AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਫਰੀਦਕੋਟ ‘ਚ ਅਕਾਲੀ ਦਲ ਨੂੰ ਵੱਡਾ ਝਟਕਾ, ਯੂਥ ਆਗੂ ਸੁਖਵਿੰਦਰ ਸੁੱਖਾ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਠੀਕ ਪਹਿਲਾਂ ਫਰੀਦਕੋਟ ਵਿਧਾਨ ਸਭਾ ਹਲਕੇ ਅੰਦਰ ਸਿਆਸੀ ਉਲਟਫੇਰ ਦਾ ਸਿਲਸਿਲਾ ਤੇਜ਼ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੇ ਦਿੱਗਜ ਨੌਜਵਾਨ ਆਗੂ ਸੁਖਵਿੰਦਰ ਸਿੰਘ ਸੁੱਖਾ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਫਰੀਦਕੋਟ 'ਚ ਅਕਾਲੀ ਦਲ ਨੂੰ ਵੱਡਾ ਝਟਕਾ, ਯੂਥ ਆਗੂ ਸੁਖਵਿੰਦਰ ਸੁੱਖਾ ਸਾਥੀਆਂ ਸਮੇਤ 'ਆਪ' ਵਿੱਚ ਸ਼ਾਮਲ
ਫਰੀਦਕੋਟ ‘ਚ ਅਕਾਲੀ ਦਲ ਨੂੰ ਝਟਕਾ, ਯੂਥ ਆਗੂ ਸਾਥੀਆਂ ਸਮੇਤ ‘ਆਪ’ ‘ਚ ਹੋਏ ਸ਼ਾਮਲ
sukhjinder-sahota-faridkot
| Published: 23 Feb 2026 22:40 PM IST

ਪੰਜਾਬ ਵਿੱਚ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਤੋਂ ਠੀਕ ਪਹਿਲਾਂ ਫਰੀਦਕੋਟ ਵਿਧਾਨ ਸਭਾ ਹਲਕੇ ਅੰਦਰ ਸਿਆਸੀ ਉਲਟਫੇਰ ਦਾ ਸਿਲਸਿਲਾ ਤੇਜ਼ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੇ ਦਿੱਗਜ ਨੌਜਵਾਨ ਆਗੂ ਸੁਖਵਿੰਦਰ ਸਿੰਘ ਸੁੱਖਾ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਸੁਖਵਿੰਦਰ ਸੁੱਖਾ ਦਾ ਪਰਿਵਾਰਕ ਪਿਛੋਕੜ ਵੀ ਸਿਆਸੀ ਰਿਹਾ ਹੈ ਤੇ ਉਨ੍ਹਾਂ ਦੀ ਮਾਤਾ ਸ਼੍ਰੋਮਣੀ ਅਕਾਲੀ ਦਲ ਦੀ ਸਾਬਕਾ ਕੌਂਸਲਰ ਰਹਿ ਚੁੱਕੀ ਹੈ।

ਸੁਖਵਿੰਦਰ ਸੁੱਖਾ ਦਾ ਸਿਆਸੀ ਸਫ਼ਰ

ਜ਼ਿਕਰਯੋਗ ਹੈ ਕਿ ਸੁਖਵਿੰਦਰ ਸੁੱਖਾ ਦੀ ਮਾਤਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਕੌਂਸਲਰ ਦੀ ਚੋਣ ਜਿੱਤੀ ਸੀ। ਹਾਲਾਂਕਿ, ਬਾਅਦ ਵਿੱਚ ਉਹ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਵਾਲੀ ਲੋਕ ਇਨਸਾਫ਼ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਜਦੋਂ ਬੈਂਸ ਕਾਂਗਰਸ ਵਿੱਚ ਚਲੇ ਗਏ, ਤਾਂ ਇਹ ਪਰਿਵਾਰ ਮੁੜ ਅਕਾਲੀ ਦਲ ਵਿੱਚ ਪਰਤ ਆਇਆ ਸੀ। ਪਰ ਹੁਣ ਅਕਾਲੀ ਦਲ ਨੂੰ ਛੱਡ ਕੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਨੀਤੀਆਂ ‘ਤੇ ਭਰੋਸਾ ਜਤਾਉਂਦਿਆਂ ‘ਝਾੜੂ’ ਨੂੰਓ ਫੜ ਲਿਆ ਹੈ।

‘ਆਪ’ ਵਿੱਚ ਸ਼ਾਮਲ ਹੋਣ ਦਾ ਕਾਰਨ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਵਿੰਦਰ ਸੁੱਖਾ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਕੋਈ ਨਿੱਜੀ ਮਤਭੇਦ ਨਹੀਂ ਸੀ, ਬਲਕਿ ਉਹ ਇੱਕ ਬਿਹਤਰ ਸਿਆਸੀ ਪਲੇਟਫਾਰਮ ਦੀ ਤਲਾਸ਼ ਵਿੱਚ ਸਨ। ਉਨ੍ਹਾਂ ਕਿਹਾ, “ਮੈਂ ਪਿਛਲੇ ਚਾਰ ਸਾਲਾਂ ਤੋਂ ਦੇਖ ਰਿਹਾ ਹਾਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਕੋਈ ਨਾਜਾਇਜ਼ ਪਰਚਾ ਦਰਜ ਨਹੀਂ ਕੀਤਾ ਜਾਂਦਾ ਅਤੇ ਨਾ ਹੀ ਕਿਸੇ ਨਾਲ ਧੱਕੇਸ਼ਾਹੀ ਹੁੰਦੀ ਹੈ। ਮੈਂ ਪਾਰਟੀ ਦੀ ਸਾਫ਼-ਸੁਥਰੀ ਰਾਜਨੀਤੀ ਤੋਂ ਪ੍ਰਭਾਵਿਤ ਹੋ ਕੇ ਹੀ ਇਹ ਫੈਸਲਾ ਲਿਆ ਹੈ।”

ਹਲਕਾ ਵਿਧਾਇਕ ਨੇ ਕੀਤਾ ਸਵਾਗਤ, ਚੋਣਾਂ ਲਈ ਖਿੱਚੀ ਤਿਆਰੀ

ਹਲਕਾ ਵਿਧਾਇਕ ਨੇ ਸੁਖਵਿੰਦਰ ਸੁੱਖਾ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਨੌਜਵਾਨ ਆਗੂਆਂ ਦੇ ਜੁੜਨ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਦਾਅਵਾ ਕੀਤਾ ਕਿ ਅਗਾਮੀ ਨਗਰ ਕੌਂਸਲ ਚੋਣਾਂ ਲਈ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਤਿਆਰ ਹੈ। ਫਰੀਦਕੋਟ ਦੇ ਸਾਰੇ 25 ਵਾਰਡਾਂ ਵਿੱਚ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰਨ ਲਈ ਤਿਆਰ ਹਨ। ਵਿਧਾਇਕ ਨੇ ਇੱਥੋਂ ਤੱਕ ਕਿਹਾ ਕਿ ਉਨ੍ਹਾਂ ਦੀ ਤਿਆਰੀ ਸਿਰਫ਼ ਨਗਰ ਕੌਂਸਲ ਹੀ ਨਹੀਂ, ਬਲਕਿ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਵੀ ਮੁਕੰਮਲ ਹੈ।

ਫੂਡ ਕਿੱਟਾਂ ਦੇ ਫੈਸਲੇ ਦੀ ਸ਼ਲਾਘਾ

ਪੰਜਾਬ ਸਰਕਾਰ ਵੱਲੋਂ ਰਾਸ਼ਨ ਕਾਰਡ ਧਾਰਕਾਂ ਨੂੰ ਕਣਕ ਦੇ ਨਾਲ-ਨਾਲ ਫੂਡ ਕਿੱਟਾਂ ਦੇਣ ਦੇ ਐਲਾਨ ਦਾ ਵਿਧਾਇਕ ਨੇ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਇਹ ਫੈਸਲਾ ਲੋਕਾਂ ਨੂੰ ਸਿਹਤਮੰਦ ਬਣਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਹੈ। ਸਰਕਾਰ ਦਾ ਮਕਸਦ ਲੋਕਾਂ ਨੂੰ ਚੰਗੀ ਸਿੱਖਿਆ ਅਤੇ ਸਿਹਤ ਸੇਵਾਵਾਂ ਦੇ ਨਾਲ-ਨਾਲ ਪੌਸ਼ਟਿਕ ਖ਼ੁਰਾਕ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਉਮੀਦ ਜਤਾਈ ਕਿ ਚੰਗੀ ਖ਼ੁਰਾਕ ਮਿਲਣ ਨਾਲ ਪੰਜਾਬ ਦੇ ਬੱਚੇ ਤੰਦਰੁਸਤ ਹੋਣਗੇ ਅਤੇ ਭਵਿੱਖ ਵਿੱਚ ਖੇਡਾਂ ਦੇ ਖੇਤਰ ਵਿੱਚ ਵਿਸ਼ਵ ਪੱਧਰ ‘ਤੇ ਦੇਸ਼ ਦਾ ਨਾਂ ਰੌਸ਼ਨ ਕਰਨਗੇ।

Follow Us
ਆਪ੍ਰੇਸ਼ਨ ਸਿੰਦੂਰ ਦੀ Untold Story, Ex IAF ਪਾਇਲਟ ਅਕਸ਼ੈ ਚੋਪੜਾ ਦੀ ਜੁਬਾਨੀ
ਆਪ੍ਰੇਸ਼ਨ ਸਿੰਦੂਰ ਦੀ Untold Story, Ex IAF ਪਾਇਲਟ ਅਕਸ਼ੈ ਚੋਪੜਾ ਦੀ ਜੁਬਾਨੀ...
ਮੁੱਖ ਮੰਤਰੀ ਭਗਵੰਤ ਮਾਨ ਦੀ "ਸ਼ੁਕਰਾਨਾ ਯਾਤਰਾ", ਕੀ ਵਿਧਾਨਸਭਾ ਚੋਣ ਦੀ ਤਿਆਰੀ?
ਮੁੱਖ ਮੰਤਰੀ ਭਗਵੰਤ ਮਾਨ ਦੀ
ਕਾਂਗਰਸ ਦੇ 4 ਸਾਲ ਸਭ ਤੋਂ ਖ਼ਰਾਬ, ਫਿਰ ਕਿਵੇਂ ਹੋਵੇਗਾ ਚੋਣਾਂ 'ਚ ਬੇੜਾ ਪਾਰ?
ਕਾਂਗਰਸ ਦੇ 4 ਸਾਲ ਸਭ ਤੋਂ ਖ਼ਰਾਬ, ਫਿਰ ਕਿਵੇਂ ਹੋਵੇਗਾ ਚੋਣਾਂ 'ਚ ਬੇੜਾ ਪਾਰ?...
Operation Sindoor ਨੂੰ ਪੂਰਾ ਹੋਇਆ ਇੱਕ ਸਾਲ, PM ਨੇ ਬਦਲੀ ਸੋਸ਼ਲ ਮੀਡੀਆ ਪ੍ਰੋਫਾਈਲ ਪਿਕ
Operation Sindoor ਨੂੰ ਪੂਰਾ ਹੋਇਆ ਇੱਕ ਸਾਲ, PM ਨੇ ਬਦਲੀ ਸੋਸ਼ਲ ਮੀਡੀਆ ਪ੍ਰੋਫਾਈਲ ਪਿਕ...
ਪੰਜਾਬ ਵਿੱਚ 3 ਘੰਟਿਆਂ ਦੇ ਅੰਦਰ 2 ਸ਼ੱਕੀ ਧਮਾਕੇ, ਜਲੰਧਰ ਵਿੱਚ ਬੀਐਸਐਫ ਹੈੱਡਕੁਆਰਟਰ ਦੇ ਬਾਹਰ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ
ਪੰਜਾਬ ਵਿੱਚ 3 ਘੰਟਿਆਂ ਦੇ ਅੰਦਰ 2 ਸ਼ੱਕੀ ਧਮਾਕੇ, ਜਲੰਧਰ ਵਿੱਚ ਬੀਐਸਐਫ ਹੈੱਡਕੁਆਰਟਰ ਦੇ ਬਾਹਰ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ...
ਪੰਜਾਬ ਨੂੰ ਦਹਿਲਾਉਣ ਦੀ ਕੌਣ ਕਰ ਰਿਹਾ ਸਾਜਿਸ਼? 3 ਘੰਟਿਆਂ ਵਿੱਚ 2 ਧਮਾਕਿਆਂ ਨਾਲ ਫੈਲੀ ਦਹਿਸ਼ਤ
ਪੰਜਾਬ ਨੂੰ ਦਹਿਲਾਉਣ ਦੀ ਕੌਣ ਕਰ ਰਿਹਾ ਸਾਜਿਸ਼? 3 ਘੰਟਿਆਂ ਵਿੱਚ 2 ਧਮਾਕਿਆਂ ਨਾਲ ਫੈਲੀ ਦਹਿਸ਼ਤ...
SAD ਪੁਨਰ ਸੁਰਜੀਤ ਵੱਲੋਂ ਮਹਿਲਾ ਵਿੰਗ ਦਾ ਐਲਾਨ, ਜਾਣੋ ਕੀ ਬੋਲੇ ਬੀਬੀ ਜਗੀਰ ਕੌਰ?
SAD ਪੁਨਰ ਸੁਰਜੀਤ ਵੱਲੋਂ ਮਹਿਲਾ ਵਿੰਗ ਦਾ ਐਲਾਨ, ਜਾਣੋ ਕੀ ਬੋਲੇ ਬੀਬੀ ਜਗੀਰ ਕੌਰ?...
ਪੰਜਾਬ ਦੇ 3 ਕਰੋੜ ਲੋਕ AAP ਦੇ ਨਾਲ ਖੜੇ... ਗਲਤਫਹਿਮੀ ਫੈਲਾਉਣ ਦੀ ਕੋਸ਼ਿਸ਼ ਨਾ ਕਰੇ BJP: ਅਮਨ ਅਰੋੜਾ
ਪੰਜਾਬ ਦੇ 3 ਕਰੋੜ ਲੋਕ AAP ਦੇ ਨਾਲ ਖੜੇ... ਗਲਤਫਹਿਮੀ ਫੈਲਾਉਣ ਦੀ ਕੋਸ਼ਿਸ਼ ਨਾ ਕਰੇ BJP: ਅਮਨ ਅਰੋੜਾ...
ਈਰਾਨ ਵਿੱਚ ਅਮਰੀਕੀ ਹਮਲੇ ਦਾ ਅਸਰ, ਕੋਮ ਤੋਂ ਸਾਹਮਣੇ ਆਇਆ ਸੱਚ, Ground Report
ਈਰਾਨ ਵਿੱਚ ਅਮਰੀਕੀ ਹਮਲੇ ਦਾ ਅਸਰ, ਕੋਮ ਤੋਂ ਸਾਹਮਣੇ ਆਇਆ ਸੱਚ, Ground Report...