ਹੁਣ ਸਾਬਕਾ ਫੌਜੀਆਂ ਵੱਲੋਂ ਰੇਲਵੇ ਟ੍ਰੇਕ ‘ਤੇ ਧਰਨਾ, ਵਨ ਰੈਂਕ ਵਨ ਪੈਨਸ਼ਨ ਨੂੰ ਲੈ ਕੇ ਪ੍ਰਦਰਸ਼ਨ, ਦਿੱਲੀ ਤੋਂ ਪੰਜਾਬ ਆਉਣ ਵਾਲੀਆਂ ਕਈ ਟ੍ਰੇਨਾਂ ਪ੍ਰਭਾਵਿਤ

Published: 

25 Nov 2023 14:37 PM

ਵਨ ਰੈਂਕ ਵਨ ਪੈਨਸ਼ਨ ਨੂੰ ਲੈ ਕੇ ਦਿੱਲੀ 'ਚ ਕੀਤੀ ਜਾ ਰਹੀ ਰੈਲੀ 'ਚ ਪੰਜਾਬ ਤੋਂ ਜਾ ਰਹੇ ਸਾਬਕਾ ਫੌਜੀਆਂ ਨੂੰ ਪੁਲਿਸ ਨੇ ਸ਼ੰਭੂ ਸਰਹੱਦ 'ਤੇ ਰੋਕ ਲਿਆ। ਜਿਸ ਤੋਂ ਬਾਅਦ ਗੁੱਸੇ 'ਚ ਆਏ ਸਾਬਕਾ ਸੈਨਿਕਾਂ ਨੇ ਰੇਲ ਟ੍ਰੇਕ 'ਤੇ ਹੀ ਧਰਨਾ ਲਗਾ ਦਿੱਤਾ। ਟ੍ਰੈਕ 'ਤੇ ਪ੍ਰਦਰਸ਼ਨ ਕਾਰਨ ਰੇਲ ਮਾਰਗ ਪ੍ਰਭਾਵਿਤ ਹੋਇਆ। ਦਿੱਲੀ ਤੋਂ ਪੰਜਾਬ ਆਉਣ ਵਾਲੀਆਂ ਕਈ ਟ੍ਰੇਨਾਂ ਪ੍ਰਭਾਵਿਤ ਹੋਈਆਂ ਹਨ। ਚੰਡੀਗੜ੍ਹ ਤੋਂ ਕਈ ਟ੍ਰੇਨਾਂ ਦੇ ਰੂਟ ਡਾਈਵਰਟ ਕੀਤੇ ਗਏ ਹਨ।

ਹੁਣ ਸਾਬਕਾ ਫੌਜੀਆਂ ਵੱਲੋਂ ਰੇਲਵੇ ਟ੍ਰੇਕ ਤੇ ਧਰਨਾ, ਵਨ ਰੈਂਕ ਵਨ ਪੈਨਸ਼ਨ ਨੂੰ ਲੈ ਕੇ ਪ੍ਰਦਰਸ਼ਨ, ਦਿੱਲੀ ਤੋਂ ਪੰਜਾਬ ਆਉਣ ਵਾਲੀਆਂ ਕਈ ਟ੍ਰੇਨਾਂ ਪ੍ਰਭਾਵਿਤ
Follow Us On

ਰਾਜਪੁਰਾ ਵਿੱਚ ਸਾਬਕਾ ਫੌਜੀਆਂ ਵੱਲੋਂ ਧਰਨਾ ਲਗਾਇਆ ਗਿਆ ਹੈ। ਇਹ ਧਰਨਾ ਸ਼ੰਭੂ ਰੇਲਵੇ ਸਟੇਸ਼ਨ ‘ਤੇ ਟ੍ਰੇਕ ‘ਤੇ ਬੈਠੇ ਕਰੀਬ 250 ਸਾਬਕਾ ਫੌਜੀ ਵੱਲੋਂ ਦਿੱਤਾ ਜਾ ਰਿਹਾ ਹੈ। ਵਨ ਰੈਂਕ ਵਨ ਪੈਨਸ਼ਨ ਨੂੰ ਲੈ ਕੇ ਸਾਬਕਾ ਫੌਜੀਆਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਪਿਛਲੇ 10 ਮਹੀਨਿਆਂ ਤੋਂ ਜੰਤਰ-ਮੰਤਰ ਵਿਖੇ ਸਾਬਕਾ ਸੈਨਿਕਾਂ ਦੇ ਚੱਲ ਰਹੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਪੰਜਾਬ ਅਤੇ ਹਿਮਾਚਲ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਫੌਜੀ ਦਿੱਲੀ ਜਾ ਰਹੇ ਸਨ, ਜਿੱਥੇ ਉਨ੍ਹਾਂ ਨੂੰ ਸ਼ੰਭੂ ਵਿਖੇ ਬੈਰੀਕੇਡ ਲਗਾ ਕੇ ਰੋਕ ਦਿੱਤਾ ਗਿਆ। ਜਿਸ ਤੋਂ ਗੁੱਸੇ ‘ਚ ਆਏ ਸਾਬਕਾ ਸੈਨਿਕਾਂ ਨੇ ਸ਼ੰਭੂ ਦੇ ਰੇਲਵੇ ਟ੍ਰੈਕ ‘ਤੇ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ।

ਕਈ ਟ੍ਰੇਨਾਂ ਦੇ ਰੂਟ ਡਾਈਵਰਟ

ਇਨ੍ਹਾਂ ਸਾਰੇ ਸੈਨਿਕਾਂ ਨੇ ਕਿਹਾ ਕਿ ਜੇਕਰ ਸਾਨੂੰ ਦਿੱਲੀ ਨਹੀਂ ਜਾਣ ਦਿੱਤਾ ਗਿਆ ਤਾਂ ਇਹ ਧਰਨਾ ਇੱਥੇ ਜਾਰੀ ਰਹੇਗਾ। ਇਸ ਧਰਨ ਦੇ ਚੱਲਦਿਆਂ ਦਿੱਲੀ ਤੋਂ ਪੰਜਾਬ ਆਉਣ ਵਾਲੀਆਂ ਕਈ ਟ੍ਰੇਨਾਂ ਪ੍ਰਭਾਵਿਤ ਹੋਈਆਂ ਹਨ। ਚੰਡੀਗੜ੍ਹ ਤੋਂ ਕਈ ਟ੍ਰੇਨਾਂ ਦੇ ਰੂਟ ਡਾਈਵਰਟ ਕੀਤੇ ਗਏ ਹਨ।

ਘਨੌਰ ਦੇ ਨਾਇਬ ਤਹਿਸੀਲਦਾਰ ਹਰੀਸ਼ ਕੁਮਾਰ ਮੌਕੇ ਤੇ ਪੁੱਜੇ। ਉਸ ਨੇ ਸਿਪਾਹੀਆਂ ਨਾਲ ਗੱਲ ਕੀਤੀ, ਪਰ ਮਾਮਲਾ ਹੱਲ ਨਹੀਂ ਹੋਇਆ। ਨਾਇਬ ਤਹਿਸੀਲਦਾਰ ਨੇ ਮੌਕੇ ਤੋਂ ਸੀਨੀਅਰ ਅਧਿਕਾਰੀਆਂ ਨੂੰ ਸੂਚਿਤ ਕੀਤਾ, ਜੋ ਮੌਕੇ ‘ਤੇ ਪਹੁੰਚ ਕੇ ਹੜਤਾਲ ‘ਤੇ ਬੈਠੇ ਸਾਬਕਾ ਸੈਨਿਕਾਂ ਨਾਲ ਗੱਲਬਾਤ ਕਰਨਗੇ।

ਟ੍ਰੇਕ ਤੇ ਟੈਂਕੀ ਤੇ ਚੜ੍ਹ ਕੇ ਰੋਸ ਪ੍ਰਦਰਸ਼ਨ

ਪੰਜਾਬ ਤੋਂ ਵੱਡੀ ਗਿਣਤੀ ‘ਚ ਸਾਬਕਾ ਸੈਨਿਕ ਗੱਡੀਆਂ ‘ਚ ਦਿੱਲੀ ਲਈ ਰਵਾਨਾ ਹੋਏ ਸਨ ਪਰ ਸ਼ਨੀਵਾਰ ਸਵੇਰੇ ਉਨ੍ਹਾਂ ਨੂੰ ਸ਼ੰਭੂ ਬਾਰਡਰ ‘ਤੇ ਰੋਕ ਲਿਆ ਗਿਆ। ਇਹ ਸਾਰੇ ਸੇਵਾਮੁਕਤ ਸੈਨਿਕ ਵਨ ਰੈਂਕ ਵਨ ਪੈਨਸ਼ਨ ਤੋਂ ਇਲਾਵਾ ਹੋਰ ਮੰਗਾਂ ਲੈ ਕੇ ਦਿੱਲੀ ਵੱਲ ਜਾ ਰਹੇ ਸਨ। ਬਾਰਡਰ ‘ਤੇ ਤਾਇਨਾਤ ਪੁਲਿਸ ਨੇ ਸੂਚਨਾ ਮਿਲਣ ‘ਤੇ ਉਨ੍ਹਾਂ ਨੂੰ ਦਿੱਲੀ ਨਹੀਂ ਜਾਣ ਦਿੱਤਾ। ਇਸ ਦੌਰਾਨ ਸਾਬਕਾ ਫ਼ੌਜੀ ਅਤੇ ਪੁਲਿਸ ਮੁਲਾਜ਼ਮ ਕਰੀਬ ਇੱਕ ਘੰਟੇ ਤੱਕ ਆਪਸ ਵਿੱਚ ਬਹਿਸ ਕਰਦੇ ਰਹੇ। ਜਦੋਂ ਕੋਈ ਨਤੀਜਾ ਨਾ ਨਿਕਲਿਆ ਤਾਂ ਸਾਬਕਾ ਸੈਨਿਕਾਂ ਨੇ ਰੇਲ ਟ੍ਰੇਕ ਤੇ ਟੈਂਕੀ ਤੇ ਚੜ੍ਹ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।