AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਫਰੀਦਕੋਟ ਦੇ ਅਜੈਪਾਲ ਸਿੰਘ ਨੇ ਰਚਿਆ ਇਤਿਹਾਸ, ਮਾਊਂਟ ਐਵਰੇਸਟ ਫ਼ਤਿਹ ਕਰਨ ਵਾਲੇ ਬਣੇ ਪਹਿਲੇ ਕੈਨੇਡੀਅਨ ਸਿੱਖ

ਫਰੀਦਕੋਟ ਦੇ ਪਿੰਡ ਕੱਸਮ ਭੱਟੀ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਅਜੈਪਾਲ ਸਿੰਘ ਧਾਲੀਵਾਲ ਨੇ ਦੁਨੀਆ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਵਰੇਸਟ ਤੇ ਤਿਰੰਗਾ ਲਹਿਰਾ ਕੇ ਪੂਰੇ ਵਿਸ਼ਵ ਵਿੱਚ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਉਪਲਬਧੀ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਫਰੀਦਕੋਟ ਰਾਹੁਲ ਚਾਬਾ ਨੇ ਅਜੈਪਾਲ ਸਿੰਘ ਧਾਲੀਵਾਲ ਨੂੰ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਹਿੰਮਤ ਦੀ ਸ਼ਲਾਘਾ ਕੀਤੀ।

ਫਰੀਦਕੋਟ ਦੇ ਅਜੈਪਾਲ ਸਿੰਘ ਨੇ ਰਚਿਆ ਇਤਿਹਾਸ, ਮਾਊਂਟ ਐਵਰੇਸਟ ਫ਼ਤਿਹ ਕਰਨ ਵਾਲੇ ਬਣੇ ਪਹਿਲੇ ਕੈਨੇਡੀਅਨ ਸਿੱਖ
sukhjinder-sahota-faridkot
| Published: 28 May 2026 23:49 PM IST
Share

ਫਰੀਦਕੋਟ ਦੇ ਪਿੰਡ ਕੱਸਮ ਭੱਟੀ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਅਜੈਪਾਲ ਸਿੰਘ ਧਾਲੀਵਾਲ ਨੇ ਦੁਨੀਆ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਵਰੇਸਟ ਤੇ ਤਿਰੰਗਾ ਲਹਿਰਾ ਕੇ ਪੂਰੇ ਵਿਸ਼ਵ ਵਿੱਚ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਉਪਲਬਧੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਫਰੀਦਕੋਟ ਰਾਹੁਲ ਚਾਬਾ ਨੇ ਅਜੈਪਾਲ ਸਿੰਘ ਧਾਲੀਵਾਲ ਨੂੰ ਵਿਸ਼ੇਸ਼ ਤੌਰ ‘ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਹਿੰਮਤ ਦੀ ਸ਼ਲਾਘਾ ਕੀਤੀ।

ਪੰਜਾਬੀਆਂ ਦੀ ਮਿਹਨਤ ਅਤੇ ਜਜ਼ਬੇ ਦੀ ਮਿਸਾਲ

ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਅਜੈਪਾਲ ਸਿੰਘ ਧਾਲੀਵਾਲ ਨੇ ਆਪਣੀ ਅਣਥੱਕ ਮਿਹਨਤ, ਲਗਨ ਅਤੇ ਦ੍ਰਿੜ ਇਰਾਦੇ ਸਦਕਾ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬੀ ਹਰ ਖੇਤਰ ਵਿੱਚ ਮੱਲਾਂ ਮਾਰਨ ਦੇ ਸਮਰੱਥ ਹਨ। ਉਨ੍ਹਾਂ ਕਿਹਾ ਕਿ ਮਾਊਂਟ ਐਵਰੇਸਟ ਵਰਗੀ ਦੁਰਗਮ ਚੋਟੀ ਨੂੰ ਸਰ ਕਰਨਾ ਕੋਈ ਮਾਮੂਲੀ ਗੱਲ ਨਹੀਂ ਹੈ। ਇਹ ਪ੍ਰਾਪਤੀ ਸਿਰਫ਼ ਫਰੀਦਕੋਟ ਜ਼ਿਲ੍ਹੇ ਲਈ ਹੀ ਨਹੀਂ, ਸਗੋਂ ਪੂਰੇ ਪੰਜਾਬ ਅਤੇ ਦੁਨੀਆ ਭਰ ਵਿੱਚ ਵੱਸਦੇ ਪੰਜਾਬੀ ਭਾਈਚਾਰੇ ਲਈ ਬਹੁਤ ਵੱਡੇ ਮਾਣ ਵਾਲੀ ਗੱਲ ਹੈ।

ਪਹਿਲੇ ਕੈਨੇਡੀਅਨ ਸਿੱਖ ਐਵਰੇਸਟ ਜੇਤੂ ਬਣਨ ਦਾ ਮਾਣ

ਅਜੈਪਾਲ ਸਿੰਘ ਧਾਲੀਵਾਲ, ਜੋ ਕਿ ਪੇਸ਼ੇ ਤੋਂ ਇੱਕ ਸਫਲ ਬੈਰਿਸਟਰ ਹਨ ਅਤੇ ਮੌਜੂਦਾ ਸਮੇਂ ਸਰੀ, ਬ੍ਰਿਟਿਸ਼ ਕੋਲੰਬੀਆ (ਕੈਨੇਡਾ) ਵਿਖੇ ਰਹਿ ਰਹੇ ਹਨ, ਨੇ ਆਪਣੀ ਸਫਲਤਾ ਦੇ ਸਫ਼ਰ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਇਸ ਸੁਪਨੇ ਨੂੰ ਪੂਰਾ ਕਰਨ ਲਈ ਸਖ਼ਤ ਟ੍ਰੇਨਿੰਗ ਕਰ ਰਹੇ ਸਨ। ਹਾਲਾਂਕਿ ਪਿਛਲੇ ਸਾਲ ਉਨ੍ਹਾਂ ਦੀ ਕੋਸ਼ਿਸ਼ ਅਧੂਰੀ ਰਹਿ ਗਈ ਸੀ, ਪਰ ਉਨ੍ਹਾਂ ਨੇ ਹਿੰਮਤ ਨਹੀਂ ਹਾਰੀ। ਅਖ਼ੀਰ 20 ਮਈ 2026 ਨੂੰ ਉਨ੍ਹਾਂ ਨੇ ਸਫਲਤਾਪੂਰਵਕ ਮਾਊਂਟ ਐਵਰੇਸਟ ਦੀ ਚੋਟੀ ‘ਤੇ ਪਹੁੰਚ ਕੇ ਇੱਕ ਨਵਾਂ ਇਤਿਹਾਸ ਸਿਰਜ ਦਿੱਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਜੈਪਾਲ ਸਿੰਘ ਮਾਊਂਟ ਐਵਰੇਸਟ ਫ਼ਤਿਹ ਕਰਨ ਵਾਲੇ ਪਹਿਲੇ ਕੈਨੇਡੀਅਨ ਸਿੱਖ ਬਣ ਗਏ ਹਨ।

‘ਆਇਰਨ ਮੈਨ’ ਅਤੇ ਬਹੁਪੱਖੀ ਸ਼ਖ਼ਸੀਅਤ

ਜ਼ਿਕਰਯੋਗ ਹੈ ਕਿ ਅਜੈਪਾਲ ਸਿੰਘ ਧਾਲੀਵਾਲ ਸਿਰਫ਼ ਪਰਬਤਾਰੋਹੀ ਹੀ ਨਹੀਂ, ਸਗੋਂ ਇੱਕ ਬਹੁਪੱਖੀ ਖਿਡਾਰੀ ਵੀ ਹਨ। ਉਹ ਪਹਿਲਾਂ ਵੀ ਦੁਨੀਆ ਦੇ ਕਈ ਪ੍ਰਸਿੱਧ ਪਹਾੜਾਂ ਦੀਆਂ ਚੋਟੀਆਂ ਸਰ ਕਰ ਚੁੱਕੇ ਹਨ। ਇਸ ਤੋਂ ਇਲਾਵਾ ਉਹ ਇੱਕ ਸ਼ਾਨਦਾਰ ਮੈਰਾਥਨ ਦੌੜਾਕ ਹਨ ਅਤੇ ਖੇਡ ਜਗਤ ਦਾ ਵੱਕਾਰੀ ਖਿਤਾਬ ਆਇਰਨ ਮੈਨ ਵੀ ਆਪਣੇ ਨਾਮ ਕਰ ਚੁੱਕੇ ਹਨ।

ਨੌਜਵਾਨਾਂ ਲਈ ਪ੍ਰੇਰਣਾ ਸਰੋਤ

ਰਾਹੁਲ ਚਾਬਾ ਨੇ ਅੱਗੇ ਕਿਹਾ ਕਿ ਧਾਲੀਵਾਲ ਦੀ ਇਹ ਪ੍ਰਾਪਤੀ ਅਜੋਕੀ ਨੌਜਵਾਨ ਪੀੜ੍ਹੀ ਲਈ ਇੱਕ ਵੱਡੀ ਪ੍ਰੇਰਣਾ ਹੈ। ਇਹ ਸਫਲਤਾ ਇਹ ਸੰਦੇਸ਼ ਦਿੰਦੀ ਹੈ ਕਿ ਜੇਕਰ ਮਨ ਵਿੱਚ ਕੁਝ ਕਰ ਗੁਜ਼ਰਨ ਦਾ ਜਜ਼ਬਾ ਅਤੇ ਹੌਸਲਾ ਹੋਵੇ, ਤਾਂ ਦੁਨੀਆ ਦੀ ਕੋਈ ਵੀ ਮੰਜ਼ਿਲ ਅਸੰਭਵ ਨਹੀਂ ਹੈ। ਉਨ੍ਹਾਂ ਉਮੀਦ ਜਤਾਈ ਕਿ ਅਜੈਪਾਲ ਸਿੰਘ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਪੰਜਾਬ ਦਾ ਨਾਂ ਰੌਸ਼ਨ ਕਰਦੇ ਰਹਿਣਗੇ।

Follow Us
PU 'ਚ PhD ਸਕਾਲਰ ਕੁੜੀ ਦੀ ਮੌਤ ਮਾਮਲੇ 'ਚ 2 ਇੰਜੀਨੀਅਰ ਮੁਅੱਤਲ, ਪਰਿਵਾਰ ਨੂੰ ਮੁਆਵਜ਼ਾ ਅਤੇ ਨੌਕਰੀ
PU 'ਚ PhD ਸਕਾਲਰ ਕੁੜੀ ਦੀ ਮੌਤ ਮਾਮਲੇ 'ਚ 2 ਇੰਜੀਨੀਅਰ ਮੁਅੱਤਲ, ਪਰਿਵਾਰ ਨੂੰ ਮੁਆਵਜ਼ਾ ਅਤੇ ਨੌਕਰੀ...
Rahul Gandhi Parliament Speech: ਰਾਹੁਲ ਗਾਂਧੀ ਦੇ 'Idiot' ਅਤੇ ਅੰਧਭਗਤ ਕਹਿਣ 'ਤੇ ਲੋਕ ਸਭਾ 'ਚ ਹੋ ਗਿਆ ਹੰਗਾਮਾ,
Rahul Gandhi Parliament Speech: ਰਾਹੁਲ ਗਾਂਧੀ ਦੇ 'Idiot' ਅਤੇ ਅੰਧਭਗਤ ਕਹਿਣ 'ਤੇ ਲੋਕ ਸਭਾ 'ਚ ਹੋ ਗਿਆ ਹੰਗਾਮਾ,...
Kangana Ranauts ਦੇ Gen Z ਤੇ ਦਿੱਤੇ ਬਿਆਨ ਨਾਲ ਛਿੜਿਆ ਵਿਵਾਦ, ਵਿਰੋਧੀਆਂ ਨੇ ਕੀਤੀ ਨੇ ਜਨਤਕ ਮੁਆਫ਼ੀ ਦੀ ਮੰਗ
Kangana Ranauts ਦੇ Gen Z ਤੇ ਦਿੱਤੇ ਬਿਆਨ ਨਾਲ ਛਿੜਿਆ ਵਿਵਾਦ, ਵਿਰੋਧੀਆਂ ਨੇ ਕੀਤੀ ਨੇ ਜਨਤਕ ਮੁਆਫ਼ੀ ਦੀ ਮੰਗ...
PU 'ਚ ਵਿਦਿਆਰਥਣ ਦੀ ਕਰੰਟ ਲੱਗਣ ਨਾਲ ਮੌਤ, ਵਿਦਿਆਰਥੀਆਂ ਦਾ ਜੋਰਦਾਰ ਰੋਸ ਪ੍ਰਦਰਸ਼ਨ
PU 'ਚ ਵਿਦਿਆਰਥਣ ਦੀ ਕਰੰਟ ਲੱਗਣ ਨਾਲ ਮੌਤ, ਵਿਦਿਆਰਥੀਆਂ ਦਾ ਜੋਰਦਾਰ ਰੋਸ ਪ੍ਰਦਰਸ਼ਨ...
Meta ਨੇ PM ਮੋਦੀ ਦੀ ਫੇਸਬੁੱਕ ਪੋਸਟ ਨੂੰ ਹਟਾਉਣ ਤੇ ਮੰਗੀ ਮੁਆਫ਼ੀ, ਤਕਨੀਕੀ ਖਰਾਬੀ ਨੂੰ ਦੱਸਿਆ ਵਜ੍ਹਾ
Meta ਨੇ PM ਮੋਦੀ ਦੀ ਫੇਸਬੁੱਕ ਪੋਸਟ ਨੂੰ ਹਟਾਉਣ ਤੇ ਮੰਗੀ ਮੁਆਫ਼ੀ, ਤਕਨੀਕੀ ਖਰਾਬੀ ਨੂੰ ਦੱਸਿਆ ਵਜ੍ਹਾ...
ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ 20 ਮੀਟਰ ਡੂੰਘੀ ਖੱਡ 'ਚ ਡਿੱਗੀ ਬੱਸ, ਬਚਾਅ ਕਾਰਜ ਜਾਰੀ
ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ 20 ਮੀਟਰ ਡੂੰਘੀ ਖੱਡ 'ਚ ਡਿੱਗੀ ਬੱਸ, ਬਚਾਅ ਕਾਰਜ ਜਾਰੀ...
ਸੋਨਮ ਵਾਂਗਚੁਕ ਹਸਪਤਾਲ ਤੋਂ ਰਾਜਘਾਟ ਪਹੁੰਚੇ: ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਦੱਸਿਆ ਨਵੀਂ ਸ਼ੁਰੂਆਤ
ਸੋਨਮ ਵਾਂਗਚੁਕ ਹਸਪਤਾਲ ਤੋਂ ਰਾਜਘਾਟ ਪਹੁੰਚੇ: ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਦੱਸਿਆ ਨਵੀਂ ਸ਼ੁਰੂਆਤ...
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?
NEET ਪੇਪਰ ਲੀਕ ਬਿੱਲ 'ਤੇ ਕੀ ਬੋਲੇ ਕਿਰੇਨ ਰਿਜਿਜੂ?...
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ
ਅਸਤੀਫ਼ੇ ਤੋਂ ਬਾਅਦ ਪਹਿਲੀ ਵਾਰ ਸੰਸਦ ਪਹੁੰਚੇ ਧਰਮੇਂਦਰ ਪ੍ਰਧਾਨ, ਲੱਗੇ 'ਜ਼ਿੰਦਾਬਾਦ' ਦੇ ਨਾਅਰੇ...