ਪੰਜਾਬ ਦੇ ਸਾਬਕਾ ਆਈਜੀ ਚਾਹਲ ਨਾਲ ਧੋਖਾਧੜੀ ਮਾਮਲੇ ‘ਚ ਦੋ ਮੁਲਜ਼ਮਾਂ ਦੀ ਪਛਾਣ, ਇੱਕ ਦਾ ਪਟਿਆਲਾ ਤੇ ਦੂਜਾ ਦਾ ਮੁੰਬਈ ਨਾਲ ਤਾਲੁਖ

Updated On: 

25 Dec 2025 12:41 PM IST

ਪਟਿਆਲਾ 'ਚ ਸਾਬਕਾ ਇੰਸਪੈਕਟਰ ਜਨਰਲ (IG) ਅਮਰ ਸਿੰਘ ਚਾਹਲ ਨੇ ਆਪਣੇ ਘਰ ਵਿੱਚ ਖੁਦ ਨੂੰ ਗੋਲੀ ਮਾਰ ਲਈ ਸੀ। ਗੋਲੀ ਲੱਗਣ ਕਾਰਨ ਉਨ੍ਹਾਂ ਦੀ ਹਾਲਤ ਬਹੁਤ ਨਾਜ਼ੁਕ ਸੀ, ਜਿਸ ਤੋਂ ਬਾਅਦ ਉਨ੍ਹਾਂ ਦਾ ਇਲਾਜ਼ ਕੀਤਾ ਗਿਆ। ਪੁਲਿਸ ਨੂੰ ਤੁਰੰਤ ਘਟਨਾ ਦੀ ਸੂਚਨਾ ਦਿੱਤੀ ਗਈ ਤੇ ਅਮਰ ਸਿੰਘ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਉਹ ਇਸ ਸਮੇਂ ਇਲਾਜ ਅਧੀਨ ਹਨ। ਉਸ ਥਾਂ ਤੇ 12 ਪੰਨਿਆਂ ਦਾ ਇੱਕ ਸੁਸਾਈਡ ਨੋਟ ਮਿਲਿਆ, ਜਿੱਥੇ ਉਨ੍ਹਾਂ ਨੇ ਖੁਦ ਨੂੰ ਗੋਲੀ ਮਾਰੀ।

ਪੰਜਾਬ ਦੇ ਸਾਬਕਾ ਆਈਜੀ ਚਾਹਲ ਨਾਲ ਧੋਖਾਧੜੀ ਮਾਮਲੇ ਚ ਦੋ ਮੁਲਜ਼ਮਾਂ ਦੀ ਪਛਾਣ, ਇੱਕ ਦਾ ਪਟਿਆਲਾ ਤੇ ਦੂਜਾ ਦਾ ਮੁੰਬਈ ਨਾਲ ਤਾਲੁਖ
Follow Us On

ਪੁਲਿਸ ਨੇ ਪੰਜਾਬ ਦੇ ਸਾਬਕਾ ਆਈਜੀ ਅਮਰ ਸਿੰਘ ਚਾਹਲ ਨਾਲ ਸਬੰਧਤ 8 ਕਰੋੜ ਰੁਪਏ ਦੇ ਸਾਈਬਰ ਧੋਖਾਧੜੀ ਮਾਮਲੇ ਚ ਦੋ ਮੁਲਜ਼ਮਾਂ ਦੀ ਪਛਾਣ ਕਰ ਲਈ ਹੈ। ਇੱਕ ਮੁਲਜ਼ਮ ਪਟਿਆਲਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ ਤੇ ਦੂਜਾ ਮੁੰਬਈ ਦਾ ਦੱਸਿਆ ਜਾ ਰਿਹਾ ਹੈ। ਚਾਹਲ ਦੇ ਮੋਬਾਈਲ ਫੋਨ ਤੋਂ ਬਰਾਮਦ ਕੀਤੇ ਗਏ ਸਬੂਤਾਂ ਦੇ ਆਧਾਰ ‘ਤੇ, ਪੁਲਿਸ ਨੇ ਵਟਸਐਪ ਗਰੁੱਪ ਨਾਲ ਜੁੜੇ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਹੈ, ਜਿਨ੍ਹਾਂ ਚ ਕਈ ਆਈਪੀਐਸ ਅਧਿਕਾਰੀ ਅਤੇ ਸੀਨੀਅਰ ਸੇਵਾਮੁਕਤ ਅਧਿਕਾਰੀ ਸ਼ਾਮਲ ਹਨ। ਸਾਈਬਰ ਕ੍ਰਾਈਮ ਟੀਮ ਡੀਬੀਐਸ ਗਰੁੱਪ ਦੇ ਸੀਈਓ ਰਜਤ ਵਰਮਾ ਦੀ ਭਾਲ ਕਰ ਰਹੀ ਹੈ।

ਚਾਹਲ ਦੀ ਪਤਨੀ ਜਸਵਿੰਦਰ ਕੌਰ ਦੇ ਬਿਆਨ ਦੇ ਆਧਾਰ ‘ਤੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਅਮਰ ਸਿੰਘ ਚਾਹਲ, ਜਿਨ੍ਹਾਂ ਨੇ ਸੋਮਵਾਰ ਨੂੰ ਪ੍ਰੇਸ਼ਾਨੀ ਤੋਂ ਬਾਅਦ ਆਪਣੇ ਆਪ ਨੂੰ ਗੋਲੀ ਮਾਰ ਲਈ ਸੀ, ਹੁਣ ਸਥਿਰ ਹਾਲਤ ਚ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਗੰਭੀਰ ਸੱਟਾਂ ਦੇ ਬਾਵਜੂਦ ਲੰਬੀ ਸਰਜਰੀ ਤੋਂ ਬਾਅਦ ਉਨ੍ਹਾਂ ਦੀ ਜਾਨ ਬਚਾਈ ਗਈ ਸੀ। ਉਹ ਇਸ ਸਮੇਂ ਬਿਆਨ ਦੇਣ ਦੀ ਸਥਿਤੀ ਚ ਨਹੀਂ ਹਨ ਤੇ ਪੁਲਿਸ ਉਨ੍ਹਾਂ ਦੀ ਪੂਰੀ ਤਰ੍ਹਾਂ ਠੀਕ ਹੋਣ ਦੀ ਉਡੀਕ ਕਰ ਰਹੀ ਹੈ।

ਪਟਿਆਲਾ ਚ ਸਾਬਕਾ ਇੰਸਪੈਕਟਰ ਜਨਰਲ (IG) ਅਮਰ ਸਿੰਘ ਚਾਹਲ ਨੇ ਆਪਣੇ ਘਰ ਵਿੱਚ ਖੁਦ ਨੂੰ ਗੋਲੀ ਮਾਰ ਲਈ ਸੀ। ਗੋਲੀ ਲੱਗਣ ਕਾਰਨ ਉਨ੍ਹਾਂ ਦੀ ਹਾਲਤ ਬਹੁਤ ਨਾਜ਼ੁਕ ਸੀ, ਜਿਸ ਤੋਂ ਬਾਅਦ ਉਨ੍ਹਾਂ ਦਾ ਇਲਾਜ਼ ਕੀਤਾ ਗਿਆ। ਪੁਲਿਸ ਨੂੰ ਤੁਰੰਤ ਘਟਨਾ ਦੀ ਸੂਚਨਾ ਦਿੱਤੀ ਗਈ ਤੇ ਅਮਰ ਸਿੰਘ ਨੂੰ ਹਸਪਤਾਲ ਚ ਦਾਖਲ ਕਰਵਾਇਆ ਗਿਆ। ਉਹ ਇਸ ਸਮੇਂ ਇਲਾਜ ਅਧੀਨ ਹਨ। ਉਸ ਥਾਂ ਤੇ 12 ਪੰਨਿਆਂ ਦਾ ਇੱਕ ਸੁਸਾਈਡ ਨੋਟ ਮਿਲਿਆ, ਜਿੱਥੇ ਉਨ੍ਹਾਂ ਨੇ ਖੁਦ ਨੂੰ ਗੋਲੀ ਮਾਰੀ।

ਸੁਸਾਈਡ ਨੋਟ ਚ ਔਨਲਾਈਨ ਧੋਖਾਧੜੀ ਦੇ ਇੱਕ ਮਾਮਲੇ ਦਾ ਵੇਰਵਾ ਦਿੱਤਾ ਗਿਆ ਸੀ ਤੇ ਵਿੱਤੀ ਸਮੱਸਿਆਵਾਂ ਦਾ ਹਵਾਲਾ ਦਿੱਤਾ ਗਿਆ ਹੈ। ਇਹ ਵੀ ਸਾਹਮਣੇ ਆਇਆ ਹੈ ਕਿ ਸਾਬਕਾ ਆਈਜੀ ਫਰੀਦਕੋਟ (ਕੋਟਕਪੂਰਾ) ਗੋਲੀਬਾਰੀ ਮਾਮਲੇ ਵਿੱਚ ਮੁਲਜ਼ਮ ਸੀ ਤੇ ਉਨ੍ਹਾਂ ਦੇ ਖਿਲਾਫ ਜਾਂਚ ਚੱਲ ਰਹੀ ਹੈ। ਇਹ ਮਾਮਲਾ ਇਸ ਸਮੇਂ ਅਦਾਲਤ ਚ ਵਿਚਾਰ ਅਧੀਨ ਹੈ। ਹਾਲਾਂਕਿ, ਪੁਲਿਸ ਇਸ ਖੁਦਕੁਸ਼ੀ ਦੀ ਕੋਸ਼ਿਸ਼ ਦੇ ਸਾਰੇ ਪਹਿਲੂਆਂ ਦੀ ਜਾਂਚ ਕਰ ਰਹੀ ਹੈ।