ਗੁਰਪ੍ਰੀਤ ਹਰੀਨੌ ਕਤਲ ਮਾਮਲੇ ਵਿੱਚ ਚਾਰਜਸ਼ੀਟ ਦਾਇਰ, ਅੰਮ੍ਰਿਤਪਾਲ ਸਿੰਘ ਵੀ ਹੈ ਮਾਮਲੇ ਵਿੱਚ ਨਾਮਜ਼ਦ
ਵਿਸ਼ੇਸ਼ ਅਦਾਲਤ ਨੇ SIT ਨੂੰ ਚਾਰਜਸ਼ੀਟ ਦਾਇਰ ਕਰਨ ਲਈ 13 ਮਾਰਚ ਤੱਕ ਦਾ ਸਮਾਂ ਦਿੱਤਾ ਸੀ ਅਤੇ SIT ਨੇ ਸਮਾਂ ਸੀਮਾ ਤੋਂ ਇੱਕ ਦਿਨ ਪਹਿਲਾਂ ਚਾਰਜਸ਼ੀਟ ਦਾਇਰ ਕਰ ਦਿੱਤੀ। ਮਾਮਲੇ ਦੀ ਸੁਣਵਾਈ 13 ਮਾਰਚ (ਅੱਜ) ਨੂੰ ਹੋਣੀ ਹੈ ਅਤੇ ਅਦਾਲਤ 12 ਮੁਲਜ਼ਮਾਂ ਨੂੰ ਚਾਰਜਸ਼ੀਟ ਦੀਆਂ ਕਾਪੀਆਂ ਮੁਹੱਈਆ ਕਰਵਾ ਸਕਦੀ ਹੈ ਜੋ ਨਿਆਂਇਕ ਹਿਰਾਸਤ ਵਿੱਚ ਹਨ।

ਫਰੀਦਕੋਟ ਜ਼ਿਲ੍ਹੇ ਦੇ ਹਰੀਨੌ ਪਿੰਡ ਦੇ ਗੁਰਪ੍ਰੀਤ ਸਿੰਘ ਕਤਲ ਕੇਸ ਵਿੱਚ, SIT ਨੇ ਬੀਤੇ ਦਿਨ (ਬੁੱਧਵਾਰ) ਨੂੰ ਦੋ ਸ਼ੂਟਰਾਂ ਸਮੇਤ 12 ਮੁਲਜ਼ਮਾਂ ਵਿਰੁੱਧ ਲਗਭਗ 1435 ਪੰਨਿਆਂ ਦੀ ਚਾਰਜਸ਼ੀਟ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਵਿਸ਼ੇਸ਼ ਜੱਜ ਦਿਨੇਸ਼ ਕੁਮਾਰ ਵਧਵਾ ਦੀ ਕੋਰਟ ਵਿੱਚ ਦਾਇਰ ਕੀਤੀ। ਇਸ ਮਾਮਲੇ ਵਿੱਚ ਕੁੱਲ 17 ਮੁਲਜ਼ਮ ਨਾਮਜ਼ਦ ਹਨ।
ਇਨ੍ਹਾਂ ਵਿੱਚੋਂ ਸ੍ਰੀ ਖਡੂਰ ਸਾਹਿਬ ਤੋਂ ਆਜ਼ਾਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਖਾਲਸਾ ਅਤੇ ਵਿਦੇਸ਼ੀ ਅੱਤਵਾਦੀ ਅਰਸ਼ਦੀਪ ਉਰਫ਼ ਅਰਸ਼ ਡੱਲਾ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਕਿਉਂਕਿ ਮੁਲਜ਼ਮਾਂ ‘ਤੇ UAPA ਤਹਿਤ ਦੋਸ਼ ਲਗਾਏ ਗਏ ਸਨ।
ਇਸ ਲਈ ਵਿਸ਼ੇਸ਼ ਅਦਾਲਤ ਨੇ SIT ਨੂੰ ਚਾਰਜਸ਼ੀਟ ਦਾਇਰ ਕਰਨ ਲਈ 13 ਮਾਰਚ ਤੱਕ ਦਾ ਸਮਾਂ ਦਿੱਤਾ ਸੀ ਅਤੇ SIT ਨੇ ਸਮਾਂ ਸੀਮਾ ਤੋਂ ਇੱਕ ਦਿਨ ਪਹਿਲਾਂ ਚਾਰਜਸ਼ੀਟ ਦਾਇਰ ਕਰ ਦਿੱਤੀ। ਮਾਮਲੇ ਦੀ ਸੁਣਵਾਈ 13 ਮਾਰਚ (ਅੱਜ) ਨੂੰ ਹੋਣੀ ਹੈ ਅਤੇ ਅਦਾਲਤ 12 ਮੁਲਜ਼ਮਾਂ ਨੂੰ ਚਾਰਜਸ਼ੀਟ ਦੀਆਂ ਕਾਪੀਆਂ ਮੁਹੱਈਆ ਕਰਵਾ ਸਕਦੀ ਹੈ ਜੋ ਨਿਆਂਇਕ ਹਿਰਾਸਤ ਵਿੱਚ ਹਨ।
ਗੋਲੀਆਂ ਮਾਰ ਕੇ ਕੀਤਾ ਸੀ ਕਤਲ
ਜਾਣਕਾਰੀ ਅਨੁਸਾਰ, ਪੰਥਕ ਸੰਗਠਨਾਂ ਨਾਲ ਜੁੜੇ ਨੌਜਵਾਨ ਆਗੂ ਅਤੇ ‘ਵਾਰਿਸ ਪੰਜਾਬ ਦੇ’ ਸੰਗਠਨ ਦੇ ਸਾਬਕਾ ਵਿੱਤ ਸਕੱਤਰ ਗੁਰਪ੍ਰੀਤ ਸਿੰਘ ਹਰੀਨੌ ਦੀ ਪਿਛਲੇ ਸਾਲ 9 ਅਕਤੂਬਰ ਨੂੰ ਬਾਈਕ ਸਵਾਰ ਸ਼ੂਟਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਮਾਮਲੇ ਵਿੱਚ, ਪੁਲਿਸ ਨੇ ਪਹਿਲਾਂ ਗੁਰਪ੍ਰੀਤ ਦੇ ਪਿੰਡ ਤੋਂ ਤਿੰਨ ਮੁਲਜ਼ਮਾਂ, ਬਿਲਾਲ ਅਹਿਮਦ ਫੌਜੀ, ਗੁਰਅੰਮਰਦੀਪ ਸਿੰਘ ਉਰਫ਼ ਪੋਂਟੂ ਅਤੇ ਅਰਸ਼ਦੀਪ ਸਿੰਘ ਉਰਫ਼ ਝੰਡੂ ਨੂੰ ਗ੍ਰਿਫ਼ਤਾਰ ਕੀਤਾ, ਜਿਨ੍ਹਾਂ ਨੇ ਗੁਰਪ੍ਰੀਤ ਦੀ ਰੇਕੀ ਕੀਤੀ ਸੀ।
ਅੰਮ੍ਰਿਤਪਾਲ ਸਿੰਘ ਵੀ ਹੈ ਮਾਮਲੇ ਵਿੱਚ ਨਾਮਜ਼ਦ
ਕਤਲਕਾਂਡ ਤੋਂ ਬਾਅਦ ਪੁਲਿਸ ਵੱਲੋਂ ਦੋਵਾਂ ਸ਼ੂਟਰਾਂ ਸਮੇਤ 9 ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਦੋਂ ਕਿ ਇਸ ਮਾਮਲੇ ਵਿੱਚ, ਸ਼੍ਰੀ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਜੋ ਕਿ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ, ਅਤੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਅਰਸ਼ ਡੱਲਾ ਸਮੇਤ 5 ਲੋਕਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ। ਸਾਰੇ ਮੁਲਜ਼ਮਾਂ ‘ਤੇ ਯੂਏਪੀਏ ਤਹਿਤ ਇਲਜ਼ਾਮ ਲਗਾਏ ਗਏ ਹਨ ਅਤੇ ਵਿਸ਼ੇਸ਼ ਅਦਾਲਤ ਵਿੱਚ ਦੋ ਵਾਰ ਪਟੀਸ਼ਨਾਂ ਦਾਇਰ ਕਰਕੇ ਉਨ੍ਹਾਂ ਵਿਰੁੱਧ ਦੋਸ਼ ਪੱਤਰ ਦਾਇਰ ਕਰਨ ਦਾ ਸਮਾਂ ਵਧਾਇਆ ਗਿਆ ਸੀ।
ਇਹ ਵੀ ਪੜ੍ਹੋ
ਫਿਲਹਾਲ ਨਹੀਂ ਹੋਈ ਅੰਮ੍ਰਿਤਪਾਲ ਤੋਂ ਪੁੱਛਗਿਛ
ਬੇਸ਼ੱਕ ਮਾਮਲੇ ਵਿੱਚ ਚਾਰਜਸੀਟ ਫਾਇਲ ਕੀਤੀ ਜਾ ਚੁੱਕੀ ਹੈ ਪਰ ਫਿਰ ਵੀ ਇਸ ਮਾਮਲੇ ਵਿੱਚ 5 ਮੁਲਜ਼ਮਾਂ ਨੂੰ ਅਜੇ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਚਾਰ, ਜਿਨ੍ਹਾਂ ਵਿੱਚ ਅੱਤਵਾਦੀ ਅਰਸ਼ ਡੱਲਾ ਵੀ ਸ਼ਾਮਲ ਹੈ, ਵਿਦੇਸ਼ ਵਿੱਚ ਹਨ। ਜਦੋਂ ਕਿ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਨਾ ਤਾਂ ਅਧਿਕਾਰਤ ਤੌਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਨਾ ਹੀ ਐਸਆਈਟੀ ਜੇਲ੍ਹ ਵਿੱਚ ਉਸ ਤੋਂ ਪੁੱਛਗਿੱਛ ਕਰ ਸਕੀ ਹੈ।