ਫਰੀਦਕੋਟ ਦਾ ਅਗਨੀਵੀਰ ਆਕਾਸ਼ਦੀਪ ਸਿੰਘ ਜੰਮੂ ‘ਚ ਸ਼ਹੀਦ, ਪਿੰਡ ਵਿੱਚ ਸੋਗ ਦੀ ਲਹਿਰ

sukhjinder-sahota-faridkot
Updated On: 

15 May 2025 19:35 PM

Agniveer Aashdeep Singh: ਫਰੀਦਕੋਟ ਜ਼ਿਲ੍ਹੇ ਦੇ ਪਿੰਡ ਕੋਠਾ ਚਾਹਲ ਦੇ ਅਗਨੀਵੀਰ ਆਕਾਸ਼ਦੀਪ ਸਿੰਘ ਨੇ ਜੰਮੂ ਵਿੱਚ ਸ਼ਹਾਦਤ ਦਾ ਜਾਮ ਪੀਤਾ ਹੈ। 22 ਸਾਲਾ ਆਕਾਸ਼ਦੀਪ ਢਾਈ ਸਾਲ ਪਹਿਲਾਂ ਫੌਜ ਵਿੱਚ ਭਰਤੀ ਹੋਇਆ ਸੀ। ਉਸ ਦੀ ਸ਼ਹਾਦਤ ਦੀ ਖ਼ਬਰ ਨਾਲ ਪਿੰਡ 'ਚ ਸੋਗ ਹੈ। ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਪਰੀਵਾਰ ਨਾਲ ਦੁੱਖ ਸਾਂਝਾ ਕਰ ਪਹੁੰਚੇ। ਅਗਨੀਵੀਰ ਆਕਾਸ਼ਦੀਪ ਦੀ ਮ੍ਰਿਤਕ ਦੇਹ ਸ਼ੁੱਕਰਵਾਰ ਨੂੰ ਪਿੰਡ ਲਿਆਂਦੀ ਜਾਵੇਗੀ।

ਫਰੀਦਕੋਟ ਦਾ ਅਗਨੀਵੀਰ ਆਕਾਸ਼ਦੀਪ ਸਿੰਘ ਜੰਮੂ ਚ ਸ਼ਹੀਦ, ਪਿੰਡ ਵਿੱਚ ਸੋਗ ਦੀ ਲਹਿਰ
Follow Us On

ਫਰੀਦਕੋਟ ਜ਼ਿਲ੍ਹੇ ਦੇ ਪਿੰਡ ਕੋਠਾ ਚਾਹਲ ਦੇ ਰਹਿਣ ਵਾਲੇ ਅਗਨੀਵੀਰ ਨੇ ਜੰਮੂ ਵਿੱਚ ਸ਼ਹਾਦਤ ਦਾ ਜਾਮ ਪੀਤਾ ਹੈ। ਇਸ ਖ਼ਬਰ ਤੋਂ ਬਾਅਦ ਪਿੰਡ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਜਾਣਕਾਰੀ ਮੁਤਾਬਕ ਕੋਠਾ ਚਾਹਲ ਦੇ ਵਸਨੀਕ ਬਲਵਿੰਦਰ ਸਿੰਘ ਦੇ ਪੁੱਤਰ ਅਗਨੀਵੀਰ ਆਕਾਸ਼ਦੀਪ ਸਿੰਘ ਨੇ ਵੀਰਵਾਰ ਸਵੇਰੇ ਜੰਮੂ ਵਿੱਚ ਡਿਊਟੀ ਦੌਰਾਨ ਸ਼ਹਿਦ ਹੋ ਗਿਆ।

ਦੋ ਸਾਲ ਪਹਿਲਾਂ ਅਗਨੀਵੀਰ ਵਜੋਂ ਹੋਇਆ ਸੀ ਭਰਤੀ

ਆਕਾਸ਼ਦੀਪ ਸਿੰਘ 22 ਸਾਲਾਂ ਦਾ ਸੀ। ਉਹ ਲਗਭਗ ਢਾਈ ਸਾਲ ਪਹਿਲਾਂ ਅਗਨੀਵੀਰ ਵਜੋਂ ਫੌਜ ਵਿੱਚ ਭਰਤੀ ਹੋਇਆ ਸੀ। ਆਕਾਸ਼ਦੀਪ ਸਿੰਘ ਸਿੱਖ ਰੈਜੀਮੈਂਟ ਵਿੱਚ ਤਾਇਨਾਤ ਸੀ ਅਤੇ ਜੰਮੂ ਵਿੱਚ ਤਾਇਨਾਤ ਸੀ। ਉਹ ਆਪਣੀ ਛੁੱਟੀ ਪੂਰੀ ਕਰਨ ਤੋਂ ਬਾਅਦ 20 ਅਪ੍ਰੈਲ ਨੂੰ ਡਿਊਟੀ ‘ਤੇ ਵਾਪਸ ਆਇਆ ਸੀ। ਉਸ ਨੇ ਆਪਣੀ ਮਾਂ ਨਾਲ ਕੱਲ੍ਹ ਸ਼ਾਮ ਹੀ ਗੱਲ ਕੀਤੀ ਸੀ। ਪਰ ਅੱਜ ਸਵੇਰੇ ਉਸ ਦੀ ਸ਼ਹਾਦਤ ਦੀ ਖ਼ਬਰ ਆਈ। ਆਕਾਸ਼ਦੀਪ ਦੀ ਮ੍ਰਿਤਕ ਦੇਹ ਸ਼ੁੱਕਰਵਾਰ ਨੂੰ ਪਿੰਡ ਲਿਆਂਦੀ ਜਾਵੇਗੀ। ਇਸ ਤੋਂ ਬਾਅਦ ਉਨ੍ਹਾਂ ਦੀਆਂ ਅੰਤਿਮ ਰਸਮਾਂ ਕੀਤੀਆਂ ਜਾਣਗੀਆਂ।

ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਦੁੱਖ ਸਾਂਝਾ ਕਰਨ ਪਹੁੰਚੇ

ਪਿੰਡ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਇਸ ਸਬੰਧ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਬਲਵਿੰਦਰ ਸਿੰਘ ਉਨ੍ਹਾਂ ਦਾ ਪੁਰਾਣਾ ਦੋਸਤ ਹੈ ਅਤੇ ਇਸ ਦੁੱਖ ਦੀ ਘੜੀ ਵਿੱਚ ਉਹ ਉਨ੍ਹਾਂ ਦੇ ਨਾਲ ਹਨ। ਉਨ੍ਹਾਂ ਕਿਹਾ ਕਿ ਉਹ ਪ੍ਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕਰਦੇ ਹਨ ਕਿ ਉਹ ਬਲਵਿੰਦਰ ਸਿੰਘ ਅਤੇ ਸਮੁੱਚੇ ਪਰਿਵਾਰ ਨੂੰ ਇਸ ਦੁੱਖ ਨੂੰ ਸਹਿਣ ਦੀ ਤਾਕਤ ਦੇਣ।

ਮਿਲੀ ਜਾਣਕਾਰੀ ਮੁਤਾਬਕ ਪਿੰਡ ਕੋਠੇ ਚਹਿਲ ਦੇ ਰਹਿਣ ਵਾਲੇ ਬਲਵਿੰਦਰ ਦਾ ਪੁੱਤਰ ਆਕਾਸ਼ਦੀਪ ਸਿੰਘ ਕਰੀਬ ਪੌਣੇ 2 ਸਾਲ ਪਹਿਲਾਂ ਅਗਨੀਵੀਰ ਵਜੋਂ ਫੌਜ ਵਿੱਚ ਭਰਤੀ ਹੋਇਆ ਸੀ। ਉਹ ਇਨ੍ਹਾਂ ਦਿਨੀਂ ਜੰਮੂ-ਕਸ਼ਮੀਰ ਵਿੱਚ ਆਪਣੀ ਡਿਊਟੀ ‘ਤੇ ਤੈਨਾਤ ਸੀ। ਆਕਾਸ਼ਦੀਪ ਸਿੰਘ ਦੇ ਸਿਰ ਵਿੱਚ ਗੋਲੀ ਲੱਗਣ ਦੀ ਖ਼ਬਰ ਉੁਨ੍ਹਾਂ ਦੇ ਪਰਿਵਾਰ ਨੂੰ ਫੋਨ ‘ਤੇ ਮਿਲੀ ਸੀ।

Related Stories
ਅੰਮ੍ਰਿਤਸਰ: CM ਮਾਨ ਵੱਲੋਂ ਨਵੀਂ ਵਿਕਸਤ ਮਹਾਰਾਜਾ ਰਣਜੀਤ ਸਿੰਘ ਲਾਇਬ੍ਰੇਰੀ ਦਾ ਉਦਘਾਟਨ, ਪੈਨੋਰਮਾ ਦਾ ਵੀ ਕੀਤਾ ਦੌਰਾ
SYL ਵਿਵਾਦ ‘ਤੇ ਪੰਜਾਬ-ਹਰਿਆਣਾ ਗੱਲਬਾਤ ਲਈ ਤਿਆਰ: ਦਿੱਲੀ ‘ਚ 4 ਦਿਨਾਂ ਬਾਅਦ ਮੀਟਿੰਗ, ਕੇਂਦਰ ਨੇ ਭੇਜਿਆ ਸੱਦਾ
ਲੁਧਿਆਣਾ: ਨਾਬਾਲਗ ਨੂੰ ਕੋਲਡ ਡਰਿੰਕ ‘ਚ ਦਿੱਤਾ ਨਸ਼ੀਲਾ ਪਦਾਰਥ, ਫਿਰ ਕਾਰ ‘ਚ ਕੀਤਾ ਜਬਰ ਜਨਾਹ
ਅੰਮ੍ਰਿਤਸਰ: 28 ਸਾਲਾਂ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਬੰਬੀਹਾ ਗੈਂਗ ਨੇ ਲਈ ਜ਼ਿੰਮੇਵਾਰੀ, ਸਿੱਧੂ ਮੂਸੇਵਾਲਾ ਕਤਲ ਕਾਂਡ ਨਾਲ ਵੀ ਜੁੜੇ ਤਾਰ
ਫਗਵਾੜਾ: ਜੋਤੀ ਢਾਬਾ ਗਊ ਮਾਸ ਤਸਕਰੀ ਮਾਮਲੇ ‘ਚ ਪੁਲਿਸ ਦੀ ਕਾਰਵਾਈ, 8 ਗ੍ਰਿਫ਼ਤਾਰ, ਬਰਾਮਦ ਹੋਇਆ ਸੀ 29 ਕੁਇੰਟਲ ਮਾਸ
ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰ ਅੱਜ ਅਕਾਲ ਤਖ਼ਤ ਸਕੱਤਰੇਤ ਵਿਖੇ ਹੋਣਗੇ ਪੇਸ਼! ਜਥੇਦਾਰ ਗੜਗੱਜ ਨੇ ਪੱਖ ਰੱਖਣ ਦੇ ਦਿੱਤੇ ਸੀ ਹੁਕਮ