੂਦ ਸਨ। ਇਸ ਮੌਕੇ ਚੰਨੀ ਨੇ ਸੂਬਾ ਸਰਕਾਰ ਤੇ ਹਮਲਾ ਬੋਲਦਿਆਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦਲਿਤ ਵਿਰੋਧੀ ਹੈ। ਇਸ ਸਰਕਾਰ ਨੇ ਉਨ੍ਹਾਂ ਦੀ ਸਰਕਾਰ ਸਮੇਂ ਸ਼ੁਰੂ ਕੀਤੀਆਂ ਸਾਰੀਆਂ ਦਲਿਤ ਭਲਾਈ ਸਕੀਮਾਂ ਬੰਦ ਕਰ ਦਿੱਤੀਆਂ ਹਨ। ਚੰਨੀ ਨੇ ਕਿਹਾ ਕਿ ਜਦੋਂ ਚੋਣਾਂ ਦਾ ਸਮਾਂ ਸੀ ਤਾਂ ਆਪ ਦਲਿਤਾਂ ਨੂੰ ਲੁਭਾਉਣ ਲਈ ਬਹੁਤ ਕੰਮ ਕੀਤਾ ਜਾ ਰਿਹਾ ਸੀ ਪਰ ਅਸੀਂ ਉਨ੍ਹਾਂ ਲਈ ਜੋ ਸਕੀਮ ਸ਼ੁਰੂ ਕੀਤੀ ਸੀ, ਉਹ ਵੀ ਬੰਦ ਕਰ ਦਿੱਤੀ ਗਈ ਹੈ। ਕਾਂਗਰਸ ਸਰਕਾਰ ਨੇ ਡੇਰਾ ਬੱਲਾਂ ਨੂੰ ਮਿਊਜ਼ੀਅਮ ਬਣਾਉਣ ਲਈ 25 ਕਰੋੜ ਦਾ ਚੰਦਾ ਦਿੱਤਾ ਸੀ ਪਰ ਮਾਨ ਸਰਕਾਰ ਨੇ ਉਹ ਪੈਸਾ ਵਾਪਸ ਲੈ ਲਿਆ ਸੀ ਅਤੇ ਜਦੋਂ ਉਪ ਚੋਣਾਂ ਦਾ ਐਲਾਨ ਹੋਇਆ ਤਾਂ ਉਨ੍ਹਾਂ ਨੂੰ ਯਾਦ ਆਇਆ ਕਿ ਜਲੰਧਰ ਵਿੱਚ ਦਲਿਤ ਵੋਟ ਵੀ ਬਹੁਤ ਜ਼ਿਆਦਾ ਹੈ, ਇਸ ਲਈ ਉਸ ਰਾਸ਼ੀ ਦਾ ਭੁਗਤਾਨ ਕਰਨ ਲਈ ਚੈੱਕ ਦੇ ਨਾਲ ਉੱਥੇ ਪਹੁੰਚ ਗਏ। ਚੰਨੀ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਲਈ ਘਰ ਤਾਂ ਕੀ ਬਣਾਵੇਗੀ, ਉਲਟਾ ਉਸ ਨੇ ਲਤੀਫਪੁਰਾ ਵਿੱਚ ਬਣੇ ਮਕਾਨ ਵੀ ਢਾਹ ਦਿੱਤੇ।

ਆਪ ਦੇ ਉਮੀਦਵਾਰ ‘ਤੇ ਚੰਨੀ ਦੇ ਸਵਾਲ

ਸੁਸ਼ੀਲ ਰਿੰਕੂ ਦੇ ਆਮ ਆਦਮੀ ਪਾਰਟੀ ਵਿੱਚ ਜਾਣ ਬਾਰੇ ਉਨ੍ਹਾਂ ਕਿਹਾ ਕਿ ਇਹ ਗੱਲ ਕੇਜਰੀਵਾਲ ਤੋਂ ਪੁੱਛਣੀ ਚਾਹੀਦੀ ਹੈ, ਜਿਨ੍ਹਾਂ ਨੇ ਕਿਹਾ ਸੀ ਕਿ ਕਾਂਗਰਸ ਕੂੜੇ ਨਾਲ ਭਰੀ ਹੋਈ ਹੈ ਤਾਂ ਅੱਜ ਉਨ੍ਹਾਂ ਕਾਂਗਰਸ ਦੇ ਕੂੜੇ ਨੂੰ ਆਪਣੀ ਪਾਰਟੀ ਦਾ ਉਮੀਦਵਾਰ ਕਿਉਂ ਐਲਾਨਿਆ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੱਤਰਕਾਰੀ ਨੂੰ ਵੀ ਦਬਾਇਆ ਜਾ ਰਿਹਾ ਹੈ, ਜੋ ਕਿ ਬਹੁਤ ਗਲਤ ਹੋ ਰਿਹਾ ਹੈ। ਗਾਇਕ ਸਿੱਧੂ ਮੂਸੇਵਾਲੇ ਦੇ ਕਤਲ ਨੂੰ ਲੈ ਕਿ ਚੰਨੀ ਨੇ ਜੁਬਾਨੀ ਹਮਲੇ ਬੋਲੇ। ਉਨ੍ਹਾਂ ਕਿਹਾ ਕਿ ਮੂਸੇਵਾਲੇ ਦਾ ਕਤਲ ਵੀ ਸਿਆਸੀ ਕਤਲ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...