ਪੰਜਾਬ ਤੋਂ ਬਾਹਰ ਹੋਵੇਗੀ ਬਹਿਬਲ ਕਲਾਂ ਗੋਲੀਕਾਂਡ ਦੀ ਸੁਣਵਾਈ, ਕੋਰਟ ਨੇ ਸੁਣਾਇਆ ਫੈਸਲਾ, ਤਾਂ ਪੀੜਤ ਪਰਿਵਾਰ ਨੇ ਚੁੱਕੇ ਸਵਾਲ | faridkot behbal kalan firing case Transferred out of Punjab know full in punjabi Punjabi news - TV9 Punjabi

ਪੰਜਾਬ ਤੋਂ ਬਾਹਰ ਹੋਵੇਗੀ ਬਹਿਬਲ ਕਲਾਂ ਗੋਲੀਕਾਂਡ ਦੀ ਸੁਣਵਾਈ, ਕੋਰਟ ਨੇ ਸੁਣਾਇਆ ਫੈਸਲਾ, ਤਾਂ ਪੀੜਤ ਪਰਿਵਾਰ ਨੇ ਚੁੱਕੇ ਸਵਾਲ

Updated On: 

31 May 2024 15:07 PM

ਸਾਲ 2015 ਵਿੱਚ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕਰ ਰਹੀ ਸਿੱਖ ਸੰਗਤ ਤੇ ਪੁਲਿਸ ਵੱਲੋਂ ਕਥਿਤ ਗੋਲੀ ਚਲਾਉਣ ਦੇ ਮਾਮਲੇ ਵਿੱਚ ਫਰੀਦਕੋਰਟ ਨੇ ਆਪਣਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਮਾਮਲੇ ਵਿੱਚ ਨਾਮਜ਼ਦ ਮੋਗਾ ਦੇ ਤਤਕਾਲੀ SSP ਚਰਨਜੀਤ ਸ਼ਰਮਾ ਨੂੰ ਰਾਹਤ ਦਿੰਦਿਆਂ ਮਾਮਲੇ ਨੂੰ ਪੰਜਾਬ ਤੋਂ ਬਾਹਰ ਸੁਣਵਾਈ ਲਈ ਭੇਜ ਦਿੱਤਾ ਹੈ।

ਪੰਜਾਬ ਤੋਂ ਬਾਹਰ ਹੋਵੇਗੀ ਬਹਿਬਲ ਕਲਾਂ ਗੋਲੀਕਾਂਡ ਦੀ ਸੁਣਵਾਈ, ਕੋਰਟ ਨੇ ਸੁਣਾਇਆ ਫੈਸਲਾ, ਤਾਂ ਪੀੜਤ ਪਰਿਵਾਰ ਨੇ ਚੁੱਕੇ ਸਵਾਲ
Follow Us On

ਬਹੁਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਫਰੀਦਕੋਟ ਦੀ ਅਦਾਲਤ ਨੇ ਅਹਿਮ ਫੈਸਲਾ ਸੁਣਾਇਆ ਹੈ। ਦਰਅਸਲ ਅਦਾਲਤ ਨੇ ਇਹ ਮਾਮਲੇ ਤੋਂ ਪੰਜਾਬ ਤੋਂ ਬਾਹਰ ਦੀ ਅਦਾਲਤ ਵਿੱਚ ਭੇਜਣ ਦਾ ਹੁਕਮ ਦਿੱਤਾ ਹੈ। ਦਰਅਸਲ ਮਾਮਲੇ ਵਿੱਚ ਨਾਮਜ਼ਦ ਮੋਗਾ ਦੇ ਤਤਕਾਲੀ SSP ਚਰਨਜੀਤ ਸ਼ਰਮਾ ਵੱਲੋਂ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਗਈ ਸੀ ਕਿ ਫ਼ਰੀਦਕੋਟ ਵਿੱਚ ਸੁਣਵਾਈ ਦੌਰਾਨ ਉਹਨਾਂ ਦੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ। ਇਸ ਮਾਮਲੇ ਤੇ ਸੁਣਵਾਈ ਕਰਦਿਆਂ ਕੋਰਟ ਨੇ ਇਸ ਮਾਮਲੇ ਨੂੰ ਪੰਜਾਬ ਤੋਂ ਬਾਹਰ ਚੰਡੀਗੜ੍ਹ ਭੇਜਣ ਦਾ ਫੈਸਲਾ ਸੁਣਾਇਆ ਹੈ। ਹੁਣ ਇਸ ਮਾਮਲੇ ਵਿੱਚ ਅਗਲੀ ਸੁਣਵਾਈ ਚੰਡੀਗੜ੍ਹ ਦੀ ਅਦਾਲਤ ਕਰੇਗੀ।

ਪੰਜਾਬ ਨੂੰ ਕਦੇ ਇਨਸਾਫ਼ ਨਹੀਂ ਮਿਲਿਆ-ਸੁਖਰਾਜ ਸਿੰਘ

ਸੁਖਰਾਜ ਸਿੰਘ ਨਿਆਮੀਵਾਲਾ ਨੇ ਕਿਹਾ ਕਿ ਸਰਕਾਰਾਂ ਬਦਲੀਆਂ ਹਨ ਪਰ ਕੁਰਸੀਆਂ ਤਾਂ ਉਹੀ ਹਨ ਜਿਨ੍ਹਾਂ ਨੇ ਕਦੇ ਪੰਜਾਬ ਨਾਲ ਇਨਸਾਫ਼ ਨਹੀਂ ਕੀਤਾ। ਉਹਨਾਂ ਕਿ ਦੋਸ਼ੀ ਅਦਾਲਤ ਵਿੱਚ ਕਹਿ ਰਿਹਾ ਹੈ ਕਿ ਉਹ ਫਰੀਦਕੋਟ ਵਿੱਚ ਸੁਰੱਖਿਅਤ ਨਹੀਂ ਹਨ। ਉਹਨਾਂ ਕਿਹਾ ਕਿ ਕੁੱਝ ਦਿਨ ਪਹਿਲਾਂ ਹਾਈਕੋਰਟ ਨੇ ਕਤਲ ਦੇ ਮਾਮਲੇ ਵਿੱਚ ਡੇਰਾ ਮੁੱਖੀ ਰਾਮ ਰਹੀਮ ਨੂੰ ਬਰੀ ਕਰ ਦਿੱਤਾ ਹੈ। ਹੁਣ ਇਹ ਫੈਸਲਾ ਆਇਆ ਹੈ। ਜਿਸ ਤੋਂ ਲੱਗਦਾ ਹੈ ਕਿ ਮੁਲਜ਼ਮ ਇਸ ਮਾਮਲੇ ਵਿੱਚੋਂ ਵੀ ਬਰੀ ਹੋ ਜਾਣਗੇ। ਤੁਹਾਨੂੰ ਦਸ ਦਈਏ ਕਿ ਇਸ ਗੋਲੀ ਕਾਂਡ ਵਿੱਚ ਸੁਖਰਾਜ ਸਿੰਘ ਦੇ ਪਿਤਾ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਜਿਸ ਕਰਕੇ ਇਨਸਾਫ ਦੀ ਆਸ ਵਿੱਚ ਉਹ ਕੇਸ ਲੜ ਰਹੇ ਹਨ।

Related Stories
ਬੇਅਦਬੀ ਦੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਨੌਜਵਾਨ: ਸਿਆਸੀ ‘ਤੇ ਲੱਗੇ ਇਲਜ਼ਾਮ, ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਲਾਇਆ ਤਿਲਕ
ਰਵਨੀਤ ਸਿੰਘ ਬਿੱਟੂ ਦੇ ਬਿਆਨ ‘ਤੇ ਸਿਆਸੀ ਹੰਗਾਮਾ, ਕਾਂਗਰਸੀ ਆਗੂਆਂ ਨੇ ਕਿਹਾ- ਅਹਿਸਾਨ ਫਰਾਮੋਸ਼, ਜਾਣੋ ਕੀ ਹੈ ਪੂਰਾ ਵਿਵਾਦ
ਅੰਮ੍ਰਿਤਪਾਲ ਦੇ ਸਾਥੀ ਰਾਊਕੇ ਨੇ NSA ਨੂੰ ਦਿੱਤੀ ਚੁਣੌਤੀ: HC ‘ਚ ਪਟੀਸ਼ਨ ਦਾਇਰ, ਕੇਂਦਰ ਸਰਕਾਰ ਤੇ ਡਿਬਰੂਗੜ੍ਹ ਜੇਲ੍ਹ ਨੂੰ ਨੋਟਿਸ
ਅਕਾਲੀ ਆਗੂ ਮਹਿੰਦਰ ਸਿੰਘ ਰੋਮਾਣਾ ਦਾ ਦਿਹਾਂਤ: 3 ਸੂਬਿਆਂ ਦੀਆਂ ਹੱਦਾਂ ਨਿਰਧਾਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ, ਸਾਬਕਾ CM ਬਰਨਾਲਾ-ਬਾਦਲ ਦੇ ਸਨ ਕਰੀਬੀ
ਲੁਧਿਆਣਾ ‘ਚ ਅਵਾਰਾ ਕੁੱਤਿਆ ਦੀ ਦਹਿਸ਼ਤ, ਗਲੀ ‘ਚ ਖੇਡ ਰਹੀ ਬੱਚੀ 2 ਸਾਲਾ ਬੱਚੀ ਨੂੰ ਨੌਚਿਆ
ਸੁਨਾਮ ਨੇੜੇ ਟੈਂਪੂ ਨੇ ਕੁਚਲੇ ਔਰਤ ਸਮੇਤ 4 ਮਨਰੇਗਾ ਮਜ਼ਦੂਰ, ਲੋਕਾਂ ਨੇ ਕੀਤਾ ਰੋਡ ਜਾਮ
Exit mobile version