AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਚੋਣਾਂ ਦੌਰਾਨ ਹੀ ਕਿਉਂ ਹੁੰਦੇ ਨੇ ਧਮਾਕੇ?… ਕੁਲਦੀਪ ਧਾਲੀਵਾਲ ਨੇ ਭਾਜਪਾ ਤੇ ਚੁੱਕੇ ਸਵਾਲ

ਤਰੁਣ ਚੁਘ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜੇ ਗਏ ਮਾਣਹਾਨੀ ਨੋਟਿਸ ਤੇ ਧਾਲੀਵਾਲ ਨੇ ਕਿਹਾ ਕਿ ਨੋਟਿਸ ਦਾ ਜਵਾਬ ਦਿੱਤਾ ਜਾਵੇਗਾ ਪਰ ਸੱਚ ਬੋਲਣਾ ਬੰਦ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਇਹ ਜਵਾਬ ਦੇਣਾ ਚਾਹੀਦਾ ਹੈ ਕਿ ਚੋਣਾਂ ਦੌਰਾਨ ਹੀ ਬੰਬਾਂ ਤੇ ਧਮਾਕਿਆਂ ਦੀ ਸਿਆਸਤ ਕਿਉਂ ਸ਼ੁਰੂ ਹੋ ਜਾਂਦੀ ਹੈ।

ਚੋਣਾਂ ਦੌਰਾਨ ਹੀ ਕਿਉਂ ਹੁੰਦੇ ਨੇ ਧਮਾਕੇ?... ਕੁਲਦੀਪ ਧਾਲੀਵਾਲ ਨੇ ਭਾਜਪਾ ਤੇ ਚੁੱਕੇ ਸਵਾਲ
ਚੋਣਾਂ ਦੌਰਾਨ ਹੀ ਕਿਉਂ ਹੁੰਦੇ ਨੇ ਧਮਾਕੇ?… ਧਾਲੀਵਾਲ ਨੇ ਭਾਜਪਾ ‘ਤੇ ਚੁੱਕੇ ਸਵਾਲ
lalit-sharma
| Updated On: 07 May 2026 13:31 PM IST
Share

ਅੰਮ੍ਰਿਤਸਰ ‘ਚ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਇੱਕ ਵਾਰ ਫਿਰ ਪ੍ਰੈੱਸ ਕਾਨਫਰੰਸ ਕਰਦੇ ਹੋਏ ਭਾਰਤੀ ਜਨਤਾ ਪਾਰਟੀ (ਭਾਜਪਾ) ਤੇ ਕੇਂਦਰ ਸਰਕਾਰ ਤੇ ਤਿੱਖੇ ਸਿਆਸੀ ਹਮਲੇ ਕੀਤੇ ਹਨ। ਧਾਲੀਵਾਲ ਨੇ ਪੰਜਾਬ ‘ਚ ਹੋ ਰਹੇ ਬੰਬ ਧਮਾਕਿਆਂ, ਡਰੋਨ ਗਤੀਵਿਧੀਆਂ ਤੇ ਸਰਹੱਦੀ ਸੁਰੱਖਿਆ ਨੂੰ ਲੈ ਕੇ ਕਈ ਵੱਡੇ ਸਵਾਲ ਖੜੇ ਕੀਤੇ। ਧਾਲੀਵਾਲ ਨੇ ਕਿਹਾ ਕਿ ਜਦੋਂ ਵੀ ਦੇਸ਼ ‘ਚ ਲੋਕ ਸਭਾ ਜਾਂ ਕਿਸੇ ਸੂਬੇ ਦੀਆਂ ਚੋਣਾਂ ਆਉਂਦੀਆਂ ਹਨ, ਉਸੇ ਸਮੇਂ ਬੰਬ ਧਮਾਕੇ, ਅੱਤਵਾਦੀ ਹਮਲੇ ਤੇ ਦਹਿਸ਼ਤ ਵਾਲਾ ਮਾਹੌਲ ਕਿਉਂ ਬਣਦਾ ਹੈ?

ਉਨ੍ਹਾਂ ਕਿਹਾ ਕਿ ਪੁਲਵਾਮਾ, ਪਠਾਨਕੋਟ ਤੇ ਦੀਨਾਨਗਰ ਵਰਗੀਆਂ ਘਟਨਾਵਾਂ ਵੀ ਚੋਣਾਂ ਦੇ ਦੌਰਾਨ ਹੀ ਸਾਹਮਣੇ ਆਈਆਂ ਤੇ ਇਨ੍ਹਾਂ ਹਮਲਿਆਂ ‘ਚ ਦੇਸ਼ ਦੇ ਜਵਾਨ ਸ਼ਹੀਦ ਹੋਏ। ਉਨ੍ਹਾਂ ਨੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਭਾਜਪਾ ਲੋਕਾਂ ‘ਚ ਡਰ ਤੇ ਦਹਿਸ਼ਤ ਦਾ ਮਾਹੌਲ ਬਣਾਕੇ ਸਿਆਸੀ ਫਾਇਦਾ ਲੈਣ ਦੀ ਕੋਸ਼ਿਸ਼ ਕਰਦੀ ਹੈ। ਜਿਹੜੀਆਂ ਵੀ ਘਟਨਾਵਾਂ ਹੁੰਦੀਆਂ ਹਨ, ਉਨ੍ਹਾਂ ਦੀ ਜਾਂਚ ਦੇ ਦਾਅਵੇ ਤਾਂ ਕੀਤੇ ਜਾਂਦੇ ਹਨ, ਪਰ ਅੱਜ ਤੱਕ ਕਿਸੇ ਵੀ ਜਾਂਚ ਦੀ ਪੂਰੀ ਰਿਪੋਰਟ ਜਨਤਕ ਨਹੀਂ ਕੀਤੀ ਗਈ।

ਧਾਲੀਵਾਲ ਨੇ ਬੀਐਸਐਫ ਤੇ ਫੌਜੀ ਜਵਾਨਾਂ ਲਈ ਮਾਡਰਨ ਟੈਕਨੋਲੋਜੀ ਤੇ ਐਂਟੀ ਡਰੋਨ ਸਿਸਟਮ ਨਾ ਦੇਣ ਤੇ ਵੀ ਕੇਂਦਰ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਵਾਰ-ਵਾਰ ਕੇਂਦਰ ਸਰਕਾਰ ਨੂੰ ਲਿਖਤੀ ਮੰਗ ਪੱਤਰ ਦੇਣ ਦੇ ਬਾਵਜੂਦ ਜਵਾਨਾਂ ਨੂੰ ਲੋੜੀਂਦਾ ਸਾਜੋ-ਸਾਮਾਨ ਨਹੀਂ ਦਿੱਤਾ ਗਿਆ। ਪਿਛਲੇ ਦਿਨੀਂ ਪਠਾਨਕੋਟ ‘ਚ ਪੰਜਾਬ ਪੁਲਿਸ ਵੱਲੋਂ ਡਰੋਨ ਰਾਹੀਂ ਭੇਜੇ ਗਏ ਹਥਿਆਰ ਬਰਾਮਦ ਕੀਤੇ ਗਏ, ਜੋ ਕਿ ਸਰਹੱਦੀ ਸੁਰੱਖਿਆ ਲਈ ਵੱਡੀ ਚਿੰਤਾ ਦਾ ਵਿਸ਼ਾ ਹੈ।

ਮਾਣਹਾਨੀ ਨੋਟਿਸ ਤੇ ਦਿੱਤਾ ਜਵਾਬ

ਤਰੁਣ ਚੁਘ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜੇ ਗਏ ਮਾਣਹਾਨੀ ਨੋਟਿਸ ਤੇ ਧਾਲੀਵਾਲ ਨੇ ਕਿਹਾ ਕਿ ਨੋਟਿਸ ਦਾ ਜਵਾਬ ਦਿੱਤਾ ਜਾਵੇਗਾ ਪਰ ਸੱਚ ਬੋਲਣਾ ਬੰਦ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਇਹ ਜਵਾਬ ਦੇਣਾ ਚਾਹੀਦਾ ਹੈ ਕਿ ਚੋਣਾਂ ਦੌਰਾਨ ਹੀ ਬੰਬਾਂ ਤੇ ਧਮਾਕਿਆਂ ਦੀ ਸਿਆਸਤ ਕਿਉਂ ਸ਼ੁਰੂ ਹੋ ਜਾਂਦੀ ਹੈ। ਧਾਲੀਵਾਲ ਨੇ ਭਾਜਪਾ ਆਗੂਆਂ ਵੱਲੋਂ ਆਪ ਦੇ ਵਿਧਾਇਕਾਂ ਨੂੰ ਭੇੜ-ਬੱਕਰੀਆਂ ਕਹਿਣ ਤੇ ਵੀ ਇਤਰਾਜ਼ ਜਤਾਇਆ ਤੇ ਕਿਹਾ ਕਿ ਇਸ ਸਬੰਧੀ ਵਿਧਾਨ ਸਭਾ ਦੇ ਸਪੀਕਰ ਕੋਲ ਸ਼ਿਕਾਇਤ ਕੀਤੀ ਜਾਵੇਗੀ।

ਬੇਅਦਬੀ ਕਾਨੂੰਨ ਨੂੰ ਲੈ ਕੇ ਧਾਲੀਵਾਲ ਨੇ ਅਕਾਲੀ ਦਲ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਦੋਂ ਪੰਜਾਬ ਵਿਧਾਨ ਸਭਾ ‘ਚ ਇਸ ਕਾਨੂੰਨ ਤੇ ਚਰਚਾ ਹੋ ਰਹੀ ਸੀ, ਉਸ ਵੇਲੇ ਅਕਾਲੀ ਦਲ ਦਾ ਕੋਈ ਨੁਮਾਇੰਦਾ ਮੌਜੂਦ ਨਹੀਂ ਸੀ। ਉਨ੍ਹਾਂ ਕਿਹਾ ਕਿ ਸੰਤ ਸਮਾਜ, ਸਿੱਖ ਵਿਦਵਾਨਾਂ ਤੇ ਵੱਖ-ਵੱਖ ਧਿਰਾਂ ਨਾਲ ਸਲਾਹ ਮਸ਼ਵਰਾ ਕਰਕੇ ਹੀ ਇਹ ਕਾਨੂੰਨ ਬਣਾਇਆ ਗਿਆ ਹੈ। ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ, ਗੈਂਗਸਟਰਾਂ ਤੇ ਅੱਤਵਾਦ ਖਿਲਾਫ ਲੜਾਈ ਲੜ ਰਹੀ ਹੈ ਤੇ ਇਹ ਲੜਾਈ ਅੱਗੇ ਵੀ ਜਾਰੀ ਰਹੇਗੀ।

Follow Us
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?...
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ...
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ...
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ...
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ...
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ...
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ...
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO...