PM ਮੋਦੀ ਨੇ ਰੂਸ ‘ਚ ਫਸੇ ਭਾਰਤੀ ਨੌਜਵਾਨਾਂ ਨੂੰ ਰਿਹਾਅ ਕਰਨ ਦੀ ਕੀਤੀ ਗੱਲ, ਪਰਿਵਾਰਾਂ ਨੇ ਕੀਤਾ ਧੰਨਵਾਦ
Indian Recruitment in Russian Army: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੂਸ ਵਿਚ ਚੱਲ ਰਹੇ ਸਿਖਰ ਸੰਮੇਲਨ ਲਈ ਰੂਸ ਪਹੁੰਚ ਗਏ ਹਨ ਅਤੇ ਦੱਸਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਸਰਕਾਰ ਨਾਲ ਗੱਲ ਕੀਤੀ ਹੈ ਕਿ ਰੂਸੀ ਫੌਜ ਵਿਚ ਜਬਰੀ ਭਰਤੀ ਕੀਤੇ ਗਏ ਭਾਰਤੀ ਨੌਜਵਾਨਾਂ ਨੂੰ ਵਾਪਸ ਭਾਰਤ ਭੇਜਿਆ ਜਾਵੇ।

Indian Recruitment in Russian Army: ਕਰੀਬ ਇੱਕ ਮਹੀਨਾ ਪਹਿਲਾਂ ਰੂਸ ਦੇ ਸੱਤ ਭਾਰਤੀ ਨੌਜਵਾਨਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਸੀ। ਜਿਸ ਵਿੱਚ ਉਕਤ ਨੌਜਵਾਨ ਪੰਜਾਬ ਅਤੇ ਹਰਿਆਣਾ ਰਾਜਾਂ ਦਾ ਹੋਣ ਦਾ ਦਾਅਵਾ ਕਰਦੇ ਹੋਏ ਕਹਿ ਰਿਹਾ ਸੀ ਕਿ ਉਹ ਰੂਸ ਘੁੰਮਣ ਆਇਆ ਸੀ। ਉੱਥੇ ਉਸਨੂੰ ਫੜ ਲਿਆ ਗਿਆ ਅਤੇ ਜ਼ਬਰਦਸਤੀ ਫੌਜ ਵਿੱਚ ਭਰਤੀ ਕੀਤਾ ਗਿਆ, ਯੂਕਰੇਨ ਲਿਆਂਦਾ ਗਿਆ ਅਤੇ ਯੁੱਧ ਲਈ ਭੇਜਿਆ ਜਾ ਰਿਹਾ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਨੌਜਵਾਨਾਂ ਦੇ ਪਰਿਵਾਰਾਂ ਨੂੰ ਤੁਰੰਤ ਮਦਦ ਦਾ ਭਰੋਸਾ ਦਿੱਤਾ ਹੈ।
ਹੁਣ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੂਸ ਵਿਚ ਚੱਲ ਰਹੇ ਸਿਖਰ ਸੰਮੇਲਨ ਲਈ ਰੂਸ ਪਹੁੰਚ ਗਏ ਹਨ ਅਤੇ ਦੱਸਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਰੂਸ ਸਰਕਾਰ ਨਾਲ ਗੱਲ ਕੀਤੀ ਹੈ ਕਿ ਰੂਸੀ ਫੌਜ ਵਿਚ ਜਬਰੀ ਭਰਤੀ ਕੀਤੇ ਗਏ ਭਾਰਤੀ ਨੌਜਵਾਨਾਂ ਨੂੰ ਵਾਪਸ ਭਾਰਤ ਭੇਜਿਆ ਜਾਵੇ। ਇਸ ਦੇ ਸਾਹਮਣੇ ਆਉਣ ਤੋਂ ਬਾਅਦ ਰੂਸ ਵਿੱਚ ਫਸੇ ਗੁਰਦਾਸਪੁਰ ਦੇ ਨੌਜਵਾਨ ਗਗਨ ਅਤੇ ਉਸਦੇ ਪਰਿਵਾਰਕ ਮੈਂਬਰਾਂ ਵਿੱਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਦੇ ਅੰਦਰ ਉਮੀਦ ਦੀ ਕਿਰਨ ਜਾਗ ਪਈ ਹੈ ਕਿ ਉਨ੍ਹਾਂ ਦੇ ਬੱਚੇ ਜਲਦੀ ਹੀ ਭਾਰਤ ਪਰਤਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰੂਸ ‘ਚ ਫਸੇ ਗੁਰਦਾਸਪੁਰ ਦੇ ਨੌਜਵਾਨ ਗਗਨਦੀਪ ਸਿੰਘ ਦੇ ਪਿਤਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਵੀ ਮੀਡੀਆ ਰਿਪੋਰਟਾਂ ਤੋਂ ਪਤਾ ਲੱਗਾ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੂਸ ਪਹੁੰਚ ਚੁੱਕੇ ਹਨ। ਉਨ੍ਹਾਂ ਦੇ ਬੇਟੇ ਨੇ ਵੀ ਫੋਨ ‘ਤੇ ਗੱਲਬਾਤ ਕਰਦਿਆਂ ਦੱਸਿਆ ਕਿ ਦੇਸ਼ ਦੇ ਪ੍ਰਧਾਨ ਮੰਤਰੀ ਰੂਸ ਆਏ ਹੋਏ ਹਨ। ਉਸ ਦੀ ਰਿਹਾਈ ਨੂੰ ਲੈ ਕੇ ਸਰਕਾਰ ਨਾਲ ਗੱਲਬਾਤ ਹੋ ਚੁੱਕੀ ਹੈ।
ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਲੜਕੇ ਗਗਨਦੀਪ ਨੇ ਫੋਨ ਕਰਕੇ ਸਥਿਤੀ ਬਾਰੇ ਦੱਸਿਆ ਅਤੇ ਕਿਹਾ ਕਿ ਉਨ੍ਹਾਂ ਨੂੰ ਜੰਗ ਲੜਨ ਲਈ ਭੇਜਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਬੰਕਰਾਂ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਨੂੰ ਬੰਦੂਕਾਂ ਅਤੇ ਗੋਲੇ ਸੌਂਪੇ ਗਏ ਹਨ। ਇਸ ਜੰਗ ਦੌਰਾਨ ਭਾਰਤ ਦੇ ਕਈ ਜਵਾਨ ਸ਼ਹੀਦ ਹੋ ਚੁੱਕੇ ਹਨ। ਹੁਣ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਗੱਲਬਾਤ ਲਈ ਰੂਸ ਪਹੁੰਚ ਗਏ ਹਨ। ਇਸ ਕਾਰਨ ਰੂਸ ਵਿੱਚ ਫਸੇ ਭਾਰਤੀ ਨੌਜਵਾਨਾਂ ਵਿੱਚ ਇੱਕ ਵਾਰ ਫਿਰ ਆਸ ਦੀ ਕਿਰਨ ਜਾਗੀ ਹੈ ਕਿ ਉਹ ਜਲਦੀ ਹੀ ਭਾਰਤ ਪਰਤਣਗੇ।