Aagman Purab: 19 ਸਤੰਬਰ ਤੋਂ ਸ਼ੁਰੂ ਹੋਵੇਗਾ ਬਾਬਾ ਫ਼ਰੀਦ ਜੀ ਦਾ ਆਗਮਨ ਪੁਰਬ, ਲੱਗੇਗਾ ਮੇਲਾ
Baba Farid Ji Aagman Purab: ਮੇਲੇ ਦਾ ਆਗਾਜ਼ 19 ਸਤੰਬਰ ਨੂੰ ਟਿੱਲਾ ਬਾਬਾ ਫਰੀਦ ਵਿਖੇ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਕੀਤਾ ਜਾਵੇਗਾ। ਜਿਸ ਤੋਂ ਬਾਅਦ ਲਾਗਾਤਰ ਧਾਰਮਿਕ ਕੀਰਤਨ ਜਾਰੀ ਰਹਿਣਗੇ ਅਤੇ 21 ਸਤੰਬਰ ਨੂੰ ਟਿੱਲਾ ਬਾਬਾ ਫਰੀਦ ਵਿਖੇ ਅਖੰਡ ਪਾਠ ਆਰੰਭ ਹੋਣਗੇ ਅਤੇ ਟਿੱਲਾ ਬਾਬਾ ਫਰੀਦ ਤੋਂ ਇਲਾਵਾ ਗੁਰਦੁਆਰਾ ਮਾਈ ਗੋਦੜੀ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਜਾਣਗੇ।
Baba Farid Ji Purab: ਸੂਫੀ ਫਕੀਰ ਬਾਬਾ ਸ਼ੇਖ ਫ਼ਰੀਦ ਜੀ ਦੀ ਧਰਤੀ ਉੱਪਰ ਹੋਣ ਵਾਲੇ ਸਲਾਨਾ ਸਮਾਗਮ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਦੇ ਸੰਬੰਧ ਵਿੱਚ ਫਰੀਦਕੋਟ ਵਿੱਚ ਚੱਲਣ ਵਾਲੇ ਪੰਜ ਰੋਜ਼ਾ ਆਗਮਨ ਪੁਰਬ ਹਰ ਸਾਲ ਵਾਂਗ ਇਸ ਸਾਲ ਵੀ ਬਹੁਤ ਧੂਮ ਧਾਮ ਨਾਲ ਮਨਾਇਆ ਜਾਵੇਗਾ। ਇਸ ਗੱਲ ਦਾ ਖੁਲਾਸਾ ਅੱਜ ਬਾਬਾ ਫਰੀਦ ਕਮੇਟੀ ਵੱਲੋਂ ਕੀਤਾ ਗਿਆ।
ਦੱਸ ਦਈਏ ਕਿ ਹਰ ਸਾਲ ਬਾਬਾ ਸ਼ੇਖ ਫਰੀਦ ਜੀ ਦਾ ਆਗਮਨ ਪੂਰਬ ਬਹੁਤ ਹੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ ਅਤੇ ਇਸ ਵਾਰ ਹੋਣ ਵਾਲੇ ਸਮਾਗਮਾਂ ਸਬੰਧੀ ਪ੍ਰਬੰਧਕਾਂ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ। ਪ੍ਰਬੰਧਕਾਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਮੇਲੇ ਦੇ ਆਗਾਜ਼ ਵਿੱਚ 12 ਤੋਂ 14 ਸਤੰਬਰ ਤੱਕ ਸਕੂਲੀ ਬੱਚਿਆਂ ਦੇ ਲੇਖ, ਕਵਿਤਾ, ਬਾਣੀ ਅਤੇ ਧਾਰਮਿਕ ਕਵਿਜ਼ ਮੁਕਾਬਲੇ ਹੋਣਗੇ। ਜਿਸ ਚ ਅੱਠਵੀਂ ਕਲਾਸ ਤੋਂ 12 ਕਲਾਸ ਤੱਕ ਦੇ ਬੱਚੇ ਭਾਗ ਲੈ ਸਕਣਗੇ।
19 ਸਤੰਬਰ ਤੋਂ ਸ਼ੁਰੂ ਹੋਵੇਗਾ ਮੇਲਾ
ਮੇਲੇ ਦਾ ਆਗਾਜ਼ 19 ਸਤੰਬਰ ਨੂੰ ਟਿੱਲਾ ਬਾਬਾ ਫਰੀਦ ਵਿਖੇ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਕੀਤਾ ਜਾਵੇਗਾ। ਜਿਸ ਤੋਂ ਬਾਅਦ ਲਾਗਾਤਰ ਧਾਰਮਿਕ ਕੀਰਤਨ ਜਾਰੀ ਰਹਿਣਗੇ ਅਤੇ 21 ਸਤੰਬਰ ਨੂੰ ਟਿੱਲਾ ਬਾਬਾ ਫਰੀਦ ਵਿਖੇ ਅਖੰਡ ਪਾਠ ਆਰੰਭ ਹੋਣਗੇ ਅਤੇ ਟਿੱਲਾ ਬਾਬਾ ਫਰੀਦ ਤੋਂ ਇਲਾਵਾ ਗੁਰਦੁਆਰਾ ਮਾਈ ਗੋਦੜੀ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਜਾਣਗੇ।
23 ਤਰੀਖ ਨੂੰ ਮੇਲੇ ਦੇ ਆਖਰੀ ਦਿਨ ਹੋਵੇਗਾ। ਜਾਣਕਾਰੀ ਅਨੁਸਾਰ ਇਸ ਦਿਨ ਟਿੱਲਾ ਬਾਬਾ ਫਰੀਦ ਜੀ ਤੋਂ ਇੱਕ ਵਿਸ਼ਾਲ ਨਗਰ ਕੀਰਤਨ ਆਰੰਭ ਹੋਕੇ ਗੁਰਦੁਆਰਾ ਮਾਈ ਗੋਦੜੀ ਸਾਹਿਬ ਤੱਕ ਜਾਵੇਗਾ। ਇਸ ਤੋਂ ਇਲਾਵਾ ਮਾਈ ਗੋਦੜੀ ਸਾਹਿਬ ਵਿਖੇ 9 ਵਜੇ ਸੁਭਾ ਤੋਂ ਧਾਰਮਿਕ ਪ੍ਰੋਗਰਾਮ ਸ਼ੁਰੂ ਹੋ ਜਾਣਗੇ ਅਤੇ ਜਿਸ ਚ 12 ਵਜੇ ਸਨਮਾਨ ਕੀਤੇ ਜਾਣਗੇ।
ਇਹ ਮਿਲੇਗਾ ਸਨਮਾਨ
ਇਸ ਵਾਰ ਬਾਬਾ ਫਰੀਦ ਐਵਾਰਡ ਫਾਰ ਹੀਉਮੀਨੀਟੀ ਸਰਵਿਸਿਜ਼ ਲਈ ਚੁਣੀ ਗਈ ਸ਼ਖ਼ਸੀਅਤ ਨੂੰ ਇੱਕ ਲੱਖ ਰੁਪਏ ਨਕਦ ਅਤੇ ਸਿਰਪਾਉ ਨਾਲ ਸਨਮਾਨਿਤ ਕੀਤਾ ਜਾਵੇਗਾ। ਦੱਸ ਦੇਈਏ ਕੇ ਬਾਬਾ ਫਰੀਦ ਐਵਾਰਡ ਫਾਰ ਹੀਉਮੀਨੀਟੀ ਸਰਵਿਸਿਜ਼ ਲਈ ਸੋਸਾਇਟੀ ਲਈ 8 ਸਤੰਬਰ ਤੱਕ ਬਾਬਾ ਫਰੀਦ ਪਬਲਿਕ ਸਕੂਲ ਵਿਖੇ ਆਪਣੀਆਂ ਅਰਜੀਆਂ ਨਿੱਜੀ ਤੌਰ ਤੇ ਭੇਜੀਆਂ ਜਾ ਸਕਦੀਆਂ ਹਨ ਅਤੇ 10 ਸਤੰਬਰ ਤੱਕ ਕਮੇਟੀ ਵੱਲੋਂ ਇੱਕ ਸ਼ਖ਼ਸੀਅਤ ਨੂੰ ਇਸ ਐਵਾਰਡ ਲਈ ਚੁਣਿਆ ਜਾਵੇਗਾ।