ਸਾਬਕਾ ਮੰਤਰੀ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਨੇ ਅਰੋੜਾ ਦੀ ਕੋਠੀ ‘ਤੇ ਮਾਰਿਆ ਛਾਪਾ

Updated On: 

15 Feb 2023 18:37 PM

ਸੁੰਦਰ ਸ਼ਾਮ ਅਰੋੜਾ ਤੇ ਵੱਡੇ ਅਧਿਕਾਰੀ ਨੂੰ 50 ਲੱਖ ਰੁਪਏ ਰਿਸ਼ਵਤ ਦੇਣ ਦੇ ਮਾਮਲੇ ਵਿਚ ਵਿਜੀਲੈਂਸ ਨੇ ਅਕਤੂਬਰ 2022 ਨੂੰ ਗ੍ਰਿਫਤਾਰ ਕੀਤਾ ਸੀ। ਵਿਜੀਲੈਂਸ ਦੀ ਜਾਂਚ ਵਿੱਚ ਸਾਹਮਣੇ ਆਇਆ ਸੀ ਕਿ ਰਿਸ਼ਵਤ ਦੀ ਰਕਮ ਸਾਬਕਾ ਮੰਤਰੀ ਆਪਣੇ ਘਰੋਂ ਲੈ ਕੇ ਆਏ ਸਨ।

ਸਾਬਕਾ ਮੰਤਰੀ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਨੇ ਅਰੋੜਾ ਦੀ ਕੋਠੀ ਤੇ ਮਾਰਿਆ ਛਾਪਾ
Follow Us On

ਚੰਡੀਗੜ੍ਹ: ਕਾਂਗਰਸ ਪਾਰਟੀ ਛੱਡ ਦੇ ਭਾਰਤੀ ਜਨਤਾ ਪਾਰਟੀ ਵਿਚ ਸਾਮਲ ਹੋਏ ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਹੀ ਜਾ ਰਹੀਆਂ ਹਨ। ਪੰਜਾਬ ਵਿਜੀਲੈਂਸ ਵੱਲੋਂ ਅੱਜ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਨਵੀਂ ਬਣੀ ਕੋਠੀ ਉਤੇ ਛਾਪਾ ਮਾਰਿਆ ਗਿਆ ਹੈ। ਵਿਜੀਲੈਂਸ ਉਨ੍ਹਾਂ ਦੀ ਨਵੀਂ ਬਣੀ ਕੋਠੀ ਪਹੁੰਚੀ, ਜਿੱਥੇ ਕੋਠੀ ਦੀ ਗਿਣਤੀ ਮਿਣਤੀ ਕਰਨ ਲਈ ਵਿਭਾਗ ਦੀ ਇਕ ਟੈਕਨੀਕਲ ਟੀਮ ਵੀ ਪਹੁੰਚੀ ਕਾਂਗਰਸ ਦੀ ਸਰਕਾਰ ਹੁੰਦੇ ਸਮੇਂ ਜਦੋਂ ਸੁੰਦਰ ਸ਼ਾਮ ਅਰੋੜਾ ਉਦਯੋਗ ਮੰਤਰੀ ਸਨ ਤਾਂ ਉਸ ਸਮੇਂ ਇਹ ਕੋਠੀ ਬਣਾਈ ਗਈ ਸੀ। ਜਿਸ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੀ ਸਵਾਲ ਚੁੱਕਦੀਆਂ ਰਹੀਆਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਕਾਂਗਰਸ ਦੇ ਸੱਤਾ ਵਿਚੋਂ ਬਾਹਰ ਹੋ ਜਾਣ ਤੋਂ ਬਾਅਦ ਸੁੰਦਰ ਸ਼ਾਮ ਅਰੋੜਾ ਕਾਂਗਰਸ ਨੂੰ ਅਲਵਿਦਾ ਕਹਿੰਦੇ ਹੋਏ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।

ਰਿਸ਼ਵਤ ਦੇਣ ਦੇ ਮਾਮਲੇ ਹੋਏ ਸਨ ਗ੍ਰਿਫਤਾਰ

ਜ਼ਿਕਰਯੋਗ ਹੈ ਕਿ ਉਨ੍ਹਾਂ ਨੂੰ ਇਕ ਵੱਡੇ ਅਧਿਕਾਰੀ ਨੂੰ 50 ਲੱਖ ਰੁਪਏ ਰਿਸ਼ਵਤ ਦੇਣ ਦੇ ਮਾਮਲੇ ਵਿਚ ਵਿਜੀਲੈਂਸ ਨੇ ਅਕਤੂਬਰ 2022 ਨੂੰ ਗ੍ਰਿਫਤਾਰ ਕਰ ਲਿਆ ਸੀ। ਵਿਜੀਲੈਂਸ ਦੀ ਜਾਂਚ ਵਿੱਚ ਸਾਹਮਣੇ ਆਇਆ ਸੀ ਕਿ ਰਿਸ਼ਵਤ ਦੀ ਰਕਮ ਸਾਬਕਾ ਮੰਤਰੀ ਆਪਣੇ ਘਰੋਂ ਲੈ ਕੇ ਆਏ ਸਨ ਅਤੇ ਉਹ ਇਨੋਵਾ ਗੱਡੀ ਰਾਹੀਂ ਰਿਸ਼ਵਤ ਦੀ ਰਕਮ ਲੈ ਕੇ ਏ. ਆਈ. ਜੀ. ਮਨਮੋਹਨ ਕੁਮਾਰ ਕੋਲ ਪਹੁੰਚੇ। ਇਸ ਮੌਕੇ ਇਨੋਵਾ ਕਾਰ ਦੇ ਮਾਲਕ ਦਾ ਪੀ ਏ ਵੀ ਉਨ੍ਹਾਂ ਦੇ ਨਾਲ ਹੀ ਮੌਜੂਦ ਸੀ। ਜਿਸ ਸਮੇਂ ਸੁੰਦਰ ਸ਼ਾਮ ਅਰੋੜਾ ਨੇ ਏ ਆਈ ਜੀ ਨੂੰ ਰਿਸ਼ਵਤ ਦੇ 50 ਲੱਖ ਰੁਪਏ ਦਿੱਤੇ ਤਾਂ ਉਸੇ ਸਮੇਂ ਵਿਜੀਲੈਂਸ ਨੇ ਟਰੇਪ ਲਗਾ ਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਸੀ।

ਆਮਦਨ ਸਰੋਤਾਂ ਤੋਂ ਵੱਧ ਜਾਇਦਾਦ ਦਾ ਹੈ ਮਾਮਲਾ

ਇਥੇ ਇਹ ਵੀ ਜ਼ਿਕਰਯੋਗ ਹੈ ਕਿ ਸੁੰਦਰ ਸ਼ਾਮ ਅਰੋੜਾ ਤੋਂ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਬੀਤੇ ਸਾਲ ਸਤੰਬਰ ਵਿਚ ਸੰਮਨ ਜਾਰੀ ਕਰਕੇ ਚਾਰ ਘੰਟੇ ਤੋਂ ਵੱਧ ਸਮਾਂ ਪੁੱਛਗਿੱਛ ਕੀਤੀ ਗਈ ਸੀ। ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ ਸੁੰਦਰ ਸ਼ਾਮ ਅਰੋੜਾ ਤੋਂ ਉਨ੍ਹਾਂ ਦੀ ਆਮਦਨ, ਕਿੰਨਾ ਕਾਰੋਬਾਰ, ਪਹਿਲਾਂ ਉਨ੍ਹਾਂ ਦਾ ਕਾਰੋਬਾਰ ਕੀ ਸੀ, ਮੰਤਰੀ ਬਣਨ ਤੋਂ ਪਹਿਲਾਂ ਉਨ੍ਹਾਂ ਦੀ ਆਮਦਨ ਕਿੰਨੀ ਸੀ ਅਤੇ ਮੰਤਰੀ ਬਣਨ ਤੋਂ ਬਾਅਦ ਉਨ੍ਹਾਂ ਦੀ ਆਮਦਨ ਕਿੰਨੀ ਹੈ, ਬਾਰੇ ਪੁੱਛਗਿੱਛ ਕੀਤੀ ਗਈ ਸੀ। ਚੇਤੇ ਰਹੇ ਕਿ ਚੋਣ ਕਮਿਸ਼ਨ ਨੂੰ ਦਿੱਤੇ ਹਲਫ਼ਨਾਮੇ ਵਿੱਚ ਸੁੰਦਰ ਸ਼ਾਮ ਅਰੋੜਾ ਨੇ ਆਪਣੀ ਕੁੱਲ ਜਾਇਦਾਦ 43.1 ਕਰੋੜ ਰੁਪਏ ਦੱਸੀ ਸੀ। ਇਸ ਵਿੱਚ 85.7 ਲੱਖ ਰੁਪਏ ਦੀ ਚੱਲ ਜਾਇਦਾਦ ਅਤੇ 42.2 ਕਰੋੜ ਰੁਪਏ ਦੀ ਅਚੱਲ ਜਾਇਦਾਦ ਸ਼ਾਮਲ ਹੈ।

Exit mobile version