ਸਾਬਕਾ ਮੰਤਰੀ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਨੇ ਅਰੋੜਾ ਦੀ ਕੋਠੀ ‘ਤੇ ਮਾਰਿਆ ਛਾਪਾ
ਸੁੰਦਰ ਸ਼ਾਮ ਅਰੋੜਾ ਤੇ ਵੱਡੇ ਅਧਿਕਾਰੀ ਨੂੰ 50 ਲੱਖ ਰੁਪਏ ਰਿਸ਼ਵਤ ਦੇਣ ਦੇ ਮਾਮਲੇ ਵਿਚ ਵਿਜੀਲੈਂਸ ਨੇ ਅਕਤੂਬਰ 2022 ਨੂੰ ਗ੍ਰਿਫਤਾਰ ਕੀਤਾ ਸੀ। ਵਿਜੀਲੈਂਸ ਦੀ ਜਾਂਚ ਵਿੱਚ ਸਾਹਮਣੇ ਆਇਆ ਸੀ ਕਿ ਰਿਸ਼ਵਤ ਦੀ ਰਕਮ ਸਾਬਕਾ ਮੰਤਰੀ ਆਪਣੇ ਘਰੋਂ ਲੈ ਕੇ ਆਏ ਸਨ।

ਚੰਡੀਗੜ੍ਹ: ਕਾਂਗਰਸ ਪਾਰਟੀ ਛੱਡ ਦੇ ਭਾਰਤੀ ਜਨਤਾ ਪਾਰਟੀ ਵਿਚ ਸਾਮਲ ਹੋਏ ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਹੀ ਜਾ ਰਹੀਆਂ ਹਨ। ਪੰਜਾਬ ਵਿਜੀਲੈਂਸ ਵੱਲੋਂ ਅੱਜ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਨਵੀਂ ਬਣੀ ਕੋਠੀ ਉਤੇ ਛਾਪਾ ਮਾਰਿਆ ਗਿਆ ਹੈ। ਵਿਜੀਲੈਂਸ ਉਨ੍ਹਾਂ ਦੀ ਨਵੀਂ ਬਣੀ ਕੋਠੀ ਪਹੁੰਚੀ, ਜਿੱਥੇ ਕੋਠੀ ਦੀ ਗਿਣਤੀ ਮਿਣਤੀ ਕਰਨ ਲਈ ਵਿਭਾਗ ਦੀ ਇਕ ਟੈਕਨੀਕਲ ਟੀਮ ਵੀ ਪਹੁੰਚੀ ਕਾਂਗਰਸ ਦੀ ਸਰਕਾਰ ਹੁੰਦੇ ਸਮੇਂ ਜਦੋਂ ਸੁੰਦਰ ਸ਼ਾਮ ਅਰੋੜਾ ਉਦਯੋਗ ਮੰਤਰੀ ਸਨ ਤਾਂ ਉਸ ਸਮੇਂ ਇਹ ਕੋਠੀ ਬਣਾਈ ਗਈ ਸੀ। ਜਿਸ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੀ ਸਵਾਲ ਚੁੱਕਦੀਆਂ ਰਹੀਆਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਕਾਂਗਰਸ ਦੇ ਸੱਤਾ ਵਿਚੋਂ ਬਾਹਰ ਹੋ ਜਾਣ ਤੋਂ ਬਾਅਦ ਸੁੰਦਰ ਸ਼ਾਮ ਅਰੋੜਾ ਕਾਂਗਰਸ ਨੂੰ ਅਲਵਿਦਾ ਕਹਿੰਦੇ ਹੋਏ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।